Sunday, March 8
Shadow

Trending

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024  ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ...
ਹੋਲਾ ਮਹੱਲਾ ਤੋ ਪਹਿਲਾ ਸੜਕਾਂ, ਪੁਲੀਆਂ ਦੀ ਮੁਕੰਮਲ ਮੁਰੰਮਤ ਹੋਵੇਗੀ- ਮੇਲਾ ਅਫਸਰ ਜਸਪ੍ਰੀਤ ਸਿੰਘ

ਹੋਲਾ ਮਹੱਲਾ ਤੋ ਪਹਿਲਾ ਸੜਕਾਂ, ਪੁਲੀਆਂ ਦੀ ਮੁਕੰਮਲ ਮੁਰੰਮਤ ਹੋਵੇਗੀ- ਮੇਲਾ ਅਫਸਰ ਜਸਪ੍ਰੀਤ ਸਿੰਘ

National, Politics, Punjab, Trending
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਪੁਲੀ ਦੀ ਜਲਦੀ ਮੁਰੰਮਤ ਕਰਵਾਉਣ ਦੀ ਹਦਾਇਤ ਸ੍ਰੀ ਅਨੰਦਪੁਰ ਸਾਹਿਬ 03 ਫਰਵਰੀ () ਹੋਲਾ ਮਹੱਲਾ ਤਿਉਹਾਰ ਦੀਆਂ ਅਗਾਓ ਤਿਆਰੀਆਂ ਦਾ ਜਾਇਜਾ ਲੈਣ ਮੋਕੇ ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਨੈਸ਼ਨਲ ਹਾਈਵੇ ਅਥਾਰਟੀ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮਾ ਅਤੇ ਨਗਰ ਕੋਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੇਲਾ ਖੇਤਰ ਦੀ ਜਰੂਰੀ ਮੁਰੰਮਤ ਤੁਰੰਤ ਕਰਵਾਉਣ। ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਸਾਰੇ ਜਰੂਰੀ ਕੰਮ ਸਮਾ ਰਹਿੰਦੇ ਮੁਕੰਮਲ ਕੀਤੇ ਜਾਣ।       ਮੇਲਾ ਅਫਸਰ ਅੱਜ ਅਧਿਕਾਰੀਆਂ ਨਾਲ ਮੇਲਾ ਖੇਤਰ ਦਾ ਵਿਸੇਸ਼ ਦੋਰਾ ਕਰ ਰਹੇ ਸਨ। ਉਨ੍ਹਾਂ ਨੇ ਨੈਸ਼ਨਲ ਹਾਈਵੇ ਦੇ ਐਸ.ਡੀ.ਓ ਨਵਦੀਪ ਕੁਮਾਰ ਨੂੰ ਹਦਾਇਤ ਕੀਤੀ ਕਿ ਹੋਲਾ ਮਹੱਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਾਲੀ ਪੁਲੀ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਹਦਾਇਤ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਇਸ ਤੋ ਇਲਾਵਾ ਲੋਕ ਨਿਰਮਾਣ ਵਿਭਾਗ, ਨਗਰ ਕੋਂਸਲ ਤੇ ਵਾਟਰ ਸਪਲਾਈ ਵਿ...
ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ

ਖਾਦ ਵਿਕ੍ਰੇਤਾ, ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ

National, Politics, Punjab, Trending
ਬਟਾਲਾ, 3 ਫਰਵਰੀ (    )  ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਸਮੇਤ ਹੋਰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਖੇਤੀ ਸਮਗਰੀ ਵਿਕ੍ਰੇਤਾਵਾਂ ਨਾਲ ਸਥਾਨਕ ਬਟਾਲਾ ਕਲੱਬ  ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ। ਖੇਤੀ ਸਮਗਰੀ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਚੌਰਾਸੀ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ, ਜਿਸ ਦੀ ਹਾਲਤ ਬਹੁਤ ਵਧੀਆ ਹੈ। ਉਨਾਂ ਕਿਹਾ ਕਿ ਕਿਸਾਨਾਂ ਦੇ ਖੇਤੀ ਲਾਗਤ ਖਰਚੇ ਘਟਾਉਣ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਜ਼ਰੂਰੀ ਹੈ ਕਿਸਾਨਾਂ ਤਕ ਮਿਆਰੀ ਖੇਤੀ ਸਮਗਰੀ ਪਹੁੰਚਾਈ ਜਾਵੇ। ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਯੂਰੀਆ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ...
ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ

ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਕੀਤੀ ਜਾਵੇਗੀ ਜਾਂਚ-ਡਿਪਟੀ ਕਮਿਸ਼ਨਰ

National, Politics, Punjab, Trending
ਤਰਨ ਤਾਰਨ, 03 ਫਰਵਰੀ : ਅਨੀਮੀਆ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲੱਗਭੱਗ 30 ਹਜ਼ਾਰ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ ਜਾਂਚ ਮੁਹਿੰਮ ਰਾਹੀਂ ਜ਼ਿਲ੍ਹੇ ਦੇ ਸਰਕਾਰੀ ਸਰਕਾਰੀ ਸੀਨੀਅਰ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੇ ਖੂਨ ਦੀ ਜਾਂਚ ਕਰਕੇ ਅਨੀਮੀਆ ਦਰ ਦਾ ਪਤਾ ਅਤੇ ਇਲਾਜ ਯਕੀਨੀ ਬਣਾਇਆ ਜਾਵੇਗਾ। ਇਸ ਮੀਟਿੰਗ ਦੇ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਰਾਹੁਲ ਅਰੋੜਾ ਤੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼...
ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

National, Politics, Punjab, Trending
ਪਟਿਆਲਾ, 3 ਫਰਵਰੀ: ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ 'ਤੇ ਚੱਲ ਰਹੀ ਖਬਰ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਮੀਟਿੰਗ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ। ਚੇਅਰਮੈਨ ਕੰਵਰਦੀਪ ਸਿੰਘ ਨੇ 10 ਸਾਲਾਂ ਬੱਚੇ ਨੂੰ ਗਰਮ ਪ੍ਰੈਸ ਲਗਾਕੇ ਕੀਤੇ ਗਏ ਇਸ ਗ਼ੈਰ-ਮਨੁੱਖੀ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਮਿਸ਼ਨ ਅਜਿਹੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠੇਗਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ...
ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਕਿਦਵਈ ਨਗਰ ਅਤੇ ਢੋਲੇਵਾਲ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

National, Politics, Punjab, Trending
ਲੁਧਿਆਣਾ, 3 ਫਰਵਰੀ (000) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਸਿੱਖਿਆ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ ਕਿ ਕਿਦਵਈ ਨਗਰ ਐਸ.ਓ.ਈ. ਲਈ ਮੁਕੰਮਲ ਹੋਣ ਦੀ ਆਖਰੀ ਮਿਤੀ 31 ਮਾਰਚ, 2025 ਨਿਰਧਾਰਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਰੈਂਪ, ਸੁਰੱਖਿਆ ਗਾਰਡ ਰੂਮ ਅਤੇ ਬਿਜਲੀ ਫਿਟਿੰਗ 'ਤੇ ਕੰਮ ਪਹਿਲਾਂ ਹੀ ਜਾਰੀ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਕੰਮ ਦੇ ਦਾਇਰੇ ਵਿੱਚ ਤਬਦੀਲੀਆਂ ਲਈ ਪ੍ਰਸ਼ਾਸਕੀ ਪ੍ਰਵਾਨਗੀ ਲਈ ਵੀ ਪ੍ਰਸਤਾਵ ਰੱਖਿਆ ਹੈ ਅਤੇ ਉਸ ਅਨੁਸਾਰ ਲੋੜੀਂਦੇ ਫੰਡ ਅਲਾਟ ਕੀਤੇ ਜਾਣਗੇ। ਉਨ੍ਹਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਿਤ ਸਮੇਂ ਅੰਦਰ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾ ...
ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab, Trending
ਫ਼ਿਰੋਜ਼ਪੁਰ, 3 ਫਰਵਰੀ 2025: ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੂੜਾ ਚੁੱਕਣ ਵਾਲੀਆਂ ਪੰਜ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਗੱਡੀਆਂ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਫ਼ਿਰੋਜ਼ਪੁਰ ਵਿਖੇ ਸੁਚੱਜੇ ਕੂੜਾ ਪ੍ਰਬੰਧਨ ਲਈ ਡੋਨੇਟ ਕੀਤੀਆਂ ਗਈਆਂ ਹਨ। ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਗੱਡੀਆਂ ਫਿਰੋਜ਼ਪੁਰ ਵਿੱਚ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਬਹੁਤ ਹੀ ਸਹਾਈ ਸਿੱਧ ਹੋਣਗੀਆਂ । ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਖ-ਵੱਖ ਸੰਸਥਾਵਾਂ ਨਾਲ ਮਿਲ ਕੇ ਜ਼ਿਲੇ ਦੀ ਦਸ਼ਾ ਤੇ ਦਿਸ਼ਾ ਸੁਧਾਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਗਲੀਆਂ ਮੁਹੱਲਿਆਂ ਵਿੱਚ ਕੂੜਾ ਕਰਕਟ ਜਮਾ ਹੋਣ ਨਾਲ ਕਈ ਕਿਸਮ ਦੀਆਂ ਬਿਮਾਰੀਆਂ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਕੂੜਾ ਕਰਕਟ ਨੂੰ ਇਕੱਠਾ ਕਰਕੇ ਇਸ ਦਾ ਸੁਚਾਰੂ ਪ੍ਰਬੰਧਨ ਕਰਨ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਨਾ ਜਰੂਰੀ ਹੁੰਦਾ ਹੈ। ਉਹਨਾਂ ਕਿਹਾ ਕਿ ਆਈਸੀਆਈਸ...
ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 3 ਫਰਵਰੀ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਰੋ੍ਹਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇ.ਵੀ.ਕੇ. ਵੱਲੋਂ ਇਸ ਪਿੰਡ ਵਿੱਚ ਕਨੋਲਾ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਆ ਿਕ ਿਅੰਤਰਰਾਸ਼ਟਰੀ ਪੱਧਰ ਤੇ ਕਨੋਲਾ ਸਰੋ੍ਹਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ਼ ਵਿੱਚ 30 ਮਾਈਕਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੰੁਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫ...
ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

National, Politics, Punjab, Trending
ਪਟਿਆਲਾ, 3 ਫਰਵਰੀ: ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਰੰਗਲਾ ਪੰਜਾਬ ਸਿਰਜਣ ਲਈ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਪਿੰਡਾਂ ਵਿੱਚ ਕੰਮ ਕਰ ਰਹੇ ਸਰਗਰਮ ਯੁਵਕ ਸੇਵਾਵਾਂ ਕਲੱਬਾਂ, ਪਿੰਡ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੇ ਨੁੱਕੜ ਨਾਟਕਾਂ ਦਾ ਆਯੋਜਨ ਕਰਕੇ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਪਿੰਡ ਬਲਬੇੜਾ ਦੇ  ਸਕੂਲ ਆਫ਼ ਐਮੀਨੈਂਸ  ਵਿਖੇ ਰੈੱਡ ਆਰਟਸ ਪੰਜਾਬ ਦੇ ਨਾਟਕਕਾਰਾਂ ਵੱਲੋਂ 'ਆਖਿਰ ਕਦੋਂ ਤੱਕ' ਨਾਟਕ ਦਾ ਸਫਲਤਾ ਪੂਰਵਕ ਮੰਚਨ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਨੌਜਵਾਨ ਬੱਚਿਆਂ ਨੂੰ ਆਪਣੇ ਪਿੰਡਾਂ, ਸ਼ਹਿਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਆਪਣੀ ਪੜ੍ਹਾਈ ਦੌਰਾਨ ਮਾੜੀ ਸੰਗਤ ਅਤੇ ਨਸ਼ੇ ਦੇ ਵਪਾਰੀਆਂ ਤੋਂ ਦੂਰ ਰਹਿਣ ਹਿੱਤ ਜਾਗਰੂਕ ਕੀਤਾ। ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਨਾਟਕ ਮੰਚਨ ਨਾਲ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ...
ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

National, Politics, Punjab, Trending
ਬਰਨਾਲਾ, 3 ਫਰਵਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ, ਵੱਲੋਂ ਮ੍ਰਿਤਕ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਧਨ ਰਾਸ਼ੀ ਦਾ ਅਵਾਰਡ ਪਾਸ ਕੀਤਾ। ਦੱਸਣਯੋਗ ਹੈ ਕਿ ਦਰਖਾਸਤ ਕਰਤਾ ਭੋਲੋ ਕੌਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੂੰ ਇੱਕ ਦਰਖਾਸਤ ਦਿੱਤੀ ਗਈ ਸੀ ਕਿ ਉਸ ਦੇ ਦੋਨੋਂ ਲੜਕੇ ਅਮਰਜੀਤ ਸਿੰਘ ਅਤੇ ਜਸਵੀਰ ਸਿੰਘ ਜੋ ਕਿ ਆਪਣੇ ਪਿਤਾ ਨਾਲ ਸੀਵਰੇਜ ਡੰਪ ਦੀ ਉਸਾਰੀ ਦਾ ਕੰਮ ਦੇਖ ਰਹੇ ਸੀ ਅਤੇ ਜਦੋਂ ਉਹ ਉਕਤ ਕੰਮ ਤੋਂ ਸ਼ਾਮ ਨੂੰ 7 ਵਜੇ ਦੇ ਕਰੀਬ ਆਪਣੇ ਘਰ ਵਾਪਸ ਆ ਰਹੇ ਸੀ ਤਾਂ ਦੋਸ਼ੀ ਵੱਲੋਂ ਉਸਦੇ ਦੋਵਾਂ ਪੁੱਤਰਾਂ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੀ ਛਾਤੀ ਵਿੱਚ ਗੋਲੀਆਂ ਚਲਾ ਦਿੱਤੀਆਂ ਗਈਆ ਅਤੇ ਜਦੋਂ ਉਕਤ ਦੋਨੋ ਭਰਾਵਾਂ ਨੂੰ ਸਿਵਲ ਹਸਪਤਾਲ, ਬਰਨਾਲਾ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ। ਇਸ ਲਈ ਉਕ...