Tuesday, March 17
Shadow

Trending

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

National, Politics, Punjab, Trending
ਐਸ.ਏ.ਐਸ.ਨਗਰ, 21 ਨਵੰਬਰ, 2024: ਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ ਤੋਂ ਭਜਾਉਣ ਲਈ ਨਿੱਗਰ  ਯਤਨ ਵੀ ਕਰਨਗੇ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨੀਤੀਆਂ ਦੇ ਵਿੱਚ ਵਿਸ਼ਵਾਸ ਰੱਖਣ ਵਾਲੇ ਸਰਪੰਚ ਚੁਣੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਚੁਣੇ ਗਏ ਨੌਜਵਾਨ ਸਰਪੰਚਾਂ ਨੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਵੀ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕਿਆ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਲੰਬਾਈ ਇਕ ਕਿਲੋਮੀਟਰ ਅਤੇ ਚੌੜਾਈ ਲਗਭਗ 11 ਫੁੱਟ ਹੈ। ਇਸ ਨੂੰ ਬਣਾਉਣ ‘ਤੇ 28 ਲੱਖ ਰੁਪਏ ਦਾ ਖਰਚ ਆਵੇਗਾ। ਇਸ ਫਿਰਨੀ ਨੂੰ 60 ਐਮ.ਐਮ. ਦੀ...
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024

National, Politics, Punjab, Trending
ਫਿਰੋਜ਼ਪੁਰ 22 ਨਵੰਬਰ (  ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਪੂਰੇ ਪੰਜਾਬ ਵਿੱਚ ਪੰਜਾਬੀ ਮਾਹ-2024 ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ ਵੱਖ ਵੰਨਗੀਆਂ ਦੇ ਸਾਹਿਤਕ ਅਤੇ ਕਲਾਤਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਜੈਨਸਿਸ ਡੈਂਟਲ ਕਾਲਜ, ਫ਼ਿਰੋਜ਼ਪੁਰ ਵਿਖੇ ਮਿਤੀ 23 ਨਵੰਬਰ 2024 ਨੂੰ ਨਾਟਕ ਦੀ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਉੱਘੇ ਨਾਟਕਕਾਰ ਪਾਲੀ ਭੁਪਿੰਦਰ ਸਿੰਘ ਦਾ ਨਾਟਕ ਆਰ.ਐੱਸ.ਵੀ.ਪੀ. ਅਵਾਜ਼ ਥੀਏਟਰ ਗਰੁੱਪ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਨਿਰਦੇਸ਼ਤ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ, ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ, ਸ. ਫੌਜਾ ਸਿੰਘ ਸਰਾਰੀ ਵਿਧਾਇਕ ਹਲਕਾ ਗੁਰੂਹਰਸਹਾਏ ਅਤੇ ਸ਼੍ਰੀ ਨਰੇਸ਼ ਕਟਾਰੀਆ ਵਿਧਾਇਕ ਹਲਕਾ ਜ਼ੀਰਾ  ਵੱਲੋਂ ਸ਼ਮੂਲੀਅਤ ਕੀਤੀ ਜਾ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ ਜਗਦੀਪ ਸੰਧੂ ਵ...
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ-ਸਿਵਲ ਸਰਜਨ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ-ਸਿਵਲ ਸਰਜਨ

National, Politics, Punjab, Trending
ਮਾਨਸਾ, 22 ਨਵੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਮਾਨਸਾ ਦੀਆਂ ਟੀਮਾਂ ਵੱਲੋਂ  ਲੋਕਾਂ ਨੂੰ ਡੇਂਗੂ ਦੇ ਬਚਾਅ ਸੰਬੰਧੀ  ਵੱਖ-ਵੱਖ ਇਲਾਕਿਆਂ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿਹਤ ਵਿਭਾਗ ਵੱਲੋਂ ਘੋਸ਼ਿਤ ਕੀਤੇ ਡਰਾਈ ਡੇ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਟੀਮ ਸਮੇਤ ਲੋਕਾਂ ਦੇ ਘਰਾਂ ਵਿਚ ਡੇਂਗੂ ਅਤੇ ਮਲੇਰੀਏ ਬਾਰੇ ਜਾਗਰੂਕ ਕੀਤਾ। ਉਨਾਂ ਦੱਸਿਆ ਕਿ ਮੁੱਖ ਤੌਰ ’ਤੇ ਡੇਂਗੂ ਦਾ ਕਾਰਨ ਮੱਛਰ ਹੈ, ਜੋ ਕਿ ਪਾਣੀ ਦੇ ਸੋਮਿਆਂ ’ਤੇ ਪਨਪਦਾ ਹੈ। ਜੇਕਰ ਹਰੇਕ ਮਨੁੱਖ ਇਹ ਨਿਸ਼ਚਾ ਕਰ ਲਵੇ ਕਿ ਆਪਣੇ ਘਰ ਵਿਚਲੇ ਪਾਣੀ ਖੜਨ ਦੇ ਸੋਮਿਆ ਜਿਵੇਂ ਫਰਿਜ ਦੀ ਪਿਛਲੀ ਟਰੇਅ, ਕੂਲ਼ਰ, ਗਮਲੇ, ਛੱਤਾਂ ਤੇ ਪਿਆ ਕਬਾੜ, ਟਾਇਰ , ਟੁੱਟੇ –ਫੁੱਟੇ ਬਰਤਨ ਆਦਿ ਨੂੰ ਹਫ਼ਤੇ ਵਿਚ ਚੈਕ ਕਰਕੇ ਸਾਫ਼ ਕਰਨਾ ਹੈ, ਤਾਂ ਡੇਂਗੂ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਘਬਰਾਉਣ ਦੀ ਨਹੀਂ, ਚੁਕੰਨੇ ਅਤੇ ਜਾਗਰੂਕ ਹੋਣ ਦੀ ਲੋੜ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਰਦੀ ਅਤੇ ਗਰਮੀ ਦੇ ਦੂਮੇਲ ਦੀ ਰ...
ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਮਾਨਸਾ, 22 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. (ਡਾਈ ਅਮੋਨੀਅਮ ਫਾਸਫੇਟ) ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 1 ਲੱਖ 73 ਹਜ਼ਾਰ 730 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਿਸ ਲਈ 25 ਹਜ਼ਾਰ ਮੀਟਰਕ ਟਨ ਖਾਦ ਦੀ ਜਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿੱਚੋਂ 22966 ਮੀਟਰਕ ਟਨ ਖਾਦ ਦੀ ਜ਼ਿਲ੍ਹੇ ਅੰਦਰ ਆਮਦ ਹੋ ਚੁੱਕੀ ਹੈ ਜਿਸ ਵਿੱਚ 20499 ਮੀਟਰਕ ਟਨ ਡੀ.ਏ.ਪੀ. ਖਾਦ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 10072 ਮੀਟਰਕ ਟਨ ਪ੍ਰਾਈਵੇਟ ਡੀਲਰਾਂ ਅਤੇ 10427 ਮੀਟਰਕ ਟਨ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਦੀ ਖਾਦ ਡੀ.ਏ.ਪੀ. ਦੇ ਬਦਲ ਵਜੋਂ ਜਿਵੇਂ ਟੀ.ਐਸ.ਪੀ. 0:...
ਸੁਪਰ ਸੀਡਰਾਂ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਬਣਾਇਆ ਸਮਾਰਟ ਕਿਸਾਨ -ਨਵੀਂਆਂ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਨ ਵਿਚ ਫਾਜ਼ਿਲਕਾ ਵਾਲੇ ਮੋਹਰੀ

ਸੁਪਰ ਸੀਡਰਾਂ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਬਣਾਇਆ ਸਮਾਰਟ ਕਿਸਾਨ -ਨਵੀਂਆਂ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਨ ਵਿਚ ਫਾਜ਼ਿਲਕਾ ਵਾਲੇ ਮੋਹਰੀ

National, Politics, Punjab, Trending
ਫਾਜ਼ਿਲਕਾ, 22 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਹਰ ਨਵੀਂ ਤਕਨੀਕ ਨੂੰ ਅਪਨਾਉਣ ਵਿਚ ਮੋਹਰੀ ਰਹਿੰਦੇ ਹਨ। ਫਸਲੀ ਵਿਭਿੰਨਤਾ ਦੇ ਰੰਗ ਵੀ ਸਭ ਤੋਂ ਵੱਧ ਇਸੇ ਜ਼ਿਲ੍ਹੇ ਵਿਚ ਵਿਖਾਈ ਦਿੰਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾ ਕੇ ਪਾਣੀ ਦੀ ਬਚਤ ਕਰਨ ਵਿਚ ਵੀ ਇਸ ਸਰਹੱਦੀ ਜ਼ਿਲ੍ਹੇ ਦੀ ਪੰਜਾਬ ਵਿਚ ਝੰਡੀ ਹੈ। ਹੁਣ ਪਰਾਲੀ ਨੂੰ ਬਿਨ੍ਹਾਂ ਸਾੜੇ ਨਵੀਂਆਂ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਵਿਚ ਵੀ ਇਹ ਜ਼ਿਲ੍ਹਾ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਪਿੰਡ ਭੰਬਾ ਵੱਟੂ ਵਿਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੀ ਇਹੀ ਖਾਸੀਅਤ ਹੈ ਕਿ ਹਰ ਨਵੀਂ ਤਕਨੀਕ ਨੂੰ ਅਪਨਾਉਣ ਵਿਚ ਝਿਜਕ ਨਹੀਂ ਕਰਦੇ ਹਨ ਅਤੇ ਇਸੇ ਕਾਰਨ ਇਹ ਨਵੀਂਆਂ ਤਕਨੀਕਾਂ ਨਾਲ ਆਪਣੀ ਖੇਤੀ ਨੂੰ ਨਵੇਂ ਮੁਕਾਮਾਂ ਤੇ ਲੈ ਕੇ ਜਾਂਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਜ਼ਿਲ੍ਹੇ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਜਿਲ਼੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਕੇ ਐਕਸ ਸੀਟੂ ਅਤੇ ਇਨ ...
ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ

ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ

Politics, Punjab, Technology, Trending
ਮੋਗਾ, 1 ਨਵੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ। ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ| ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ  12:32:16 ਜਾਂ 46 ਫ਼ੀਸਦੀ ਵਾਲੀ ਫਾਸਫੋਰਸ ਤੱਤ  ਵਰਤ ਰਿਹਾ ਹੈ। ਉਸਨੇ ਕਿਹਾ ਕਿ ਇਸ ਨਾਲ  ਡੀ ਏ ਪੀ ਖਾਦ ਵਰਤਣ ਦੀ ਲੋੜ ਨਹੀਂ ਰਹਿੰਦੀ। ਮਾਹਿਰਾਂ ਨੇ ਕਿਹਾ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ| ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ| ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12:32:16) ਦੀ ਵਰਤੋ...
5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, International, National, Politics, Punjab, Trending
ਚੰਡੀਗੜ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ। ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪ...
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ

International, National, Politics, Punjab, Trending
ਮਾਨਸਾ, 27 ਸਤੰਬਰ: ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸੋਸ਼ਲ ਸਟਾਫ ਵੱਲੋਂ ਪਿੰਡਾਂ ਵਿੱਚ ਸਾਫ ਸਫਾਈ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਕਾਰਜਕਾਰੀ ਇੰਜੀਨੀਅਰ ਕਮ ਸੈਨੀਟੇਸ਼ਨ ਅਫ਼ਸਰ ਕੇਵਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਬਣੇ ਸਾਂਝੇ ਪਖਾਨਿਆਂ ਦੀ ਸਾਫ ਸਫਾਈ ਕਰਵਾਈ ਗਈ, ਮਗਨਰੇਗਾ ਵਰਕਰਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਬਣੇ ਲਿਕੁਇਡ ਅਤੇ ਸਾਲਿਡ ਵੇਸਟ ਮੈਨੇਜਮੈਟ ਪਲਾਟਾਂ ਦੀ ਵੀ ਸਾਫ ਸਫਾਈ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ‘ਇਕ ਰੱਖ ਮਾਂ ਦੇ ਨਾਮ’ ਮੁਹਿੰਮ ਅਧੀਨ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਗਏ। ਪਿੰਡਾਂ ਦੇ ਲੋਕਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਗਰਾਮ ਸਭਾਵਾਂ ਕੀਤੀਆ ਗਈਆਂ ਜਿਸ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ।...
ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ

ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ

National, Politics, Punjab, Trending
ਫ਼ਿਰੋਜ਼ਪੁਰ, 27 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਸਬੰਧੀ ਜ਼ਿਲ੍ਹੇ ਦੀਆਂ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜਨਤਕ ਕੀਤੀ ਗਈ ਹੈ।  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੇ ਬਲਾਕ ਫ਼ਿਰੋਜ਼ਪੁਰ, ਘੱਲ ਖੁਰਦ, ਗੁਰੂਹਰਸਹਾਏ, ਮੱਖੂ, ਮਮਦੋਟ ਅਤੇ ਜ਼ੀਰਾ ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ferozepur.nic.in (ferozepur.nic.in-Election-https://ferozepur.nic.in/category-wise-gram-panchayat-for-election-2024/) ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ ਦੇ ਸ਼ੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ (District Public Relations Office Ferozepur) ’ਤੇ ਵੇਖੀ ਜਾ ਸਕਦੀ ਹੈ।...
ਸੀ ਐਮ ਦੀ ਯੋਗਸ਼ਾਲਾ ਤਹਿਤ  ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ

ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੇਰਿਤ ਕਰ ਰਹੀਆਂ ਹਨ

International, National, Politics, Punjab, Trending
ਜ਼ੀਰਕਪੁਰ (ਐਸ.ਏ.ਐਸ. ਨਗਰ), 26 ਸਤੰਬਰ: ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਜ਼ਿਲ੍ਹੇ ਦੇ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਉਤਸ਼ਾਹਿਤ ਕਰ ਰਹੀਆਂ ਹਨ। ਯੋਗਾ ਦੀ ਮਦਦ ਨਾਲ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸਰੋ ਦੇਵੀ (65) ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸੀ ਅਤੇ ਮੋਤੀਆ ਸਿਟੀ ਯੋਗਾ ਕਲਾਸਾਂ ਵਿਚ ਨਿਯਮਿਤ ਤੌਰ 'ਤੇ ਸੇਤੂਬੰਧ ਅਤੇ ਮਰਕਟ ਆਸਣ ਕਰਨ ਤੋਂ ਬਾਅਦ ਉਸ ਨੇ ਇਸ ਸਮੱਸਿਆ 'ਤੇ ਹੁਣ ਲਗਭਗ 90 ਪ੍ਰਤੀਸ਼ਤ ਕਾਬੂ ਪਾ ਲਿਆ ਹੈ। ਇਸੇ ਤਰ੍ਹਾਂ ਇੱਕ ਹੋਰ ਔਰਤ ਸੰਤੋਸ਼ (53) ਜੋ ਕਰੀਬ 6-7 ਮਹੀਨੇ ਪਹਿਲਾਂ ਬੈਠ ਨਾ ਸਕਣ ਦੀ ਸਮੱਸਿਆ ਨਾਲ ਮੋਤੀਆ ਸਿਟੀ ਵਿਖੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਈ ਸੀ, ਦਰਦ ਅਤੇ ਬੈਠਣ ਦੀ ਸਮੱਸਿਆ ਦੀ ਹੁਣ ਕੋਈ ਸ਼ਿਕਾਇਤ ਨਾ ਹੋਣ ਦੇ ਨਾਲ ਬਹੁਤ ਖੁਸ਼ੀ ਮਹਿਸੂਸ ਕਰ ਰਹੀ ਹੈ। ਇੱਕ ਹੋਰ ਪੁਰਸ਼ ਯੋਗਾ ਸਿਖਿਆਰਥੀ, ਸੁਸ਼ੀਲ ਗੁਪਤਾ (65) ਜੋ ਰੀੜ ਦੀ ਹੱਡੀ ਦੀ ਸਮੱਸਿਆ (ਪੋਸਚਰ ਸਮੱਸਿਆ) ਤੋ...