Tuesday, March 17
Shadow

Trending

ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ  — ਡਿਪਟੀ ਕਮਿਸ਼ਨਰ

ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ — ਡਿਪਟੀ ਕਮਿਸ਼ਨਰ

National, Politics, Punjab, Trending
ਸ੍ਰੀ ਮੁੁਕਤਸਰ ਸਾਹਿਬ 23  ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦੇ ਦੋ ਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਦੋ ਪਹੀਆਂ ਵਾਹਨ ਅਤੇ ਚਾਰ ਪਹੀਆ ਵਾਹਨ ਨਾ ਚਲਾਉਣ ਦੇਣ ਤਾਂ ਜੋ ਉਹਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਟਰ ਵਹੀਕਲ ਐਕਟ 2019 ( ਸੋਧ ਦੀ ਧਾਰਾ 199 ਏ ) ਦੇ ਤਹਿਤ ਵਹੀਕਲ ਚਲਾਉਣ ਵਾਲੇ ਨਾ ਬਾਲਗ ਬੱਚਿਆ ਦੇ ਮਾਪਿਆਂ ਜਾਂ ਸਬੰਧਿਤ ਵਹੀਕਲ ਮਾਲਕ ਨੂੰ 3 ਸਾਲ ਦੀ ਕੈਦ ਜਾਂ 25 ਹਜ਼ਾਰ ਰੁਪਏ ਜੁਰਮਾਨਾ ਹੋ ਸਕਦਾ ਹੈ।...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

Crime, International, National, Politics, Punjab, Trending
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ  ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦ...
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

International, National, Politics, Punjab, Trending
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮੁਹਿੰਮ ਨੇਬੁਲਾ ਗਰੁੱਪ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਨੇਬੁਲਾ ਓਜ਼ੋਨੇਸ਼ਨ ਤਕਨਾਲੋਜੀ ਨਾਲ ਮਿਲ ਕੇ ਕੈਂਸਰ ਦਾ ਕਾਰਨ ਬਣਨ ਵਾਲੀਆਂ ਅਸ਼ੁੱਧੀਆਂ ਨੂੰ ਨੈਨੋ ਪੱਧਰ ਉਤੇ ਜਾ ਕੇ ਸਾਫ਼ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਪਾਣੀ ਦਾ ਟੀ.ਡੀ.ਐਸ. (ਟੋਟਲ ਡਿਸੋਲਵਡ ਸਾਲਿਡਜ਼) ਪੱਧਰ 100 ਤੋਂ ਥੱਲੇ ਲਿਆ ਕੇ ਇਸ ਨੂੰ ਪੀਣ ਦੇ ਯੋਗ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਨੇਬੁਲਾ ਓਜ਼ੋਨੇਸ਼ਨ ਕੋਲ ਅਜਿਹੀ ਨੈਨੋ ਲੈਵਲ ਤਕਨਾਲੋਜੀ ਹੈ, ਜਿਸ ਨੇ ਪਾਣੀ ਦੀਆਂ ਅਸ਼ੁੱਧੀਆਂ ਅਤੇ ਕੈਂਸਰ ਦਾ ਕਾਰਨ ਬਣਨ ਵਾਲੇ ਤੱਤਾਂ ਦੀ ਸਫ਼ਾਈ ਦੇ ਮਾਮ...
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ,

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ,

National, Politics, Punjab, Trending
ਫਾਜ਼ਿਲਕਾ, 16 ਸਤੰਬਰ ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਦਫ਼ਤਰਾਂ ਵਿਚ ਕੰਮ ਲਈ ਆਊਣ ਵਾਲੇ ਆਮ ਲੋਕਾਂ ਨੂੰ ਕੋਈ ਮੁਸਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜੇ ਅਤੇ ਵਿਕਾਸ ਪ੍ਰੋਜੈਕਟ ਉਚ ਗੁਣਵਤਾ ਮਾਪਦੰਡ ਅਨੁਸਾਰ ਤੈਅ ਸਮਾਂ ਹੱਦ ਅੰਦਰ ਪੂਰੇ ਹੋਣ ਇਸ ਲਈ ਹਰੇਕ ਜਿੰਮੇਵਾਰ ਵਿਭਾਗ ਅਤੇ ਅਧਿਕਾਰੀ ਤਨਦੇਹੀ ਨਾਲ ਆਪਣੀ ਡਿਊਟੀ ਕਰਨ। ਉਨ੍ਹਾਂ ਨੇ ਹਦਾਇਤ ਕੀਤੀ ਕਿ ਆਮ ਲੋਕਾਂ ਤੋਂ ਆ...
ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ  ਪੀ.ਏ.ਯੂ ਲੁਧਿਆਣਾ  ਮੇਲਾ ਵਿਖਾਇਆ  ਗਿਆ

ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਮੇਲਾ ਵਿਖਾਇਆ ਗਿਆ

National, Politics, Punjab, Trending
ਕੋਟਕਪੂਰਾ 14 ਸਤੰਬਰ 2024 ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਵੱਲੋ ਆਤਮਾ ਤਹਿਤ ਪੀ.ਏ.ਯੂ ਲੁਧਿਆਣਾ ਵਿਖੇ ਲੱਗ ਰਹੇ ਕਿਸਾਨ ਮੇਲੇ ਦੌਰਾਨ  ਦਫਤਰ ਕੋਟਕਪੂਰਾ ਤੋ ਪੀ.ਏ.ਯੂ ਲੁਧਿਆਣਾ  ਮੇਲੇ ਤੇ ਬੱਸ ਭੇਜੀ ਗਈ ਜਿਸ ਵਿੱਚ ਸ੍ਰੀ ਰਾਜਾ ਸਿੰਘ ਸਹਾਇਕ ਟੈਕਨੋਲੋਜੀ ਮਨੈਜਰ ਦੀ ਡਿਊਟੀ ਦੌਰਾਨ 65 ਕਿਸਾਨਾਂ ਨੂੰ ਮੇਲੇ ਤੇ ਲਿਜਾਇਆ ਗਿਆ। ਕਿਸਾਨਾਂ ਨੇ ਮੇਲੇ ਵਿੱਚ ਪਰਾਲੀ ਪ੍ਰਬੰਧਣ ਸਬੰਧੀ ਵੱਖ-ਵੱਖ ਪ੍ਰਕਾਰ ਦੀ ਮਸੀਨਰੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਮਸ਼ੀਨਰੀ ਦੀ ਹਰੇਕ ਸਟਾਲ ਤੋ ਜਾਣਕਾਰੀ ਪ੍ਰਾਪਤ ਕੀਤੀ ਕਿ ਕਿਸ ਮਸ਼ੀਨਰੀ ਨਾਲ ਤੇ ਕਿਸ ਵਿਧੀ ਨਾਲ ਝੋਨੇ ਦੀ ਪਰਾਲੀ ਨੂੰ ਸੋਖਿਆ ਹੀ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਕੀਤੀ ਜਾ ਸਕੇ ਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ ।  ਇਸ ਤੋ ਬਾਅਦ ਕਿਸਾਨਾਂ ਨੂੰ ਪੀ.ਏ.ਯੂ ਵੱਲੋ ਲਗਾਏ ਝੋਨੇ ਦੇ ਵੱਖ ਵੱਖ ਪ੍ਰਕਾਰ ਦੇ ਟਰੈਲਾਂ ਦੇ ਡੈਮੋ ਵੀ ਦਿਖਾਏ ਗਏ ਜਿਸ ਦੌਰਾਨ ਕਿਸਾਨਾਂ ਲਈ ਜਿਆਦਾ ਖਿੱੱਚ ਦਾ ਕੇਂਦਰ...
ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

National, Politics, Punjab, Trending
ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ। ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ।...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐੱਲ ਨੂੰ ਬਿਜਲੀ ਚੋਰੀ ਵਿਰੁੱਧ ਵਿਸ਼ੇਸ਼ ਚੈਕਿੰਗ ਕਰਨ ਦੇ ਸਖ਼ਤ ਨਿਰਦੇਸ਼

National, Politics, Punjab, Sports, Trending
ਚੰਡੀਗੜ੍ਹ, 8 ਸਤੰਬਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਅਧਿਕਾਰੀਆਂ ਨੂੰ ਸੂਬੇ ਭਰ 'ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ 'ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਬਿਜਲੀ ਚੋਰੀਆਂ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਬਿਜਲੀ ਮੰਤਰੀ ਨੇ ਸਬੰਧਤ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਚੈਕਿੰਗ ਬਾਰੇ...
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Crime, International, National, Politics, Punjab, Trending
ਚੰਡੀਗੜ੍ਹ, 7 ਸਤੰਬਰ, 2024 : ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾ...
ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

National, Politics, Punjab, Trending
ਲੁਧਿਆਣਾ, 31 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ਵਿਖੇ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਹਲਕਾ ਪੂਰਬੀ ਦੇ ਡੇਅਰੀ ਕੰਪਲੈਕਸ ਤਾਜਪੁਰ ਰੋਡ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦਾ ਹਲਕਾ ਵਾਸੀਆਂ ਨੂੰ ਵੱਡਾ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਹਲਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਹਲਕਾ ਨਿਵਾਸੀ ਵਿਆਹ-ਸ਼ਾ...
ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ J34829875Y) ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਹੋਰ ਦੱਸ...