Wednesday, March 18
Shadow

Trending

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, International, National, Politics, Punjab, Trending
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ  ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹ...
ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਨਸ਼ੀਲੇ ਪਦਾਰਥ ਬਰਾਮਦ

ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਨਸ਼ੀਲੇ ਪਦਾਰਥ ਬਰਾਮਦ

National, Politics, Punjab, Trending
ਮਾਨਸਾ, 07 ਅਗਸਤ:   ਐਸ ਐਸ ਪੀ, ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ, ਸਪੈਸ਼ਲ  ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਡਰੱਗ ਹੌਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੰਦਾ ਹੈ) ਨੂੰ Cordon ਕਰਕੇ PAIS ਐਪ ਅਤੇ ਸਨੈਫਰ ਡੌਗ ਦੀ ਮਦਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ  ਥਾਵਾਂ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।    ਉਨ੍ਹਾਂ ਦੱਸਿਆ ਕਿ ਇਸ ਸਰਚ ਅਪਰੇਸ਼ਨ ਜਿਸ ਵਿਚ 24 ਪੁਲਿਸ ਪਾਰਟੀਆਂ ਜਿੰਨਾ ਵਿਚ 4 ਡੀ.ਐਸ.ਪੀ, 12 ਮੁੱਖ ਅਫਸਰਾਨ, ਇੰਚਾਰਜ ਸੀ ਆਈ ਏ ਸਟਾਫ ਮਾਨਸਾ ਸ਼ਾਮਿਲ ਸਨ, ਦੌਰਾਨ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ 03 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ ਐਕਟ,ਆਬਕਾਰੀ ਐਕਟ ਅਤੇ ਭਂ...
ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

International, National, Politics, Punjab, Trending
ਹੁਸ਼ਿਆਰਪੁਰ, 6 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾ...
ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

International, National, Politics, Punjab, Trending
ਫਿਲੌਰ (ਜਲੰਧਰ), 6 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ...
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

International, National, Politics, Punjab, Trending
ਰਾਜਪੁਰਾ (ਪਟਿਆਲਾ), 5 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ...
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

International, National, Politics, Punjab, Trending
ਚੰਡੀਗੜ੍ਹ, 5 ਅਗਸਤ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵ...
ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

International, National, Politics, Punjab, Trending
ਅੰਮ੍ਰਿਤਸਰ,4 ਅਗਸਤ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕੇਂਦਰ ਸਰਕਾਰ ਵੱਲੋਂ ਓਲੰਪਿਕ ਖੇਡਾਂ ਵੇਖਣ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੂੰ ਪ੍ਰਵਾਨਗੀ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਹ ਕੇਵਲ ਪੰਜਾਬ ਨਾਲ ਹੀ ਨਹੀਂ ਬਲਕਿ ਖੇਡ ਪ੍ਰੇਮੀਆਂ ਲਈ ਵੀ ਵੱਡਾ ਧੱਕਾ ਹੈ।  ਉਹਨਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਓਲੰਪਿਕ ਦਲ ਵਿੱਚ ਖੇਡ ਰਹੇ ਹਨ । ਖਾਸ ਕਰਕੇ ਹਾਕੀ ਟੀਮ ਵਿੱਚ ਪੰਜਾਬੀ ਖਿਡਾਰੀ ਦੀ ਗਿਣਤੀ ਵਰਣਨ ਯੋਗ ਅਤੇ ਕਾਬਿਲ ਏ ਤਾਰੀਫ ਹੈ । ਉਹਨਾਂ ਕਿਹਾ ਕਿ ਇਹ ਟੀਮ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਦੇ ਸਮਰੱਥ ਹੈ ਅਤੇ ਜੇਕਰ ਸਾਡੇ ਪੰਜਾਬ ਦੇ ਮੁੱਖ ਮੰਤਰੀ ਜਾਂ ਸਪੀਕਰ ਅਤੇ ਹੋਰ ਨੇਤਾ ਇਹਨਾਂ ਖੇਡਾਂ ਵਿੱਚ ਪਹੁੰਚਦੇ ਤਾਂ ਇਸ ਨਾਲ ਖਿਡਾਰੀਆਂ ਦੇ ਹੌਸਲੇ ਬੁਲੰਦ ਹੁੰਦੇ ਅਤੇ ਉਹਨਾਂ ਨੂੰ ਖੇਡਣ ਲਈ ਹੋਰ ਬਲ ਮਿਲਦਾ।  ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਕਰੋੜਾਂ ਰੁਪਏ ਦੇ ਫੰਡ ਖਰਚਣ ਦੇ ਦਮਗਜੇ ਮਾਰਦੀ ਹੈ ਜਦਕਿ ਦੂਸਰੇ ਪਾਸੇ ਖੇਡ ਪ੍ਰੇਮੀ ਵਜੋਂ ਮੁੱਖ ਮ...
ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

Crime, International, National, Politics, Punjab, Trending
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ  ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ  ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਬਤ ਕੀਤੇ ਕੀਟਨਾਸ਼ਕਾਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਮੁੱਖ ਖੇਤੀਬ...
ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ

ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ

International, National, Politics, Punjab, Trending
ਚੰਡੀਗਡ੍ਹ, 3 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਵਿਧਾਨ ਸਭਾ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣ ਨੂੰ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਜੇਕਰ ਦੇਸ਼ ਦੇ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਚੁਣੇ ਹੋਏ ਆਗੂ ਗਿਆਨਵਾਨ ਹੋਣਗੇ ਤਾਂ ਹੀ ਸੂਬੇ ਅਤੇ ਦੇਸ਼ ਤਰੱਕੀ ਕਰ ਸਕਦਾ ਹੈ। ਸ. ਸੰਧਵਾਂ ਨੇ ਭਾਜਪਾ ਵੱਲੋਂ ਹਰੇਕ ਮਾਮਲੇ ‘ਚ ਹੀ ਵਰਤੀ ਜਾਂਦੀ ਰਾਜਨੀਤੀ ਨੂੰ ਸੂਬਿਆਂ ਤੇ ਦੇਸ਼ ਦੀ ਭਲਾਈ ਅਤੇ ਤਰੱਕੀ ਲਈ ਖਤਰਨਾਕ ਵਰਤਾਰਾ ਦੱਸਦਿਆਂ ਕਿਹਾ ਕਿ ਗਿਆਨ ਦਾ ਆਦਾਨ-ਪ੍ਰਦਾਨ ਕਰਨ ਲਈ ਅਮਰੀਕਾ ‘ਚ 3 ਹਜ਼ਾਰ ਤੋਂ ਵੱਧ ਲੈਜਿਸਲੇਟਰਜ਼ ਨੇ ਇਕੱਠੇ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ‘ਚ ਸ਼ਾਮਲ ਹੋ ਕੇ ਦੁਨੀਆਂ ਦੇ ਪ੍ਰਭਾਵੀ ਲੋਕਤੰਤਰ ਅਮਰੀਕਾ ਅਤੇ ਹੋਰਨਾਂ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਮਿਲ ਬੈਠ ਕੇ ਵਿਚਾਰ-ਵਟਾਂਦਰਾ ਹੋਣਾ ਸੀ। ਉਨ੍ਹਾਂ ਤੋਂ ਕੁੱਝ ਚੰਗੀਆਂ ਗੱਲਾਂ ਸਿੱਖਣੀਆਂ ਸਨ ਤੇ ਆਪਣੀਆਂ ਕੁੱਝ ਚੰਗੀਆਂ ਗੱਲਾਂ ਉਨ੍ਹਾਂ ਨੂੰ ਦੱਸਣੀਆਂ ਸਨ। ਸ. ਸੰਧਵਾ...
ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

International, National, Politics, Punjab, Trending
ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ...