Sunday, March 8
Shadow

Trending

ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਦਸਤਕ ਦੇਵੇਗਾ ਪ੍ਰਸ਼ਾਸਨ- ਡਿਪਟੀ ਕਮਿਸ਼ਨਰ

National, Politics, Punjab, Trending
ਅੰਮ੍ਰਿਤਸਰ 3 ਫਰਵਰੀ 2025-- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਬਣਾਈ ਰਣਨੀਤੀ ਤਹਿਤ ਨਸ਼ਾ ਕਰਨ ਵਾਲੇ ਹਰੇਕ ਰੋਗੀ ਦੇ ਘਰ ਤੱਕ ਪਹੁੰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅੱਜ ਇਸ ਸਬੰਧੀ ਜਿਲਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਡੇ ਕੋਲ 43 ਓਟ ਸੈਂਟਰ ਚੱਲ ਰਹੇ ਹਨ, ਜਿੰਨਾ ਵਿੱਚ 22484 ਮਰੀਜ਼ ਰਜਿਸਟਰਡ ਹਨ, ਜਦ ਕਿ ਰੋਜ਼ਾਨਾ 15 ਤੋਂ 16 ਹਜਾਰ ਵਿਅਕਤੀ ਓਟ ਸੈਂਟਰਾਂ ਵਿੱਚ ਦਵਾਈ ਲੈਣ ਲਈ ਪਹੁੰਚ ਕਰ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਅਸੀਂ ਪੰਚਾਇਤਾਂ, ਮਾਲ ਵਿਭਾਗ, ਨੰਬਰਦਾਰਾ ਅਤੇ ਆਸ਼ਾ ਵਰਕਰਾਂ ਨੂੰ ਨਾਲ ਲੈ ਕੇ ਇਹਨਾਂ ਪਰਿਵਾਰਾਂ ਤੱਕ ਪਹੁੰਚ ਕਰਾਂਗੇ ਕਿ ਉਹ ਆਪਣੇ ਬੱਚਿਆਂ ਨੂੰ ਨਸ਼ੇ ਦੇ ਰੋਗ ਤੋਂ ਪੱਕੇ ਤੌਰ ਉੱਤੇ ਮੁਕਤ ਕਰਨ ਲਈ ਜਿਲੇ ਵਿੱਚ ਚਲਾਏ ਜਾ ਰਹੇ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਪਹੁੰਚ ਕਰਨ। ਉਹਨਾਂ ਦੱਸਿਆ ਕਿ ਇੰਨਾ ਕੇਂਦਰਾਂ ਵਿੱਚ ਮਰੀਜ਼ ਦੀ ਦਵਾਈ ਮੁਫਤ ਹੈ, ਇਸ ਤੋਂ ਇਲਾਵਾ ਖਾਣਾ ਵੀ ਮੁਫਤ ਦਿੱਤਾ ਜਾਂਦਾ ਹੈ ਅਤੇ ਮਰੀਜ਼ ਨੂੰ ਮਾਨਸਿਕ ਤੌਰ ਉੱਤੇ ਨਸ਼ਾ ਛੱਡਣ ਲਈ ਮਾਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

National, Politics, Punjab, Trending
ਚੰਡੀਗੜ੍ਹ, 3 ਫਰਵਰੀ:  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ। ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹ...
ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ

ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ

National, Politics, Punjab, Trending
ਲੁਧਿਆਣਾ, 3 ਫਰਵਰੀ (000) - ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਉਨ੍ਹਾਂ  ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕੀਤਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮਕਾਜ ਤੋਂ ਇਲਾਵਾ ਚੱਲ ਰਹੀਆਂ ਰਜਿਸਟਰੀ ਪ੍ਰਕਿਰਿਆਵਾਂ ਦੀ ਜਾਂਚ ਕੀਤੀ। ਵਰਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਆਪਣੀ ਜਾਂਚ ਦੌਰਾਨ, ਉਨ੍ਹਾਂ ਜ਼ਮੀਨੀ ਪੱਧਰ 'ਤੇ ਤਹਿਸੀਲ ਕੰਪਲੈਕਸ ਦੀ ਸਥਿਤੀ ਦਾ ਮੁਲਾਂਕਣ ਕੀਤਾ। ਇਸ ਤੋਂ ਇਲਾਵਾ, ਵਰਮਾ ਨੇ ਰਜਿਸਟਰੀ ਰਿਕਾਰਡਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਦੇ ਮੋਬਾਈਲ ਨੰਬਰ ਰਜਿਸਟਰੀ ਦਸਤਾਵੇਜ਼ਾਂ 'ਤੇ ਦਰਜ ਹੋਣੇ ਚਾਹੀਦੇ ਹਨ। ਉਨ੍ਹਾਂ ਸਬ-ਰਜਿਸਟਰਾਰ ਦੇ ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ-ਪੰਨੂ

National, Politics, Punjab, Trending
ਖਡੂਰ ਸਾਹਿਬ, 03 ਫਰਵਰੀ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰੀ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ । ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ ਨਾਲ ਹਲਦੀ ਬੀਜਣ ਦੀ ਸ਼ੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੇ ਵਿੱਚ ਹਲਦੀ ਦੀ ਬਿਜਾਈ ਕੀਤੀ । ਸ਼੍ਰੀ ਕ੍ਰਿਸ਼ਨ ਕੁਮਾਰ  ਦੀ ਮਾਲਕੀ 06 ਏਕੜ ਹੈ ਜਿਵੇਂ ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ਼੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ ਅਤੇ ਉਨਾਂ ਨੇ ਹਲਦੀ ਦਾ ਪ੍ਰੋਸੈਸਿੰਗ ਪਲਾਂਟ ਵੀ ਨਾਲ ਲਗਾ ਲਿਆ। ਉਨਾਂ ਨੇ ਕਣਕ ਝੋਨੇ ਦੀ ਰਵਾਇਤੀ ਖੇਤੀ ਦੇ ਨਾਲ ਨਾਲ ਕਣਕ ਝੋਨੇ ਨੂੰ ਬੀਜਣ ਵਾਸਤੇ ਉਹ...
ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਤੋਂ ਪੰਜਾਬ ਤੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਤੋੜੀ

ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਤੋਂ ਪੰਜਾਬ ਤੱਕ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਤੋੜੀ

National, Politics, Punjab, Trending
ਜਲੰਧਰ, 3 ਫਰਵਰੀ :  ਅੰਤਰਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਬਿਹਾਰ ਅਤੇ ਪੰਜਾਬ ਵਿਚਕਾਰ ਚੱਲ ਰਹੀ ਇੱਕ ਅਤਿ-ਆਧੁਨਿਕ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਸਫਲਤਾਪੂਰਵਕ ਤੋੜ ਦਿੱਤਾ ਹੈ। ਸੁਚੱਜੇ ਢੰਗ ਨਾਲ ਕੀਤੇ ਗਏ ਇਨ੍ਹਾਂ ਆਪ੍ਰੇਸ਼ਨਾਂ ਦੇ ਨਤੀਜੇ ਵਜੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦੀ ਇਸ ਕਾਰਵਾਈ ਨਾਲ ਇੱਕ ਯੋਜਨਾਬੱਧ ਤਸਕਰੀ ਨੈੱਟਵਰਕ ਦਾ ਖੁਲਾਸਾ ਹੋਇਆ ਹੈ, ਜੋ ਰੇਲਵੇ ਰੂਟਾਂ ਦੀ ਵਰਤੋਂ ਕਰਦੇ ਸਨ ਅਤੇ ਫੜੇ ਜਾਣ ਤੋਂ ਬਚਣ ਲਈ ਮਹਿਲਾ ਕੈਰੀਅਰਾਂ ਦੀ ਵਰਤੋਂ ਕਰਦੇ ਸਨ।    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੂਜਾ ਕੁਮਾਰੀ (24) ਅਤੇ ਬਬੀਤਾ ਦੇਵੀ ਉਰਫ਼ ਬੱਬੋ (29) ਦੋਵੇਂ ਨਵਾਬਗੰਜ ਪੁਰਬਟੋਲਾ ਅਤੇ ਅਰਨਵ ਕੁਮਾਰ ਜੈਸਵਾਲ ਉਰਫ਼ ਲੱਲਨ (24) ਪਿੰਡ ਕੁਰਸ਼ੀਲਾ ਤੋਂ ਹੋਈ ਹੈ। ਇਹ ਸਾਰੇ ਜ਼ਿਲ੍ਹਾ ਕਟਿਹਾਰ, ਬਿਹਾਰ ਦੇ ਵਸਨੀਕ ਹਨ। ਇੱਕ ਵੱਖਰੇ ਆਪ੍ਰੇਸ਼ਨ ਵਿੱਚ ਪੁਲਿਸ ਨੇ ਪਿੰਡ ਚੂਹੜਵਾਲੀ ਦੇ ਵਸਨੀਕ ਮੋਹਿਤ ਢਾਂਡਾ ਉਰਫ਼ ਮੋਹਿਤ ...
ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

National, Politics, Punjab, Trending
ਚੰਡੀਗੜ੍ਹ/ਪਠਾਨਕੋਟ, 3 ਫਰਵਰੀ: ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ 'ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਪਠਾਨਕੋਟ ਤੋਂ ਫਾਜ਼ਿਲਕਾ ਤੱਕ 703 ਰਣਨੀਤਕ ਸਥਾਨਾਂ 'ਤੇ 45 ਕਰੋੜ ਰੁਪਏ ਦੀ ਲਾਗਤ ਨਾਲ 2300 ਸੀਸੀਟੀਵੀ ਕੈਮਰੇ ਲਗਾ ਕੇ ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ। ਡੀਜੀਪੀ ਅੱਜ ਪਠਾਨਕੋਟ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਡਿਵੀਜ਼ਨ-1 ਦੀ ਦੂਜੀ ਮੰਜ਼ਿਲ 'ਤੇ ਸਥਿਤ ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਉਦਘਾਟਨ ਸਮੇਤ ਜ਼ਿਲ੍ਹੇ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਗੁੰਝਲਦਾਰ ਸਾਈਬਰ ਅਪਰਾਧਾਂ ਨਾਲ ਨਜਿੱਠਣ ਅਤੇ ਆਨਲਾਈਨ ਧੋਖ...
ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

National, Politics, Punjab, Trending
ਬਰਨਾਲਾ, 2 ਫ਼ਰਵਰੀ ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ। ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ...
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 2 ਫਰਵਰੀ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼...
ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਵਿਆਪਕ ਮੁਹਿੰਮ ਸੁਰੂ

ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਵਿਆਪਕ ਮੁਹਿੰਮ ਸੁਰੂ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ () ਹੋਲਾ ਮਹੱਲਾਂ ਦੀਆਂ ਅਗਾਓ ਤਿਆਰੀਆਂ ਸੁਰੂ ਹੋ ਗਈਆਂ ਹਨ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਹੋਲਾ ਮਹੱਲਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿੱਥੇ ਲੱਖਾਂ ਸੰਗਤਾਂ ਪਹੁੰਚਦੀਆਂ ਹਨ, ਇਸ ਲਈ ਮੇਲਾ ਖੇਤਰ ਦੀ ਵਿਆਪਕ ਸਫਾਈ ਦੀ ਮੁਹਿੰਮ ਸੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਹਿਮਾਸ਼ੂ ਜੈਨ ਆਈ.ਏ.ਐਸ ਵੱਲੋਂ ਹੋਲਾ ਮਹੱਲਾ ਦੀਆਂ ਅਗਾਓ ਤਿਆਰੀਆਂ ਲਈ ਕੀਤੀਆ ਮੀਟਿੰਗਾਂ ਵਿੱਚ ਜਾਰੀ ਕੀਤੇ ਨਿਰਦੇਸ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਗਰ ਕੋਂਸਲ ਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਸਫਾਈ ਮੁਹਿੰਮ ਸੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਡਰੇਨਾਂ ਤੇ ਸੀਵਰ ਦੀ ਸਫਾਈ, ਕੂੜੇ ਦੀ ਡੰਪਿੰਗ ਨੂੰ ਯਕੀਨੀ ਬਣਾਇਆ ਗਿਆ ਹੈ। ਪੀ.ਐਮ.ਆਈ.ਡੀ.ਸੀ ਤੋਂ ਵਿਸੇਸ਼ ਸਮੱਗਰੀ ਮੰਗਵਾਈ ਜਾ ਰਹੀ ਹੈ, ਫਾਇਰ ਟੈਂਡਰ ਮੇਲੇ ਦੌਰਾਨ ਵਿਸੇਸ਼ ਤੌਰ ਤੇ ਤੈਨਾਤ ਹੋਣਗੇ। ਸੀਵਰਮੈਨ ਡਰੇਨਾ ਤੇ ਸੀਵਰ ਦੀ ਸਫਾਈ ਕਰ ਰਹੇ ਹਨ, ਨਗਰ ਕੋਂਸਲਾਂ ਵੱਲੋਂ ਗਿੱਲੇ ਤੇ ਸੁੱਕੇ ਕੂੜੇ ਦਾ ਵਿਸੇਸ਼...
ਫੋਰਲੇਨ ਦੀ ਮਨਜ਼ੂਰੀ ਤੋਂ ਬਾਅਦ ਹੁਣ ਮੰਤਰੀ ਹਰਜੋਤ ਬੈਂਸ ਦੀ ਹੋਰ ਇੱਕ ਸਫਲ ਕੋਸ਼ਿਸ਼: ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ਕਰੋੜਾਂ ਰੁਪਏ ਦਾ ਟੈਂਡਰ ਜਾਰੀ

ਫੋਰਲੇਨ ਦੀ ਮਨਜ਼ੂਰੀ ਤੋਂ ਬਾਅਦ ਹੁਣ ਮੰਤਰੀ ਹਰਜੋਤ ਬੈਂਸ ਦੀ ਹੋਰ ਇੱਕ ਸਫਲ ਕੋਸ਼ਿਸ਼: ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ਕਰੋੜਾਂ ਰੁਪਏ ਦਾ ਟੈਂਡਰ ਜਾਰੀ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ (ਕੀਰਤਪੁਰ ਸਾਹਿਬ, ਨੰਗਲ) 02 ਫਰਵਰੀ () ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਪੱਧਰ 'ਤੇ ਆਪਣੀ ਮਜ਼ਬੂਤ ਪਕੜ ਦਾ ਇੱਕ ਹੋਰ ਵਧੀਆ ਉਦਾਹਰਣ ਪੇਸ਼ ਕੀਤੀ ਹੈ। ਉਨ੍ਹਾਂ ਦੀ ਅਥਕ ਮਿਹਨਤ ਦਾ ਇੱਕ ਹੋਰ ਸਕਾਰਾਤਮਕ ਨਤੀਜਾ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਸ਼ਟਰੀ ਮਾਰਗ ਮੰਤਰਾਲੇ (MoRTH) ਨੇ ਕੀਰਤਪੁਰ ਸਾਹਿਬ ਤੋਂ ਮਹਿਤਪੁਰ ਤਕ ਦੇ ਖਸਤਾ ਹਾਲਤ ਰਾਸ਼ਟਰੀ ਮਾਰਗ-503 ਦੀ ਸੰਭਾਲ ਲਈ ₹32.30 ਕਰੋੜ ਦੀ ਲਾਗਤ ਨਾਲ ਟੈਂਡਰ ਜਾਰੀ ਕਰ ਦਿੱਤਾ ਹੈ। ਇਹ ਟੈਂਡਰ ਇੱਕ ਸਾਲ ਲਈ ਹੋਵੇਗਾ, ਜਿਸ ਨਾਲ ਸੜਕ ਦੀ ਮੁਰੰਮਤ ਅਤੇ ਨਵੀਨੀਕਰਨ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਫੋਰਲੇਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵੀ ਹੋ ਜਾਵੇਗੀ। ਹਰਜੋਤ ਬੈਂਸ ਦੀ ਕੋਸ਼ਿਸ਼ ਨਾਲ ਮਿਲੀ ਮਨਜ਼ੂਰੀ ਹਰਜੋਤ ਬੈਂਸ ਲੰਬੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਲਈ ਕੋਸ਼ਿਸ਼ਾਂ ਕਰ ਰਹੇ ਸਨ। ਉਨ੍ਹਾਂ ਵੱਲੋਂ ਕੇਂਦਰ ਸਰਕਾਰ 'ਤੇ ਲਗਾਤਾਰ ਦਬਾਅ ਬਣਾਉਣ ਤੋਂ ਬਾਅਦ, ਰਾਸ਼ਟਰੀ ਮਾ...