Sunday, March 8
Shadow

Trending

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

National, Politics, Punjab, Trending
ਚੰਡੀਗੜ੍ਹ, 2 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵਿਖੇ ਇੱਕ "ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)" ਸਥਾਪਤ ਕੀਤਾ ਗਿਆ ਹੈ। ਇਸ ਟ੍ਰੇਨਿੰਗ ...
ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

National, Politics, Punjab, Trending
ਚੰਡੀਗੜ੍ਹ, 2 ਫਰਵਰੀ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਵੱਲੋਂ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ’ਤੇ 8 ਘੰਟੇ ਲਈ ਰੱਖਿਆ ਗਿਆ । ਇਸ ਮੰਦਭਾਗੀ ਘਟਨਾ ਨੂੰ ਜਮਹੂਰੀ ਨਿਯਮਾਂ ਦੇ ਨਾਮ ’ਤੇ ਧੱਬਾ ਦੱਸਦਿਆਂ ਅਤੇ ਚੋਣਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਲਈ ਪੁਖਤਾ ਸੁਰੱਖਿਆ ਦੀ ਮੰਗ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਚਾਵਲਾ ਨੇ ਕਿਹਾ ਕਿ ਕਮੇਟੀ ਨੇ ਮੁੱਖ ਚੋਣ ਕਮਿਸ਼ਨਰ, ਨਵੀਂ ਦਿੱਲੀ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਚਾਵਲਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰਨ ਸਮੇਂ ਪਤਾ ਲੱਗਾ ਕਿ ਇੱਕ ਰਾਜਨੀਤਿਕ ਸੰਗਠਨ ਦੇ ਮੈਂਬਰਾਂ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਅਤੇ ਹੋਰ ਸਮੱਗਰੀ ਵੰਡੀ ਜਾ ਰਹੀ ਸੀ, ਜੋ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਆਪਣੀ ਪ...
ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2024-25; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ: ਹਰਪਾਲ ਸਿੰਘ ਚੀਮਾ

National, Politics, Punjab, Trending
ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ 11.87 ਫ਼ੀਸਦੀ ਵਾਧਾ ਪ੍ਰਾਪਤ ਕਰਦਿਆਂ 10 ਫ਼ੀਸਦੀ ਦੀ ਕੌਮੀ ਔਸਤ ਨੂੰ ਪਾਰ ਕੀਤਾ ਹੈ।  ਇਸ ਤੋਂ ਇਲਾਵਾ, ਪੰਜਾਬ ਨੇ ਚਾਲੂ ਵਿੱਤੀ ਸਾਲ ਵਿੱਚ ਆਬਕਾਰੀ ਵਿੱਚ 15.33 ਪ੍ਰਤੀਸ਼ਤ, ਅਤੇ ਨੈੱਟ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐੱਸਡੀਟੀ ਤੋਂ ਪ੍ਰਾਪਤ  ਕਰ ਵਿੱਚ ਕੁੱਲ 11.67 ਫ਼ੀਸਦ ਦਾ ਨੈੱਟ ਵਾਧਾ ਦਰਜ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦੇ 3 ਮੋਹਰੀ ਜਨਰਲ ਸ਼੍ਰੇਣੀ ਰਾਜਾਂ (ਜੀਸੀਐਸ) ਵਿੱਚੋਂ ਇੱਕ ਹੈ ਜਿਨ੍ਹਾਂ ਨੇ ਜੀਐਸਟੀ ਪ੍ਰਾਪਤੀ ਵਿੱਚ ਕੌਮੀ ਵਿਕਾਸ ਦਰ ਨੂੰ ਪਾਰ ਕੀਤਾ ਹੈ। ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀਐਸਟੀ ਪ੍ਰਾਪਤੀ 19,414.57 ਕਰੋੜ ਰੁਪਏ ਰਹੀ, ਜਦੋਂ ਕਿ ਵਿ...
ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

National, Politics, Punjab, Trending
ਚੰਡੀਗੜ੍ਹ, 2 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ. ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਕੈਂਪ ਲਗਾ ਕੇ ਮੌਕੇ ਉਤੇ ਕਲੀਅਰੈਂਸ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਹੈ। ਹੁਣ ਤੱਕ ਲਗਾਏ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਸੌਂਪੇ ਗਏ ਹਨ। ਹੁਣ ਤੀਜਾ ਕੈਂਪ ਲਗਾ ਕੇ ਹੋਰ ਸਰਟੀਫਿਕੇਟ ਦਿੱਤੇ ਜਾਣਗੇ ਜਿਸ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਕੰਮ ਕੀਤਾ...
ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

ਪੰਜਾਬ ਸਰਕਾਰ ਵੱਲੋ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

National, Politics, Punjab, Trending
ਭੈਣੀ ਸਾਹਿਬ (ਲੁਧਿਆਣਾ), 2 ਫਰਵਰੀ (000) - ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਨਾ ਮਿਲਵਰਤਣ ਅੰਦੋਲਨ ਨੂੰ ਹਥਿਆਰ ਵਜੋਂ ਵਰਤਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱਚ ਮਦਦ ਕੀਤੀ। ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ  ਕੈਬਨਿਟ ਮੰਤਰੀ ਨੇ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਞਿਢੇ ਗਏ ਨਾ ਮਿਲਵਰਤਣ ਅੰਦੋਲਨ ਤੋਂ ਬਾਅਦ, ਲੋਕ ਬ੍ਰਿਟਿਸ਼ ਸਰਕਾਰ ਵਿਰੁੱਧ ਲਾਮਬੰਦ ਹੋਏ ਅਤੇ ਬ੍ਰਿਟਿਸ਼ ਸਰਕਾਰ ਦੀਆਂ ਸੇਵਾਵਾਂ/ਸਹੂਲਤਾਂ ਅਤੇ ਸਾਮਾਨ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਪ੍ਰਚਾਰੇ ਗਏ ਆਦਰਸ਼ਾਂ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਹੋਰ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ। ਕੈਬਨਿਟ ਮੰਤਰੀ ਨੇ ...

ਜਲੰਧਰ ਦਿਹਾਤੀ ਪੁਲਿਸ ਵਲੋਂ ਅੰਤਰ-ਜ਼ਿਲ੍ਹਾ ਵਾਹਨ ਚੋਰੀ ਗਿਰੋਹ ਦਾ ਪਰਦਾਫਾਸ਼

National, Politics, Punjab, Trending
ਜਲੰਧਰ, 2 ਫਰਵਰੀ : ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਸਿਟੀ ਨਕੋਦਰ ਪੁਲਿਸ ਸਟੇਸ਼ਨ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲਗਭਗ 4 ਲੱਖ ਰੁਪਏ ਦੀ ਕੀਮਤ ਵਾਲੇ ਚਾਰ ਚੋਰੀ ਹੋਏ ਦੋ-ਪਹੀਆ ਵਾਹਨਾਂ ਸਮੇਤ ਇੱਕ ਅੰਤਰ-ਜ਼ਿਲ੍ਹਾ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਰਗਰਮੀ ਨਾਲ ਵਾਰਦਾਤਾਂ ਨੂੰ ਅੰਜ਼ਾਮ ਦੇਕੇ ਦੋ-ਪਹੀਆ ਵਾਹਨਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਸ਼ਰਕਪੁਰ ਕਲੋਨੀ, ਨਕੋਦਰ, ਜਸਵਿੰਦਰ ਸਿੰਘ ਪੁੱਤਰ ਮਲਕੀਤ ਰਾਮ ਵਾਸੀ ਪਿੰਡ ਤਲਵਣ, ਅਭਿਸ਼ੇਕ ਕੁਮਾਰ ਪੁੱਤਰ ਸੋਮਨਾਥ ਵਾਸੀ ਪਿੰਡ ਤਲਵਣ ਅਤੇ ਰਮਨ ਪੁੱਤਰ ਰਤਨ ਲਾਲ ਵਾਸੀ ਮੁਹੱਲਾ ਗੁੱਗਾ ਸਾਈਂ, ਨਕੋਦਰ ਵਜੋਂ ਹੋਈ ਹੈ। ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸੰਗਠਿਤ ਅਪਰਾਧ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਇੱਕ ਵਿਸ਼ੇਸ਼ ਮੁਹਿੰਮ ਤਹਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ...
ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ  ਖਿਲਾਫ ਸਖ਼ਤ ਚੇਤਾਵਨੀ

ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ ਖਿਲਾਫ ਸਖ਼ਤ ਚੇਤਾਵਨੀ

National, Politics, Punjab, Trending
ਜਲੰਧਰ, 1 ਫਰਵਰੀ : ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਬੰਦੀ ਲੱਗਣ ਦੇ ਬਾਵਜੂਦ, ਕੁਝ ਲੋਕ ਚੀਨੀ ਡੋਰ ਵੇਚਣਾ ਅਤੇ ਵਰਤੋਂ ਕਰਨਾ ਜਾਰੀ ਰੱਖਦੇ ਹਨ, ਜਿਸ ਨਾਲ ਮਾਸੂਮ ਜਾਨਾਂ ਨੂੰ ਜੋਖਮ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਮੁੱਕਦਮਾ ਦਰਜ ਕੀਤਾ ਜਾਵੇਗਾ। ਐਸਐਸਪੀ ਖੱਖ ਨੇ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਨਾਲ ਪਹਿਲਾਂ ਵੀ ਕਈ ਘਾਤਕ ਹਾਦਸੇ ਵਾਪਰ ਚੁੱਕੇ ਹਨ। ਇਹ ਸਿੰਥੈਟਿਕ ਡੋਰ ਇੱਕ ਹਥਿਆਰ ਵਾਂਗ ਹੀ ਖ਼ਤਰਨਾਕ ਹੈ। ਇਸ ਨੇ ਕਈ ਜਾਨਾਂ ਲਈਆਂ ਹਨ ਅਤੇ ਕਈਆ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ...
ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

National, Politics, Punjab, Trending
ਫਾਜ਼ਿਲਕਾ 1 ਫਰਵਰੀ 2025.... ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ।         ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਬੋਹਰ ਸ੍ਰੀ. ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਅਬੋਹਰ ਹਲਕੇ ਦੇ ਵੱਖ-ਵੱਖ ਏਰੀਏ ਅਤੇ ਸੜਕਾਂ ਤੇ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਹਲਕਾਅ ਰੋਕੂ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਕੇ ਮੱਨੁਖਾਂ ਨੂੰ ਸੁਰਖਿਅਤ ਕੀਤਾ ਜਾ ਸਕੇ।  ਉਨ੍ਹਾਂ ਦੱਸਿਆ ਕਿ ਟੀਕਾਕਰਨ ਤੋਂ ਬਾਅਦ ਕੁੱਤਿਆਂ ਦੀ ਮਾਰਕਿੰਗ ਵੀ ਕੀਤੀ ਜਾ ਰਹੀ ਹੈ।         ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਮੁਹਿੰਮ ਦੌਰਾਨ ਈਦਗਾਹ ਬਸਤੀ ਪੁਰਾਣਾ ਫਾਜ਼ਿਲਕਾ ਰੋਡ ਆਦਿ ਏਰੀਆ ਵਿਚ ਅਵਾਰਾ ਕੁੱਤਿਆਂ ਨੂ ਕਾਬੂ ਕਰ ਕੇ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੀਕਾਕਰਨ ਤੋਂ ਬਾਅਦ ਕੁੱਤਿਆਂ ਦੀ ਮਾਰਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ’ਚ ਦਾਅਵੇ ਇਤਰਾਜ਼ 10 ਮਾਰਚ ਤੱਕ ਪ੍ਰਾਪਤ ਕੀਤੇ ਜਾਣਗੇ-ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 01 ਫਰਵਰੀ: ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਲਈ ਪਹਿਲਾਂ ਜਾਰੀ ਸਮਾਂ ਸਾਰਣੀ ਵਿਚ ਸੋਧ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਵਿਚ ਦਾਅਵੇ/ਇਤਰਾਜ਼ 10 ਮਾਰਚ, 2025 ਤੱਕ ਪ੍ਰਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਦਾਅਵੇ ਇਤਰਾਜ਼ਾਂ ਦਾ ਨਿਪਟਾਰਾ 24 ਮਾਰਚ, 2025 ਤੱਕ ਕੀਤਾ ਜਾਵੇਗਾ, ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 16 ਅਪ੍ਰੈਲ, 2025 ਨੂੰ ਕੀਤੀ ਜਾਵੇਗੀ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡਾਇਟ ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਆਯੋਜਿਤ

National, Politics, Punjab, Trending
ਬੁਢਲਾਡਾ, ਮਾਨਸਾ, 01 ਫਰਵਰੀ: ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਵਿਖੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੰਸਥਾ ਦੇ ਕਰੀਬ ਚਾਲੀ ਵਿਦਿਆਰਥੀਆਂ ਨੇ ਭਾਗ ਲਿਆ। ਸੰਸਥਾ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਨੇ ਸੁਆਗਤ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਭਾਸ਼ਾ ਵਿਭਾਗ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਬਾਰੇ ਅਹਿਮ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਇਟ ਅਹਿਮਦਪੁਰ ਸਾਹਿਤ ਅਤੇ ਭਾਸ਼ਾ ਦੀਆਂ ਗਤੀਵਿਧੀਆਂ ਲਈ ਆਪਣੇ ਦਰਵਾਜੇ ਖੋਲ੍ਹਦੀ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭਾਸ਼ਾ ਐਕਟ ਦੀ ਜਾਣਕਾਰੀ ਦਿੱਤੀ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਦਰਸਾਇਆ। ਉਨ੍ਹਾਂ ਕਿਹਾ ਕਿ ਇਸ ਕਾਵਿ ਸਿਰਜਣ ਕਾਰਜਸ਼ਾਲਾ ਵਿੱਚ ਰਚੀਆਂ ਕਵਿਤਾਵਾਂ ਨੂੰ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਵਿਚ ਪ੍ਰਕਾਸ਼ਿਤ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਵਿਭਾਗ ਦੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਕ...