ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਨਾਲ ਕੀਤਾ ਜਾ ਰਿਹੈ ਸਨਮਾਨਿਤ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ
ਜਲੰਧਰ, 31 ਜਨਵਰੀ : ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰਦੀਆਂ ਨਾਲ ਸਨਮਾਨਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਸ਼ਹੀਦ ਬੱਬਰ ਨੰਦ ਸਿੰਘ ਸਪੋਰਟਸ ਕਲੱਬ ਪਿੰਡ ਘੁੜਿਆਲ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ 28 ਜਨਵਰੀ ਤੋਂ 2 ਫਰਵਰੀ 2025 ਤੱਕ ਕਰਵਾਏ ਜਾ ਰਹੇ 9ਵੇਂ ਸਲਾਨਾ ਓਪਨ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦਿਆਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੋਗਰ...








