Monday, March 9
Shadow

Trending

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ

National, Politics, Punjab, Trending
ਫ਼ਿਰੋਜ਼ਪੁਰ, 31 ਜਨਵਰੀ 2025: ਵਿਦਿਆਰਥੀਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਵਿੱਚ ਸੱਤਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਹਨਾਂ ਮੁਕਾਬਲਿਆਂ ਦੇ ਕਰਵਾਉਣ ਦੇ ਮਨੋਰਥ ਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਜਿਵੇਂ ਸੁੰਦਰ ਸਰੀਰ ਵਿੱਚ ਸੁੰਦਰ ਮਨ ਨਿਵਾਸ ਕਰਦਾ ਹੈ ਉਸੇ ਤਰੀਕੇ ਨਾਲ  ਸੁੰਦਰ ਲਿਖਾਈ ਦਾ ਦੂਜਿਆਂ ਦੇ ਉੱਤੇ ਬਹੁਤ ਵਧੀਆ ਪ੍ਰਭਾਵ ਪੈਂਦਾ ਹੈ ਅਤੇ ਸਾਡੀ ਸਖ਼ਸ਼ੀਅਤ ਦਾ ਇੱਕ ਸਾਕਾਰਾਤਮਕ ਪੱਖ ਲੋਕਾਂ ਸਾਹਮਣੇ ਉਜਾਗਰ ਹੁੰਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਤਾਂ ਸੁੰਦਰ ਲਿਖਾਈ ਦਾ ਹੋਰ ਵੀ ਜਿਆਦਾ ਮਹੱਤਵ ਹੈ ਕਿਉਂਕਿ ਪ੍ਰੀਖਿਆਵਾਂ ਵਿੱਚ ਜੇਕਰ ਵਿਦਿਆਰਥੀ ਲਿਖਾਈ ਸੁੰਦਰ ਲਿਖਦੇ ਹਨ ਤਾਂ ਨਿਰੀਖਣ ਕਰਨ ਵਾਲੇ ਅਧਿਆਪਕ ਉੱਤੇ ਇਸ ਦਾ ਬਹੁਤ ਹੀ ਸਾਕਾਰਤਮਕ ਅਸਰ ਪੈਂਦਾ ਹੈ। ਸੁੰਦਰ ਲਿਖਾਈ ਲਿਖਣ ਵਾਲੇ ਦਾ ਮਨ ਸਾਫ਼ ...
ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ

ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ

National, Politics, Punjab, Trending
ਫ਼ਰੀਦਕੋਟ 31 ਜਨਵਰੀ,2025  ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮਹੀਨਾ ਤਹਿਤ ਜ਼ਿਲ੍ਹਾ ਟਰਾਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸੁਖਦੇਵ ਸਿੰਘ ਪ੍ਰਧਾਨ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਅਤੇ ਬਖਸ਼ੀਸ਼ ਸਿੰਘ ਪ੍ਰਧਾਨ ਆਟੋ ਰਿਕਸ਼ਾ ਦੇ ਸਹਿਯੋਗ ਨਾਲ ਬਾਬਾ ਫਰੀਦ ਟੈਕਸੀ ਡਰਾਈਵਰ ਯੂਨੀਅਨ ਫਰੀਦਕੋਟ ਵਿਖੇ ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ । ਇਸ ਮੌਕੇ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਸ. ਜਸਵਿੰਦਰ ਸਿੰਘ ਨੇ ਡਰਾਈਵਰਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋ ਰੋਡ ਸੇਫਟੀ ਸਬੰਧੀ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੱਤੀ ਤੇ ਡਰਾਈਵਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਖਾਸ ਕਰਕੇ ਅੱਖਾਂ ਦਾ ਚੈਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਅੱਖਾਂ ਦੀ ਨਜਰ ਠੀਕ ਹੋਵੇਗੀ ਤਾਂ ਹੀ ਅਸੀਂ ਠੀਕ ਢੰਗ ਨਾਲ ਵਹੀਕਲ ਚਲਾ ਪਾਵਾਂਗੇ।  ਉਨ੍ਹਾਂ ਕਿਹਾ ਕਿ  ਰੋਡ ਸੇਫਟੀ ਸਬੰਧੀ ਸਿਰਫ ਇੱਕ ਮਹੀਨਾ ਹੀ ਨਹੀਂ ਬਲਕਿ ਸਾਰਾ ਸ...
ਐਸ.ਡੀ.ਐਮ. ਨੇ ਨਸ਼ਾ ਖਾਤਮਾ ਮੁਹਿੰਮ ਲਈ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਐਸ.ਡੀ.ਐਮ. ਨੇ ਨਸ਼ਾ ਖਾਤਮਾ ਮੁਹਿੰਮ ਲਈ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab, Trending
ਹੁਸ਼ਿਆਰਪੁਰ, 31 ਜਨਵਰੀ: ਉਪ ਮੰਡਲ ਹੁਸ਼ਿਆਰਪੁਰ ਨੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਯਤਨ ਕਰਦੇ ਹੋਏ ਸ਼ੁੱਕਰਵਾਰ ਨੂੰ ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਵੱਖ-ਵੱਖ ਯੂਥ ਕਲੱਬਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ ਵੀ ਮੌਜੂਦ ਸਨ। ਇਸ ਮੀਟਿੰਗ ਵਿਚ ਨਸ਼ੇ ਦੇ ਖਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਗ੍ਰਾਮ ਪੰਚਾਇਤਾਂ ਅਤੇ ਵਿਦਿਅਕ ਅਦਾਰਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ। ਐਸ.ਡੀ.ਐਮ ਨੇ ਕਿਹਾ ਕਿ ਨਸ਼ਾ ਖਾਤਮੇ ਵਿੱਚ ਗ੍ਰਾਮ ਪੰਚਾਇਤਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੀ ਭੂਮਿਕਾ ਵੀ ਬਹੁਤ ਅਹਿਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਜਿਥੇ ਪਿੰਡਾਂ ਵਿਚ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਕੰਮਾਂ ਜਿਵੇਂ ਕਿ ਪਿੰਡਾਂ ਦੇ ਵਿਕਾਸ, ਖੇਡ ਅਤੇ ਹੋਰ ਪੇਂਡੂ ਵਿਕਾਸ ਦੀਆਂ ਗਤੀਵਿਧੀਆਂ ਵਿਚ ਵਰਤੋਂ ਵਿਚ ਲਿਆ ਸਕਦੇ ਹਨ ਉਥੇ ਵਿਦਿਅਕ ਅਦਾਰਿਆਂ ਅਜਿਹੇ ਸਥਾਨ ਹਨ ਜਿਥੇ ਨੌਜਵਾਨ ਆਪਣੇ ਸਮੇਂ ਦਾ ਸਭ ਤੋਂ ਵੱਧ ਪ੍ਰਯੋਗ ਕਰਦੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ...
ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਜਾਣ ਵਾਲੇ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

National, Politics, Punjab, Trending
ਫਾਜ਼ਿਲਕਾ, 31 ਜਨਵਰੀ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਵੱਲੋਂ ਤੇਲ ਬੀਜ ਉਤਪਾਦਨ ਵਿੱਚ ਸੁਧਾਰ ਲਈ ਅਪਣਾਏ ਗਏ ਉੱਨਤ ਤਰੀਕਿਆਂ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੇ ਇੰਚਾਰਜ ਡਾ: ਅਰਵਿੰਦ ਕੁਮਾਰ ਅਹਲਾਵਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਪਤ ਹੋਇਆ। ਇਸ ਪ੍ਰੋਗਰਾਮ ਵਿੱਚ ਡਾ: ਪ੍ਰਕਾਸ਼ ਚੰਦ ਗੁਰਜਰ, ਸ੍ਰੀ ਰਾਜੇਸ਼ ਕੁਮਾਰ, ਸ੍ਰੀ ਹਰਿੰਦਰ ਸਿੰਘ ਦਹੀਆ, ਡਾ: ਰਮੇਸ਼ ਚੰਦ ਕਾਂਤਵਾ, ਡਾ: ਰੁਪਿੰਦਰ ਕੌਰ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ। ਇਸ ਵਿੱਚ ਕਿਸਾਨਾਂ ਨੇ ਭਾਗ ਲੈ ਕੇ ਪ੍ਰੋਗਰਾਮ ਨੂੰ ਸਫਲ ਬਣਾਇਆ। ਅੰਤ ਵਿੱਚ ਕਿਸਾਨਾਂ ਦਾ ਮੁਲਾਂਕਣ ਅਤੇ ਫੀਡਬੈਕ ਲਿਆ ਗਿਆ।...
ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ ਜ਼ਿਲਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ

National, Politics, Punjab, Trending
ਫ਼ਰੀਦਕੋਟ 31 ਜਨਵਰੀ,2025 ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ (ਵੱਖ-ਵੱਖ ਸਕੀਮਾਂ ਦੇ ਕਰਜਾ ਕੇਸਾਂ ਦੀ ਮੰਨਜੂਰੀ ਸਬੰਧੀ)  ਮੀਟਿੰਗ ਸ. ਗੁਰਮੀਤ ਸਿੰਘ ਬਰਾੜ,  ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ,  ਫਰੀਦਕੋਟ ਕਮ-ਚੇਅਰਮੈਨ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਹੇਠ ਡਾ.ਬੀ.ਆਰ.ਅੰਬੇਦਕਰ ਭਵਨ ਫਰੀਦਕੋਟ ਵਿਖੇ ਹੋਈ। ਮੀਟਿੰਗ ਵਿੱਚ ਸ੍ਰੀਮਤੀ,ਦਲਜੀਤ ਕੌਰ ਸਿੱਧੂ ਜਿਲ੍ਹਾ ਮੈਨੇਜਰ ਪੰਜਾਬ ਐਸ.ਸੀ.ਐਫ.ਸੀ, ਫਰੀਦਕੋਟ ਵੱਲੋਂ ਮੀਟਿੰਗ ਦਾ ਏਜੰਡਾ ਜਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਰੱਖਿਆ ਗਿਆ। ਮੀਟਿੰਗ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਲਈ ਪੰਜਾਬ ਸਰਕਾਰ ਦੇ ਐਸ.ਸੀ.ਐਫ.ਸੀ ਅਦਾਰੇ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜਗਾਰ/ ਸਹਾਇਕ ਧੰਦਿਆਂ ਲਈ ਕਰਜੇ ਦੀਆਂ ਸਕੀਮਾਂ ਤਹਿਤ 9 ਕੇਸ ਸਿੱਧਾ ਕਰਜਾ ਸਕੀਮ ਅਧੀਨ ਜਿਨ੍ਹਾਂ ਦੀ ਰਕਮ 22,00,000 ਰੁ( ਬਾਈ ਲੱਖ ਰੁਪਏ) ਅਤੇ 23 ਕੇਸ ਬੈਂਕ ਟਾਈ ਅੱਪ ਸਕੀਮ ਅਧੀਨ ਜਿਨ੍ਹਾਂ ਦੀ ਰਕਮ 23,19,000 ਰੁ(ਤੇਈ ਲੱਖ ਉੱਨੀ ਹਜਾਰ ਰੁਪਏ) ਜਿਸ ਵਿੱਚ 11,59,500 ਰੁ ਦੀ ਸਬਸਿਡੀ ਮੰਨਜੂਰ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਜਿਲ੍ਹਾ ਸਕਰੀਨਿ...
ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ

ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ

National, Politics, Punjab, Trending
ਮਾਲੇਰਕੋਟਲਾ 31 ਜਨਵਰੀ : ਜ਼ਿਲ੍ਹਾ ਟਰਾਂਸਪੋਰਟ ਵਿਭਾਗ ਮਾਲੇਰਕੋਟਲਾ ਵਲੋਂ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਜਾਗਰੂਕਤਾ ਮਹੀਨੇ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਤਹਿਤ ਸਥਾਨਕ ਸਮਾਜ ਸੇਵੀ ਸੰਸਥਾ ਮੋਲਾਨਾ ਆਜ਼ਾਦ ਐਜੂਕੇਸ਼ਨ ਫਾਊਡੇਸ਼ਨ ਅਤੇ ਪਰਾਈਮ ਕਾਲਜ ਆਫ਼ ਵੂਕੇਸ਼ਨਲ ਟਰੇਨਿੰਗ ਦੇ ਸਹਿਯੋਗ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਵੱਲੋਂ ਸੜਕ ਉਪਰ ਚੱਲ ਰਹੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ । ਇਸ ਮੌਕੇ ਦੋ-ਪਹੀਆ ਚਾਲਕਾਂ ਨੂੰ ਮੁਫਤ ਹੈਲਮੇਟ ਵੰਡੇ ਗਏ ਅਤੇ ਦੋ-ਪਹੀਆ ਚਲਾ ਰਹੇ ਮਰਦ/ਔਰਤ ਚਾਲਕਾਂ ਦੇ ਨਾਲ-ਨਾਲ ਪਿਛਲੀ ਸਵਾਰੀ ਲਈ ਵੀ ਹੈਲਮੇਟ ਜਰੂਰੀ ਹੋਣ ਸਬੰਧੀ ਜਾਗਰੂਕ ਕੀਤਾ ਗਿਆ। ਇੱਕ ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਹਾਦਸੇ ਵਿੱਚ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਸਬੰਧੀ ਗੁੱਡ ਸਮਾਰੀਟਨ ਰੂ...
ਈ-ਸ਼੍ਰਮ ਸਮੇਤ ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਕੀਤੀਆਂ ਸ਼ੁਰੂ: ਡਿਪਟੀ ਕਮਿਸ਼ਨਰ

ਈ-ਸ਼੍ਰਮ ਸਮੇਤ ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਕੀਤੀਆਂ ਸ਼ੁਰੂ: ਡਿਪਟੀ ਕਮਿਸ਼ਨਰ

National, Politics, Punjab, Trending
ਹੁਸ਼ਿਆਰਪੁਰ, 30 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ  ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ 4 ਨਵੀਆਂ ਸੇਵਾਵਾਂ (ਈ-ਸ਼੍ਰਮ ਕਾਰਡ, ਫਾਇਰ ਆਰਮ ਫ੍ਰੀ ਜ਼ੋਨ ਸਰਵਿਸ, ਨਵਾਂ/ਰੀਨਊ ਸਟੈਂਪ ਵੈਂਡਰ ਲਾਇਸੰਸ ਅਤੇ ਪਾਸਪੋਰਟ ਸਾਇਜ ਫੋਟੋਆਂ ਪ੍ਰਿੰਟ ਨੂੰ ਸੇਵਾ ਕੇਂਦਰ ਦੀਆਂ ਸਰਵਿਸ ਲਿਸਟ ਵਿੱਚ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਸ਼ਾਮਿਲ ਕੀਤਾ ਗਿਆ ਹੈ I ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ-ਸ਼੍ਰਮ ਕਾਰਡ ਦੀ ਫੀਸ ਸਿਰਫ 10 ਰੁਪਏ ਹੈ, ਜਿਸ ਵਿੱਚ ਵਿਅਕਤੀ/ਲਾਭ ਪਾਤਰੀ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ I ਇਹ ਸਰਵਿਸ 16-59 ਸਾਲ ਦਾ ਕੋਈ ਵੀ ਨਾਗਰਿਕ ਅਪਲਾਈ ਕਰ ਸਕਦਾ ਹੈ ਬਸ਼ਰਤੇ ਉਸਦਾ ਕੋਈ ਵੀ ਫੰਡ ਸਰਕਾਰੀ ਜਾਂ ਗੈਰ ਸਰਕਾਰੀ ਨਾ ਕੱਟਦਾ ਹੋਵੇ I ਇਸ ਤੋਂ ਇਲਾਵਾ ਪੂਜਾ ਸਥਾਨ, ਸਕੂਲ, ਕਾਲਜ, ਮੈਰਿਜ ਪੈਲਸ, ਹੋਟਲ, ਗੈਸਟ ਹਾਉਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਆਦਿ ਨੂੰ, ਫਾਇਰ ਆਰਮ ਫ੍ਰੀ ਜ਼ੋਨ ਸਰਵਿਸ ਬਾਬਤ ਨਵੇਂ ਲਾਇਸੰਸ ਪ੍ਰਾਪਤ ਕਰਨ ਲਈ ਸੇਵਾ ਕੇਂਦਰ ਵਿਖੇ ਅਪਲਾਈ ਕੀਤਾ ਜਾ ਸਕਦਾ ਹੈ, ਜਿਸਦੀ ਫੀਸ 1700 ਰੁਪਏ ਹੈ ਜੋ...
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ

National, Politics, Punjab, Trending
ਫਾਜਿਲਕਾ  30 ਜਨਵਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ ਕਰੋ@ ਥੀਮ ਹੇਠ ਸੀ. ਐਚ. ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਲੂ ਚੁੱਘ ਜਿਲ੍ਹਾ ਲੈਪਰੋਸੀ ਅਫ਼ਸਰ, ਡਾ ਪੰਕਜ਼ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਸੰਦੀਪ ਕੁਮਾਰ, ਪ੍ਰਕਾਸ਼, ਵਿਨੋਦ ਕੁਮਾਰ ਅਤੇ ਖੁਸ਼ਵੰਤ ਸਿਘ ਹਾਜ਼ਰ ਸਨ।  ਡਾ ਲਹਿੰਬਰ ਰਾਮ ਵੱਲੋਂ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੁਸ਼ਟ ਬਿਮਾਰੀ ਸਬੰਧੀ ਜਾਗਰੂਕਤਾ ਪੈਂਫਲਿਟ ਵੀ ਜਾਰੀ ਕੀਤਾ। ਇਸ ਸਮੇਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵਲੋਂ ਨੈਸ਼ਨਲ ਲੈਪਰੋਸੀ ਅਰਿਡੀਕੇਸ਼ਨ ਪ੍ਰੋਗਰਾਮ (ਐਨ ਐਲ ਈ ਪੀ) ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਰੈਲੀਆਂ, ਗਰੁੱਖ ...
ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ‘ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ

ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ‘ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ

National, Politics, Punjab, Trending
ਫਿਰੋਜ਼ਪੁਰ 30 ਜਨਵਰੀ (          ) ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ- ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ। ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ...
ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 30 ਜਨਵਰੀ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਡੀ.ਐਸ.ਪੀ. ਬੂਟਾ ਸਿੰਘ ਗਿੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।...