Saturday, March 7
Shadow

Trending

ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਵਿੱਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

National, Politics, Punjab, Trending
ਤਰਨ ਤਾਰਨ, 11 ਫਰਵਰੀ  ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ. ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸ ਵਰਿਆਮ ਸਿੰਘ  ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਸਖੀਰਾ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੰਤਾ ਸਬੰਧੀ ਜਾਗਰੂਕਤਾ ਕੈਂਪ / ਸੈਮੀਨਾਰ ਲਗਾਇਆ ਗਿਆ । ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ । ਇਸ ਕੈਂਪ ਵਿੱਚ ਸ੍ਰੀ ਜਤਿੰਦਰ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਦੇ ਹੋਏ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਸ੍ਰੀ ਕਰਨ ਭਗਤ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦੀ ਮਿਲਾਵਟ, ਸਾਫ - ਸੁਥਰੇ ਦੁੱਧ ਦੀ ਮਹੱਤਤਾ ਅਤੇ ਸਾਭ ਸੰਭਾਲ ਸਬੰਧੀ ਬੱਚਿਆਂ ਨੂੰ ਬਹੁਤ ਹੀ ਬਰੀਕੀ ਨਾਲ ਦੱਸਿਆ ਗਿਆ । ਇਸ ਕੈਂਪ ਵਿੱਚ ਸ.ਕੰਵਲਜੀਤ ਸਿੰ...
ਸੁਰੱਖਿਅਤ ਇੰਟਰਨੈੱਟ ਦਿਨ: ਲੋਕ ਆਪਣੇ ਆਪ ਨੂੰ ਡਿਜਿਟਲ ਤੌਰ ‘ਤੇ ਸੁਰੱਖਿਅਤ ਰੱਖਣ, ਕਿਸੇ ਵੀ ਪ੍ਰਕਾਰ ਦੇ ਸ਼ੱਕੀ ਕਿਸਮ ਦੇ ਲਿੰਕ ਉੱਤੇ ਕਲਿਕ ਨਾ ਕਰਨ

ਸੁਰੱਖਿਅਤ ਇੰਟਰਨੈੱਟ ਦਿਨ: ਲੋਕ ਆਪਣੇ ਆਪ ਨੂੰ ਡਿਜਿਟਲ ਤੌਰ ‘ਤੇ ਸੁਰੱਖਿਅਤ ਰੱਖਣ, ਕਿਸੇ ਵੀ ਪ੍ਰਕਾਰ ਦੇ ਸ਼ੱਕੀ ਕਿਸਮ ਦੇ ਲਿੰਕ ਉੱਤੇ ਕਲਿਕ ਨਾ ਕਰਨ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 11 ਫਰਵਰੀ: ਅੱਜ 11 ਫਰਵਰੀ ਨੂੰ ਸੁਰੱਖਿਅਤ ਇੰਟਰਨੈੱਟ ਦਿਨ ਵਜੋਂ ਮਨਾਉਂਦਿਆਂ ਰਾਸ਼ਟਰੀ ਸੂਚਨਾ ਅਤੇ ਵਿਗਿਆਨ ਦਫ਼ਤਰ ਵੱਲੋਂ ਸੁਰੱਖਿਅਤ ਤਰੀਕੇ ਨਾਲ ਇੰਟਰਨੈੱਟ ਦੀ ਵਰਤੋਂ ਕਰਨ ਸਬੰਧੀ ਵਰਕਸ਼ਾਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ, ਜਿਸ ਦੌਰਾਨ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਐਨ.ਆਈ.ਸੀ. ਦੇ ਸਟਾਫ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫਸਰ ਸ੍ਰੀ ਸਮੀਰ ਨੇ ਕਿਹਾ ਕਿ ਅੱਜ ਦੇ ਡਿਜਿਟਲ ਯੁੱਗ 'ਚ ਜਿੱਥੇ ਮੋਬਾਈਲ ਫੋਨ ਇੱਕ ਲੋੜ ਬਣ ਚੁੱਕੀ ਹੈ, ਉੱਥੇ ਇਹ ਵੀ ਜ਼ਰੂਰੀ ਹੈ ਕਿ ਅਸੀਂ ਇਸ ਦੀ ਵਰਤੋਂ ਸਮਝਦਾਰੀ ਅਤੇ ਸੰਜਮ ਨਾਲ ਕਰੀਏ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਸ਼ੱਕੀ ਲਿੰਕ ਉੱਤੇ ਕਲਿਕ ਨਹੀਂ ਕਰਨਾ ਚਾਹੀਦਾ ਅਤੇ ਕਿਸੇ ਵੀ ਮੋਬਾਈਲ ਐਪ ਨੂੰ ਇੰਸਟਾਲ ਕਰਦੇ ਸਮੇਂ ਬੇਲੋੜੀਆਂ ਪਰਮਿਸ਼ਨਾਂ ਦੀ ਆਗਿਆ ਨਾ ਦਿੱਤੀ ਜਾਵੇ। ਕਿਸੇ ਵੀ ਮਾਧਿਅਮ ਰਾਹੀਂ ਅਣਜਾਣ ਨੰਬਰਾਂ ਤੋਂ ਪ੍ਰਾਪਤ ਹੋਣ ਵਾਲੀ .apk ਫਾਈਲ ਨੂੰ ਇੰਸਟਾਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਸੰਵੇਦਨਸ਼ੀਲ ਜਾਣਕਾਰੀ...
ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ

ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ

National, Politics, Punjab, Trending
ਫਾਜ਼ਿਲਕਾ 11 ਫਰਵਰੀ ਜਿਲ੍ਹਾਂ ਫਾਜ਼ਿਲਕਾ ਵਿਚ ਸੁਰਖਿਅਤ ਇੰਟਰਨੈੱਟ ਦਿਵਸ  ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਅਤੇ ਐਨ ਆਈ ਸੀ ਦਫਤਰ ਫਾਜ਼ਲਿਕਾ ਵਿਚ ਮਨਾਇਆ ਗਿਆ। ਇਸ ਸਾਰੇ ਪ੍ਰੋਗਰਾਮ ਨੂੰ ਅਯੋਜਿਤ ਜ਼ਿਲ੍ਹਾ ਸੂਚਨਾ ਤਕਨੀਕੀ ਅਧਿਕਾਰੀ ਫਾਜਿਲ੍ਹਕਾ ਰਜਤ ਦਹੀਆ ਵਲੋਂ ਕੀਤਾ ਗਿਆ। ਉਹਨਾਂ ਇੰਟਰਨੈਟ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੇ ਸਾਨੂੰ ਇੱਕ ਕੋਨੇ ਤੋਂ ਦੂਜੇ ਕੋਨੇ ਨਾਲ ਜੋੜ ਦਿੱਤਾ ਹੈ| ਉਨਾ ਕਿਹਾ ਕਿ ਇੰਟਰਨੈਟ ਇੱਕ ਅਥਾਹ ਗਿਆਨ ਦਾ ਭੰਡਾਰ ਹੈ ਜਿਸ ਤੋਂ ਅਸੀਂ ਕਿਸੇ ਵੀ ਵਿਸ਼ੇ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਾਂ|  ਉਹਨਾਂ ਕਿਹਾ ਕਿ ਇੰਟਰਨੈਟ ਦੇ ਰਾਹੀਂ ਅਸੀਂ ਘਰ ਬੈਠੇ ਹੀ ਦੂਰ ਦੁਰਾਡੇ ਦੀਆਂ ਜਾਣਕਾਰੀਆਂ ਹਾਸਲ ਕਰ ਸਕਦੇ ਹਾਂ | ਉਹਨਾਂ ਕਿਹਾ ਕਿ ਇੰਟਰਨੈਟ ਨੇ ਸਾਡੇ ਦੂਰ ਦੇ ਫਾਸਲਿਆਂ ਨੂੰ ਘਟਾ ਦਿੱਤਾ ਹੈ | ਉਹਨਾਂ ਕਿਹਾ ਕਿ ਇੰਟਰਨੈਟ ਦੇ ਮਾਧਿਅਮ ਰਾਹੀਂ ਹੀ ਅਸੀਂ ਵਿਦੇਸ਼ਾਂ ਵਿੱਚ ਬੈਠੇ ਆਪਣੇ ਸਕੇ ਸਬੰਧੀਆਂ ਪਰਿਵਾਰ ਮੈਂਬਰਾਂ ਨਾਲ ਜੁੜੇ ਰਹਿੰਦੇ ਹਾਂ| ਉਨ੍ਹਾਂ ਇੰਟਰਨੈਟ ਦੇ ਫਾਇਦਿਆਂ ਦੇ ਨਾਲ ਨਾਲ ਇਸਦੇ ਬੁਰੇ ਭਰਾਵਾਂ ਬਾਰੇ ਵੀ ...
ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

National, Politics, Punjab, Trending
ਪਟਿਆਲਾ, 11 ਫਰਵਰੀ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦਿਆਂ ਗਰੀਨ ਬੈਲਟ ਵਿੱਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਅਣ ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੁਨੇਹਾ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਵੀ ਸੰਦੇਸ਼ ਦਿੱਤਾ ਗਿਆ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣ-ਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖ਼ਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ-ਅਧਿਕਾਰਤ ਕਲੋਨੀ ਵਿੱ...
ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

National, Politics, Punjab, Trending
ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ। ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।...
ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

National, Politics, Punjab, Trending
ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ ਸੰਯੁਕਤ ਰਾਜ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ ਅਤੇ ਅੰਮ੍ਰਿਤਸਰ ਪਹੁੰਚੇ ਸਨ। ਪੰਜਾਬ ਪੁਲਿਸ ਵੱਲੋਂ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਬਿਆਨ ਦਰਜ ਕੀਤੇ ਹਨ ਜਿਨ੍ਹਾਂ ਨੇ ਉਨ੍ਹਾਂ ਨਾਲ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਧੋਖਾ ਕੀਤਾ ਹੈ। ਇਸ ਸਬੰਧੀ ਪੀੜਤਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਡਿਪੋਰਟ ਕੀਤੇ ਗਏ ਵਿਅਤੀਆਂ ਦੇ ਬਿਆਨਾਂ ਦੇ ਆਧਾਰ 'ਤੇ ਟ੍ਰੈਵਲ ਏਜੰਟਾਂ ਵਿਰੁੱਧ ਕੁੱਲ 8 ਐਫਆਈਆਰਜ਼ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਦੋ ਐਫਆਈਆਰਜ਼ ਜ਼ਿਲ੍ਹਾ ਪੁਲਿਸ ਕੋਲ ਅਤੇ ਛੇ ਐਫਆਈਆਰਜ਼ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਕੋਲ ...
17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

National, Politics, Punjab, Trending
ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਸਾਹਨੇਵਾਲ ਰੋਡ, ਲੁਧਿਆਣਾ ਦੇ ਨਿਊ ਸਤਿਗੁਰੂ ਨਗਰ ਦੇ ਵਸਨੀਕ ਇੰਦਰਾ ਪ੍ਰਸਾਦ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਾਇਰ ਕਰਵਾਈ  ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦਾ ਦੁਕਾਨ ਵੇਚਣ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ ਅਤੇ ਮੁੱਖ ਮੁਨਸ਼ੀ ਰਾਮ ਮੂਰਤੀ ਨੇ ਉਸਨੂੰ ਪੁਲਿਸ ਚੌਕੀ ਬੁਲਾਇਆ ਸੀ, ਪਰ ਉਸ ਮੌਕੇ ਹੌਲਦਾਰ ਰਣਜੀਤ ਸਿੰਘ ਨੇ ਉਸਨੂੰ ਹਵਾਲਾਤ ਵਿੱਚ ਬੰਦ ਕਰ ਦਿੱਤਾ। ਸ਼ਿਕਾਇਤ ਅਨੁਸਾਰ ਉਕਤ ਮੁਲਜ਼ਮ ਹੌਲਦਾਰ ਨੇ ਉਸਦੀ ਜੇਬ ਚ...
ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

National, Politics, Punjab, Trending
ਚੰਡੀਗੜ੍ਹ, 10 ਫਰਵਰੀ: ਸੂਬੇ ਭਰ ਵਿੱਚ ਸੜਕਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪਿਊਸ਼ ਤਿਵਾਰੀ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਮਝੌਤਾ ਹਾਦਸਿਆਂ ਨੂੰ ਰੋਕਣ ਲਈ ਹਾਦਸੇ ਦੀ ਵਿਗਿਆਨਕ ਢੰਗ ਨਾਲ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਟ੍ਰੈਫਿਕ ਮੁਲਾਜ਼ਮਾਂ ਨੂੰ ਹਾਦਸਿਆਂ ਦੇ ਵਿਸ਼ਲੇਸ਼ਣ ਸਬੰਧੀ ਉੱਨਤ ਤਕਨੀਕਾਂ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਇਸ ਸਹਿਯੋਗ ਤਹਿਤ ਨਿਯਮਾਂ ਅਤੇ ਪ੍ਰਭਾਵਸ਼ਾਲੀ ਸੜਕ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਸਬੰਧੀ ਉਨ੍ਹਾਂ ਦੀ ਯੋਗ...
ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

National, Politics, Punjab, Trending
ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ ਵਿੱਚ ਆਏ ਹੋਏ ਸਨ। ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਰਨੈਲ ਸਿੰਘ ਆਰਟਿਸਟ ਨੇ ਆਪਣੀ ਚਿੱਤਰਕਾਰੀ ਦੀ ਕਲਾ ਰਾਹੀਂ ਪੰਜਾਬ ਦੇ ਸੱਭਿਆਚਾਰ ਅਤੇ ਸਿੱਖ ਇਤਿਹਾਸ ਨਾਲ ਜੁੜੀਆਂ ਬਹੁਤ ਸੋਹਣੀਆਂ ਤਸਵੀਰਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਆਰਟਿਸਟ ਵੱਲੋਂ ਵੱਖ-ਵੱਖ ਸਖਸ਼ੀਅਤਾਂ ਤੇ ਮਹਾਨ ਲੋਕਾਂ ਦੇ ਬਣਾਏ ਚਿੱਤਰ ਵੀ ਬਾ-ਕਮਾਲ ਹਨ।  ਉਨ੍ਹਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਕਲਾ ਪ੍ਰੇਮੀਆਂ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੌਂਦ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿੱਚ ਪਰਿਵਾਰ ਅਤੇ ਸਕੇ-ਸਨੇਹੀਆਂ ਨੂੰ ਭਾਨਾ...
ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

National, Politics, Punjab, Trending
ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ ਪਾਣੀ ਦੀ ਨਿਕਾਸੀ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇ ਤਾਂਕਿ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਗੁਜ਼ਾਰੀ ਪ੍ਰਭਾਵਿਤ ਨਾ ਹੋਵੇ। ਮੀਟਿੰਗ ਦੌਰਾਨ ਸਥਾਨਕ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ  ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੀ ਕਿਸੇ ਵੀ ਇੰਡਸਟਰੀ ਜਾਂ ਵਿਅੱਕਤੀ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਹੁਕਮ ਦਿੱਤਾ ਕਿ ਜਿਹੜੀਆਂ ਫੈਕਟਰੀਆਂ ਜਾਂ ਯੂਨਿਟ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਹੋਵੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇੱਕ ਜੁਆਇੰਟ ਟੀਮ ਦਾ ਗਠਨ ਕਰੇ ਜਿਸ ਵਿੱਚ ਨਗਰ ਨਿਗਮ ਲੁਧਿਆਣਾ ਦੇ ...