ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ 28 ਜਨਵਰੀ,2025
ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਬਾਬਾ ਰਾਮਦੇਵ ਧਰਮਸ਼ਾਲਾ, ਗਾਂਧੀ ਨਗਰ, ਜਲਾਲੇਆਣਾ ਰੋਡ, ਕੋਟਕਪੂਰਾ ਵਿੱਖੇ ਕੀਤਾ ਗਿਆ।
ਸ੍ਰੀ ਦੀਪਕ ਚੇਚੀ ਅਸਿਸਟੈਂਟ ਡਾਇਰੈਕਟਰ ਐਮ.ਐਸ.ਐਮ.ਈ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ, ਤਰਖਾਣ, ਨਾਈ, ਮੂਰਤੀਕਾਰ ਟੇਲਰ(ਦਰਜੀ), ਰਾਜਮਿਸਤਰੀ, ਸ਼ਾਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ...








