ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ
ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮਿੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ, ਸਕੂਲਾਂ ਵਿੱਚ ਪਖਾਨੇ, ਵਾਧੂ ਕਲਾਸ ਰੂਮ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਦੇ ਨਿਰਮਾਣ ਲਈ 120.43 ਕਰੋੜ ਮੁਹੱਈਆ ਕਰਵਾਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮਿਲ ਸਕਣ।
ਸਕੂਲ ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਾਬਾਰਡ ਅਧੀਨ ਕਲਾਸਰੂਮ, ਪ੍ਰਯੋਗਸ਼ਾਲਾਵਾਂ ਅਤੇ ਹੋਲਿਸਟਿਕ ਪਲਾਨ ਲਈ 93.48 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਬੇਹੱਦ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਮੇ...







