76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ
ਬਰਨਾਲਾ, 26 ਜਨਵਰੀ
76ਵਾਂ ਗਣਤੰਤਰ ਦਿਵਸ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ, ਜਿਸ ਵਿੱਚ ਮਾਣਯੋਗ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਰਹੇ।
ਇਸ ਮਗਰੋਂ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਅਤੇ ਐੱਸ ਐੱਸ ਪੀ ਬਰਨਾਲਾ ਸ੍ਰੀ ਸੰਦੀਪ ਮਲਿਕ ਮੌਜੂਦ ਰਹੇ।
ਇਸ ਮਗਰੋਂ ਬਰਨਾਲਾ ਵਾਸੀਆਂ ਦੇ ਨਾਂ ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਾਰਿਆਂ ਨੂੰ 76ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸਰਦਾਰ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਸਰਕਾਰ ਨੇ ਅਹਿਮ ਫ਼ੈਸਲਾ ਲੈਂ...








