ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ
ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਹੋਣਹਾਰ ਖਿਡਾਰੀਆਂ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਹੋਰ ਵੀ ਚਮਕਾਉਣ ਲਈ ਅੱਜ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ।
ਸ਼ਹੀਦ ਬਚਨ ਸਿੰਘ ਯਾਦਗਾਰੀ ਖੇਡ ਸਟੇਡੀਅਮ ਵਿਖੇ ਹੀ ਬਣਾਏ ਜਾਣ ਵਾਲੇ ਇਸ ਬਹੁਮੰਤਵੀ ਇੰਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਉਹਨਾਂ ਨੇ ਮਹਾਨ ਮੁੱਕੇਬਾਜ ਪਦਮਸ਼੍ਰੀ ਕੌਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਰਣਜੀਤ ਕੌਰ ਅਤੇ ਕਬੱਡੀ ਖਿਡਾਰੀ ਸਵਰਗਵਾਸੀ ਗੁਰਮੇਲ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਪਰਮਜੀਤ ਕੌਰ ...








