Tuesday, March 10
Shadow

Trending

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ.ਆਈ.ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ...
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

National, Politics, Punjab, Trending
ਮਾਨਸਾ, 24 ਜਨਵਰੀ : ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਜਿੱਥੋਂ ਲਾਹਾ ਲੈ ਕੇ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਲਈ ਯੋਜਨਾਬੱਧ ਢੰਗ ਨਾਲ ਅੱਗੇ ਵਧ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੁਨੀਰ ਵਿਖੇ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਅਤਿ ਆਧੁਨਿਕ ਲਾਇਬ੍ਰੇਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਵਿਚ ਉਸਾਰੂ ਸਾਹਿਤਕ ਕਿਤਾਬਾਂ ਦੇ ਨਾਲ ਨਾਲ ਵਧੀਆ ਫਰਨੀਚਰ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਲਾਇਬ੍ਰੇਰੀਆਂ ਗਿਆਨ ਵਿਚ ਵਾਧੇ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਹਾਈ ਹੁੰਦੀਆਂ ਹਨ। ਉਨ੍ਹਾਂ ਵ...
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab, Trending
ਅੰਮ੍ਰਿਤਸਰ, 24 ਜਨਵਰੀ: ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ। ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌ...
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

National, Politics, Punjab, Trending
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 24 ਜਨਵਰੀ:        ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।        ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ ਅਨੁਸੂਚਿਤ ਜਾਤੀਆਂ ਦੇ 408 ਲਾਭਪਾਤਰੀਆਂ ਨੂੰ ਲਾਭ ਮਿਲੇਗਾ।       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿ...
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ

National, Politics, Punjab, Trending
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 24 ਜਨਵਰੀ- ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਸੰਦਰਭ ਵਿੱਚ ਅੱਜ ਉਪ ਮੰਡਲ ਮੈਜਿਸਟਰੇਟ ਸ਼੍ਰੀ ਪ੍ਰਮੋਦ ਸਿੰਗਲਾ ਅਤੇ ਐਸਐਚਓ ਸ੍ਰੀ ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਤੇ ਚੀਨੀ ਡੋਰ ਦੀ ਚੈਕਿੰਗ ਲਈ ਅਭਿਆਨ ਚਲਾਇਆ ਗਿਆ। ਇਸ ਮੌਕੇ ਐਸਡੀਐਮ ਸ੍ਰੀ  ਸਿੰਗਲਾ ਨੇ ਦੱਸਿਆ ਕਿ ਸੁਨਾਮ ਊਧਮ ਸਿੰਘ ਵਾਲਾ ਸਬ ਡਵੀਜ਼ਨ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਅੱਜ ਵੱਖ ਵੱਖ ਥਾਈਂ ਟੀਮਾਂ ਵੱਲੋਂ ਪਤੰਗ ਵਿਕਰੇਤਾਵਾਂ ਦੀਆਂ ਦੁਕਾਨਾਂ ਉੱਤੇ ਅਚਨਚੇਤ ਛਾਪਾਮਾਰੀ ਕਰਕੇ ਜਾਂਚ ਕੀਤੀ ਗਈ। ਉਹਨਾਂ ਦੱਸਿਆ ਕਿ ਸ਼ੱਕ ਦੇ ਅਧਾਰ ਤੇ ਕੁਝ ਬਸਤੀਆਂ ਦੀ ਵੀ ਜਾਂਚ ਕੀਤੀ ਗਈ ਹੈ ਅਤੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਨਾ ਤਾਂ ਪਤੰਗਬਾਜ਼ੀ ਲਈ ਖੁਦ ਚੀਨੀ ਡੋਰ...
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ ਚੰਦ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਕੁਝ ਸਮਾਂ ਪਹਿਲਾਂ ਕੁਝ ਅਪਰਾਧੀਆਂ ਵਿਰੁੱਧ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਐਫਆਈਆਰ ਦਰਜ ਕਰਵਾਈ ਸੀ ਕਿ ਜਿਨ੍ਹਾਂ ਨੇ ਉਸ ਦੀ ਕੁੱਟ-ਮਾਰ ਕੀਤੀ ਸੀ। ਉਕਤ ਮੁਲਜ਼ਮ ਏ.ਐਸ.ਆਈ. ਉਕਤ ਮਾਮਲੇ ਦਾ ਜਾਂਚ ਅਧਿਕਾਰੀ ਸੀ ਅਤੇ ਉਸਨੇ ਉਕਤ ਐਫ.ਆਈ.ਆਰ. ਨਾਲ ਸਬੰਧਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ...
ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼

ਬਟਾਲਾ ਪੁਲਿਸ ਨੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਬਣੇ ਅੱਡੇ ਹੋਟਲ ਐਲਪਾਈਨ ਨੂੰ ਕੀਤਾ ਫਰੀਜ਼

National, Politics, Punjab, Trending
ਬਟਾਲਾ, 24 ਜਨਵਰੀ ( ) ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਚੱਲਦਿਆਂ ਬਟਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਵਿੱਚ ਇੱਕ ਪ੍ਰਮੁੱਖ ਹੋਟਲ ਐਲਪਾਈਨ ਨੂੰ ਫਰੀਜ਼ ਕਰ ਦਿੱਤਾ ਹੈ, ਜਿਸਦੀ ਕੀਮਤ ਲਗਭਗ 4.5 ਕਰੋੜ ਰੁਪਏ ਹੈ। ਇਹ ਹੋਟਲ ਨਸ਼ੀਲੇ ਪਦਾਰਥਾਂ ਦਾ ਅੱਡਾ ਬਣ ਚੁੱਕਾ ਸੀ। ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਟਾਲਾ, ਸੁਹੇਲ ਕਾਸਿਮ ਮੀਰ ਨੇ ਦਿੱਤੀ। ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਐਫ.ਆਈ.ਆਰ ਨੰਬਰ 110 ਮਿਤੀ 21.09.2024 ਤੋਂ ਸ਼ੁਰੂ ਹੋਈ ਜਾਂਚ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਚਾਉਣ ਵਿੱਚ ਹੋਟਲ ਪ੍ਰਬੰਧਨ ਦੀ ਮਿਲੀਭੁਗਤ ਦਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਬਟਾਲਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਐਸ.ਐਸ.ਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਮਾਮਲੇ ਵਿੱਚ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਵਿੱਚ ਪਾਇਆ ਗਿਆ ਕਿ ਹੋਟਲ ਦੇ ਕਮਰਾ ਨੰਬਰ 103 ਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰਜਾਂ ਨੂੰ ਸੁਵਿਧਾਜਨਕ ਬਣਾਉਣ ਲਈ...
ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

National, Politics, Punjab, Trending
ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਮਲੂਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਬਰਜਿੰਦਰ ਪਾਲ ਸਿੰਘ ਵੱਲੋਂ ਸਾਂਝੇ ਤੌਰ ‘ਤੇ ਰਿਬਨ ਕਟ ਕੇ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਇੰਸ ਵਿਸ਼ੇ ਦੀ ਮਹੱਤਵ ਦੇਖਦੇ ਹੋਏ ਸਕੂਲ ਵਿੱਚ ਵਿਭਾਗ ਵੱਲੋਂ ਲਗਭਗ 11 ਲੱਖ ਰੁਪਏ ਦੀ ਲਾਗਤ ਨਾਲ ਇਹ ਸਾਇੰਸ ਲੈਬ ਤਿਆਰ ਕਰਵਾਈ ਗਈ ਹੈ। ਇਸ ਮੌਕੇ ਸਰਪੰਚ ਮਲੂਕ ਸਿੰਘ ਨੇ ਨਵੀਂ ਸਾਇੰਸ ਲੈਬ ਬਣਨ ’ਤੇ ਖੁਸ਼ੀ ਪ੍ਰਗਟ ਕੀਤੀ ਉਹਨਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਬਹੁਤ ਫਾਇਦਾ ਹੋਵੇਗਾ ਬੱਚੇ ਨਵੀਂ ਟੈਕਨੋਲੋਜੀ ਸਿੱਖ ਸਕਣਗੇ। ਉਹਨਾਂ ਕਿਹਾ ਕਿ ਪੰਚਾਇਤ ਵੱਲੋਂ  ਸਕੂਲ ਨੂੰ ਹਰ ਤਰ੍ਹਾਂ ਦੀ ਸਹਾਇਤਾ ਜਦੋਂ ਵੀ ਲੋੜ ਪਵੇਗੀ ਦਿੱਤੀ ਜਾਵੇਗੀ । ਪ੍ਰਿੰਸੀਪਲ ਅਨਿਲ ਕੁਮਾਰ ਨੇ ਦੱਸਿਆ ਕਿ ਸਾਇੰਸ ਲੈਬ ਦੇ ਉਦਘਾਟਨ ਮੌਕੇ ਸਕੂਲ ਦੇ ਸਟਾਫ਼ ਵੱਲੋਂ ਸਵੇਰੇ ਸੁਖਮਣੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ। ਅੰਤ ਵਿਚ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ...
ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ

National, Politics, Trending
ਅਬੋਹਰ 24 ਜਨਵਰੀ ਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ ਆਰ ਸਿਫੇਟ , ਲੁਧਿਆਣਾ ਦੇ ਮਾਰਗਦਰਸ਼ਨ ਹੇਠ ਡਾ. ਅਮਿਤ ਨਾਥ ਮੁਖੀ ਖੇਤਰੀ ਕੇਂਦਰ ਸਿਫੇਟ ਅਬੋਹਰ ਨੋਡਲ ਅਫ਼ਸਰ ਅਨੁਸੂਚਿਤ ਜਾਤੀ ਉਪ ਪ੍ਰੋਜੈਕਟ ਦੀ ਅਗਵਾਈ ਹੇਠ 23 ਤੋਂ 24 ਜਨਵਰੀ 2025 ਤੱਕ ਫਲਾਂ ਅਤੇ ਸਬਜ਼ੀਆਂ ਦੀ ਵਾਢੀ ਤੋਂ ਬਾਅਦ ਦੇਖਭਾਲ ਅਤੇ ਪ੍ਰਬੰਧਨ ਤਰੀਕਿਆਂ ਬਾਰੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਅਰਵਿੰਦ ਕੁਮਾਰ ਅਹਲਾਵਤ, ਮੁਖੀ, ਕੇ ਵੀ ਕੇ ਸਿਫੇਟ ਅਬੋਹਰ ਸਨ ਅਤੇ ਸਹਿ ਕੋਆਰਡੀਨੇਟਰ ਡਾ. ਮਹੇਸ਼ ਕੁਮਾਰ ਸਮੋਤਾ, ਵਿਗਿਆਨੀ ਅਤੇ ਸ਼੍ਰੀ ਪ੍ਰਿਥਵੀਰਾਜ, ਸਹਾਇਕ ਮੁੱਖ ਤਕਨੀਕੀ ਅਧਿਕਾਰੀ ਸਨ। ਇਸ ਪ੍ਰੋਗਰਾਮ ਦੇ ਤਹਿਤ, ਭਾਗੀਦਾਰਾਂ ਨੂੰ ਵਾਢੀ ਤੋਂ ਬਾਅਦ ਦੇ ਫਸਲਾਂ ਦੇ ਨੁਕਸਾਨ ਨੂੰ ਘਟਾਉਣ ਲਈ ਵੱਖ-ਵੱਖ ਤਕਨੀਕਾਂ ਅਤੇ ਫਲਾਂ ਅਤੇ ਸਬਜ਼ੀਆਂ ਦੇ ਭੰਡਾਰਨ ਨਾਲ ਸਬੰਧਤ ਵੱਖ-ਵੱਖ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਖੇਤਰੀ ਕੇਂਦਰ, ਸਿਫੇਟ ਅਬੋਹਰ ਵਿਖੇ ਕਿਸਾਨਾਂ ਲਈ ਉਪਲਬਧ ਸਹੂਲਤਾਂ ਬਾਰੇ ਵੀ ਦੱਸਿਆ ਗਿਆ।  ਫਲਾਂ ਅਤੇ ਸਬਜ਼ੀਆਂ ਤੋਂ ਬਣੇ ਵੱਖ-ਵੱਖ ਉਤਪ...
ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ

National, Politics, Punjab, Trending
ਬਰਨਾਲਾ, 24 ਜਨਵਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ 'ਚੋਂ ਬਾਹਰ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਕੱਲ ਰਾਤ ਕਰੀਬ 7:30 ਵਜੇ ਇੱਕ ਗਊ ਨਾਲੇ (ਜੋ ਕਿ ਜੁਡੀਸ਼ੀਅਲ ਰਿਹਾਇਸ਼ਾਂ ਕੋਲੋਂ ਗੁਜ਼ਰਦਾ ਹੈ) ਵਿੱਚ ਡਿੱਗ ਪਈ। ਜਦੋਂ ਇਸ ਬਾਰੇ ਜਾਣਕਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੂੰ ਮਿਲੀ ਤਾਂ ਉਹਨਾਂ ਤੁਰੰਤ ਸ਼੍ਰੀ ਮਦਨ ਲਾਲ, ਸਿਵਲ ਜੱਜ (ਸ. ਡ.) ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਸ੍ਰੀ ਮੁਨੀਸ਼ ਗਰਗ ਸਿਵਲ ਜੱਜ ਸੀਨੀਅਰ ਡਿਵੀਜ਼ਨ ਬਰਨਾਲਾ ਨੂੰ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਤੁਰੰਤ ਨਗਰ ਕੌਂਸਲ ਦੀ ਮਦਦ ਨਾਲ ਕਰੇਨ ਮੰਗਵਾ ਕੇ ਗਊ ਨੂੰ ਨਾਲੇ ਵਿਚੋਂ ਬਾਹਰ ਕੱਢਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਕਤ ਨਾਲੇ ਨੂੰ ਢਕਿਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨ...