Tuesday, March 10
Shadow

Trending

26 ਜਨਵਰੀ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਲਹਿਰਾਉਣਗੇ ਝੰਡਾ

26 ਜਨਵਰੀ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਲਹਿਰਾਉਣਗੇ ਝੰਡਾ

National, Politics, Punjab, Trending
ਫਾਜਿਲਕਾ 24 ਜਨਵਰੀ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿੱਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਮ ਭਾਵ ਫੁੱਲ ਡਰੈਸ ਰਿਹਰਸਲ ਅੱਜ ਹੋਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ  ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਇੱਥੇ ਝੰਡਾ ਲਹਿਰਾਉਣਗੇ। ਇਸ ਮੌਕੇ ਉਨ੍ਹਾਂ ਨੇ ਝੰਡਾ ਲਹਿਰਾਕੇ ਪ੍ਰੇਡ ਦੀਆਂ ਟੁਕੜੀਆਂ ਦਾ ਨੀਰਿਖਣ ਕੀਤਾ ਅਤੇ ਬਾਅਦ ਵਿਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਬਾਅਦ ਵੱਖ ਵੱਖ ਸਕੂਲਾਂ ਵੱਲੋਂ ਤਿਆਰ ਸਭਿਆਚਾਰਕ ਪ੍ਰੋਗਰਾਮ ਦੀ ਰਿਸਹਰਸਲ ਕੀਤੀ ਗਈ ਜਿਸ ਵਿਚ ਆਤਮ ਵੱਲਭ ਪਬਲਿਕ ਸਕੂਲ ਫਾਜ਼ਿਲਕਾ, ਹੋਲੀ ਹਾਰਟ ਸੀਨਿਅਰ ਸੈਕੰਡਰੀ ਸਕੂਲ, ਜੀਏਵੀ ਜੈਨ ਆਦਰਸ਼ ਸਕੂਲ ਚਵਾੜਿਆਂ ਵਾਲੀ, ਸਰਵ ਹਿੱਤਕਾਰੀ ਵਿਦਿਆ ਮੰਦਰ, ਅਕਾਲ ਐਕਡਮੀ ਥੇਹਕਲੰਦਰ, ਸ.ਸ.ਸ. ਕੰਨਿਆ ਸਕੂਲ ਫਾਜ਼ਿਲਕਾ, ਸਕੂਲ ਆਫ ਐਮੀਨੈਂਸ ਫਾਜ਼ਿਲਕਾ ਤੇ ਅਰਨੀਵਾਲਾ, ਸਰਕਾਰੀ ਮਾਡਲ ਸਕੂਲ ਕੌੜਿਆਂ ਵਾਲੀ, ਸਰ...
ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ਼ ਕਰਨ- ਡਾ.ਅਵੀਨਿੰਦਰ ਪਾਲ ਸਿੰਘ

ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ਼ ਕਰਨ- ਡਾ.ਅਵੀਨਿੰਦਰ ਪਾਲ ਸਿੰਘ

National, Politics, Punjab, Trending
ਕੋਟਕਪੂਰਾ 24 ਜਨਵਰੀ,2025 ਡਾਇਰੈਕਟਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ.ਅਵੀਨਿੰਦਰ ਪਾਲ ਸਿੰਘ, ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਸਿੱਖਾਂਵਾਲਾ ਵਿਖੇ ਲਗਾਇਆ ਗਿਆ । ਡਾ.ਗੁਰਿੰਦਰਪਾਲ ਸਿੰਘ, ਖੇਤੀਬਾੜੀ ਸੂਚਨਾ ਅਫਸਰ ਨੇ ਕਿਸਾਨਾਂ ਨੂੰ ਸਮੇਂ ਸਿਰ ਅਤੇ ਫਸਲ ਦੀ ਲੋੜ ਅਨੁਸਾਰ ਖੇਤੀਬਾੜੀ ਵਿਭਾਗ ਤੋਂ ਸਲਾਹ ਲੈਣ ਮਗਰੋਂ ਹੀ ਛੋਟੇ ਤੱਤ ਜਾਂ ਹੋਰ ਬਿਮਾਰੀਆਂ ਦੀ ਰੋਕਥਾਮ ਸਬੰਧੀ ਸਪਰੇਅ ਕਰਨ ਬਾਰੇ ਪ੍ਰੇਰਿਤ ਕੀਤਾ ।  ਡਾ.ਗੁਰਪ੍ਰੀਤਸਿੰਘ, ਬਲਾਕ ਖੇਤੀਬਾੜੀ ਅਫਸਰ, ਕੋਟਕਪੂਰਾ ਵੱਲੋਂ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਦੀ ਰੋਕਥਾਮ ਅਤੇ ਖਾਦਾਂ ਦੀ ਮਾਤਰਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ.ਨਵਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਕੋਟਕਪੂਰਾ ਵੱਲੋਂ ਮਿੱਟੀ ਅਤੇ ਪਾਣੀ ਦੇ ਸੈਂਪਲ ਸਮੇਂ-ਸਿਰ ਜਾਂਚ ਕਰਵਾਉਣ ਅਤੇ ਸਪਰੇਅ ਕਰਨ ਦੇ ਤਰੀਕੇ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ। ਪਸ਼ੂ ਪਾਲਣ ਵਿਭਾਗ ਵੱਲੋਂ ਡਾ.ਸਾਹਿਲ ਗੁਪਤਾ, ਵੈਟਨਰੀ ਅਫਸਰ, ਕੋਟਕਪੂਰਾ ਵੱਲੋਂ ਕਿਸਾਨਾਂ ...
ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ

ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ

National, Politics, Punjab, Trending
ਬੁਢਲਾਡਾ/ਮਾਨਸਾ, 22 ਜਨਵਰੀ:                        ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਬੁਢਲਾਡਾ ਦੌਰੇ ਮੌਕੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਦੀ ਇਮਾਰਤ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਸ੍ਰੀ ਮਨੋਜ ਕੁਮਾਰ ਗੁਪਤਾ, ਸਹਾਇਕ ਡਾਇਰੈਕਟਰ ਸ੍ਰੀ ਪਰਵਿੰਦਰ ਸਿੰਘ ਸੰਧੂ ਵੱਲੋਂ ਆਈ.ਟੀ.ਆਈ. ਬੁਢਲਾਡਾ ਦਾ ਦੌਰਾ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ।                        ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰ. ਬੁੱਧ ਰਾਮ ਨੇ ਦੱਸਿਆ ਕਿ ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਨਵੇਂ ਕਲਾਸ ਰੂਮ, ਮਲਟੀਪਰਪਜ਼ ਹਾਲ, ਨਵੀਂ ਲਾਇਬ੍ਰੇਰੀ ਬਣਾਈ ਜਾਣੀ ਹੈ ਅਤੇ ਪੁਰਾਣੇ ਕਲਾਸ ਰੂਮਜ਼ ਦਾ ਨਵੀਨੀਕਰਨ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਆਈ.ਟੀ.ਆਈ. ਵਿਖੇ ਨਵੇਂ ਕੋਰਸ ਵੀ ਜਲਦ ਸ਼ੁਰੂ ਕੀਤੇ ਜਾਣਗੇ।                        ਇਸ ਮੌਕੇ ਪ੍ਰਿੰਸੀਪਲ ਆਈ.ਟੀ.ਆਈ. ਬੁਢਲਾਡਾ ਸ...
ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

National, Politics, Punjab, Trending
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ ਐਮੀਨੈਂਸ ਦੇ ਆਪਣੇ ਦੌਰੇ ਦੌਰਾਨ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਦੀ ਸਿਖਲਾਈ ਲਈ ਯੂਨੀਵਰਸਿਟੀ ਆਫ਼ ਤੁਰਕੂ ਨਾਲ ਪਹਿਲਾਂ ਹੀ ਇੱਕ ਸਮਝੌਤਾ ਪੱਤਰ 'ਤੇ ਹਸਤਾਖ਼ਰ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਤਿੰਨ ਹਫ਼ਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਹਿਲੇ ਹਫ਼ਤੇ ਪੰਜਾਬ ‘ਚ ਹੀ ਸਿਖਲਾਈ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇ ਦੋ ਹਫ਼ਤੇ ਫਿਨਲੈਂਡ ਵਿਖੇ ਸਿਖਲਾਈ ਦਿੱਤੀ ਜਾਵੇਗੀ। ਸ. ਹਰਜੋਤ ਸਿੰਘ ਬੈਂਸ ਨੇ ਮਾਹਿਰਾਂ, ਜਿਸ ਵਿੱਚ ਸ੍ਰੀ ਏਰੀ ਕਿਓਸਕੀ, ਸ੍ਰੀ ਜੋਇਲ, ਮਿਸ ਮਿਰਜਾਮੀ ਈਨੋਲਾ ਅਤੇ ਮਿਸ ਸਾਰੀ ਇਸੋਕਾਇਟੋ-ਸਿੰਜੋਈ ਸ਼ਾਮਲ ਹਨ, ਦਾ ਨਿੱਘਾ ਸਵਾਗਤ ਕੀਤਾ। ਆਪਣੇ ਦੌਰ...
30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ, 22 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਨਾ...
30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

National, Politics, Punjab, Trending
ਮਾਲੇਰਕੋਟਲਾ 22 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ...
ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ

National, Politics, Punjab, Trending
ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017 ਤਹਿਤ ਰਜਿਸਟਰ ਕਰਨ ਲਈ ਵਿਸ਼ੇਸ਼ ਸਰਵੇਖਣ ਚਲਾਇਆ ਜਾ ਰਿਹਾ ਹੈ। ਇਸੇ ਲੜੀ ਵਿਚ ਬੁੱਧਵਾਰ ਸਹਾਇਕ ਕਮਿਸ਼ਨਰ ਪਰਮਜੀਤ ਸਿੰਘ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਰ ਐਸੋਸੀਏਸ਼ਨ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਬਾਰ ਐਸੋਸੀਏਸ਼ਨ ਨੂੰ ਇਸ ਵਿਸ਼ੇਸ਼ ਸਰਵੇਖਣ ਦੇ ਬਾਰੇ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਰਵੇਖਣ ਪੰਜਾਬ ਰਾਜ ਵਿਚ ਵਪਾਰ ਕਰਨ ਵਾਲੇ ਸਾਰੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ 2017 ਤਹਿਤ ਰਜਿਸਟਰ ਕਰਨ ਦੇ ਉਦੇਸ਼ ਨਾਲ ਚਲਾਇਆ ਜਾ ਰਿਹਾ ਹੈ। ਮੀਟਿੰਗ ਵਿਚ ਅਧਿਕਾਰੀਆਂ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਰਵਿਸ ਸੈਕਟਰ ਵਿਚ ਜੁੜੇ ਵੱਧ ਤੋਂ ਵੱਧ ਅਨ-ਰਜਿਸਟਰਡ ਡੀਲਰਾਂ ਨੂੰ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ। ਇਹ ਕਦਮ ਨਾ ਸਿਰਫ਼ ਜੀਐਸਟੀ ਦੀ ਪਾਲਣਾ ਨ...
ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

National, Politics, Punjab, Trending
ਪਠਾਨਕੋਟ: 22 ਜਨਵਰੀ 2025 (    ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ ਕੀਤਾ ਗਿਆ ਅਤੇ ਦੁਨੇਰਾ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਰੀਵਿਓ ਮੀਟਿੰਗ ਵੀ ਆਯੋਜਿਤ ਕੀਤੀ ਗਈੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ) ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਮੀਟਿੰਗ ਦੋਰਾਨ ਵੱਖ ਵੱਖ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਲੋਕ ਇਨ੍ਹਾਂ ਵਿਕਾਸ ਕਾਰਜਾਂ ਤੋਂ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਨਿਕਾਸੀ ਪਾਣੀ ਲਈ ਥਾਪਰ ਮਾਡਲ ਬਣਾਏ ਜਾ ਰਹੇ ਹਨ ਜਾਂ ਛੱਪੜਾਂ ਦਾ ਨਵ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ...
ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

National, Politics, Punjab, Trending
ਅੰਮ੍ਰਿਤਸਰ, 22 ਜਨਵਰੀ 2025-- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨਾਂ ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ, ਕਿਉਂਕਿ ਨਵੀਂ ਪੀੜੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟਦੀ ਜਾ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਗਦਰ ਲਹਿਰ, ਬੱਬਰ ਲਹਿਰ, ਨਾ ਮਿਲਵਰਤਨ ਅੰਦੋਲਨ ਵਰਗੀਆਂ ਵੱਡੀਆਂ ਲਹਿਰਾਂ ਅਤੇ ਯੋਧਿਆਂ ਨੇ ਯੋਗਦਾਨ ਪਾਇਆ , ਪਰ ਅੱਜ ਸਾਨੂੰ ਇਨ੍ਹਾਂ ਇਤਿਹਾਸਾਂ ਦੀ ਸਾਂਝ ਆਪਣੇ ਬੱਚਿਆਂ ਨਾਲ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਸ਼ਹਿਰਾਂ ਵਿੱਚ ਲਾਇਬ੍ਰੇਰੀਆਂ ਖੋਲ ਰਹੀ ਹੈ ਪਰ ਹਰੇਕ ਘਰ ਦੀ ਲਾਇਬਰੇਰੀ ਉਸਦੇ ਮਾਂ ਪਿਓ ਆਪ ਹਨ, ਜੋ ਕਿ ਬਹੁਤਾ ਕੁਝ ਜਾਣਦੇ ਹਨ ਪਰ ਫਿਰ ਵੀ ਆਪਣੇ ਰੁਝੇਵਿਆਂ ਕਰਨ ਬੱਚਿਆਂ ਨਾਲ ਇਹਨਾਂ ਵਿਚਾਰਾਂ ਦੀ ਸਾਂਝ ਨਹੀਂ ਪਾਉਂਦੇ। ਉਹਨਾਂ ਕਿਹਾ ਕਿ ਅੱਜ ਇਸ ਪ੍ਰੋਗਰਾਮ ਵਿੱਚ ਆ ਕੇ ਮਾਣ ਮਹਿਸੂਸ ਹੋਇਆ ਅਤੇ ਅਜਿਹੇ ਪ੍ਰੋਗਰਾਮ ਹਰ ਸ਼ਹਿਰ-ਹਰ ਪਿੰਡ ਵ...
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

National, Politics, Punjab, Trending
ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ ਸੇਂਖੋਂ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਰਾਜ ਦੇ ਲੋਕਾਂ ਨਾਲ ਹੈ । ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਪ੍ਰਮਾਣੀਕਰਣ ਚਿੰਨ੍ਹ ਹੈ ਜੋ ਭਾਰਤ ਵਿੱਚ ਖੇਤੀਬਾੜੀ ਉਤਪਾਦਾਂ 'ਤੇ ਵਰਤਿਆ ਜਾਂਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਇੱਕ ਸਰਕਾਰੀ ਏਜੰਸੀ, ਮਾਰਕੀਟਿੰਗ ਅਤੇ ਨਿਰੀਖਣ ਬਿਊਰੋ ਦੁਆਰਾ ਸਥਾਪਤ ਲੋੜਾਂ ਦੇ ਇੱਕ ਸਮੂਹ ਨੂੰ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਐਗਮਾਰਕ ਪ੍ਰਯੋਗਸ਼ਾਲਾ ਇਹ ਯਕੀਨੀ ਬਣਾਉਣ ਲਈ ਖੇਤੀਬਾੜੀ ਉਤਪਾਦਾਂ ਦੀ ਜਾਂ...