ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਕੀਤਾ ਨਿਰੀਖਣ
ਫਤਿਹਗੜ੍ਹ ਚੂੜੀਆਂ (ਬਟਾਲਾ), 22 ਜਨਵਰੀ ( ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚੱਲ ਰਹੀਆਂ ਲਾਭਕਾਰੀ ਸਕੀਮਾਂ ਦਾ ਜਾਇਜ਼ਾ ਲਿਆ।
ਨਿਰੀਖਣ ਦੌਰਾਨ ਜ਼ਿਆਦਾਤਰ ਸਕੂਲਾਂ ਵਿੱਚ ਬੁੱਧਵਾਰ ਦੇ ਮਿਡ-ਡੇ-ਮੀਲ ਵਿੱਚ ਪਰੋਸਿਆ ਜਾਣ ਵਾਲਾ ਦੇਸੀ ਘਿਓ ਦਾ ਹਲਵਾ ਗਾਇਬ ਸੀ।ਇਸ ਸਬੰਧੀ ਕਮਿਸ਼ਨ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਏਡੀਸੀ (ਡੀ) ਗੁਰਪ੍ਰੀਤ ਸਿੰਘ ਗਿੱਲ ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਣ।
ਵਿਜੇ ਦੱਤ, ਬਲਾਕ ਬਟਾਲਾ ਦੇ ਪਿੰਡ ਘਸੀਟਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਢਡਿਆਲਾ ਨੱਤ ਦੇ ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਹਾਈ ਸਕੂਲ ਅਤੇ ਪਿੰਡ ਸ਼ੰਕਰਪੁਰਾ ਦੇ ਆਂਗਣਵਾੜੀ ਕੇਂਦਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪ...








