Tuesday, March 10
Shadow

Trending

ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

National, Politics, Punjab, Trending
ਮੋਗਾ, 21 ਜਨਵਰੀ (000) - ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਹਨਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ। ਇਹ ਜਾਣਕਾਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਦਰਸ਼ ਨਿਰਮਲ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਸ਼੍ਰੀਮਤੀ ਨਰਿੰਦਰ ਕੌਰ ਦੀ ਅਗਵਾਈ ਵਿੱਚ ਕਮੇਟੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਪਿੰਡ ਚੁਗਾਵਾਂ 'ਚ ਜਲ ਸਪਲਾਈ ਸਕੀਮ ਨੂੰ ਬੜੇ ਹੀ ਵਧੀਆ ਢੰਗ ਨਾਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਘਰਾਂ ਦੀ ਗਿਣਤੀ ਲਗਪਗ 497 ਹੈ ਤੇ 2700 ਦੇ ਕਰੀਬ ਆਬਾਦੀ ਹੈ ਅਤੇ ਪਿੰਡ ਵਿਚ 3 ਆਂਗਣਵਾੜੀ ਸੈਂਟਰ ਅਤੇ 2 ਸਰਕਾਰੀ ਸਕੂਲ ਵੀ ਹਨ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਨਰਿੰਦਰ ਕੌਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਦੇ ਚੇਅਰਪਰਸਨ ਤੇ ਪਿੰਡ ਦੀ ਸਰਪੰਚ ਹੋਣ ਕਰ ਕੇ ਉਹਨਾਂ ਵਲੋਂ ਅ...
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

National, Politics, Punjab, Trending
ਨਵਾਂਸ਼ਹਿਰ, 21 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼ਹੀਦ ਭਗਤ ਸਿੰਘ ਨਗਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿਚੋਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਵਿਚ ਦੱਸੀਆਂ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਨਵਾਂਸ਼ਹਿਰ ਰਾਮ ਸ਼ਰਨ ਵੱਲੋਂ ਕੈਂਪ ਵਿਚ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉੱਦਮੀ ਕਿਸਾਨਾਂ ਨੂੰ ਖੇਤੀ ਦੇ ਧੰਦੇ ਦੇ ਨਾਲ- ਨਾਲ ਦੁੱਧ ਦਾ ਧੰਦਾ ਕਰਨ ਲਈ ਸਬਸਿਡੀ 'ਤੇ ਬੈਂਕਾਂ ਪਾਸੋਂ ਲੋਨ ਵੀ ਮੁਹੱਈਆ ਕਰਵਾਏ ਜਾਂਦੇ ਹਨ।  ਇਸ ਮੌਕੇ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਜੈਵਿਕ ਖੇਤੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਬਾਗਬਾਨੀ ਵਿਭਾਗ ਤੋਂ ਆਏ ਨੁਮਾਇੰਦੇ ਵੱਲੋਂ ਲੋਕਾਂ ਨੂੰ ਆ...
15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

National, Politics, Punjab, Trending
ਲੁਧਿਆਣਾ, 21 ਜਨਵਰੀ (000) - ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਦੌਰਾਨ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਲਈ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ 23 ਜ਼ਿਲ੍ਹਿਆਂ ਦੇ ਅੱਵਲ ਵਾਲੀ ਇੱਕ ਆਫਲਾਈਨ ਕੁਇਜ਼ ਹੋਵੇਗੀ ਅਤੇ ਜੇਤੂਆਂ ਨੂੰ ਸ਼ਨੀਵਾਰ ਨੂੰ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਦੁਆਰਾ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ, ਮੁੱਖ ਚੋਣ ਅਧਿਕਾਰੀ ਪ੍ਰੋਗਰਾਮ ਦੌਰਾਨ ਸਰਵੋਤਮ ਚੋਣ ਅਧਿਕਾਰੀ, ਸਰਵੋਤਮ ਨੋਡਲ ਅਧਿਕਾਰੀ (ਸਵੀਪ) ਅਤੇ ਸਰਵੋਤਮ ਬੂਥ ਪੱਧਰ ਅਧਿਕਾਰੀ (ਬੀ.ਐਲ.ਓ) ਦਾ ਸਨਮਾਨ ਕਰਨਗੇ। ਜਨਤਾ ਵਿੱਚ ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਸਾਈਕਲ ਰੈਲੀ ਵੀ ਆਯੋਜਿਤ ਕੀਤੀ ਜਾਵੇਗੀ। ...
ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

National, Politics, Punjab, Trending
 ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ 'ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।                ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ 'ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ                                                                ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।                                 ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ।                                          ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ ਦੀ ਪਹਿਲੀ ਨੈਸਨਲ ਲੋਕ ਅਦਾਲਤ ਸ਼ੈਸਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ 08 ਮਾਰਚ 2025 ਨੂੰ ਲਗਾਈ ਜਾਵੇਗੀ । ਇਸ  ਨੈਸਨਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ...
ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

National, Politics, Punjab, Trending
ਕਿਹਾ!ਪੜਾਈ ਦੇ ਨਾਲ ਨਾਲ ਕਿੱਤਾਮੁਖੀ ਸਿਖਲਾਈ ਵੀ ਜਰੂਰੀ ਮੋਗਾ 21 ਜਨਵਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੀਆਂ ਕਿਸ਼ੋਰੀਆਂ ਲਈ ਅੱਜ ਨਵੇਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ ਆਈ ਆਈ ਏ ਆਈ ਐਜ਼ੂਕੇਸ਼ਨਲ ਸੋਸਾਇਟੀ ਅਕਾਲਸਰ ਰੋਡ  ਟ੍ਰੇਨਿੰਗ ਸੈਂਟਰ ਮੋਗਾ ਵਿਖੇ 15-18 ਸਾਲ ਦੀਆਂ 31 ਕਿਸ਼ੋਰੀਆਂ ਨੂੰ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ ਮੁਹਈਆ ਕਰਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਵੱਲੋਂ ਅੱਜ ਰਸਮੀ ਤੌਰ ਤੇ ਸ਼ੁਰੂ ਕਰਵਾਇਆ। ਕਿਸ਼ੋਰਿਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਉਹ ਇਸ ਕੋਰਸ ਨੂੰ ਵਧੀਆ ਢੰਗ ਨਾਲ ਕਰਨ ਤਾਂ ਕਿ ਉਹਨਾਂ ਨੂੰ ਭਵਿੱਖ ਵਿੱਚ ਵਧੀਆ ਰੋਜ਼ਗਾਰ ਦੇ ਮੌਕੇ ਮਿਲ ਸਕਣ। ਉਹਨਾਂ ਕਿਹਾ ਕਿ ਪੜਾਈ ਦੇ ਨਾਲ ਚੰਗਾ ਹੁਨਰ ਪ੍ਰਾਪਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।  ਚੰਗੇ ਹੁਨਰ ਵਾਲਾ ਇਨਸਾਨ ਨਾ ਕਿ ਆਪਣੇ...
ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

National, Politics, Punjab, Trending
ਬਰਨਾਲਾ, 21 ਜਨਵਰੀ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸ...
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

National, Politics, Punjab, Trending
ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਇੱਕ ਰੋਜ਼ਾ ਸਿਖਲਾਈ ਅਤੇ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਗਿਆ। ਇਥੇ ਮੈਗਸੀਪਾ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸੂਬੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 296  ਅਧਿਆਪਕਾਂ ਨੇ ਹਿੱਸਾ ਲਿਆ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਨਲੈਂਡ ਵਿਖੇ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਲਈ ਭੇਜੇ ਗਏ 72 ਅਧਿਆਪਕਾਂ ਦੇ ਪਹਿਲੇ ਬੈਚ ਦੀ ਸ਼ਾਨਦਾਰ ਸਫ਼ਲਤਾ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ 273 ਪ੍ਰਾਇਮਰੀ ਅਧਿਆਪਕਾਂ ਅਤੇ 23 ਡੀ.ਈ.ਓ. (ਐਲੀਮੈਂਟਰੀ) ਲਈ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਪ੍...
ਗਣਤੰਤਰ ਦਿਵਸ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ

ਗਣਤੰਤਰ ਦਿਵਸ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ

National, Politics, Punjab, Trending
ਹੁਸ਼ਿਆਰਪੁਰ, 21 ਜਨਵਰੀ :  ਸਥਾਨਕ ਪੁਲਿਸ ਲਾਈਨ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣਗੇ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪੁਲਿਸ ਲਾਈਨ ਗਰਾਊਂਡ ਵਿਖੇ ਪਹੁੰਚ ਕੇ ਚੱਲ ਰਹੀ ਰਿਹਰਸਲ, ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।           ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪੁਲਿਸ ਲਾਈਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਸੁਚਾਰੂ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਵਿਚ ਜਾਣਕਾਰੀ ਲੈਂਦਿਆਂ ਕਿਹਾ ਕਿ ਗਣਤੰਤਰ ਦਿਵਸ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੇ ਜਜ਼ਬੇ ਤੇ ਭਾਵਨਾ ਨਾਲ ਮਨਾਇਆ ਜਾਵੇ। ਉਨ੍ਹਾਂ ਨੇ ਰਿਹਰਸਲ ਕਰ ਰਹੇ ਸਕੂਲੀ ਵਿਦਿਆਰਥੀਆਂ ਦੀ ਹੌਸਲਾਅਫ਼ਜਾਈ ਕਰਦਿਆਂ ਪਰੇਡ ਦਾ ਜਾਇਜ਼ਾ ਵੀ ਲਿਆ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੁੱਲ ਡਰੈਸ ਰਿਹਰ...
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

National, Politics, Punjab, Trending
ਫਤਹਿਗੜ੍ਹ ਚੂੜੀਆਂ (ਬਟਾਲਾ), 20 ਜਨਵਰੀ (    ) ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ  ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਹੋਰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਭਰ ਅੰਦਰ ‘ਸਕੂਲ ਆਫ ਐੰਮੀਨੈੱਸ’ ਖੋਲ੍ਹੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਕੁਲਬੀਰ ਕੌਰ ਅਤੇ ਸਕੂਲ ਇੰਚਾਰਜ ਸ੍ਰੀ ਜੀਤ ਰਾਜ (ਸਟੇਟ ਐ...