ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਕੂਲ, ਭੰਗਵਾਂ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗੁਰਦਾਸਪੁਰ, 20 ਜਨਵਰੀ ( ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਭੰਗਵਾਂ, ਬਲਾਕ ਗੁਰਦਾਸਪੁਰ-1 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਕੰਪਿਊਟਰ ਲੈਬ, ਹੈੱਡ ਰੂਮ, ਡਾਇਨਿੰਗ ਏਰੀਆ, ਮੁੱਖ ਪ੍ਰਵੇਸ਼ ਦੁਵਾਰ, ਖੇਡ ਮੈਦਾਨ, ਪ੍ਰੀ ਪ੍ਰਾਇਮਰੀ ਟਾਇਲਟ ਯੂਨਿਟ ਅਤੇ ਇੰਟਰਲਾਕ ਟਾਈਲਾਂ ਦੇ ਮੁਕੰਮਲ ਹੋਏ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਨੇ ਇਸੇ ਹੀ ਸਕੂਲ ਵਿੱਚ 79 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਰ ਨਵੇਂ ਕਲਾਸ ਰੂਮ, ਚਾਰ ਦੀਵਾਰੀ, ਹੋਲੀ ਸਟਿੱਕ ਪਲੈਨ, ਗਰਲਜ਼ ਟਾਇਲਟ ਦੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕਰਵਾਈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ ਦੇ ਵਿਕਾਸ ਉੱਪਰ 1.32 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਪ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸ...








