Tuesday, March 10
Shadow

Trending

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

National, Politics, Punjab, Trending
ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਦਿਆਨਾ ਵਿੱਚ ਇੱਕ ਹਿੰਸਕ ਜ਼ਮੀਨੀ ਵਿਵਾਦ ਦੇ ਮਾਮਲੇ ਨੂੰ ਰਿਕਾਰਡ ਸਮੇਂ ਵਿੱਚ ਹੱਲ ਕੀਤਾ ਹੈ। ਡਰਾਉਣ-ਧਮਕਾਉਣ, ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਜਾਅਲਸਾਜ਼ੀ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੇ ਨਤੀਜੇ ਵਜੋਂ ਇੱਕ 12 ਬੋਰ ਰਾਈਫਲ, ਇੱਕ ਫਾਰਮਟਰੈਕ ਟਰੈਕਟਰ, ਇੱਕ ਮਹਿੰਦਰਾ ਜ਼ਾਈਲੋ ਕਾਰ, ਜਾਅਲੀ ਦਸਤਾਵੇਜ਼ ਅਤੇ ਚਾਰ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਉਰਫ਼ ਬਿੱਲਾ, ਗੁਰਪ੍ਰੀਤ ਸਿੰਘ ਉਰਫ਼ ਗੋਰਾ, ਗੁਰਜੀਤ ਕੌਰ, ਹਰਜੀਤ ਕੌਰ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਿਲੌਰ ਦੇ ਕਦਿਆਨਾ ਪਿੰਡ ਦੇ ਵਸਨੀਕ ਹਨ। ਬਾਕੀ ਮੁਲਜ਼ਮਾਂ ਹਰਵੀਰ ਸਿੰਘ ਉਰਫ਼ ਹੈਰੀ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਫੜਨ ਲਈ ਯਤਨ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਜਲੰਧਰ ਦਿਹਾਤੀ, ਹਰਕਮਲ ਪ੍ਰੀਤ ਸਿੰਘ ਖੱਖ ਨੇ ਜ਼ੋਰ ਦੇ ਕੇ ਕਿਹਾ ਕ...
ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

National, Politics, Punjab, Trending
ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਕੀਤੀ ਗਈ ਸੀ।    ਮਹਿਤਪੁਰ ਪੁਲਿਸ ਸਟੇਸ਼ਨ ਅਧੀਨ ਕੀਤੀ ਇਸ ਕਾਰਵਾਈ ਦੀ ਅਗਵਾਈ ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ, ਇੰਸਪੈਕਟਰ ਸੁਖਦੇਵ ਸਿੰਘ ਐਸਐਚਓ ਮਹਿਤਪੁਰ ਅਤੇ ਉਨ੍ਹਾਂ ਦੀ ਟੀਮ ਨੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਮਹਿਤਪੁਰ ਵਿੱਚ ਇੱਕ ਹਫ਼ਤੇ ਚੱਲੇ ਆਪ੍ਰੇਸ਼ਨ ਦੌਰਾਨ ਪੁਲਿਸ ਬਦਨਾਮ ਤਸਕਰਾਂ ਨਿਰਮਲ ਸਿੰਘ ਉਰਫ਼ ਨਿੰਮਾ, ਜਸਪਾਲ ਸਿੰਘ ਉਰਫ਼ ਪਾਲੀ ਅਤੇ ਜਸਵਿੰਦਰ ਕੌਰ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀ ਸੀ। ਪਹਿਲਾਂ ਕੀਤੀ ਗਈ ਇੱਕ ਛਾ...
ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

National, Politics, Punjab, Trending
ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ ਗੁਜਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣੀ ਅਤੇ ਸਵਰਗੀ ਮਨਰਾਜ ਸਿੰਘ ਜੀ ਦੇ ਪਰਿਵਾਰ ਦੇ ਸਹਿਯੋਗ ਨਾਲ 19 ਜਨਵਰੀ, 2025 ਐਤਵਾਰ ਨੂੰ ਗਊਸ਼ਾਲਾ ਦੇ ਕ੍ਰਿਸ਼ਨਾ ਹਾਲ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ।  ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ। ਇਸ ਕੈਂਪ ਵਿੱਚ ਪਿਮਸ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਮੋਤੀਆਬਿੰਦ ਦੇ ਆਪ੍ਰੇਸ਼ਨ ਲਈ ਚੁਣੇ ਗਏ ਲੋਕਾਂ ਦੇ ਆਪ੍ਰੇਸ਼ਨ ਪਿਮਸ ਹਸਪਤਾਲ ਵਿੱਚ ਮੁਫਤ ਕੀਤੇ ਜਾਣਗੇ। ਕੈਂਪ ਵਿੱਚ ਲੋਕਾਂ ਨੂੰ ਐਨਕਾਂ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਸ਼੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗਊਸ਼ਾਲਾ ਕਮੇਟੀ ਦੇ ਸਾਰੇ ਮੈਂਬਰ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਗਊਸ਼ਾਲਾ ਜਾਣ ਦਾ ਮੌਕਾ ਮਿਲਦਾ ਸੀ, ਉਨ੍ਹਾਂ ਨੇ ਇੱਥੇ ਲੋਕਾਂ ਦੀ ਭਲਾਈ ਲਈ ਕੋਈ ਨਾ ਕੋਈ ਕੰਮ ਹੁੰਦਾ ਦੇਖਿਆ। ਉਨ੍ਹਾਂ ਕਿਹਾ ਕਿ ਇਹ ਸਭ ਗਊ ਮਾਤਾ...
ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ

ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਚੂੜੀਵਾਲਾ ਧੰਨਾ ਵਿਖੇ ਸਾਹੀਵਾਲ ਕਾਫ ਰੈਲੀ ਕੱਢੀ ਗਈ

National, Politics, Punjab, Trending
ਫਾਜ਼ਿਲਕਾ 19 ਜਨਵਰੀ ਪਸ਼ੂ ਪਾਲਣ ਵਿਭਾਗ ਵੱਲੋਂ ਡਾਕਟਰ ਰਾਜੀਵ ਛਾਬੜਾ ਡਿਪਟੀ ਡਾਕਟਰ ਫਾਜ਼ਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੂੜੀਵਾਲਾ ਧੰਨਾ ਵਿਖੇ ਕਾਮਧੇਨੂ ਗਊਸ਼ਾਲਾ ਵੈਲਫੇਅਰ ਸੋਸਾਇਟੀ ਚੂਹੜੀ ਵਾਲਾ ਧੰਨਾ ਦੇ ਸਹਿਯੋਗ ਨਾਲ ਸਾਹੀਵਾਲ ਕਾਫ ਰੈਲੀ ਕਰਵਾਈ ਗਈ ਜਿਸ ਵਿੱਚ 53 ਗਾਵਾਂ ਆਈਆਂ ਅਤੇ 95 ਪਸ਼ੂ ਪਾਲਕਾਂ ਨੇ ਭਾਗ ਲਿਆ!  ਸੀਨੀਅਰ ਵੈਟਰਨਰੀ ਅਫਸਰ ਫਾਜ਼ਿਲਕਾ ਡਾਕਟਰ ਵਿਜੇ ਕੁਮਾਰ ਅਤੇ ਡਾ. ਮਾਨਵ ਬਿਸ਼ਨੋਈ ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰ ਸਾਹੀਵਾਲ ਪੀ.ਟੀ ਨੇ ਪਸ਼ੂ ਪਾਲਕਾਂ ਨੂੰ ਗਾਵਾਂ ਦੀ ਸਾਂਭ ਸੰਭਾਲ ਅਤੇ ਸਾਹੀਵਾਲ ਨਸਲ ਦੀਆਂ ਗਾਵਾਂ ਬਾਰੇ ਜਾਣਕਾਰੀ ਦਿੱਤੀ!  ਉਹਨਾਂ ਕਿਹਾ ਕਿ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਪਸ਼ੂ ਪਾਲਕ ਪਸ਼ੂਆਂ ਦਾ ਗਰਭਦਾਨ ਕਰਾਉਣ ਸਮੇਂ ਡਾਕਟਰਾਂ ਨੂੰ ਚੰਗੀ ਨਸਲ ਦੇ ਸੀਮਨ ਵਰਤੋ ਕਰਨ ਨੂੰ ਕਹਿਣ! ਉਹਨਾਂ ਕਿਹਾ ਕਿ ਵਿਭਾਗ ਵੱਲੋਂ ਵੀ ਚੰਗੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ।  ਉਹਨਾਂ ਅੱਗੇ ਕਿਹਾ ਕਿ ਪਸ਼ੂ ਪਾਲਕਾਂ ਨੂੰ  ਪਸ਼ੂਆਂ ਦੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ!...
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

National, Politics, Punjab, Trending
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਇੱਕ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਸਰਾਲਾ ਕਲਾ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਤੱਕ ਪਹੁੰਚ ਬਣਾਉਣ ਲਈ ਚਲਾਏ 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਅੱਜ ਉਹ ਪਿੰਡ ਸਰਾਲਾ ਕਲਾਂ ਦੇ ਵਸਨੀਕਾਂ ਕੋਲ ਪੁੱਜੇ ਹਨ ਤੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਨਿਰਦੇਸ਼ ਦਿੱਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਪੰਚਾਇਤ ਵਿਭਾਗ ਨੂੰ ਸਰਾਲਾ ਕਲਾਂ ਦ...
ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ

ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ

National, Politics, Punjab, Trending
ਕੋਟਕਪੂਰਾ, 19 ਜਨਵਰੀ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਅਗਵਾਨ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੰਮੇਆਣਾ ਵਿਖੇ ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਨ ਮੌਕੇ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਡੇਰਾ ਬਾਬਾ ਸ਼ੈਦੂ ਸ਼ਾਹ ਕਲੱਬ ਵੱਲੋਂ ਕਬੱਡੀ ਦਾ ਮੈਚ ਕਰਵਾਇਆ ਗਿਆ ਸੀ, ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਡੇਰਾ ਬਾਬਾ ਸਾਧੂ ਸ਼ਾਹ ਕਲੱਬ ਨੂੰ ਮਾਲੀ ਸਹਾਇਤਾ ਕਰਨ ਦਾ ਵਾਅਦਾ ਕੀਤਾ ਸੀ। ਜਿਸ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਨੇ ਕਲੱਬ ਦੇ ਪ੍ਰਧਾਨ ਨੂੰ 05 ਲੱਖ ਰੁਪਏ ਦਾ ਚੈੱਕ ਸੌਂਪਿਆ। ਇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ

National, Politics, Punjab, Trending
ਬਰਨਾਲਾ (ਠੀਕਰੀਵਾਲਾ), 19 ਜਨਵਰੀ ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਦਾ ਕੰਮ ਇਸ ਸਾਲ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪਿੰਡ ਠੀਕਰੀਵਾਲਾ ਵਿੱਚ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 91ਵੀਂ ਬਰਸੀ ਸਮਾਗਮ ਦੌਰਾਨ ਕਹੇ। ਉਨ੍ਹਾਂ ਨੇ ਵਿਧਾਇਕ ਮਹਿਲ ਕਲਾਂ ਅਤੇ ਵਿਸ਼ੇਸ਼ ਅਧਿਕਾਰ ਕਮੇਟੀ (ਵਿਧਾਨ ਸਭਾ) ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਅਤੇ ਹੋਰ ਆਗੂਆਂ ਸਮੇਤ ਪਿੰਡ ਠੀਕਰੀਵਾਲਾ ਵਿੱਚ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੌਂ ਮਹੀਨੇ ਦੀ ਭੁੱਖ ਹੜਤਾਲ ਤੋਂ ਬਾਅਦ ਸ਼ਹਾਦਤ ਹਾਸਲ ਕਰਨ ਵਾਲੇ ਸੇਵਾ ਸਿੰਘ ਠੀਕਰੀਵਾਲਾ ਚਾਰ ਭਾਸ਼ਾਵਾਂ ਦਾ ਗਿਆਨ ਰੱਖਣ ਵਾਲੇ ਸਨ। ਉਨ੍ਹਾਂ ਕਿਹਾ ਕਿ ਉਸ ਦਰਵੇਸ਼ ਆਗੂ ਨੇ ਆਪਣੀਆਂ ਸੁੱਖ ਸਹੂਲਤਾਂ ਛੱਡ ਕੇ ਸਾਰਾ ਜੀਵਨ ਲੋਕਾਂ ਦੇ ਲੇਖੇ ਲਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਨੂੰ ਸਕੂਲ ਆਫ ਹੈਪੀਨੈਸ ਵਿੱਚ ਤਬਦੀਲ ਕੀਤਾ ਜਾਵੇਗਾ...
ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

ਭਾਸ਼ਾ ਵਿਭਾਗ ਦੇ ਰਸਾਲਿਆਂ ਲਈ ਲੇਖਕਾਂ ਪਾਸੋਂ ਰਚਨਾਵਾਂ ਦੀ ਮੰਗ- ਜ਼ਿਲ੍ਹਾ ਭਾਸ਼ਾ ਅਫ਼ਸਰ

National, Politics, Punjab, Trending
ਬਰਨਾਲਾ,19  ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਵਿਭਾਗ ਦੇ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ ਦੇ ਦੋ ਰਸਾਲੇ 'ਜਨ ਸਾਹਿਤ ਅਤੇ ਪੰਜਾਬੀ ਦੁਨੀਆ' ਪ੍ਰਕਾਸ਼ਿਤ ਕੀਤੇ ਜਾ ਰਹੇ ਹਨ। ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਹ ਦੋਵੇਂ ਰਸਾਲੇ ਮਹੀਨਾਵਾਰ ਪ੍ਰਕਾਸ਼ਿਤ ਕੀਤੇ ਜਾਂਦੇ ਹਨ। ਰਸਾਲਿਆਂ 'ਚ ਛਪਣ ਲਈ ਕੋਈ ਵੀ ਲੇਖਕ ਆਪਣੀ ਰਚਨਾ ਭੇਜ ਸਕਦਾ ਹੈ। ਰਸਾਲਾ ਜਨ ਸਾਹਿਤ ਲਈ ਲੇਖਕ ਆਪਣੀਆਂ ਮੌਲਿਕ ਅਤੇ ਅਪ੍ਰਕਾਸ਼ਿਤ ਰਚਨਾਵਾਂ ਲੇਖ, ਕਵਿਤਾ, ਗ਼ਜ਼ਲ, ਕਹਾਣੀ, ਰੇਖਾ ਚਿੱਤਰ ਅਤੇ ਮੁਲਾਕਾਤਾਂ ਆਦਿ ਦੇ ਰੂਪ ਵਿੱਚ ਭੇਜ ਸਕਦੇ ਹਨ ਜਦਕਿ ਰਸਾਲਾ ਪੰਜਾਬੀ ਦੁਨੀਆ ਲਈ ਖੋਜ ਨਿਬੰਧ(ਰਿਸਰਚ ਪੇਪਰ) ਪ੍ਰਕਾਸ਼ਨਾ ਲਈ ਭੇਜੇ ਜਾ ਸਕਦੇ ਹਨ।ਹਰ ਲੇਖਕ ਨੂੰ ਰਚਨਾ ਦੇ ਨਾ...
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

National, Politics, Punjab, Trending
ਮੋਗਾ, 19 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. ਦੇ ਬਲਾਕ ਬੀ ਵਿੱਚ ਦੋ ਮੰਜ਼ਿਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਏ.ਸੀ. ਦੀ ਇਮਾਰਤ ਵਿੱਚ ਚਾਰ ਬਲਾਕ ਸ਼ਾਮਲ ਹਨ, ਇਨ੍ਹਾਂ ਵਿੱਚ ਏ ਬਲਾਕ, ਬੀ ਬਲਾਕ, ਸੀ ਬਲਾਕ ਅਤੇ ਡੀ ਬਲਾਕ ਦਾ ਨਿਰਮਾਣ 2004 ਵਿੱਚ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੱਖ-ਵੱਖ ਦਫ਼ਤਰਾਂ ਨੂੰ ਦਰਪੇਸ਼ ਜਗ੍ਹਾ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਕੁਝ ਸਰਕਾਰੀ ਦਫ਼ਤਰ ਜੋ ਹੋਰ ਥਾਵਾਂ ਤੋਂ ਚਲਾਏ ਜਾ ਰਹੇ ਹਨ, ਨੂੰ ਤਬਦੀਲ ਕਰਨ ਲਈ ਦੋ ਮੰਜ਼ਿਲਾਂ ਬਣਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 16.14 ਲੱਖ ਦੀ ਲਾਗਤ ਨਾਲ ਲੱਗੀਆਂ ਸਟਰੀਟ ਲਾਈਟਾਂ ਦੀ ਕਰਵਾਈ ਸ਼ੁਰੂਆਤ

National, Politics, Punjab, Trending
ਹੁਸ਼ਿਆਰਪੁਰ, 19 ਜਨਵਰੀ: ਪੰਜਾਬ ਸਰਕਾਰ ਵਲੋਂ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕਰਵਾਏ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਥਾਨਕ ਟਾਂਡਾ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਤੱਕ 16.14 ਲੱਖ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਜਿਨ੍ਹਾਂ ਦੀ ਸ਼ੁਰੂਆਤ ਸ਼ਨੀਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋੰ ਕਰਵਾਈ ਗਈ। ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਸਮੇਤ ਸਟਰੀਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਅਤੇ ਇਸ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਟਾਂਡਾ ਰੋਡ ਤੋਂ ਭਗਵਾਨ ਵਾਲਮੀਕਿ ਚੌਕ ਤੱਕ ਸੜਕ ਵਿਚ ਰੌਸ਼ਨੀ ਘੱਟ ਹੋਣ ਕਾਰਨ  ਆਉਣ-ਜਾਣ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈੰਦਾ ਸੀ ਜਿਸ ਦੇ ਮੱਦੇਨਜਰ ਨਗਰ ਨਿਗਮ ਵੱਲੋਂ ਇਸ ਕਾਰਜ ਨੂੰ ਮੁਕੰਮਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ 30 ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਜਿਸ ਨਾ...