19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਘਨੌਰ ਖੇਤਰ ਦੀਆਂ ਸੜਕਾਂ 'ਤੇ ਕਰੀਬ 19 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾਂ ਉਨ੍ਹਾਂ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਂਦਿਆ ਕੀਤਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।
ਸਿਹਤ ਮੰਤਰੀ ਨੇ ਦੱਸਿਆ ਕਿ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ 'ਤੇ 6 ਕਰੋੜ 28 ਲੱਖ ਰੁਪਏ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ 'ਤੇ ਕਰੀਬ 12 ਕਰੋੜ ਰੁਪਏ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਨੂੰ ਬਣਾਉਣ 'ਤੇ 1.15 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਪੰਚਾਇਤ ਵਿਭਾ...








