ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ
ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ ।
ਟੀਮ ਵਿਚ ਡਾ.ਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ,ਸ਼ਮਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ,ਪ੍ਰੀਤ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਖਾਦਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਕਣਕ ਦੀ ਫ਼ਸਲ ਵਿਚ ਛੋਟੇ ਖੁਰਾਕੀ ਤੱਤਾਂ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਖਾਦਾਂ ਖਾਸ ਕਰਕੇ ਛੋਟੇ ਖੁਰਾਕੀ ਤੱਤਾਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੁਰਾਕੀ ਤੱਤਾਂ ਦੀ ਭਾਵੇਂ ਫ਼ਸਲ ਨੂੰ ਬਹੁਤ ...








