Tuesday, March 10
Shadow

Trending

ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ

National, Politics, Punjab, Trending
ਮਾਨਸਾ, 17 ਜਨਵਰੀ : ਪਸ਼ੂ ਪਾਲਣ ਵਿਭਾਗ ਵੱਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 25 ਨਵੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਣੀ ਹੈ। ਇਸ ਕੰਮ ਲਈ ਜ਼ਿਲ੍ਹਾ ਮਾਨਸਾ ਵਿਖੇ 54 ਗਿਣਤੀਕਾਰ ਅਤੇ 12 ਸੁਪਰਵਾਇਜ਼ਰ ਲਗਾਏ ਗਏ ਹਨ ਜੋ ਘਰ-ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ ਹਨ। ਚੱਲ ਰਹੀ ਇਸ ਪਸ਼ੂਧਨ ਗਣਨਾ ਦਾ ਜਾਇਜ਼ਾ ਲੈਣ ਲਈ ਸੰਯੁਕਤ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪਰਮਦੀਪ ਵਾਲੀਆ ਅਤੇ ਡਿਪਟੀ ਡਾਇਰੈਕਟਰ ਡਾ. ਰਵੀਕਾਂਤ ਵਿਸ਼ੇਸ਼ ਤੌਰ ’ਤੇ ਮਾਨਸਾ ਪੰਹੁਚੇ। ਸਟਾਫ਼ ਨਾਲ ਮੀਟਿੰਗ ਦੌਰਾਨ ਡਾ. ਰਵੀਕਾਂਤ ਨੇ ਕਿਹਾ ਕਿ ਪਸ਼ੂਧਨ ਗਣਨਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਗਣਨਾ ਦੌਰਾਨ ਉਨ੍ਹਾਂ ਦਾ ਸੰਪੂਰਨ ਸਹਿਯੋਗ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਗਣਨਾ ਦਾ ਇਹ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹੇਗਾ। ਡਿਪਟੀ ਡਾਇਰੈਕਟਰ ਮਾਨਸਾ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਪਸ਼ੂ, ਕੁੱਤੇ, ਮੁਰਗੀਆਂ ਆਦਿ ਦੀ ਨਸਲ ਆਧਾਰਿਤ ਗਿਣਤੀ ਕੀਤੀ ਜਾਣੀ ਹੈ ਅਤੇ ...
ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ – ਕੈਬਨਿਟ ਮੰਤਰੀ ਅਮਨ ਅਰੋੜਾ

National, Politics, Punjab, Trending
ਮਾਲੇਰਕੋਟਲਾ, 17 ਜਨਵਰੀ (000) – " ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ।" ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ. ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ,ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਅਤੇ ਛਪਾਈ ਤੇ ਸਟੇਸ਼ਨਰੀ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਉਹਨਾਂ ਤੋਂ ਇਲਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਸੰਬੋਧਨ ਕੀਤਾ। ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ,...
ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ

ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ

National, Politics, Punjab, Trending
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ: ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰਾਂ ਨੂੰ  ਟੋਭਿਆਂ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾ ਕੇ ਰਿਪੋਰਟ ਦੇਣ ਸਬੰਧੀ ਆਦੇਸ਼ ਦਿੱਤੇ ਗਏ ਸਨ, ਜਿਸ ਅਨੁਸਾਰ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਕੋਰਟ ਵੱਲੋਂ 21 ਜਨਵਰੀ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ਜਿਸ ਕਾਰਨ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ। ਕਾਰਜ ਸਾਧਕ ਅਫਸਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ 'ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਉਣ ਸਬੰਧੀ ਨਗਰ ਪੰਚਾਇਤ ਵੱਲੋਂ ਸਮੇਂ-ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਜ਼ਮੀਨਾਂ 'ਤੇ ਗੈਰ ਕਾਨੂੰਨ...
ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ – ਜਗਰੂਪ ਸਿੰਘ ਸੇਖਵਾਂ

National, Politics, Punjab, Trending
ਗੁਰਦਾਸਪੁਰ, 17 ਜਨਵਰੀ (          ) - ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਹੈ ਕਿ ਜਲ ਸਰੋਤ ਵਿਭਾਗ ਵੱਲੋਂ ਪਿਛਲੇ ਸਾਲ ਦੇ ਅੰਤ ਤੱਕ 2100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਕੇ ਇੱਕ ਇਤਿਹਾਸਕ ਪ੍ਰਾਪਤੀ ਕੀਤੀ ਹੈ, ਜਿਸ ਵਿੱਚ ਨਹਿਰਾਂ ਦੀ ਵਿਆਪਕ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਨੂੰ ਸੁਰਜੀਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸਥਾਰਤ ਕਾਰਜਾਂ ਨਾਲ ਪਾਣੀ ਦੀ ਸਮਾਨ ਵੰਡ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਟੇਲਾਂ ਤੱਕ ਕਿਸਾਨਾਂ ਵਾਸਤੇ ਪਾਣੀ ਉਪਲਬਧ ਕਰਵਾ ਕੇ ਮਹੱਤਵਪੂਰਨ ਸੁਧਾਰ ਕੀਤਾ ਗਿਆ ਹੈ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ...
ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਹਾਕੀ ਖਿਡਾਰੀਆਂ ਨੂੰ ਮਾਣਮੱਤੀ ਪ੍ਰਾਪਤੀਆਂ ਲਈ ਵਧਾਈਆਂ

National, Politics, Punjab, Trending
ਅੰਮ੍ਰਿਤਸਰ, 17 ਜਨਵਰੀ 2025- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਰਾਸ਼ਟਰਪਤੀ ਵੱਲੋਂ ਖੇਡਾਂ ਵਿੱਚ ਪਾਏ ਯੋਗਦਾਨ ਲਈ ਹਾਕੀ ਖਿਡਾਰੀ ਨੂੰ ਦਿੱਤੇ ਗਏ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਖਿਡਾਰੀਆਂ ਦੀ ਬਦੌਲਤ ਦੇਸ਼ ਵਿੱਚ ਦੁਬਾਰਾ ਹਾਕੀ ਪ੍ਰੇਮ ਬੱਚਿਆਂ ਵਿੱਚ ਪੈਦਾ ਹੋਇਆ ਹੈ। ਉਹਨਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਸਾਡੇ ਜਿਲ੍ਹੇ ਅੰਮ੍ਰਿਤਸਰ ਦੇ ਪਿੰਡ ਤਿੰਮੋਵਾਲ ਦੇ ਵਸਨੀਕ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ 2024 , ਮੇਰੇ ਹਲਕੇ ਦੇ ਪਿੰਡ ਰਜਧਾਨ ਦੇ ਵਸਨੀਕ ਸ ਜਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਕਾਕਾ ਨੂੰ ਅਰਜਨ ਐਵਾਰਡ ਦੇਸ਼ ਦੇ ਰਾਸ਼ਟਰਪਤੀ ਵਲੋਂ ਮਿਲਿਆ ਹੈ। ਉਨਾਂ ਉਕਤ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਸ ਹੈ ਕਿ ਜਿੱਥੇ ਇਹ ਖਿਡਾਰੀ ਖੇਡ ਵਿੱਚ ਹੋਰ ਬੁਲੰਦੀਆਂ ਨੂੰ ਛੂਹਣਗੇ ਉੱਥੇ ਇਹਨਾਂ ਵੱਲ ਵੇਖ ਕੇ ਇਹਨਾਂ ਦੇ ਪਾਏ ਹੋਏ ਪੂਰਨਿਆਂ ਉਤੇ ਚੱਲ ਕੇ ਸਾਡੇ ਪੰਜਾਬ ਦੇ ਵਿੱਚ ਖੇਡਾਂ ਦੀ ਨਵੀਂ ਪਨੀਰੀ ਤਿਆਰ ਹੋਵੇਗੀ, ਜੋ ਕਿ ਦੇਸ਼ ਦਾ ਨਾਂ ...
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ                                          ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ  ਪ੍ਰਧਾਨਗੀ ਸ੍ਰੀ ਗੁਰਦਰਸ਼ਨ  ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ।                                      ਇਸ ਮੌਕੇ ਤੇ ਸ੍ਰੀ ਕੁੰਡਲ ਨੇ ਕਿਹਾ ਕਿ ਸਾਨੂੰ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ  ਵਰਤੋ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ  ਅਤੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਆਮ ਵਰਗਾ ਬਣਾਈ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਛਾਂਦਾਰ ਪੌਦੇ ਲਗਾਉਣੇ ਚਾਹੀਦੇ ਹਨ।                                      ਉਂਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹਨਾਂ ਵਹੀਕਲਾਂ ਜਾਂ ਫੈਕਟਰੀਆਂ ਰਾਹੀਂ ਵੱਧ ਧੂਆਂ ਨਿਕਲਦਾ ਹੈ, ਇਹਨਾਂ ਦੀ ਘੱਟ ਤੋਂ ਘੱਟ ਵਰਤੀ ਕਰਨੀ ਚਾਹੀਦੀ ਹੈ।                                      ਉਹਨਾਂ ਅੱਗੇ ਕਿਹਾ ਕਿ ਸਾਨੂੰ ਅੱਜ ਦੇ ਯੁ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

National, Politics, Punjab, Trending
ਚੰਡੀਗੜ੍ਹ, 17 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਣ ਨਾਲ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਵਿੱਚ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੁਣੇ ਜਾਣ ਵਾਲੇ ਕੈਡਿਟਾਂ ਦੀ ਗਿਣਤੀ 66 ਤੱਕ ਪਹੁੰਚ ਗਈ ਹੈ। ਇਹ ਸਫਲਤਾ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਦੱਸਿਆ ਕਿ ਅੱਠ ਕੈਡਿਟ ਅਰਮਾਨਪ੍ਰੀਤ ਸਿੰਘ, ਕੇਸ਼ਵ ਸਿੰਗਲਾ, ਸੂਰਯਾਵਰਧਨ ਸਿੰਘ, ਫਤਹਿਵੀਰ ਸਿੰਘ, ਸੂਰਯਾ...
ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ 'ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ.ਪੀ.ਆਈ....
ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

National, Politics, Punjab, Trending
ਕੋਟਕਪੂਰਾ 17 ਜਨਵਰੀ, 2025 ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ । ਉਨ੍ਹਾਂ ਬੱਚਿਆਂ ਨੂੰ  ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟ, ਸੀਟ ਬੈਲਟ, ਟਰੈਫਿਕ ਸਾਈਨ, ਡਰਾਈਵਿੰਗ ਲਾਇਸੰਸ, ਪਾਰਕਿੰਗ ਅਤੇ ਰਿਫਲੈਕਟਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਉਨ੍ਹਾਂ ਵਿਦਿਆਰਥੀਆਂ ਨੂੰ  ਨਵੇ ਟਰੈਫਿਕ ਨਿਯਮਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾਂ ਤਿੰਨ ਸਾਲ ਦੀ ਸਜ਼ਾ ਮਾਤਾ ਪਿਤਾ ਨੂੰ ਅਤੇ 25 ਹਜਾਰ ਰੁਪਏ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਆਪ ਟਰੈਫਿਕ ਨਿਯਮਾਂ ਸਬੰਧੀ ਪੂਰੀ ਤਰ੍ਹਾਂ ਜਾਣੂ ਹੋਣਗੇ ਤਾਂ ਉਹ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਟਰੈਫਿਕ ਨਿ...
ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਕੀਤਾ ਜਾਗਰੂਕ

National, Politics, Punjab, Trending
ਫਾਜ਼ਿਲਕਾ 17 ਜਨਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾ ਲਹਿੰਬਰ ਰਾਮ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਅਤੇ ਡਾ ਐਰਿਕ ਦੀ ਦੇਖਰੇਖ ਵਿੱਚ ਮਾਸ ਮੀਡੀਆ ਵਿੰਗ ਵੱਲੋਂ ਦਫਤਰ ਬੀ.ਡੀ.ਪੀ.ਓ. ਫਾਜਿਲਕਾ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਮੈਂਬਰ ਸਾਹਿਬਾਨਾਂ ਨੂੰ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਦਾ ਅਭਿਆਨ ਜਾਰੀ ਹੈ ਜਿਸ ਦੇ ਤਹਿਤ ਨਵੇਂ ਬੈਚ ਨੂੰ ਸਿਹਤ ਸਹੂਲਤਾਂ ਅਤੇ ਸਕੀਮਾਂ ਬਾਰੇ ਵਿਸਥਾਰ ਨਾਲ ਜਣਕਾਰੀ ਦਿੱਤੀ ਗਈ। ਮਾਸ ਮੀਡੀਆ ਬ੍ਰਾਂਚ ਤੋਂ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਕਿਹਾ ਕਿ ਆਪਣੇ ਪਿੰਡ ਨੂੰ ਸਿਹਤਮੰਦ ਰੱਖਣ ਲਈ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਹੋਣਾ ਜਰੂਰੀ ਹੈ, ਜਿਸ ਲਈ ਲੋਕਾਂ ਦੇ ਸਹਿਯੋਗ ਨਾਲ ਸੰਭਵ ਹੈ ਤਾਂਕਿ ਬੀਮਾਰੀਆਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ ਕੀਤੀ ਗਈ ਹੈ।  ਇਸ ਮੁਹਿੰਮ ਦਾ ਮਕਸਦ ਪੰਜਾਬ ਵਿੱਚੋਂ 2025 ਤੱਕ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨਾ ਹੈ। ਇਸ ਮੁਹਿੰਮ ਲਈ ਸਿਹਤ ਵਿਭਾਗ ...