Wednesday, March 11
Shadow

Trending

ਫਾਜ਼ਿਲਕਾ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ 20 ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ -ਡਿਪਟੀ ਕਮਿਸ਼ਨਰ

ਫਾਜ਼ਿਲਕਾ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ 20 ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ -ਡਿਪਟੀ ਕਮਿਸ਼ਨਰ

National, Politics, Punjab, Trending
ਫਾਜ਼ਿਲਕਾ 17 ਜਨਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 20 ਪਿੰਡਾਂ ਵਿੱਚ ਪਿੰਡ ਪੱਧਰੀ ਭੂਮੀ ਪਰਖ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ। ਉਨਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਾਰਵਾਈ ਤੇਜ਼ੀ ਨਾਲ ਕੀਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2.88 ਲੱਖ ਹੈਕਟੇਅਰ ਰਕਬਾ ਹੈ ਅਤੇ ਇਸ ਵਿੱਚੋਂ 2.48 ਲੱਖ ਏਕਟੇਅਰ ਰਕਬਾ ਖੇਤੀ ਅਧੀਨ ਹੈ। ਉਹਨਾਂ ਨੇ ਕਿਹਾ ਕਿ ਜਦੋਂ ਇਹ ਲੈਬੋਰਟਰੀਜ਼ ਬਣ ਜਾਣਗੀਆਂ ਤਾਂ ਕਿਸਾਨਾਂ ਨੂੰ ਭੂਮੀ ਪਰਖ ਲਈ ਦੂਰ ਨਹੀਂ ਜਾਣਾ ਪਵੇਗਾ ਅਤੇ ਇਸ ਨਾਲ ਕਿਸਾਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਜ਼ਦੀਕ ਹੀ ਮਿੱਟੀ ਪਰਖ ਦੀ ਸਹੂਲਤ ਮਿਲੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਲਹਾਲ ਜ਼ਿਲ੍ਹੇ ਵਿੱਚ ਤਿੰਨ ਭੂਮੀ ਪਰਖ ਪ੍ਰਯੋਗਸ਼ਾਲਾਵਾਂ ਚੱਲ ਰਹੀਆਂ ਹਨ ਜਿਨਾਂ ਦੀ ਪ੍ਰਤੀ ਸਾਲ 15 ਹਜਾਰ ਨਮੂਨੇ ਚੈੱਕ ਕਰਨ ਦੀ ਸਮਰੱਥਾ ਹੈ ਪਰ ਨਵੀਆਂ ਲੈਬ ਬਣਨ ਨਾਲ ਜ਼ਿਲ੍ਹੇ ਦੀ ਭੂਮੀ ਪਰਖ ਸੈਂਪਲਾਂ ਦੀ ਜਾਂਚ ਦੀ ਸਮਰੱਥਾ ਵਿੱਚ 60 ਹਜਾਰ ਸੈਂਪਲ ਪ੍ਰਤੀ ਸਾਲ ਦਾ ਵਾਧਾ ਹੋਵ...
ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ

National, Politics, Punjab, Trending
ਗੁਰਦਾਸਪੁਰ, 17 ਜਨਵਰੀ (          ) - ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਜੋ ਵੈੱਬਸਾਈਟ (https://agnipathvayu.cdac.in) ਪੋਰਟਲ 'ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਅਗਨੀਵੀਰ ਵਾਯੂ ਦੀ ਆਸਾਮੀ ਲਈ ਦੋਨੋਂ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਗੁਰਦਾਸਪੁਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਦੀ  ਯੋਗਤਾ ਬਾਰ੍ਹਵੀਂ  (ਮੈਥ, ਫਿਜ਼ਿਕਸ, ਅਤੇ ਅੰਗਰੇਜ਼ੀ) ਵਿਸ਼ਿਆਂ ਨਾਲ ਘੱਟੋ ਘੱਟ 50 ਫ਼ੀਸਦੀ ਅੰਕ ਜਾਂ ਫਿਰ ਪ੍ਰਾਰਥੀ ਵੱਲੋਂ 03 ਸਾਲ ਦਾ ਡਿਪਲੋਮਾ ਇੰਜੀਨੀਅਰਿੰਗ (ਮਕੈਨੀਕਲ, ਇਲੈਕਟ੍ਰੀਕਲ, ਇਲੈਕਟ੍ਰੋਨਿਕਸ, ਆਟੋਮੋਬਾਇਲ, ਕੰਪਿਊਟਰ ਸਾਇੰਸ, ਇੰਸਟਰੁਮੈਂਟੇਸ਼ਨ ਟੈਕਨੌਲੋਜੀ, ਇਨਫਰਮੇਸ਼ਨ ਟੈਕਨੌਲੋਜੀ) ਅਤੇ 50 ਫ਼ੀਸਦੀ ਅੰਕ ਅੰਗਰੇਜ਼ੀ ਵਿਸ਼ੇ ਵਿੱਚ ਹੋਣੇ ਲਾਜ਼ਮੀ ਹਨ, ਉਹ ਸਾਰੇ ਲੜਕੇ ਅਤੇ ਲੜਕੀਆਂ ਅਗਨੀਵੀਰ ਵਾਯੂ ਦੀ ਆਸਾਮੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਗਨੀਵੀਰ ਵਾਯੂ  ਦੀ ਆਸਾਮੀ ਵਾਸ...
ਕੰਨਿਆ ਸਕੂਲ ਵਿੱਚ ਰੋਡ ਸੇਫਟੀ ਸਬੰਧੀ ਕਰਵਾਈਆਂ ਗਤੀਵਿਧੀਆਂ

ਕੰਨਿਆ ਸਕੂਲ ਵਿੱਚ ਰੋਡ ਸੇਫਟੀ ਸਬੰਧੀ ਕਰਵਾਈਆਂ ਗਤੀਵਿਧੀਆਂ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 17 ਜਨਵਰੀ () ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਦੀ ਅਗਵਾਈ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਡ ਸੇਫਟੀ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਭਾਸ਼ਣ ਕਵਿਤਾਵਾਂ ਆਦਿ ਕਰਵਾਈਆਂ ਗਈਆਂ, ਜਿਹਨਾ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆl      ਪ੍ਰਿੰ.ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਵਾਹਨ ਚਲਾਉਣ ਸਮੇਂ ਡਰਾਈਵਿੰਗ ਲਾਈਸੈਂਸ ਅਤੇ ਵਾਹਨ ਦੇ ਸਾਰੇ ਦਸਤਾਵੇਜ ਨਾਲ ਲੈ ਕੇ ਚੱਲਣ ਤੋ ਇਲਾਵਾ ਸੜਕਾ ਉਤੇ ਲੱਗੇ ਬੋਰਡਾਂ ਬਾਰੇ ਵੀ ਜਾਣਕਾਰੀ ਹੋਣੀ ਬੇਹੱਦ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਹਿਨਣਾ ਅਤੇ ਤੀਸਰੀ ਸਵਾਰੀ ਨਾ ਬਿਠਾਉਣਾ ਲਾਜ਼ਮੀ ਹੈ। ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਲਗਾਉਣ ਅਤੇ ਆਰਸੀ, ਪ੍ਰਦੂਸ਼ਣ ਤੇ ਬੀਮਾ ਨਿਯਮਾਂ ਦੀ ਪਾਲਣਾਂ ਕੀਤੀ ਜਾਵੇ, ਡਰਾਈਵਿੰਗ ਲਾਈਸੈਂਸ ਤੋ ਬਿਨਾ ਵਾਹਨ ਨਾ ਚਲਾਏ ਜਾਣ ।     ਲੈਕ.ਜਵਨੀਤ, ਅੰਮ੍ਰਿਤ ਦੁਆ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

National, Politics, Punjab, Trending
ਫ਼ਿਰੋਜ਼ਪੁਰ, 17 ਜਨਵਰੀ 2025: ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਦਾਇਰੇ ਵਿੱਚ ਮਿਤੀ 18-01-2025 ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ ਜਵਾਹਰ ਨਿਵੋਦਿਆ ਵਿਦਿਆਲਯ ਪ੍ਰੀਖਿਆ 18-01-2025 ਨੂੰ ਕਰਵਾਈ ਜਾ ਰਹੀ ਹੈ ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 9 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸਰੁੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦਾਇਰੇ ਵਿੱਚ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ, ਸਰਕਾਰੀ ਸੀਨੀ...
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

National, Politics, Punjab, Trending
ਤਰਨ ਤਾਰਨ 17 ਜਨਵਰੀ(    ) ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਦਸੰਬਰ, 2024 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,20,841 ਲਾਭਪਾਤਰੀਆਂ ਨੂੰ 18 ਕਰੋੜ 12 ਲੱਖ 61 ਹਜ਼ਾਰ 500 ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 30,226 ਲਾਭਪਾਤਰੀਆਂ ਨੂੰ 04 ਕਰੋੜ 53 ਲੱਖ 39 ਹਜ਼ਾਰ  ਰੁਪਏ ਅਤੇ 13897 ਆਸ਼ਰਿਤ ਬੱਚਿਆਂ ਨੂੰ 02 ਕਰੋੜ 08 ਲੱਖ 45 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 13,901 ਦਿਵਿਆਂਗਜਨ ਪੈਨਸ਼ਰਾਂ ਨੂੰ 2 ਕਰੋੜ 08 ਲੱਖ 51 ਹਜ਼ਾਰ 500 ਰੁਪਏ ਦੀ ਰਾਸ਼...
ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ

National, Politics, Punjab, Trending
ਬਟਾਲਾ, 17 ਜਨਵਰੀ (    ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ ਅਤੇ ਸਥਾਨਕ ਸਿਵਲ ਹਸਪਤਾਲ ਬਟਾਲਾ ਵਿਖੇ ਮਰੀਜਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਹ ਲਗਾਤਰ ਡਾਕਟਰਾਂ ਨਾਲ ਮੀਟਿੰਗ ਕਰਕੇ ਉਨਾਂ ਕੋਲੋ ਮਰੀਜਾਂ ਲਈ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਸਬੰਧੀ ਜਾਣਕਾਰੀ ਹਾਸਲ ਕਰਦੇ ਹਨ। ਉਨਾਂ ਦੁਹਰਾਇਆ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ ਅਤੇ ਹਲਕੇ ਅ...
ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ

ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 17 ਜਨਵਰੀ:-                 ਪੰਜਾਬ ਸਰਕਾਰ ਵੱਲੋਂ 31 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟਰੱਕ ਯੂਨੀਅਨ ਸਰਹਿੰਦ ਵਿਖੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੇ ਮੌਸਮ ਨੂੰ ਵੇਖਦੇ ਹੋਏ ਵਾਹਨਾਂ ਪਿੱਛੇ ਰਿਫਲੈਕਟਰ ਟੇਪਾਂ ਵੀ ਲਗਾਈਆਂ ਗਈਆਂ।                 ਇਸ ਮੌਕੇ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪਰਦੀਪ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸੇ ਇੱਕ ਗੰਭੀਰ ਸਮੱਸਿਆ ਵਜੋਂ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਰੋਕਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਜਾਂਦੀ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦੀ ਸਜ਼ਾ ਕਈ ਹੋਰਨਾਂ ਲੋਕਾਂ ਨੂੰ ਵੀ ਭੁਗਤ...
ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ

National, Politics, Punjab, Trending
- ਸਕੂਲ ֹ’ਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਤੇ ਸਟੇਸ਼ਨੀ ਵੀ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ ਹੁਸ਼ਿਆਰਪੁਰ, 16 ਜਨਵਰੀ: ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਅਤੇ ਸਟੇਸ਼ਨਰੀ ਵੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ। ਡਿਪਟੀ ਕਮਿਸ਼ਨਰ ਨੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਪੂਰੀ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਤੋਂ ਇਲਾਵਾ ਉਨ੍ਹਾਂ ਵਿਚ ਸਮਾਜ ਭਲਾਈ ਦੇ ਗੁਣ ਵੀ ਪੈਦਾ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਹਮਦਰਦੀ ਅਤੇ ਦਿਆਲਤਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਹੋਰ ਸਕੂਲਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਸਕੂਲਾਂ ਵਿਚ ਵੀ ਇਸ ਤਰ੍ਹਾਂ ਦੇ ਈ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

National, Politics, Punjab, Trending
ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਜਗਬੀਰ ਸਿੰਘ ਉੱਪ-ਮੰਡਲ ਇੰਜੀਨੀਅਰ (ਜਸ), ਏਡੀਏ, ਅੰਮ੍ਰਿਤਸਰ ਅਤੇ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਉੱਪਰ ਪਿੰਡ ਪਾਖਰਪੁਰਾ ਅਤੇ ਪਿੰਡ ਕੱਥੂਨੰਗਲ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਅਨੁਸਾਰ ਪਿੰਡ ਪਾਖਰਪੁਰਾ ਅਤੇ ਪਿੰਡ ਕੱਥੂਨੰਗਲ ਵਿਖੇ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰ...
ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ  ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ

ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ

National, Politics, Punjab, Trending
ਫ਼ਰੀਦਕੋਟ 16 ਜਨਵਰੀ,2025 ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਉਜਸਵੀ ਅਲੰਕਾਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੀਤੇ ਗਏ ਦੌਰੇ ਦੌਰਾਨ ਸ਼ਹਿਰ ਵਿੱਚੋ ਇਕੱਠੇ ਕੀਤੇ ਗਏ ਕੂੜਾ ਕਰਕਟ ਨੂੰ ਪ੍ਰੋਸੈਸਿੰਗ ਪਲਾਂਟ ਵਿੱਚ ਹੋ ਰਹੇ ਸੈਗਰੀਗੇਸ਼ਨ ਨੂੰ ਚੈੱਕ ਕੀਤਾ । ਇਸ ਮੌਕੇ ਸ੍ਰੀ ਅੰਮ੍ਰਿਤ ਲਾਲ, ਕਾਰਜ ਸਾਧਕ ਅਫਸਰ, ਫਰੀਦਕੋਟ/ਜੈਤੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨਗਰ ਕੌਂਸਲ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਬੇਲਿੰਗ ਕੀਤੇ ਜਾ ਰਹੇ ਪਲਾਸਟਿਕ ਨੂੰ ਸਬੰਧਤ ਖਰੀਦਦਾਰ ਏਜੰਸੀ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਗਿੱਲੇ ਕੂੜੇ ਤੋ ਪੈਦਾ ਹੋਈ ਖਾਦ ਨੂੰ ਨਰਸਰੀਆਂ ਅਤੇ ਹੋਰ ਕਿਸਾਨਾਂ ਨੂੰ ਜਲਦੀ ਵੇਚਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਨਾਲੇ ਨੂੰ ਖੁੱਲਾ ਨਾ ਛੱਡਿਆ ਜਾਵੇ ਉਨ੍ਹਾਂ ਨੂੰ ਢੱਕਣ ਦਾ ਪ੍ਰਬੰਧ ਮੁਕੰਮਲ ਕੀਤਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਇਸ ਤੋਂ ਇਲਾਵਾ ਉਨ੍ਹਾਂ ਸੜਕਾਂ ਅਤੇ ਗਲੀਆਂ ਦੇ ਦੋਹਾਂ ਪਾਸੋੇ ਖਾਲੀ ਪਈ ਜਗ੍ਹਾ ਤੇ ਗਰੀਨ ਬੈਲਟ ਬਣਾਉਣ ...