ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 16 ਜਨਵਰੀ:
ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਕੀਤੀ।
ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪ੍ਰੇਸ਼ਨ ਤਹਿਤ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਲਈ ਹਰੇਕ ਰੇਲਵੇ ਸਟੇਸ਼ਨ 'ਤੇ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ...








