ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
ਚੰਡੀਗੜ੍ਹ, 15 ਜਨਵਰੀ:
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।
ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ...







