Wednesday, March 11
Shadow

Trending

ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ

ਯੁਵਕ ਸੇਵਾਵਾਂ ਵਿਭਾਗ, ਤਰਨਤਾਰਨ ਵੱਲੋਂ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਦਿੱਲੀ ਦਾ ਦੌਰਾ ਕਰਵਾਇਆ ਗਿਆ

National, Politics, Punjab, Trending
ਤਰਨਤਾਰਨ 15 ਜਨਵਰੀ- ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ  ਤਰਨਤਾਰਨ ਪ੍ਰੀਤ ਕੋਹਲੀ  ਦੀ ਅਗਵਾਈ ਵਿਚ ਜ਼ਿਲ੍ਹੇ ਦੇ 45 ਨੌਜਵਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਰ ਦਿਨਾਂ ਦੌਰੇ ’ਤੇ ਲਿਜਾਇਆ ਗਿਆ। ਇਸ ਚਾਰ ਰੋਜ਼ਾ ਐਕਸਪੋਜਰ ਟੂਰ ਦੌਰਾਨ ਨੌਜਵਾਨਾਂ ਨੂੰ ਦਿੱਲੀ ਦੀਆਂ ਇਤਿਹਾਸਕ ਥਾਵਾਂ ਜਿਨ੍ਹਾਂ ਵਿੱਚ ਲਾਲ ਕਿਲਾ, ਜੰਤਰ-ਮੰਤਰ, ਗੁਰਦੁਆਰਾ ਰਕਾਬਗੰਜ ਸਾਹਿਬ, ਬੰਗਲਾ ਸਾਹਿਬ, ਕੁਤੁਬ ਮੀਨਾਰ ਅਤੇ ਲਾਲ ਕਿਲਾ, ਰਾਜਘਾਟ, ਪਾਲਿਕਾ ਬਾਜ਼ਾਰ, ਹਮਾਯੂੰ ਦਾ ਕਿਲਾ, ਆਦਿ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ। ਸਥਾਨਾਂ ਦੀ ਜਾਣਕਾਰੀ ਦਿੱਤੀ ਗਈ ਸੀ। ਜ਼ਿਲ੍ਹਾ   ਤਰਨਤਾਰਨ ਨੇ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਨੇ ਦੱਸਿਆ ਕਿ ਜਿੱਥੇ ਨੌਜਵਾਨਾਂ ਨੂੰ ਦੇਸ਼ ਦੀਆਂ ਇਤਿਹਾਸਕ ਥਾਵਾਂ ਦਾ ਦੌਰਾ ਕਰਕੇ ਉਨ੍ਹਾਂ ਦੀ ਇਤਿਹਾਸਕ ਜਾਣਕਾਰੀ ਵਿੱਚ ਵਾਧਾ ਕੀਤਾ ਗਿਆ, ਉੱਥੇ ਹੀ ਉਨ੍ਹਾਂ ਨੂੰ ਦੇਸ਼ ਦੇ ਸਾਰੇ ਸੱਭਿਆਚਾਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਇਸ ਟੂਰ ਦੌਰਾਨ ਉਨ੍ਹਾਂ ਨੂੰ ਇੰਟਰਨੈਸ਼ਨਲ ਯੂਥ ਹੋਸਟਲ ਚਾਣ...
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਮਾਨਸੈਂਡਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਰੱਖਿਆ ਨੀਂਹ ਪੱਥਰ ਰੱਖਿਆ

National, Politics, Punjab, Trending
ਫ਼ਤਹਿਗੜ੍ਹ ਚੂੜੀਆਂ(ਬਟਾਲਾ), 15 ਜਨਵਰੀ (   ) ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਫ੍ਯਤਿਹਗੜ੍ਹ ਚੂੜੀਆਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਨ ਅਤੇ ਉਹ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ-ਨਾਲ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਪੁਜਦਾ ਕਰਨ ਨੂੰ ਯਕੀਨੀ ਬਣਾ ਰਹੇ ਹਨ। ਇਸ ਮੌਕੇ ਸਰਪੰਚ ਜਸਪਾਲ ਸਿੰਘ , ਹਰਪਾਲ ਸਿੰਘ, ਮੰਗਤ ਰਾਮ, ਜਸਵੰਤ ਸਿੰਘ ,ਅਜੀਤ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ ,ਜਸਪਿੰਦਰ ਸਿੰਘ, ਮਨਿੰਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦ...
ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

National, Politics, Punjab, Trending
ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ, ਜਿਹਨਾਂ ਨੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਭਾਈਚਾਰਕ ਸੇਵਾ ਅਤੇ ਧਾਰਮਿਕ ਸਦਭਾਵਨਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਦੱਸਣਯੋਗ ਹੈ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਸਐਸ ਸ੍ਰੀਵਾਸਤਵ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਲੰਗਰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ "ਕਿਰਤ ਕਰੋ, ਨਾਮ ਜਪੋ, ਵੰਡ ਛਕੋ" ਤਹਿਤ ਲਗਾਇਆ ਗਿਆ। ਗੁਰੂ ਸਾਹਿਬ ਦਾ ਫ...
ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

National, Politics, Punjab, Trending
ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ, ਜਿਹਨਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਦੱਸਣਯੋਗ ਹੈ ਕਿ ਗੁਰਦੁਆਰੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਕੱਲ੍ਹ ਰਾਤ ਭਰ ਵੀ ਸ਼ਰਧਾਲੂਆਂ ਨੂੰ ਲੰਗਰ ਛਕਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ। ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

National, Politics, Punjab, Trending
ਚੰਡੀਗੜ੍ਹ, 14 ਜਨਵਰੀ: ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਤੋਂ ਇਲਾਵਾ ਵਿੱਤ, ਪਲਾਨਿੰਗ ਅਤੇ ਕਰ ਤੇ ਆਬਾਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਗਰੂਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਅਮਨ ਅਰੋੜਾ ਵੱਲੋਂ ਜਲੰਧਰ, ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਰਨਾਲਾ, ਐਨ.ਆਰ.ਆਈ, ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਦਾਸਪੁਰ, ਸਿਹਤ ਤੇ ਪ...
ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ – ਡਿਪਟੀ ਕਮਿਸ਼ਨਰ

National, Politics, Punjab, Trending
ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰ' ਦੀ ਵੱਧ ਤੋਂ ਵੱਧ ਸੁੱਚਜੀ ਵਰਤੋਂ ਕਰਕੇ ਕੌਮੀਅਤ, ਜਾਤ- ਪਾਤ, ਸਮਾਜਿਕ, ਆਰਥਿਕ ਆਦਿ ਸਥਿਤੀ ਦੇ ਬਿਵਾਂ ਕਿਸੇ ਭੇਦਭਾਵ ਤੋਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ 'ਗੋਲਡਨ ਆਵਰ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ । ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਜਿਲਾ ...
ਧੀਆਂ ਨੂੰ ਵੀ ਮੁੰਡਿਆਂ ਵਾਂਗ ਆਪਣੀ ਕਾਬਲੀਅਤ ਵਿਖਾਉਣ ਦੇ ਮੌਕੇ ਪ੍ਰਦਾਨ ਕਰਨੇ ਲਾਜ਼ਮੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਧੀਆਂ ਨੂੰ ਵੀ ਮੁੰਡਿਆਂ ਵਾਂਗ ਆਪਣੀ ਕਾਬਲੀਅਤ ਵਿਖਾਉਣ ਦੇ ਮੌਕੇ ਪ੍ਰਦਾਨ ਕਰਨੇ ਲਾਜ਼ਮੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

National, Politics, Punjab, Trending
ਮਾਨਸਾ, 14 ਜਨਵਰੀ: ਅੱਜ ਦੇ ਯੁੱਗ ਵਿਚ ਕੁੜੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋ ਘੱਟ ਨਹੀਂ ਹਨ ਚਾਹੇ ਉਹ ਪੜ੍ਹਾਈ, ਖੇਡਾਂ ਜਾਂ ਵਿਗਿਆਨ ਦਾ ਖੇਤਰ ਹੋਵੇ, ਕੁੜੀਆਂ ਸਮਾਜ ਨੂੰ ਉੱਚਾ ਚੁੱਕਣ ਵਿਚ ਆਪਣਾ ਅਹਿਮ ਰੋਲ ਅਦਾ ਕਰ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਬੱਚਤ ਭਵਨ ਮਾਨਸਾ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਯੋਜਿਤ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਉਣ ਮੌਕੇ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿ ਜ਼ਿਲ੍ਹੇ ਦੀਆਂ ਹੋਣਹਾਰ ਵਿਦਿਆਰਥਣਾਂ ਅਤੇ ਖਿਡਾਰਨਾਂ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਧੀਆਂ ਆਪਣੇ ਮਾਪਿਆਂ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੀਆਂ ਹਨ ਜੇਕਰ ਉਨ੍ਹਾਂ ਨੂੰ ਇਕ ਵਧੀਆ ਪਲੇਟਫਾਰਮ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਹੱਕ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਆ...
ਜ਼ਿਲ੍ਹਾ ਪ੍ਰਸ਼ਾਸਨ ਸ਼ਿਮਲਾਪੁਰੀ ਵਿਖੇ ਸਲੱਮ ਦੇ ਮੁੜ ਵਸੇਬੇ ਦਾ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰੇਗਾ

ਜ਼ਿਲ੍ਹਾ ਪ੍ਰਸ਼ਾਸਨ ਸ਼ਿਮਲਾਪੁਰੀ ਵਿਖੇ ਸਲੱਮ ਦੇ ਮੁੜ ਵਸੇਬੇ ਦਾ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰੇਗਾ

National, Politics, Punjab, Trending
ਲੁਧਿਆਣਾ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਜਲਦੀ ਹੀ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਸਲੱਮ ਦੇ ਪੁਨਰਵਾਸ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰਨ ਜਾ ਰਿਹਾ ਹੈ। ਸ਼ਿਮਲਾਪੁਰੀ ਝੁੱਗੀ-ਝੌਂਪੜੀ ਦੇ ਇੱਕ ਸ਼ੁਰੂਆਤੀ ਸਰਵੇਖਣ ਵਿੱਚ 50 ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਕੁੱਲ ਆਬਾਦੀ 400 ਹੈ, ਜਿਸ ਵਿੱਚ 300 ਬੱਚੇ ਸ਼ਾਮਲ ਹਨ। ਪ੍ਰੋਜੈਕਟ ਦੇ ਸ਼ੁਰੂਆਤੀ ਪੜਾਅ ਵਿੱਚ ਸਿੱਖਿਆ ਵਿਭਾਗ ਝੁੱਗੀ-ਝੌਂਪੜੀ ਦੇ ਬੱਚਿਆਂ ਨੂੰ ਵਿਅਕਤੀਗਤ ਸਿੱਖਣ ਮੁਲਾਂਕਣਾਂ ਦੇ ਆਧਾਰ 'ਤੇ ਢੁਕਵੀਆਂ ਕਲਾਸਾਂ ਵਿੱਚ ਦਾਖਲੇ ਦੀ ਸਹੂਲਤ ਲਈ ਸਲਾਹ-ਮਸ਼ਵਰਾ ਦੇਵੇਗਾ। ਸਿਹਤ ਟੀਮਾਂ ਵਸਨੀਕਾਂ ਦੀ ਸਿਹਤ ਦਾ ਮੁਲਾਂਕਣ ਕਰਨ ਅਤੇ ਲੋੜੀਂਦਾ ਇਲਾਜ ਪ੍ਰਦਾਨ ਕਰਨ ਲਈ ਸਕ੍ਰੀਨਿੰਗ ਕੈਂਪ ਲਗਾਉਣਗੀਆਂ। ਇਸ ਤੋਂ ਇਲਾਵਾ ਵਿਭਾਗ ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਯੋਜਨਾ ਦੇ ਤਹਿਤ ਯੋਗ ਵਿਅਕਤੀਆਂ ਦੇ ਦਾਖਲੇ ਨੂੰ ਵੀ ਯਕੀਨੀ ਬਣਾਏਗਾ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵੱਖ-ਵੱਖ ਪੈਨਸ਼ਨ ਸਕੀਮਾਂ ਵਿੱਚ ਦਾਖਲਾ ਲੈਣ ਵਿੱਚ ਯੋਗ ਵਿਅਕਤੀਆਂ ਦੀ ਸਹਾਇਤਾ ਕਰੇਗਾ। ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ (ਡੀ.ਬੀ....
ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

National, Politics, Punjab, Trending
ਹੁਸ਼ਿਆਰਪੁਰ, 14 ਜਨਵਰੀ : ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਟਾਸਕ ਫੋਰਸ ਨੇ ਸੇਂਟ ਜੋਸਫ ਕਾਨਵੈਂਟ ਸਕੂਲ, ਰਾਮ ਕਲੋਨੀ ਕੈਂਪ ਅਤੇ ਅਕਾਦਮਿਕ ਹਾਈਟਸ ਪਬਲਿਕ ਸਕੂਲ ਚਗਰਾਂ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਖੇਤਰੀ ਟਰਾਂਸਪੋਰਟ ਅਥਾਰਟੀ ਤੋਂ ਤਰਲੋ...
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

National, Politics, Punjab, Trending
ਅੰਮ੍ਰਿਤਸਰ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਇਸ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਉੱਭਰਦੇ ਲੇਖਕ ਉਤਸ਼ਾਹਿਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਨਿਯੁਕਤੀਆਂ ਇਨ੍ਹਾਂ ਵੱਕਾਰੀ ਅਦਾਰਿਆਂ ਵਿੱਚ ਅਕਾਦਮਿਕਤਾ ਨੂੰ ਉਤਸ਼ਾਹਿਤ ਕਰਨ ਦੇ ਇਕੋ-ਇਕ ਮੰਤਵ ਦੀ ਪੂਰਤੀ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਇਕੋ-ਇਕ ਏਜੰਡੇ ਦਾ ਮਕਸਦ ਇਨ੍ਹਾਂ ਪ੍ਰਮੁੱਖ ਅਦਾਰਿਆਂ ਵਿੱਚ ਧੜੇਬੰਦੀ ਦੀ ਥਾਂ ਸਿੱਖਿਆ ਨੂੰ ਹੁਲਾਰਾ ਦੇਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕ...