Wednesday, March 11
Shadow

Trending

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਕਰਨ ਦਾ ਸੱਦਾ

National, Politics, Punjab, Trending
ਦਿੜ੍ਹਬਾ/ ਸੰਗਰੂਰ, 14 ਜਨਵਰੀ - ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਦਿੜ੍ਹਬਾ ਦੀਆਂ ਆਮ ਚੋਣਾਂ ਵਿੱਚ ਜਿੱਤੇ ਕੌਂਸਲਰਾਂ ਵਿੱਚੋਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ ਦੀ ਚੋਣ ਪ੍ਰਕਿਰਿਆ ਅੱਜ ਸਰਬਸੰਮਤੀ ਨਾਲ ਉਪ ਮੰਡਲ ਮੈਜਿਸਟਰੇਟ ਸ਼੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਵਿਖੇ ਨੇਪਰੇ ਚੜ੍ਹੀ ਜਿਸ ਤਹਿਤ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਿੰਦਰ ਸਿੰਘ ਨੂੰ ਪ੍ਰਧਾਨ ਅਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਮੌਜੂਦ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮਨਿੰਦਰ ਸਿੰਘ ਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ ਅਤੇ ਪੂਰੀ ਤਨਦੇਹੀ ਤੇ ਸ਼ਿੱਦਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਨਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਪੁਰਾਣੇ ਤੇ ਸਰਗਰਮ ਨੌਜਵਾਨ ਆਗੂ ਹਨ ਅਤੇ ਨਗਰ ਪੰਚਾਇਤ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਦੋਵੇਂ ਪ੍ਰਮੁੱਖ ਅਹੁਦੇਦਾਰ ਚੁਣ ਕੇ ਮਿਸਾਲ ਕਾਇਮ ਕੀਤੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀ...
ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣ ਮਾਪੇ-ਚੇਅਰਪਰਸਨ ਮਹਿਲਾ ਕਮਿਸ਼ਨ

ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣ ਮਾਪੇ-ਚੇਅਰਪਰਸਨ ਮਹਿਲਾ ਕਮਿਸ਼ਨ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 14 ਜਨਵਰੀ:           ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ ਵਿਕਸਤ ਹੋ ਰਹੀ ਹੈ ਤਾਂ ਅਜਿਹੇ ਦੌਰ ਵਿੱਚ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣਾ ਚਾਹੀਦਾ ਹੈ ਅਤੇ ਲੜਕੀਆਂ ਨੂੰ ਹੱਕ ਦੇ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤ ਸਿੰਘ ਆਡੀਟੌਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੀਆਂ ਬੇਟੀਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਅੱਜ ਦੇ ਇਸ ਦੌਰ ਵਿੱਚ ਹੋਰ ਵੀ ਵਧੇਰੇ ਤਰੱਕੀ ਕਰ ਸਕਣ।           ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੰਮੀਗਰੇਸ਼ਨ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੰਮੀਗਰੇਸ਼ਨ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

National, Politics, Punjab, Trending
ਮਾਲੇਰਕੋਟਲਾ 14 ਜਨਵਰੀ :                                 ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਡਾ. ਪੱਲਵੀ ਵੱਲੋਂ ਕੰਵਲਪ੍ਰੀਤ ਕੌਰ ਢੀਂਡਸਾ ਪਤਨੀ ਚਮਕੌਰ ਸਿੰਘ ਢੀਂਡਸਾ ਵਾਸੀ ਜਾਗੋਵਾਲ ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਕੰਸਲਟੈਂਸੀ, ਐਮ.ਐਸ ਵਲਡ ਕਿੰਗ ਵੀਜਾ ਕੰਸਲਟੈਂਟ ਪ੍ਰਾਈਵੇਟ ਲਿਮੀਟਡ ਖੋਖਰ ਮਾਰਕਿਟ ਨੇੜੇ ਟਰੱਕ ਯੂਨੀਅਨ ਮਾਲੇਰਕੋਟਲਾ ਲਈ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ। ਇਹ ਲਾਇਸੰਸ 11 ਦਸੰਬਰ 2029 ਤੱਕ ਵੈਧ ਹੋਵੇਗਾ।                                 ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਅਤੇ ਸੋਧ ਕੀਤੇ ਗਏ 2014 ਦੇ ਰੂਲਜ਼ ਆਫ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤੇ ਤਹਿਤ ਜਾਰੀ ਕੀਤਾ ਗਿਆ ਹੈ।                                 ਲਾਇਸੰਸ ਧਾਰਕ ਨੂੰ ਲਿਖਿਆ ਜਾਂਦਾ ਹੈ ਕਿ ਉਹ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲ ਤੱਕ ਸੰਭਾਲ ਕੇ ਰੱਖੇਗਾ ਅਤੇ ਉਨ੍ਹਾਂ ਤੋਂ ਲਈ ਜਾਣ ਵਾਲੀ ਜਾਣਕਾਰੀ ਤੇ ਫੀਸ ਹਰ ਮਹੀਨੇ ਅਤੇ ਛੇ ਮਹੀਨੇ ਬਾਅਦ ਸੈਕਟਰੀ ਹੋਮ ਅਫੇਅਰਜ਼ ਐਂਡ ਜਸਟਿਸ ਨੂੰ ਭੇਜਣੀ ਯਕੀਨੀ ਬਣ...
ਸਿੱਖਿਆਰਥੀਆਂ ਨੂੰ ਐੱਮ.ਐੱਸ.ਐੱਮ.ਈ. ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ ਸ਼ੁਰੂ ਕੀਤੀ

ਸਿੱਖਿਆਰਥੀਆਂ ਨੂੰ ਐੱਮ.ਐੱਸ.ਐੱਮ.ਈ. ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ ਸ਼ੁਰੂ ਕੀਤੀ

National, Politics, Punjab, Trending
ਗੁਰਦਾਸਪੁਰ, 14 ਜਨਵਰੀ (           ) - ਐੱਮ.ਐੱਸ.ਐੱਮ.ਈ. ਸੰਸਥਾਵਾਂ ਨੂੰ ਵੱਧ ਤੋਂ ਵੱਧ ਸਿੱਖਿਆਰਥੀਆਂ ਨੂੰ ਸੰਸਥਾਨਾਂ ਵਿੱਚ ਸ਼ਾਮਲ ਕਰਨ ਅਤੇ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਦੁਆਰਾ ਰਾਸ਼ਟਰੀ ਸਿਖਲਾਈ ਪ੍ਰਮੋਸ਼ਨ ਸਕੀਮ (ਐੱਨ.ਏ.ਪੀ.ਐੱਸ.) ਨਾਮਕ ਇੱਕ ਸਕੀਮ  ਸ਼ੁਰੂ ਕੀਤੀ ਗਈ ਹੈ ।   ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ  ਨੇ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਚਾਹਵਾਨ ਉਮੀਦਵਾਰ ਜੋ ਕਿ 8ਵੀਂ, 10ਵੀਂ, 12ਵੀਂ, ਆਈ.ਟੀ.ਆਈ, ਐਨ.ਟੀ.ਸੀ  ਪਾਸ ਆਦਿ ਪ੍ਰਾਰਥੀ ਅਪ੍ਰੈਟਿਸਸ਼ਿਪ ਲਈ https://www.apprenticeshipindia.gov.in/ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਉਨ੍ਹਾਂ ਦੁਆਰਾ ਚੁਣੇ ਗਏ ਅਦਾਰਿਆਂ ਨਾਲ ਸੰਪਰਕ ਕਰਨ । ਉਨ੍ਹਾਂ ਦੱਸਿਆ ਕਿ ਉਮੀਦਵਾਰ ਪੰਜਾਬ ਰਾਜ ਦੇ ਕਿਸੇ ਵੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਪੋਰਟਲ 'ਤੇ ਰਜਿਸਟ੍ਰੇਸ਼ਨ ਲਈ ਦਸਤਾਵੇਜ਼ ਦੀਆਂ ਕਾਪੀਆਂ ਦੇ ਨਾਲ ਭਰਿਆ ਹੋਇਆ ਨਿਰਧਾਰਿਤ ਪ੍ਰੋਫਾਰਮਾ ਸਬਮਿਟ ਕਰਨ । ਉਮੀਦਵਾਰਾਂ ਦੀ ਅਪ੍ਰੈਂਟਿਸ ਵਜੋਂ ਰਜਿਸਟ੍ਰੇਸ਼ਨ ਲਈ ਨਿਰਧਾਰਿਤ ਪ੍ਰੋਫਾਰਮਾ http://punjabiti...
ਖੇਤੀ ਦੇ ਨਾਲ ਨਾਲ ਮੁਰਗੀ ਪਾਲਣ ਦੇ ਧੰਦੇ ਵਿੱਚ ਆਪਣੇ ਪਿਤਾ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ ਤਜਿੰਦਰ ਕੌਰ -ਹਰਪਾਲ ਪੰਨੂ

ਖੇਤੀ ਦੇ ਨਾਲ ਨਾਲ ਮੁਰਗੀ ਪਾਲਣ ਦੇ ਧੰਦੇ ਵਿੱਚ ਆਪਣੇ ਪਿਤਾ ਨਾਲ ਮੋਢਾ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ ਤਜਿੰਦਰ ਕੌਰ -ਹਰਪਾਲ ਪੰਨੂ

National, Politics, Punjab, Trending
ਖਡੂਰ ਸਾਹਿਬ, 14 ਜਨਵਰੀ  : ਅੱਜ ਦੇ ਸਮੇਂ ਵਿੱਚ ਪੰਜਾਬ ਦੇ ਕਿਸਾਨ ਖੇਤੀਬਾੜੀ ਨੂੰ ਘਾਟੇ ਦਾ ਸੌਦਾ ਆਖ ਰਹੇ ਨੇ। ਪੰਜਾਬ ਵਿੱਚ ਕਿਸਾਨਾਂ ਦੇ ਬੱਚੇ ਵੱਡੇ ਪੱਧਰ ਉੱਤੇ ਖੇਤੀ ਦਾ ਧੰਦਾ ਛੱਡ ਕੇ ਵਿਦੇਸ਼ਾਂ ਵਿੱਚ ਰੋਜ਼ਗਾਰ ਦੀ ਭਾਲ ਲਈ ਜਾ ਰਹੇ ਹਨ।ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਖੇਤੀ ਨੂੰ ਕਣਕ ਅਤੇ ਝੋਨੇ ਦੀ ਦੋ ਫ਼ਸਲੀ ਚੱਕਰ ਵਿਚੋਂ ਕੱਢ ਕੇ ਹੋਰ ਬਦਲਵੀਆਂ ਫ਼ਸਲਾਂ ਵੱਲ ਜਾਣ ਦੀ ਜ਼ਰੂਰਤ ਹੈ। ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫਸਰ ਡਾਕਟਰ ਨਵਤੇਜ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਵੇਈਂ ਪੂਈਂ ਦੇ ਕਿਸਾਨ ਕੁਲਦੀਪ ਸਿੰਘ ਦੇ ਫਾਰਮ ਦਾ ਦੌਰਾ ਕੀਤਾ ਗਿਆ। ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਨੇ ਦੱਸਿਆ ਕਿ ਜਿੱਥੇ ਹਰ ਕਿਸਾਨ  ਕਣਕ ਝੋਨੇ ਦੇ ਫਸਲੀ ਚੱਕਰ ਵਿੱਚ ਉਲਝਿਆ ਪਿਆ ਹੈ ਉੱਥੇ ਹੀ ਜ਼ਿਲਾ ਤਰਨ ਤਾਰਨ ਦੇ ਪਿੰਡ ਵੇਈਂ ਪੂਈਂ ਦੇ ਕਿਸਾਨ ਕੁਲਦੀਪ ਸਿੰਘ ਦੀ ਨੂੰਹ  ਤਜਿੰਦਰ ਕੌਰ ਕਣਕ-ਝੋਨੇ ਦੇ ਦੋ ਫ਼ਸਲੀ ਚੱਕਰ ਵਿਚੋਂ ਨਿਕਲ ਕੇ ...
ਸਪੀਕਰ ਸੰਧਵਾਂ ਨੇ ਰਾਮਗੜ੍ਹੀਆਂ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਦਾ ਚੈਕ ਕੀਤਾ ਭੇਟ

ਸਪੀਕਰ ਸੰਧਵਾਂ ਨੇ ਰਾਮਗੜ੍ਹੀਆਂ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਦਾ ਚੈਕ ਕੀਤਾ ਭੇਟ

National, Politics, Punjab, Trending
ਕੋਟਕਪੂਰਾ 14 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ (ਮੁਹੱਲਾ ਰਾਮਗੜ੍ਹੀਆ) ਵਿਖੇ ਸੇਵਾ ਸੁਸਾਇਟੀ ਨੂੰ ਧਰਮਸ਼ਾਲਾ ਲਈ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ l ਉਨ੍ਹਾਂ ਕਿਹਾ ਕਿ ਪਿੰਡਾਂ/ਸ਼ਹਿਰਾਂ ਦੇ ਸਾਂਝੇ ਕੰਮਾਂ, ਵਿਕਾਸ ਕਾਰਜਾਂ ਅਤੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਲੋੜਾਂ/ਵਿਕਾਸ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਲਗਾਤਾਰ ਆਪਣੇ ਹਲਕੇ ਲਈ ਆਪਣੇ ਅਖਤਿਆਰੀ ਕੋਟੇ ਦੀ ਗਰਾਂਟ ਨਾਲ ਇਸ ਇਲਾਕੇ ਦੀ ਨੁਹਾਰ ਬਦਲਣ ਲਈ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਸਿਮਰਨਜੀਤ ਸਿੰਘ ਕੌਸਲਰ,ਬਾਜ਼ ਸਿੰਘ ਪ੍ਰਧਾਨ , ਜਗਤਾਰ ਸਿੰਘ, ਜ਼ੋਰਾਵਰ ਸਿੰਘ, ਕੁਲਦੀਪ ਸਿੰਘ ਕਲੇਰ, ਗੁਰਦਿਆਲ ਸਿੰਘ ਸ਼ਿੰਦਾ,...
ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਜਾਣੂ ਕਰਵਾਇਆ

ਕਿਸ਼ੋਰ ਅਵਸਥਾ ਦੌਰਾਨ ਹੋਣ ਵਾਲੀਆਂ ਸਰੀਰਕ ਤੇ ਮਾਨਸਿਕ ਤਬਦੀਲੀਆਂ ਬਾਰੇ ਜਾਣੂ ਕਰਵਾਇਆ

National, Politics, Punjab, Trending
ਮਾਨਸਾ, 14 ਜਨਵਰੀ: ਰਾਸ਼ਟਰੀਆ ਕਿਸ਼ੋਰ ਸਵਾਸਥਿਆ ਕਾਰਿਆਕ੍ਰਮ (ਆਰ.ਕੇ.ਐਸ.ਕੇ.) ਦੇ ਕਾਰਜ ਖੇਤਰ ਦੇ ਅੰਦਰ ‘ਪੀਅਰ ਐਜੂਕੇਟਰ ਕਾਰਜਕ੍ਰਮ’ ਨਾਮੀ ਪ੍ਰੋਗਰਾਮ ਰਾਹੀਂ ਇਕ ਨਵੀਂ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਭਾਰਤ ਦੇ ਵਧੀਆ ਨਾਗਰਿਕ ਬਣਾਉਣ ਵਿੱਚ ਇਹ ਪ੍ਰੋਗਰਾਮ ਅਹਿਮ ਭੂਮਿਕਾ ਨਿਭਾਉਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਸੈਲੀਬਰੇਸ਼ਨ ਹੋਟਲ ਮਾਨਸਾ ਵਿਖੇ ਏ.ਐਨ.ਐਮ. ਦੀ ਇੱਕ ਕਾਰਜਸ਼ਾਲਾ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 2011 ਦੀ ਜਨਗਣਨਾ ਅਨੁਸਾਰ ਭਾਰਤ ਦੀ ਆਬਾਦੀ ਦਾ ਪੰਜਵਾਂ ਹਿੱਸਾ ਕਿਸ਼ੋਰ ਅਵਸਥਾ ਵਾਲੇ ਬੱਚੇ ਹੁੰਦੇ ਹਨ, ਕਿਸ਼ੋਰ ਅਵਸਥਾ ਦੌਰਾਨ ਕਿਸ਼ੋਰਾਂ ਨੂੰ ਸਹੀ ਦਿਸ਼ਾ ਅਤੇ ਜਾਣਕਾਰੀ ਦੇਣੀ ਲਾਜ਼ਮੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ‘ਪੀਅਰ ਐਜੂਕੇਟਰ ਕਾਰਜਕ੍ਰਮ’ ਪ੍ਰੋਗਰਾਮ ਰਾਹੀਂ ਕਿਸ਼ੋਰਾਂ ਨੂੰ ਟਰੇਂਡ ਸਾਥੀ ਸਿੱਖਿਅਕ ਤੋਂ ਗਿਆਨ ਪ੍ਰਾਪਤ ਕਰਨ ਦਾ ਉਤਸ਼ਾਹ ਮਿਲਦਾ ਹੈ।  ਕਿਸ਼ੋਰ ਜਾਂ ਕਿਸ਼ੋਰੀਆਂ ਵੱਲੋਂ ਅਨੁਭਵ ਕੀਤੇ ਜਾਣ ਵਾਲੇ ਡਰ ਜਾਂ ਰੁਕਾਵਟਾਂ ਨੂੰ ਘੱਟ ਕਰਨ ਵਿੱਚ ਸਹਾਇਤਾ ਕਰਨਾ, ਦੇਸ਼ ਭਰ ਵ...
ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

National, Politics, Punjab, Trending
ਬਟਾਲਾ, 14 ਜਨਵਰੀ (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,  ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਕਲੇਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਵੱਲੋਂ ਆਪਣੇ ਸਾਥੀ ਰਘਬੀਰ ਸਿੰਘ ਸਾਬਕਾ ਸੰਮਤੀ ਮੈਬਰ, ਪੰਚ ਹਰਦੇਵ ਮਸੀਹ, ਪੰਚ ਭਾਗ ਸਿੰਘ, ਸੁਰਿੰਦਰ ਸਿੰਘ ਤੇ ਰਾਮ ਸਿੰਘ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸ਼ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਈ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕ ਹਿੱਤ ਲਈ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀ...
ਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈ

ਐਸ.ਬੀ.ਆਈ ਆਰਸੈਟੀ ਨੇ ਪੌਦੇ ਲਗਾਕੇ ਲੋਹੜੀ ਮਨਾਈ

National, Politics, Punjab, Trending
ਬਰਨਾਲਾ 14 ਜਨਵਰੀ ਲੋਹੜੀ ਦੇ ਤਿਉਹਾਰ ਅਤੇ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ ਆਰਸੈਟੀ ਸੰਸਥਾਂ ਵਿੱਚ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਪੌਦੇ ਲਗਾਕੇ ਲੋਹੜੀ ਦਾ ਤਿਉਹਾਰ ਮਨਾਇਆ । ਇਸ ਦੌਰਾਨ ਆਰਸੈਟੀ ਦੇ ਵਿਦਿਆਰਥੀਆਂ ਨੇ ਪੌਦਿਆਂ ਰਾਹੀਂ ਸਟਾਫ਼ ਨੂੰ ਯਾਦਗਾਰੀ ਤਸਵੀਰ ਭੇਂਟ ਕੀਤੀ। ਇਸ ਮੌਕੇ ਆਰਸੈਟੀ ਦੇ ਡਾਇਰੈਕਟਰ ਵਿਸ਼ਵਜੀਤ ਮੁਖਰਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਬੀ.ਆਈ ਆਰਸੈਟੀ ਬਰਨਾਲਾ (ਖੁੱਡੀ ਕਲਾਂ) ਵੱਲੋਂ 27 ਜਨਵਰੀ 2025 ਨੂੰ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਖੁੱਡੀ ਕਲਾਂ (ਬਰਨਾਲਾ) ਵਿਖੇ ਵਿਸ਼ੇਸ਼ ਤੌਰ 'ਤੇ ਔਰਤਾਂ ਲਈ ਬਿਊਟੀ ਪਾਰਲਰ ਅਤੇ ਸਿਲਾਈ ਕਟਾਈ ਦਾ ਮੁਫ਼ਤ ਕੋਰਸ ਕਰਵਾਈਆ ਜਾ ਰਿਹਾ ਹੈ। ਇਸ ਵਿੱਚ ਪੇੰਡੂ ਖੇਤਰ ਨਾਲ ਸਬੰਧਿਤ ਜਿਸ ਦੀ ਉਮਰ 18 ਤੋਂ 45 ਸਾਲ ਤੱਕ ਹੈ, ਇਸ ਕੋਰਸ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ ਕਰਨ ਦੇ ਚਾਹਵਾਨ ਕੋਲ ਅਪਣਾ ਅਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ, 5 ਪਾਸਪੋਰਟ ਸਾਇਜ਼ ਫੋਟੋਆਂ, ਬੀ.ਪੀ.ਐਲ. ਕਾਰਡ ਅਤੇ ਪੜ੍ਹਾਈ ਦਾ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ...
ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ

National, Politics, Punjab, Trending
ਮੋਗਾ 14 ਜਨਵਰੀ,           ਪੰਜਾਬ ਅੇਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ  ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਮੇਲਕ ਕੰਗ ਵਿੱਖੇ ਲਸਣ ਦੀ ਕਾਸ਼ਤ, ਸਾਂਭ-ਸੰਭਾਲ, ਭੰਡਾਰਨ ਅਤੇ ਪ੍ਰੋਸੈਸਿੰਗ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ।           ਇਸ ਕੈਂਪ ਵਿੱਚ ਨਾਬਾਰਡ ਏ.ਜੀ.ਐਮ ਮੈਡਮ ਸਵਿਤਾ ਸਿੰਘ ਅਤੇ ਲੀਡ ਜ਼ਿਲ੍ਹਾ ਮੈਨੇਜਰ ਸ਼੍ਰੀ ਚਿਰੰਨਜੀਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਅੇਸੋਸੀਏਟ ਡਾਇਰੈਕਟਰ ਟ੍ਰੇਨਿੰਗ ਕੇ. ਵੀ. ਕੇ ਬੁੱਧ ਸਿੰਘ ਵਾਲਾ ਮੋਗਾ, ਡਾ. ਅਮਨਦੀਪ ਸਿੰਘ ਬਰਾੜ, ਸਹਾਇਕ ਪ੍ਰੋਫੈਸਰ ਪ੍ਰੋਸੈਸਿੰਗ ਅਤੇ ਫੁਡ ਇੰਜੀਨੀਅਰਿੰਗ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਸਬਜੀਆਂ) ਡਾ. ਪ੍ਰੇਰਨਾ ਠਾਕੁਰ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪ੍ਰਭਜੋਤ ਕੌਰ ਸ਼ਾਮਿਲ ਹੋਏ।           ਡਾ. ਪ੍ਰੇਰਨਾ ਠਾਕੁਰ ਨੇ ਲਸਣ ਦੀ ਕਾਸ਼ਤ ਸੰਬੰਧੀ ਜਾਣਕਾਰੀ ਕਿਸਾਨ ਵੀਰਾਂ ਨਾਲ ਸਾਂਝੀ ਕੀਤੀ। ਡਾ. ਰਮਨਦੀਪ ਕੌ...