Saturday, March 7
Shadow

Trending

ਆਤਮਾ ਸਕੀਮ ਅਧੀਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ

ਆਤਮਾ ਸਕੀਮ ਅਧੀਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ:                 ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਦੀ ਰਹਿਨੁਮਾਈ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲ ਦਿਵਸ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਧਿਕਾਰੀਆਂ ਵੱਲੋਂ ਦਾਲਾਂ ਦੀ ਮਨੁੱਖੀ ਖੁਰਾਕ ਵਿੱਚ ਮਹੱਹਤਾ ਅਤੇ ਜਮੀਨ ਸੁਧਾਰ ਵਿੱਚ ਮਹੱਤਵ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ। ਇਸ ਕੈਂਪ ਦੌਰਾਨ ਦਾਲਾਂ ਦੀ ਫਸਲ ਨੂੰ ਫਸਲੀ ਵਿਭਿੰਨਤਾ ਵਿੱਚ ਵਰਤ ਕੇ ਵਾਧੂ ਆਮਦਨ ਪ੍ਰਾਪਤ ਕਰਨ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਦਾਲਾਂ ਦੀ ਫਸਲ ਨੂੰ ਵਧੀਆ ਉਤਪਾਦਨ, ਚੰਗੀ ਖੁਰਾਕ, ਚੰਗਾ ਵਾਤਾਵਰਨ ਅਤੇ ਵਧੀਆ ਜਿੰਦਗੀ ਵਿੱਚ ਮਹੱਤਵਪੂਰਨ ਭੂਮਿਕਾ ਵਜੋਂ ਉਜਾਗਰ ਕੀਤਾ ਗਿਆ।                 ਇਸ ਤੋਂ ਇਲਾਵਾ ਕਿਸਾਨਾਂ ਨੂੰ ਫਸਲੀ ਵਿਭਿੰਨਤਾ, ਕੁਦਰਤੀ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਨਾਲ ਵੱਧ ਤੋਂ ਵੱਧ ਜੁੜਨ ਲਈ ਵੀ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੈਂਪ ਦੌਰਾਨ ਆਏ ਹੋਏ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤ...
ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ

ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ

National, Politics, Punjab, Trending
ਹੁਸ਼ਿਆਰਪੁਰ, 10 ਫਰਵਰੀ: ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।         ਮੁਹਿੰਮ ਤਹਿਤ ਅੱਜ ਸਥਾਨਕ ਸੇਵਾ ਕੇਂਦਰ ਅਤੇ ਐਸ.ਡੀ.ਐਮ. ਦਫ਼ਤਰ ਵਿਖੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਵਲੋਂ ਹੈਲਪ ਡੈਸਕ ਲਗਾ ਕੇ 200 ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਸੇਵਾ ਕੇਂਦਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਹੈਲਪ ਡੈਸਕ ਦੀ ਸ਼ੁਰੂਆਤ ਕਰਵਾਈ ਅਤੇ ਮੌਜੂਦ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੀ ਅਲਾਮਤ ਖਿਲਾਫ ਇਕਜੁੱਟ ਹੋ ਕੇ ਇਸ ਦੇ ਜੜੋਂ ਖਾਤਮੇ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੈਂਟਰ ਸਫਲਤਾਪੂਰਵਕ ਚੱਲ ਰਿਹਾ ਹੈ ਜਿਥੇ ਨਸ਼ਿਆਂ ਦੇ ਆਦੀ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਲਈ ਉਤਸ਼ਾਹਿਤ ਕ...
ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

National, Politics, Punjab, Trending
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਰੋਲ ਅਦਾ ਕੀਤਾ ਉਥੇ ਵਿੱਤੀ ਸਾਲ 2025-25 ਦੌਰਾਨ ਉਸਾਰੀ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਟੈਸਟਿੰਗ ਤੋਂ ਲਗਭਗ 1.5 ਕਰੋੜ ਰੁਪਏ ਦੀ ਫੀਸ ਵੀ ਕਮਾਈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ (ਬੀ ਐਂਡ ਆਰ) ਵਿਭਾਗ ਅਧੀਨ ਇਹ ਲੈਬ ਇੱਕੋ-ਇੱਕ ਅਜਿਹੀ ਸਹੂਲਤ ਹੈ ਜੋ ਵਿਭਾਗ ਤੋਂ ਇਲਾਵਾ ਸਥਾਨਕ ਸਰਕਾਰਾਂ, ਜਲ ਸਰੋਤ ਵਿਭਾਗ, ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ), ਪੰਚਾਇਤੀ ਰਾਜ, ਪੰਜਾਬ ਮੰਡੀ ਬੋਰਡ ਅਤੇ ਸਟੇਟ ਵਿਜੀਲੈਂਸ ਨੂੰ ਸੇਵਾਵਾਂ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਨੈਸ਼ਨਲ ਐਕਰੀਡੀਟੇਸ਼ਨ ਬੋਰਡ ਫਾਰ ਟੈਸਟਿੰਗ ਐਂਡ ਕੈਲੀਬ੍ਰੇਸ਼ਨ ਲੈਬਾਰਟਰੀਜ਼ (ਐਨ.ਏ....
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ

National, Politics, Punjab, Trending
ਕੋਟਕਪੂਰਾ 9 ਫਰਵਰੀ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ,ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਸਪੀਕਰ ਸ. ਸੰਧਵਾਂ ਦੇ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਦੇ ਪਿਤਾ ਸ. ਲਾਭ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸ਼ੋਕ ਸਮਾਗਮ ਵਿੱਚ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸਵਰਗੀ ਜਥੇਦਾਰ ਲਾਭ ਸਿੰਘ ਧਾਲੀਵਾਲ ਬਹੁਤ ਹੀ ਧਾਰਮਿਕ, ਸੰਘਰਸ਼ੀ ਤੇ ਨਿਮਾਣੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਛਵੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਕਾਮਨਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ...
ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ/ਕੀਟਨਾਸ਼ਕ ਦਵਾਈਆਂ ਦੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਦੇ ਨਿਰਦੇਸ਼

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ/ਕੀਟਨਾਸ਼ਕ ਦਵਾਈਆਂ ਦੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਦੇ ਨਿਰਦੇਸ਼

National, Politics, Punjab, Trending
ਬਰਨਾਲਾ, 9 ਫਰਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਦੇਖ-ਰੇਖ ਅਧੀਨ ਗਠਿਤ ਕੀਤੀਆਂ ਬਲਾਕ ਪੱਧਰੀ ਟੀਮਾਂ ਦੁਆਰਾ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਫਰਮਾਂ/ਡੀਲਰਾਂ ਦੀ ਚੈਕਿੰਗ ਲਗਾਤਾਰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ।         ਮੱਕੀ ਅਤੇ ਮੂੰਗੀ ਫਸਲ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਬੀਜ ਜਾਂ ਖਾਦ ਦਾ ਰੇਟ ਜਿਆਦਾ ਲਗਾਇਆ ਜਾਂ ਹੋਰ ਕੋਈ ਵਾਧੂ ਪਦਾਰਥ ਦੀ ਟੈਗਿੰਗ ਕੀਤੀ ਤਾਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕੋਈ ਵੀ ਸਮੱਸਿਆ ਹੋਵੇ ਤਾਂ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।...
ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਨਗਰ ਕੋਸਲਾਂ ਦੇ ਸਫਾਈ ਕਰਮਚਾਰੀ

ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਨਗਰ ਕੋਸਲਾਂ ਦੇ ਸਫਾਈ ਕਰਮਚਾਰੀ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ () ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਭਲਕੇ 10 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਲਈ ਵੱਖ ਵੱਖ ਵਿਭਾਗਾ ਵੱਲੋਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣਗੇ। ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾ ਲਈ ਇੱਥੇ ਪੁੱਜਦੀਆਂ ਹਨ। ਹੋਲਾ ਮਹੱਲਾ 2025 ਦੌਰਾਨ ਸਮੁੱਚੇ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਰਹਿਣ ਵਾਲੇ ਨਗਰ ਕੋਂਸਲਾਂ ਦੇ ਸਫਾਈ ਕਰਮਚਾਰੀਆਂ ਨੇ ਮੇਲਾ ਖੇਤਰ ਨੂੰ ਗੰਦਗੀ ਮੁਕਤ ਰੱਖਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਹੈ।    ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਵੱਲੋਂ ਦਿੱਤੇ ਨਿਰਦੇਸ਼ ਦੀ ਪਾਲਣਾ ਕਰਦੇ ਹੋਏ ਮੇਲਾ ਖੇਤਰ ਨੂੰ ਸਵੱਛ ਰੱਖਣ ਲਈ ਨਗਰ ਕੋਸਲ ਦੇ ਕਰਮਚਾਰੀ ਲਗਾਤਾਰ ਕੰਮ ਕਰ ਰਹੇ ਹਨ। ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵੀ ਲਗਾਤਾਰ ਕੰਮਾਂ ਦਾ ਜਾਇਜ਼ਾ ਲੈ ਰਹੇ ਹਨ। ਕਾਰ...
ਪਿੰਡ ਆਸਫਵਾਲਾ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਿਹੈ

ਪਿੰਡ ਆਸਫਵਾਲਾ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਿਹੈ

National, Politics, Punjab, Trending
ਫਾਜ਼ਿਲਕਾ, 9 ਫਰਵਰੀ ਔਰਤਾਂ ਘਰਾਂ ਦੇ ਚੁੱਲੇ—ਚੋਕਿਆਂ ਵਿਚ ਨਾ ਰਹਿ ਕੇ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਹੀਆਂ ਹਨ। ਇਸ ਤਰ੍ਹਾ ਦੀ ਮਿਸਾਲ ਬਣ ਰਿਹਾ ਹੈ ਪਿੰਡ ਆਸਫ ਵਾਲਾ ਦਾ 10 ਮੈਂਬਰੀ ਔਰਤਾਂ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ।ਆਪਣੇ ਹੱਥ ਦਸਤੀ ਵਸਤੂਆਂ ਤਿਆਰ ਕਰਕੇ ਜਿਥੇ ਉਹ ਆਪਣੀ ਕਲਾ ਦਾ ਪ੍ਰਸਾਰ ਕਰ ਰਹੀਆਂ ਹਨ ਉਥੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਵੀ ਮਜਬੂਤ ਕਰ ਰਹੀਆਂ ਹਨ। ਗੁਰੂ ਨਾਨਕ ਸੈਲਫ ਹੈਲਪ ਗਰੁੱਪ ਦੀ ਮੈਂਬਰ ਅੰਜੂ ਦੱਸਦੀ ਹੈ ਕਿ ਉਨ੍ਹਾਂ ਦਾ ਗਰੁੱਪ ਮਿੱਟੀ ਦੇ ਬਰਤਨ ਬਣਾਉਂਦਾ ਹੈ ਜਿਸ ਵਿਚ ਦੀਵੇ, ਡੈਕੋਰੇਸ਼ਨ ਦਾ ਸਮਾਨ, ਕੁੱਕਰ, ਕੜਾਈਆਂ ਆਦਿ ਸਮਾਨ ਤਿਆਰ ਕੀਤਾ ਜਾਂਦਾ ਹੈ। ਉਸਦਾ ਕਹਿਣਾ ਹੈ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਔਰਤਾਂ ਨੂੰ ਸਵੈ—ਰੋਜਗਾਰ ਚਲਾਉਣ ਲਈ ਲੋਨ ਦੀ ਸੁਵਿਧਾ ਮੁਹੱਈਆ ਕਰਵਾਉਂਦਾ ਹੈ ਜਿਸ ਨਾਲ ਉਹ ਆਪਣੀ ਕਲਾ ਨੂੰ ਨਿਖਾਰ ਰਹੀਆਂ ਹਨ ਤੇ ਕਲਾ ਨੂੰ ਸਮਾਨ ਦੇ ਰੂਪ ਵਿਚ ਪੇਸ਼ ਕਰ ਰਹੀਆਂ ਹਨ। ਹੱਥ ਦਸਤੀ ਸਮਾਨ ਤਿਆਰ ਕਰਨ ਲਈ ਗਰੁੱਪ ਨੂੰ ਮਾਲੀ ਸਹਾਇਤਾ ਦੇ ਤੌਰ *ਤੇ 30 ਹਜਾਰ ਰੁਪਏ ਪ੍ਰਤੀ ਗਰੁੱਪ ਰਿਵਾਲਵਿੰਗ ਫੰਡ ਮੁਹੱਈਆ ਕਰਵਾਏ ਗਏ,...
ਨਗਰ ਕੌਂਸਲ ਦੇ ਸਫਾਈ ਸੇਵਕਾਂ ਨੂੰ ਜਲਦੀ ਮੁਹਈਆ ਕਰਵਾਈਆਂ ਜਾਣਗੀਆਂ ਨਵੀਆਂ ਰੇਹੜੀਆਂ

ਨਗਰ ਕੌਂਸਲ ਦੇ ਸਫਾਈ ਸੇਵਕਾਂ ਨੂੰ ਜਲਦੀ ਮੁਹਈਆ ਕਰਵਾਈਆਂ ਜਾਣਗੀਆਂ ਨਵੀਆਂ ਰੇਹੜੀਆਂ

National, Politics, Punjab, Trending
ਬਸੀ ਪਠਾਣਾ, 09 ਫਰਵਰੀ ਨਗਰ ਕੌਂਸਲ ਬਸੀ ਪਠਾਣਾ ਵੱਲੋਂ ਸ਼ਹਿਰ ਦੀ ਸਾਫ ਸਫਾਈ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚੋਂ ਕੂੜਾ ਕਰਕਟ ਇਕੱਤਰ ਕਰਨ ਵਾਸਤੇ ਜਿੱਥੇ ਨਗਰ ਕੌਂਸਲ ਦੇ ਵਾਹਨ ਭੇਜੇ ਜਾਂਦੇ ਹਨ ਉੱਥੇ ਹੀ ਗਲੀਆਂ ਆਦਿ ਵਿੱਚੋਂ ਕੂੜਾ ਚੱਕਣ ਲਈ ਸਫਾਈ ਸੇਵਕਾਂ ਨੂੰ ਛੇਤੀ ਹੀ ਨਵੀਆਂ ਰੇਹੜੀਆਂ ਮੁਹਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਸਫਾਈ ਸੇਵਕਾਂ ਵਾਸਤੇ ਸਵੱਛ ਭਾਰਤ ਮਿਸ਼ਨ ਅਧੀਨ ਨਵੀਆਂ ਰੇਹੜੀਆਂ ਤੇ ਹੋਰ ਲੋੜੀਂਦਾ ਸਮਾਨ ਖਰੀਦ ਲਿਆ ਗਿਆ ਹੈ ਤੇ ਬਾਕੀ ਰਹਿੰਦੀ ਕਾਰਵਾਈ ਛੇਤੀ ਹੀ ਮੁਕੰਮਲ ਕਰਕੇ ਇਹ ਰੇੜੀਆਂ ਸਫਾਈ ਸੇਵਕਾਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ। ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਸਾਫ ਸਫਾਈ ਨਗਰ ਕੌਂਸਲ ਦੇ ਤਲਜੀਹੀ ਕੰਮਾਂ ਵਿੱਚ ਸ਼ਾਮਿਲ ਹੈ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਾਸਤੇ ਕੌਂਸਲ ਵੱਲੋਂ ਲਗਾਤਾਰ ਲੋਕਾਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕ ਕੀਤਾ ਜਾਂਦਾ ਹੈ। ਸ. ਸੁਖਦੇਵ ਸਿੰਘ ਨੇ ਬਸੀ ਪਠਾ...
ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 9 ਫਰਵਰੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 15 ਬਿਰਧ ਘਰਾਂ ਲਈ ਵਿੱਤੀ ਸਾਲ 2024-25 ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਬਿਰਧ ਘਰਾਂ ਵਿੱਚ ਕੋਈ ਵੀ ਬਜੁਰਗ ਰਹਿ ਸਕਦਾ ਹੈ, ਜਿੱਥੇ ਉਨ੍ਹਾਂ ਦੇ ਰਿਹਾਇਸ਼, ਕੱਪੜੇ, ਭੋਜਨ ਅਤੇ ਹੋਰ ਲੋੜੀਦੀਆਂ ਜ਼ਰੂਰਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਮੰਤਵ ਲਈ ਵਿਭਾਗ ਵੱਲੋਂ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਰਧ ਘਰ ਚਲਾਏ ਜਾ ਰਹੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਬਿਰਧ ਘਰਾਂ ਨੂੰ ਕ੍ਰਮਵਾਰ ਅੰਮ੍ਰਿਤਸਰ ਨੂੰ 37.68 ਲੱਖ ਰੁਪਏ, ਬਠਿੰਡਾ ਨੂੰ 28.54 ਲੱਖ ਰੁਪਏ,  ਫਾਜ਼ਿਲਕਾ ਨੂੰ 28.54 ਲੱਖ ਰੁਪਏ, ਲੁਧਿਆਣਾ ਨੂੰ 70.41 ਲੱਖ ਰ...
ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

National, Politics, Punjab, Trending
ਚੰਡੀਗੜ, 9 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਉਨਾਂ ਨੇ ਇਸ ਪਹਿਲਕਦਮੀ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਸੂਬੇ ਦੀਆਂ ਆਪੋ-ਆਪਣੀਆਂ ਚੁਣੌਤੀਆਂ ਹੰਦੀਆਂ ਹਨ ਅਤੇ ਇਹ ਪਲੇਟਫਾਰਮ ਸੂਬਿਆਂ ਨੂੰ ਆਪਣੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਲਗਭਗ 32 ਫੀਸਦੀ ਹੈ, ਜੋ ਕਿ ਭਵਿੱਖ ਵਿੱਚ ਹੋਰ ਵੀ ਵਧਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਆਬਾਦੀ ਦੇ ਮੱਦੇਨਜ਼ਰ ਆਦਰਸ਼ ਗ੍ਰਾਮ ਯੋਜਨਾ ਅਧੀਨ ਪਿੰਡਾਂ ਲਈ ਗੈਪ ਫਿਲਿਗ ਫੰਡ ਵਜੋਂ 20 ਲੱਖ  ਪ੍ਰਤੀ ਪ੍ਰੋਜੈਕਟ ਨਿਰਧਾਰ ਕੀਤਾ...