Wednesday, March 11
Shadow

Trending

ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਮਨਾਈ ਲੋਹੜੀ

ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਮਨਾਈ ਲੋਹੜੀ

National, Politics, Punjab, Trending
ਫਾਜ਼ਿਲਕਾ, 14 ਜਨਵਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਤੇ ਕਰਮਚਾਰੀਆਂ ਨਾਲ ਡੀ ਸੀ ਕੰਪਲੈਕਸ ਵਿਖੇ ਲੋਹੜੀ ਮਨਾਈ| ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਹਰ ਇਕ ਲਈ ਖੁਸ਼ੀਆਂ ਲੈ ਕੇ ਆਵੇ। ਲੋਹੜੀ ਦੇ ਪਾਵਨ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਿਥੇ ਲੋਹੜੀ ਦੀ ਨਿਘੀ ਵਧਾਈ ਦਿੱਤੀ ਉਥੇ ਉਨ੍ਹਾਂ ਸਮੂਹ ਹਾਜ਼ਰੀਨ ਨਾਲ ਗੱਲਾਬਾਤਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨ ਸਟਾਫ ਨੂੰ ਦਫਤਰਾਂ ਵਿਖੇ ਕੰਮ-ਕਾਜ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਨ ਦੇ ਨਾਲ-ਨਾਲ ਦਫਤਰਾਂ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ। ਇਸ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਆਸ਼ਵਾਸਨ ਦਿੱਤਾ ਕਿ ਉਹ ਲੋਕਾਂ ਨੂੰ ਦਫਤਰਾਂ ਵਿਖੇ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਲੋਕਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੁੱਜਦਾ ਕਰਨ ਲਈ ਹਰੇਕ ਸੰਭਵ ਉਪਰਾਲੇ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮ...
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

National, Politics, Punjab, Trending
ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਲੋਹੜੀ ਦੇ ਤਿਉਹਾਰ ਦੇ ਸ਼ਾਂਤਮਈ ਜ਼ਸਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਸੁਪਰਡੈਂਟ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਬਲ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ 'ਤੇ ਆਉਣ/ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।...
ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

National, Politics, Punjab, Trending
ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵਿਭਿੰਨ ਗਤੀਵਿਧੀਆਂ ਨਾਲ ਸਬੰਧਤ ਵੱਖ-ਵੱਖ ਭਾਗੀਦਾਰ ਵਿਭਾਗਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਨਵੇਂ ਹੁਨਰ ਵਿਕਾਸ ਕੋਰਸ ਤਿਆਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ ਅਤੇ ਭਾਗੀਦਾਰ ਵਿਭਾਗਾਂ ਦੇ ਅਧਿਕਾਰੀਆਂ  ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਥਾਨਕ ਇੰਡਸਟਰੀ ਲੋੜ ਮੁਤਾਬਕ ਨਵੇਂ ਹੁਨਰ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਕੋਰਸ ਕਰਨ ਨਾਲ ਨੌਜਵਾਨਾਂ ਦੀ ਤਕਨੀਕੀ ਯੋਗਤਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਹਾਸਲ ਹੋਣਗੇ। ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਦੀ ਪਲੇਸਮੈਂਟ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਦੀ ਸੌ ਫੀਸਦੀ ਪਲੇਸਮੈਂਟ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਆਪਣਾ ਕਾਰੋ...
ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

National, Politics, Punjab, Trending
ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਕਰਨ ਲਈ ਖੇਤਰੀ ਦਫ਼ਤਰ ਵਲੋਂ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਇਸ ਡੋਰ ਦੀ ਵਰਤੋਂ ਨੂੰ ਠੱਲ੍ਹ ਪਾਈ ਜਾ ਸਕੇ।    ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਚਾਈਨਾ ਡੋਰ 'ਤੇ ਪਾਬੰਦੀ ਲਗਾਈ ਗਈ ਹੈ। ਇਸ ਪਾਬੰਦੀ ਦੇ ਬਾਵਜੂਦ ਇਸ ਡੋਰ ਨੂੰ ਵੇਚਣ ਵਾਲਿਆਂ ਖ਼ਿਲਾਫ਼ 10 ਹਜ਼ਾਰ ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਚਾਈਨਾ ਡੋਰ ਵੇਚਣ ਵਾਲੇ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਨੂੰ 25 ਹਜ਼ਾਰ ਰੁਪਏ ਦਾ ਇਨਾਮ ਦੇਣ ਦੀ ਘੋਸ਼ਣਾ ਵੀ ਕੀਤੀ ਗਈ ਹੈ।    ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਆਕਤੀ ਜਾਂ ਦੁਕਾਨਦਾਰ ਚਾਈਨਾ ਡੋਰ/ਸਿੰਥੈਟਿ...
ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

National, Politics, Punjab, Trending
ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਗੁਰਾਇਆ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਅਤੇ ਪੀਐਸਈਬੀ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੀਤੀਆਂ ਅਤੇ ਗੁਰਾਇਆ ਦੇ ਵਿਕਾਸ ਬਾਰੇ ਚਰਚਾ ਕੀਤੀ। ਉਨ੍ਹਾਂ ਕੌਂਸਲਰਾਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦ੍ਰਿੜ ਹਨ ਅਤੇ ਇਹ ਤਾਂ ਹੀ ਸੰਭਵ ਹੋਵੇਗਾ ਜਦੋਂ ਅਸੀਂ ਸਾਰੇ ਉਨ੍ਹਾਂ ਦਾ ਸਮਰਥਨ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਤੁਹਾਨੂੰ ਆਪਣੇ-ਆਪਣੇ ਵਾਰਡਾਂ ਵਿੱਚ ਵਿਕਾਸ ਕਾਰਜਾਂ 'ਤੇ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਵੱਡੀ ਜਿੱਤ ਦਰਜ ਕਰ ਸਕੀਏ ਅਤੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਪਾਰਟੀ ਬਣਾ ਸਕੀਏ। ਪੰਜਾਬ ਵਿੱਚ ਪਾਰਟੀ। ਤਾਂ ਜੋ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਕੌਂਸਲਰ ਸ਼੍ਰੀਮਤੀ ਪ੍ਰਵੀਨ, ਰਾਹੁਲ ਪੁੰਜ, ਜਸਵੀਰ ਸਿੰਘ, ਸੁਦੇਸ਼ ਕੁਮਾਰ, ਸ਼੍ਰੀਮਤੀ ਰਜਨੀ ਦੇਵੀ, ਸ...
ਮਾਘੀ ਮੇਲੇ ਤੇ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

ਮਾਘੀ ਮੇਲੇ ਤੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 13 ਜਨਵਰੀ ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ  ਸ੍ਰੀ ਮੁਕਤਸਰ ਸਾਹਿਬ ਦੀ ਮਿਊਸਪਲ ਹੱਦ ਅੰਦਰ ਮਾਘੀ ਮੇਲੇ ਤੇ 15 ਜਨਵਰੀ 2025 ਤੱਕ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ  ਵਰਤੋਂ ਨਾ ਕਰਨ ਦੇ  ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਦੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋ ਨਹੀਂ ਕਰੇਗਾ । ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।                                          ਜਿਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਸ੍ਰੀ  ਮੁਕਤਸਰ ਸਾਹਿਬ ਹਦੂਦ ਅੰਦਰ 15 ਜਨਵਰੀ 2025 ਤੱਕ  ਸ਼ਰਾਬ ਦੇ ਠੇਕਿਆਂ, ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਵੀ ਹੁਕਮ ਜਾਰੀ ਕੀਤੇ ਹਨ  ।...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

National, Politics, Punjab, Trending
ਫ਼ਰੀਦਕੋਟ 13 ਜਨਵਰੀ,2025 ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ  ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 31 ਜਨਵਰੀ 2025 ਤੱਕ ਰੋਡ ਸੇਫਟੀ ਮਹੀਨਾ ਮਨਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਪੁਲਿਸ ਅਤੇ ਆਰ.ਟੀ.ਏ ਵਿਭਾਗ ਨੂੰ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਦੀ ਹਦਾਇਤ ਕੀਤੀ । ਬੱਸਾਂ ਵਿੱਚ ਔਰਤਾਂ ਦੀ ਸੁਰੱਖਿਆਂ ਲਈ ਸੇਫਟੀ ਬਟਨ ਯਕੀਨੀ ਬਣਾਇਆ ਜਾਵੇ । ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਕੀਤੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਰੈਗੂਲਰ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ ...
ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ

ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ

National, Politics, Punjab, Trending
ਮਾਨਸਾ,  13 ਜਨਵਰੀ: ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਸਿੰਗਲਾ ਨੇ ਕਿਹਾ ਕਿ ਲੋਹੜੀ ਧੀਆਂ ਦੀ ਮਨਾਉਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਧੀਆ ਉਪਰਾਲਾ ਹੈ, ਇਸ ਨਾਲ ਸਾਡੇ ਸਮਾਜ ਵਿੱਚ ਮੁੰਡੇ ਅਤੇ ਕੁੜੀਆਂ ਦੀ ਬਰਾਬਰਤਾ ਦਾ ਸੰਦੇਸ਼ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਹੜੀ ਜਿਹੇ ਤਿਉਹਾਰਾਂ ਵਿਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ ਹੈ ਜਿਸ ਨਾਲ ਉਨ੍ਹਾਂ ਦਾ ਮਨੋਬਲ ਵਧਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਅੱਜ ਕਿਸੇ ਗੱਲੋਂ ਵੀ ਪਿੱਛੇ ਨਹੀਂ ਹਨ। ਕੁੜੀਆਂ ਵਿਗਿਆਨ ਦੇ ਖੇਤਰ ਵਿੱਚ, ਹਵਾਈ ਉਡਾਣ, ਡਾਕਟਰੀ ਇੰਜੀਨੀਅਰਨਿੰਗ ਤੋਂ ਇਲਾਵਾ ਪੁਲਿਸ ਅਤੇ ਸੈਨਾ ਵਿੱਚ ਵੀ ਆਪਣੀ ਵਧੀਆ ਭੂਮਿਕਾ ਨਿਭਾਅ ਰਹੀਆਂ ਹਨ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਪੀ.ਸੀ., ਪੀ.ਐਨ.ਡੀ.ਟੀ.ਐਕਟ ਅਧੀਨ ਬੱਚੀਆਂ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ਬੇਟੀ ਬਚਾਓ ਬੇਟੀ ਪੜਾਓ ਦੇ ਨਾਹਰੇ ’ਤੇ ਅਮਲ ਕਰਨ ਲਈ ਜਾਗਰ...
66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ

66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ

National, Politics, Punjab, Trending
ਮਾਲੇਰਕੋਟਲਾ 13 ਜਨਵਰੀ :              ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ,2025 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਮਾਰਕ ਵਾਲੇ ਸਥਾਨ ਦਾ ਦੌਰਾ ਕੀਤਾ ।                 ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 66ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਸ਼ਰਧਾਂਲੀ ਸਮਾਰੋਹ ਮੌਕੇ ਸ਼ਰਧਾਂਲੀ ਭੇਟ ਕਰਨ ਲਈ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ ਸਖ਼ਸੀਅਤਾਂ ਪਹੁੰਚ ਰਹੀਆਂ ਹਨ ।                                           ਉਨ੍ਹਾਂ ਹੋਰ ਦੱਸਿਆ ਕਿ ਇਸ ਸੰਬੰਧੀ ਨਾਮਧਾਰੀ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਧਾਲੂਆਂ ਦੀ ਸਹੂਲਤ ਲਈ ਪੁਖੱਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ...
ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ

National, Politics, Punjab, Trending
08 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ  ਫਤਹਿਗੜ੍ਹ ਸਾਹਿਬ,13 ਜਨਵਰੀ:-           ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ ਅਤੇ ਜ਼ਿਲ੍ਹਾ ਕਚਹਿਰੀਆਂ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ 08 ਮਾਰਚ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਦੀਪਤੀ ਗੋਇਲ ਨੇ ਕੌਮੀ ਲੋਕ ਅਦਾਲਤ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਝੌਤਾ ਸਦਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕ ਅਧਿਕਾਰੀਆਂ, ਨਗਰ ਕੌਂਸਲ ਦੇ ਅਧਿਕਾਰੀਆਂ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਅਧਿਕਾਰੀਆਂ ਨਾਲ  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤ...