Wednesday, March 11
Shadow

Trending

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

National, Politics, Punjab, Trending
ਮਾਨਸਾ, 13 ਜਨਵਰੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਪਾਈ ਗਈ ਅਤੇ ਕਿਸੇ ਵੀ ਖੇਤ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ ਜਾਂ ਕੀੜੇ-ਮਕੌੜੇ ਦਾ ਹਮਲਾ ਨਹੀ ਵੇਖਿਆ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਫਸਲੀ ਵਿਭਿੰਨਤਾ ਨੂੰ ਅਪਣਾਉਂਦੇ ਹੋਏ ਰਵਾਇਤੀ ਫਸਲਾਂ ਹੇਠੋਂ ਰਕਬਾ ਘਟਾਉਣ ਅਤੇ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ, ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਵਧੀਆ ਆਮਦਨ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਫਸਲ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ ਜਾਂ ਕੀੜੇ—ਮਕੌੜੇ ਦਾ ਹਮਲਾ ਵੇਖਿਆ ਜਾਂਦਾ ਹੈ, ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸਿਫਾਰਿਸ਼ ਸ਼ੁਦਾ ਕੀੜੇਮਾਰ ਦਵਾਈਆਂ ਦਾ ਛਿੜਕਾਅ ਕਰਕੇ ਹਮ...
ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ

ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ

National, Politics, Punjab, Trending
ਸੰਗਰੂਰ, 13 ਜਨਵਰੀ : ਐਸਐਸਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ ਕਰਦਿਆਂ 40 ਦੇ ਕਰੀਬ ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਜਿਹੜੇ ਨਿਰਧਾਰਿਤ ਰਫਤਾਰ ਨਾਲੋਂ ਜਿਆਦਾ ਤੇਜ ਵਾਹਨ ਚਲਾ ਕੇ ਆਪਣੀ ਅਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾ ਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਕਈ ਲੋਕ ਇਹਨਾਂ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਂਦੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਇੰਨੀ ਦਿਨੀ ਧੁੰਦ ਪੈ ਰਹੀ ਹੈ ਅਤੇ ਵੱਧ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

National, Politics, Punjab, Trending
ਭਵਾਨੀਗੜ੍ਹ /ਸੰਗਰੂਰ, 13 ਜਨਵਰੀ - ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ ਵਿਛੋੜੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦੀ ਤਰਫੋਂ ਪਰਿਵਾਰਿਕ ਮੈਂਬਰਾਂ ਨੂੰ ਵਿੱਤੀ ਮਦਦ ਵਜੋਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਜਲਦੀ ਤੋਂ ਜਲਦੀ ਪਰਿਵਾਰ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਹਨਾਂ ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ

National, Politics, Punjab, Trending
ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ - ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿੱਚ ਸਾਫ ਸਫਾਈ ਨਾਲ ਸਬੰਧਤ ਸਾਜੋ ਸਮਾਨ ਅਤੇ ਆਧੁਨਿਕ ਵਾਹਨ ਨਗਰ ਕੌਂਸਲ ਨੂੰ ਬੁਨਿਆਦੀ ਢਾਂਚੇ ਵਜੋਂ ਉਪਲਬਧ ਕਰਵਾਏ ਜਾ ਚੁੱਕੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਹੈ ਕਿ ਨਾਗਰਿਕ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ ਦੀ ਮੁਹਿੰਮ ਵਿੱਚ ਸਹਿਯੋਗ ਦੇਣ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹਨਾਂ ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਤਰ ਕਰਨ ਲਈ ਲਗਾਏ ਗਏ ਇਹ ਵਾਹਨ ਆਪਣੇ ਮਕਸਦ ਵਿੱਚ ਤਾਂ ਹੀ ...
ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

National, Politics, Punjab, Trending
ਦੇਵੀਗੜ੍ਹ/ਭੁਨਰਹੇੜੀ/ਪਟਿਆਲਾ, 13 ਜਨਵਰੀ: ਵਿਦਿਆਰਥੀਆਂ ਦੇ ਸਕੂਲਾਂ 'ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੇ ਸਬੰਧ 'ਚ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ। ਮੀਟਿੰਗ ’ਚ ਸਮੂਹ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ ਹਾਜ਼ਰ ਸਨ। ਬੈਠਕ ਦੌਰਾਨ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲ ਮੁਖੀਆਂ ਨੂੰ ਸੇਫ਼ ਸਕੂਲ ਵਾਹਨ ਸਕੀਮ ਤਹਿਤ ਹਦਾਇਤਾਂ ਦੀਆਂ ਕਾਪੀਆਂ ਸੌਂਪਦੇ ਹੋਏ ਸਖ਼ਤ ਹਦਾਇਤ ਕੀਤੀ ਕਿ ਸਕੂਲ ਜਾਂਦੇ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਘਰ ਤੋ ਸਕੂਲ ਅਤੇ ਸਕੂਲ ਤੋ ਘਰ ਸੇਫ਼ ਵਾਹਨ ਰਾਹੀਂ ਲਿਜਾਇਆ ਜਾਵੇ। ਹਾਜ਼ਰ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੂਲਾਂ ਵਿੱਚ ਇਹ ਵੀ ਧਿਆਨ ਵਿੱਚ ਰੱਖਣ ਕਿ ਕੋਈ ਵੀ ਨਾਬਾਲਗ ਬੱਚਾ ਬਿਨਾਂ ਲਾਇਸੰਸ ਤੋ ਮੋਟਰ ਵਹੀਕਲ ਜਾਂ ਕੋਈ ਹੋਰ ਸਾਧਨ ਸਕੂਲ ਵਿੱਚ ਲ...
ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ

National, Politics, Punjab, Trending
ਫਰੀਦਕੋਟ/ਕੋਟਕਪੂਰਾ, 13 ਜਨਵਰੀ (  ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਹੜੀ ਵਾਲੇ ਦਿਨ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ।           ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸਰਕੂਲਰ ਰੋਡ ਫਰੀਦਕੋਟ ਸਾਹਮਣੇ ਗੁਰਦੁਆਰਾ ਬਾਬਾ ਵਿਸ਼ਕਰਮਾ ਜੀ ਵਿਖੇ ਸਰਪੰਚ ਹਰਿੰਦਰ ਸਿੰਘ ਬਰਾੜ ਵੱਲੋਂ ਖੋਲੇ ਗਏ ਨਵੇਂ ਨਿਊ ਗਲੈਕਸੀ ਇੰਟਰਪ੍ਰਾਈਜਜ਼ ਸ਼ੋਅਰੂਮ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਇਕ ਐਸੀ ਫਿਜਾ ਵਗਣ ਲੱਗੀ ਹੈ ਕਿ ਹਰੇਕ ਇਨਸਾਨ, ਹਰੇਕ ਨੌਜਵਾਨ ਦੇ ਵਿਚ ਇਕ ਉਤਸ਼ਾਹ ਪੈਦਾ ਹੋ ਰਿਹਾ ਹੈ ਕਿ ਉਹ ਆਪਣਾ ਖੁਦ ਦਾ ਕੰਮ ਸ਼ੁਰੂ ਕਰੇ ਅਤੇ ਜਿੰਦਗੀ ਵਿਚ ਸਫਲਤਾ ਹਾਸਿਲ ਕਰੇ।           ਇਸ ਉਪਰੰਤ ਸਪੀਕਰ ਸੰਧਵਾ ਔਕਸਬ੍ਰਿਜ ਵਰਲਡ ਸਕੂਲ ਬਠਿੰਡਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਵੀ ਸ਼ਾਮਿਲ ਹੋਏ। ਇਸ ਤੋਂ ਇਲਾਵਾ ਉਨ੍ਹਾ ਨੇ ਗੁਰਦੁਆਰਾ ਸਾਹਿਬ ਪਿੰਡ ਚਮੇਲੀ ਵਿਖੇ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਕਰਵਾਏ ਜਾ ਰਹੇ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਸਮਾਗਮ ...
ਟਰਾਂਸਪੋਰਟ ਵਿਭਾਗ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਟਰਾਂਸਪੋਰਟ ਵਿਭਾਗ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ

National, Politics, Punjab, Trending
ਫ਼ਿਰੋਜ਼ਪੁਰ, 13 ਜਨਵਰੀ : ਆਰ.ਟੀ.ਓ. ਫਿਰੋਜ਼ਪੁਰ ਸ੍ਰੀ ਕਰਨਬੀਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਟਰਾਂਸਪੋਰਟ ਵਿਭਾਗ ਫ਼ਿਰੋਜ਼ਪੁਰ ਏ.ਟੀ.ਓ. ਫ਼ਿਰੋਜ਼ਪੁਰ ਸ੍ਰੀ ਰਕੇਸ਼ ਕੁਮਾਰ ਬਾਂਸਲ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਦੇ ਸਲਮ ਏਰੀਆ ਵਿੱਚ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਭਾਗ ਤਰਫੋਂ ਬੱਚਿਆਂ ਨੂੰ ਮੂੰਗਫਲੀ ਅਤੇ ਰੇਵੜੀਆਂ ਦੇ ਨਾਲ ਚਾਕਲੇਟ ਵੀ ਵੰਡੇ ਗਏ। ਇਸ ਤੋਂ ਇਲਾਵਾ ਟਰਾਂਸਪੋਰਟ ਅਧਿਕਾਰੀਆਂ ਵੱਲੋਂ ਸੜਕ ਸੁਰੱਖਿਆ ਅਤੇ ਸੇਫ ਵਾਹਨ ਪਾਲਸੀ ਤਹਿਤ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਸੰਘਣੀ ਧੁੰਦ ਹੋਣ ਕਾਰਨ ਬੱਚਿਆਂ ਨੂੰ ਰੋਡ 'ਤੇ ਨਾ ਜਾਣ ਦਿੱਤਾ ਜਾਵੇ ਤਾਂ ਜੋ ਸੜਕੀ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਰਾਜਪਾਲ ਸਿੰਘ, ਦਵਿੰਦਰ ਸਿੰਘ ਕਲਸੀ, ਸਨੇਹਦੀਪ ਸਿੰਘ, ਅੰਕੁਸ਼ ਉਪਨੇਜਾ ਅਤੇ ਸ਼ਿਵ ਕੁਮਾਰ ਵੀ ਹਾਜ਼ਰ ਸਨ।...
ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ

ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ

National, Politics, Punjab, Trending
ਫਾਜ਼ਿਲਕਾ 13 ਜਨਵਰੀ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਰੀਜਨਲ ਟਰਾਂਪੋਰਟ ਅਫਸਰ ਗੁਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਵੱਡੇ ਤੇ ਛੋਟੇ ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ ਤਾਂ ਜ਼ੋ ਸਵਾਰੀਆਂ ਨੂੰ ਲਿਆਉਣ-ਛੱਡਣ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ ਅਤੇ ਲੋਕਾਂ ਦੀ ਜਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਟੈਕਸੀ ਸਟੈਂਡ ਵਿਖੇ ਸੈਮਨਾਰ ਲਗਾਉਂਦਿਆਂ ਕਿਹਾ ਕਿ ਸੜਕ ਸੁਰੱਖਿਆ ਮਹੀਨਾ ਮਨਾਉਣ ਦਾ ਮੰਤਵ ਕਿ ਸਾਰੇ ਵਾਹਨ ਚਾਲਕਾਂ ਨੂੰ ਖ਼ੁਦ ਆਪਣੇ ਆਪ, ਆਪਣੇ ਪਰਿਵਾਰ ਅਤੇ ਹੋਰਨਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲਾਪਰਵਾਹੀ ਨਾਲ ਵਾਹਨ ਚਲਾਉਣ ਕਰਕੇ ਹਰ ਰੋਜ਼ ਕੀਮਤੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ, ਇਸ ਲਈ ਸਾਨੂੰ ਨਿਰਧਾਰਤ ਸਪੀਡ ਨਿਯਮ ਦਾ ਪਾਲਣ ਕਰਨ ਸਮੇਤ ਸੜਕ ’ਤੇ ਚਲਦੇ ਹੋਏ ਟ੍ਰੈਫਿਕ ਨਿਯਮਾਂ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ।ਉਨ੍ਹਾਂ ਕਿਹਾ...
ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ

National, Politics, Punjab, Trending
ਫ਼ਰੀਦਕੋਟ 13 ਜਨਵਰੀ,2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।  ਸ.ਸੰਧਵਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਸਮਾਜਿਕ, ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ ਅਤੇ ਇਹ ਪੀੜੀ ਦਰ ਪੀੜੀ ਅੱਗੇ ਚੱਲ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਿਸ਼ਾਨੇ ਮਿੱਥਣ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਸਿਰ ਤੋੜ ਯਤਨ ਕਰਨ ਲਈ ਵੀ ਪ੍ਰੇਰਿਆ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਗਿਆਨ ਦਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਬੱਚੇ ਅਧਿਆਪਕਾਂ ਤੋਂ ਚੰਗੇ ਗੁਣ ਸਿੱਖ ਕੇ ਅਤੇ ਚੰਗੀ ਪੜ੍ਹਾਈ ਕਰਕੇ ਅਫਸਰ ਬਣਨ ਅਤੇ ਆਪਣੇ ਸਕੂਲ ਅਤੇ ਮਾਂ ਬਾਪ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਉ...
ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ

ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ

National, Politics, Punjab, Trending
ਮਾਨਸਾ, 13 ਜਨਵਰੀ: ਗਊ ਸੇਵਾ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਡਾ. ਅਭਿਸ਼ੇਕ ਕੁਮਾਰ ਵੈਟਨਰੀ ਅਫ਼ਸਰ ਦੀ ਟੀਮ ਦੇ ਉਦਮ ਸਦਕਾ ਗਊਆਂ ਦੀ ਸਾਂਭ ਸੰਭਾਲ ਸਬੰਧੀ ਇੱਕ ਵਿਸ਼ੇਸ਼ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਡਿਪਟੀ ਡਾਇਰੈਕਟਰ ਡਾ. ਕਰਮਜੀਤ ਸਿੰਘ ਨੇ ਪਸ਼ੂਆਂ ਦੀ ਨਵੀਂ ਨਸਲ ਸੁਧਾਰ ਅਤੇ ਸਾਂਭ ਸੰਭਾਲ ਦੇ ਤਰੀਕੇ ਅਤੇ ਗਊਸ਼ਾਲਾ ਵਿੱਚ ਕੰਮ ਕਰਦੇ ਮਜਦੂਰਾਂ, ਪ੍ਰਬੰਧਕਾਂ ਨੂੰ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਇਲਾਜ਼ ਤੋਂ ਜਾਣੂ ਕਰਵਾਇਆ। ਕੈਪ ਦੌਰਾਨ ਬਾਬਾ ਨਾਨਕ ਗਊਸ਼ਾਲਾ ਮਾਨਸਾ ਦੀ ਕਮੇਟੀ ਵੱਲੋ ਡਾਕਟਰਾਂ ਅਤੇ ਪਸ਼ੂ ਪਾਲਣ ਵਿਭਾਗ ਵੱਲੋ ਇਹ ਕੈਂਪ ਆਯੋਜਿਤ ਕਰਨ ਲਈ ਸ਼ਲਾਘਾ ਕੀਤੀ ਗਈ ਕਮੇਟੀ ਵੱਲੋ ਡਾਕਟਰਾਂ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਦੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗਊਸ਼ਾਲਾ ਦੇ ਪ੍ਰਧਾਨ ਗਊਸ਼ਾਲਾ ਦੇ ਪ੍ਰਧਾਨ ਕਮਲ ਭੂਸ਼ਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਉਹ ਗਊ ਸੇਵਾ ਸੰਭਾਲ ਲਈ ਵੱਧ ਤੋ ਵੱਧ ਸਹਿ...