Wednesday, March 11
Shadow

Trending

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

National, Politics, Punjab, Trending
ਲੁਧਿਆਣਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਸਮਰਪਿਤ ਸਿਪਾਹੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਨੇ ਲੋਕਾਂ ਖਾਸ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੋਗੀ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਮਰਹੂਮ ਆਗੂ ਨੇ 'ਆਪ' ਅਤੇ ਲੋਕਾਂ ਦੇ ਦਿਲਾਂ ਵਿੱਚ ਵੱਡਾ ਖਲਾਅ ਪੈਦਾ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਗੋਗੀ ਦੀ ਦੇਹ 'ਤੇ ਫੁੱਲਮਾਲਾ ਭੇਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂ...
ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

National, Politics, Punjab, Trending
ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ  ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬੀਤੇ ਕੱਲ ਹੀ ਸ੍ਰੀ ਗੋਗੀ ਜੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਮਿਲਕੇ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ। ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਖੇਤਰ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

National, Politics, Punjab, Trending
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਅਤੇ ਸਰਕਾਰੀ ਵਕੀਲਾਂ ਦੇ ਨਾਲ—ਨਾਲ ਹੋਰ ਸਹਾਇਕ ਸਟਾਫ ਦੀ ਭਰਤੀ ਕਰਨ ਲਈ 10 ਸਾਲਾਂ ਲਈ ਯਕਮੁਸ਼ਤ ਤੌਰ ਉਤੇ 600 ਕਰੋੜ ਰੁਪਏ ਦੀ ਵਿੱਤੀ ਸਹਾਇਤਾ (60 ਕਰੋੜ ਰੁਪਏ ਪ੍ਰਤੀ ਸਾਲ) ਦਿੱਤੀ ਜਾਵੇ। ਉਨ੍ਹਾਂ ਦੱਸਿਆ ਇਕ ਜਨਵਰੀ, 2025 ਤੱਕ ਸੈਸ਼ਨ ਮੁੱਕਦਮੇ ਦੀ ਸੁਣਵਾਈ ਲਈ 35,000 ਐਨ.ਡੀ.ਪੀ.ਐਸ. ਕੇਸ ਲੰਬਿਤ ਹਨ। ਇਨ੍ਹਾਂ ਦੇ ਨਿਪਟਾਰੇ ਦੀ ਮੌਜੂਦਾ ਦਰ ਉਤੇ ਔਸਤਨ ਇੱਕ ਸੈਸ਼ਨ ਅਦਾਲਤ ਨੂੰ ਨਵੇਂ ਜੁੜ ਗਏ ਕੇਸਾਂ ਨੂੰ ਛੱਡ ਕੇ ਲੰਬਿਤ ਕੇਸਾਂ ਦੀ ਸੁਣਵਾਈ ਨੂੰ ਪੂਰਾ ਕਰਨ ਵਿੱਚ 7 ਸਾਲ ਲੱਗ ਜਾਂਦੇ ਹਨ। ਪੰਜ ਸਾਲਾਂ ਬਾਅਦ ਇਹ ਔਸਤ ਨ...
ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਹੋਈ: ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਿਵਿਆਂਗਜਨਾਂ ਦੀ ਪਹੁੰਚ ਤੱਕ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

National, Politics, Punjab, Trending
ਚੰਡੀਗੜ੍ਹ, 11 ਜਨਵਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾ ਦੀਆਂ ਭਲਾਈ ਸਕੀਮਾਂ ਦਾ ਉੱਚ ਪੱਧਰੀ ਰਿਵਿਊ ਕਰਦਿਆਂ ਵੱਖ-ਵੱਖ ਵਿਭਾਗਾਂ ਨੂੰ  ਦਿਵਿਆਂਗਜਨਾਂ ਦੀਆਂ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਸਹੀ ਢੰਗ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਿਪਡਾ ਸਕੀਮ ਅਧੀਨ ਰਾਜ ਦੇ 10 ਜਿਲਿਆਂ ਦੀਆਂ 144 ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਦੇ ਲਈ ਰੁਕੇ ਹੋਏ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਕਿਹਾ। ਉਹਨਾਂ ਸੂਬਾ ਸਰਕਾਰ ਦੀਆਂ ਸਮੂਹ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਦੇ ਲਈ ਅਗਲੇ ਤਿੰਨ ਸਾਲਾਂ ਵਿ...
ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਗਏ ਸਫਲ ਯਤਨ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਗਏ ਸਫਲ ਯਤਨ-ਵਿਧਾਇਕ ਸ਼ੈਰੀ ਕਲਸੀ

National, Politics, Punjab, Trending
ਬਟਾਲਾ,11 ਜਨਵਰੀ () ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ 3153.33 ਹੈਕਟੇਅਰ ਰਕਬੇ ਨੂੰ ਜੰਗਲਾਂ ਅਧੀਨ ਲਿਆਂਦਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇਦੱਸਿਆ ਕਿ ਗੈਰ-ਜੰਗਲਾਤ ਅਤੇ ਸਰਕਾਰੀ ਜ਼ਮੀਨਾਂ ਵਿੱਚ ਲਗਾਏ ਪੌਦਿਆਂ ਦੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣ ਦੇ ਨਾਲ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਕੈਬਨਿਟ ਵੱਲੋਂ ਵੱਲੋਂ ’ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024’ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਸਮੇਂ ਕੱਟ ਵਾਲੀ ਨੋਜ਼ਲ ਵਰਤੀ ਜਾਵੇ- ਡਾ. ਅਮਰੀਕ ਸਿੰਘ

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਸਮੇਂ ਕੱਟ ਵਾਲੀ ਨੋਜ਼ਲ ਵਰਤੀ ਜਾਵੇ- ਡਾ. ਅਮਰੀਕ ਸਿੰਘ

National, Politics, Punjab, Trending
ਫਰੀਦਕੋਟ 11 ਜਨਵਰੀ 2025 (     ) ਜੇਕਰ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ  ਸਹੀ ਰੋਕਥਾਮ ਨਾ ਕੀਤੀ ਜਾਵੇ ਤਾਂ ਕਣਕ ਦੀ 10-25 ਫੀਸਦੀ ਪੈਦਾਵਾਰ ਘੱਟ ਸਕਦੀ ਹੈ ਇਸ ਲਈ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦੀ ਸਹੀ ਚੋਣ ਕਰਕੇ ਸਹੀ ਮਾਤਰਾ, ਸਹੀ ਸਮੇਂ ਤੇ ਸਹੀ ਤਕਨੀਕ ਨਾਲ ਛਿੜਕਾਅ ਕਰਨਾ ਬਹੁਤ ਜ਼ਰੂਰੀ ਹੈ।ਇਹ ਜਾਣਕਾਰੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਪਿੰਡ ਬਰਗਾੜੀ ਵਿੱਚ ਕਿਸਾਨਾਂ  ਨੂੰ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਜਤਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਪਵਨ ਕੁਮਾਰ ਸ਼ਰਮਾ ਖੇਤੀ ਉਪ ਨਿਰੀਖਕ ,ਅਮਨਦੀਪ ਸਿੰਘ ਵੀ ਹਾਜ਼ਰ ਸਨ । ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਆਮ ਦੇਖਿਆ ਗਿਆ ਹੈ ਕਿ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਵਿਚੋਂ ਨਦੀਨਾਂ ਦੀ ਰੋਕਥਾਮ ਕਰਨ ਲਈ ਸਹੀ ਛਿੜਕਾਅ ਤਕਨੀਕਾਂ ਦਾ ਇਸਤੇਮਾਲ ਨਹੀਂ ਕੀਤਾ ਜਾਂਦਾ ਜਿਸ ਕਾਰਨ ਨਦੀਨਾਂ ਦੀ ਸਹੀ ਰੋਕਥਾਮ ਨਹੀਂ ਹੁੰਦੀ ਅਤੇ ਕਣਕ ਦੀ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾ...
ਚਾਈਨਾਂ ਡੋਰ ਦੀ ਵਿਕਰੀ, ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ- ਜਸਪ੍ਰੀਤ ਸਿੰਘ

ਚਾਈਨਾਂ ਡੋਰ ਦੀ ਵਿਕਰੀ, ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ- ਜਸਪ੍ਰੀਤ ਸਿੰਘ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ () ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਵੱਲੋਂ ਮਿਲੇ ਆਦੇਸ਼ ਅਨੁਸਾਰ ਜਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ, ਵਰਤੋ ਤੇ ਸਟੋਰੇਜ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਿਲ੍ਹੇ ਦੇ ਸ਼ਹਿਰਾ, ਕਸਬਿਆਂ ਤੇ ਪਿੰਡਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਵਿਕਰੀ,ਸਟੋਰੇਜ ਅਤੇ ਵਰਤੋਂ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋ ਇਲਾਵਾ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚਾਈਨਾ ਡੋਰ ਦੀ ਵਿਕਰੀ ਤੇ ਸਟੋਰੇਜ ਨਾ ਕਰਨ ਕਿਉਕਿ ਇਹ ਡੋਰ ਕਈ ਵੱਡੇ ਹਾਦਸਿਆਂ ਦਾ ਕਾਰਨ ਬਣੀ ਹੈ, ਜਿਸ ਨਾਲ ਕਈ ਵਾਰ ਕੀਮਤੀ ਜਾਨਾ ਦਾ ਨੁਕਸਾਨ ਹੋਇਆ ਹੈ। ਇਹ ਪ੍ਰਗਟਾਵਾ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਚਾਈਨਾ ਡੋਰ ਦੀ ਵਰਤੋਂ ਨਾਲ ਕਈ ਵਾਰ ਕੀਮਤੀ ਜਾਨਾਂ ਗਈਆਂ ਹਨ ਅਤੇ ਅਕਸਰ ਹੀ ਲੋਕ ਜਖਮੀ ਹੋ ਜਾਂਦੇ ਹਨ। ਕਈ ਵਾਰ ਚਾਈਨਾ ਡੋਰ ਨਾਲ ਸੜਕੀ ਹਾਦਸੇ ਵੀ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਵਾਰ-ਵਾਰ ਚਾਈਨਾਂ...
ਹੈਪੇਟਾਈਟਸ-ਏ ਸਬੰਧੀ ਸਿਹਤ ਵਿਭਾਗ ਨੇ ਕੀਤਾ ਜਾਗਰੂਕ

ਹੈਪੇਟਾਈਟਸ-ਏ ਸਬੰਧੀ ਸਿਹਤ ਵਿਭਾਗ ਨੇ ਕੀਤਾ ਜਾਗਰੂਕ

National, Politics, Punjab, Trending
ਭਰਤਗੜ੍ਹ 11 ਨਵੰਬਰ () ਹੈਪੇਟਾਈਟਸ-ਏ ਦੇ ਫੈਲਾਅ ਨੂੰ ਰੋਕਣ ਲਈ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਪਿੰਡ ਵਿੱਚ ਮੈਡੀਕਲ ਕੈਂਪ, ਸਰਵੇ ਅਤੇ ਜਾਗਰੂਕਤਾ ਕੈਂਪ ਦਾ ਆਯੋਜਿਤ ਕੀਤਾ ਗਿਆ। ਹੈਪੇਟਾਈਟਸ-ਏ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਦੇ ਉਦੇਸ਼ ਨਾਲ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਦੀ ਪੈਰਾਮੈਡੀਕਲ ਟੀਮ ਵੱਲੋਂ ਪਿੰਡ ਛੋਟੀ ਝੱਖੀਆਂ ਵਿੱਚ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਘਰ-ਘਰ ਸਰਵੇ ਅਤੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਵੀ ਆਯੋਜਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਵਿੱਚ, ਸਿਹਤ ਵਿਭਾਗ ਦੇ ਜਸਵਿੰਦਰ ਸਿੰਘ,ਮਨਜੋਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਪੈਰਾਮੈਡੀਕਲ ਸਟਾਫ ਨੇ ਕੈਂਪ ਵਿੱਚ ਆਏ ਵਿਅਕਤੀਆਂ ਨੂੰ ਦਵਾਈਆਂ ਦਿੱਤੀਆ। ਇਸ ਦੇ ਨਾਲ ਹੀ, ਘਰ-ਘਰ ਸਰਵੇ ਦੌਰਾਨ ਟੀਮ ਨੇ ਹੈਪੇਟਾਈਟਸ-ਏ ਦੇ ਮਰੀਜ਼ਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ। ਪਾਣੀ ਦੇ ਨਮੂਨੇ ਇਕੱਠੇ ਕਰਕੇ ਉਸਦੀ ਗੁਣਵੱਤਾ ਦੀ ਜਾਂਚ ਲਈ ਲੈਬੋਰੇਟਰੀ ਨੂੰ ਭੇਜੇ ਗਏ। ਬਲਾਕ ਐਕਸਟੈਂਸ਼ਨ ਐਜੁਕੇਟਰ ਸਾਹਿਲ ਸੁਖ...
ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪ੍ਰੇਅ ਦੀਆਂ ਦੁਕਾਨਾਂ ਦੀ  ਅਚਨਚੇਤ ਚੈਕਿੰਗ

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪ੍ਰੇਅ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

National, Politics, Punjab, Trending
ਫਾਜ਼ਿਲਕਾ 11ਜਨਵਰੀ 2025 ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ  ਸ੍ਰੀ ਸੰਦੀਪ ਕੁਮਾਰ ਰਿਣਵਾ ਵੱਲੋਂ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ,  ਏਡੀਓ ਡਾ. ਵਿੱਕੀ ਕੁਮਾਰ ਤੇ ਡਾ. ਹਰੀਸ਼ ਦੇ ਸਹਿਯੋਗ ਨਾਲ ਫਾਜ਼ਿਲਕਾ ਵਿਚ ਖਾਦ, ਕੀਟਨਾਸ਼ਕਾਂ ਤੇ ਨਦੀਨਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਵੱਡੇ ਪੱਧਰ ਤੇ ਜ਼ਿਲ੍ਹੇ ਦੀਆਂ ਕੀਟਨਾਸ਼ਕ ਸਪਰੇ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਕੀੜੇਮਾਰ ਜਹਿਰਾਂ ਅਤੇ ਖਾਦਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ ਅਤੇ ਖਾਦਾਂ ਮੁਹਈਆ ਕਰਵਾਈਆਂ ਜਾ ਸਕਣ! ਉਹਨਾਂ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਜ਼ਿਲ੍ਹੇ ਦੇ ਕਿਸੇ ਵੀ ਕਿਸਾਨ ਨੂੰ ਕੀੜੇਮਾਰ, ਨਦੀਨਾਸ਼ਕ ਸਪਰੇ ਜਾ ਖਾਦਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸ...
ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ

ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ

National, Politics, Punjab, Trending
ਕੋਟਕਪੂਰਾ, 11 ਜਨਵਰੀ (         ) :- ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਹਲਕਾ ਕੋਟਕਪੂਰਾ ਦੇ ਵੱਖ ਵੱਖ ਵਾਰਡਾਂ, ਗਲੀ-ਮੁਹੱਲਿਆਂ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਕਾਰਜ ਪਹਿਲੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੇ ਗਏ ਹਨ, ਜਿੰਨਾ ਦੀ ਵਿਰੋਧੀ ਪਾਰਟੀਆਂ ਵਲੋਂ ਵੀ ਪ੍ਰਸੰਸਾ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮੁਕਤਸਰ ਰੋਡ ਕੋਟਕਪੂਰਾ ਤੋਂ ਪਿੰਡ ਕੋਠੇ ਵੜਿੰਗ ਨੂੰ ਗੈਸ ਏਜੰਸੀ ਵਾਲੀ ਜਾਂਦੀ ਸੜਕ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੀ ਉਕਤ ਸਮੱਸਿਆ ਅੱਜ ਤੋਂ ਦੂਰ ਹੋ ਜਾਵੇਗੀ। ਉਹਨਾਂ ਦੱਸਿਆ ਕਿ ਸਪੀਕਰ ਸੰਧਵਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਡਵੋਕੇਟ ਬੀਰਇੰਦਰ ਸਿੰਘ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਮਨਜਿੰਦਰ ਸਿੰਘ ਗੋਪੀ, ਇੰਸ. ਪਰਮਜੀਤ ਸਿੰਘ, ਸੁਖਜਿੰਦਰ ਸਿੰਘ ਤੱਖੀ ਦੀ ਨਿਗਰਾਨੀ ਹੇਠ ਕੋਠੇ ਵੜਿੰਗ ਵਾਲੀ ਸੜਕ ਤੋਂ ਇਲਾਵਾ ਹਰੀਨੌ ਫਾਟਕ ਤੋਂ ਕੋਠੇ ਸੈਣੀਆਂ ਗੁਰਦਵਾਰਾ ਸਾਹਿਬ ਤੱਕ, ਸਿੱਖਾਂ ਵਾਲਾ ਰੋਡ ਕੋਟਕਪੂਰਾ, ਮੇਹ...