Wednesday, March 11
Shadow

Trending

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਵਿੱਚ ਟ੍ਰੈਫਿਕ ਸਮੱਸਿਆਵਾਂ ਤੇ ਲੱਗਦੇ ਭਾਰੀ ਜਾਮ ਦਾ ਨਿਰੀਖਣ,

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਵਿੱਚ ਟ੍ਰੈਫਿਕ ਸਮੱਸਿਆਵਾਂ ਤੇ ਲੱਗਦੇ ਭਾਰੀ ਜਾਮ ਦਾ ਨਿਰੀਖਣ,

National, Politics, Punjab, Trending
ਰਾਜਪੁਰਾ, 11 ਜਨਵਰੀ: ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਪੁਰਾ ਸ਼ਹਿਰ ਵਿੱਚ ਟ੍ਰੈਫਿਕ ਭੀੜ ਵਾਲੇ ਸਥਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਐਸ.ਡੀ.ਐਮ ਅਵਿਕੇਸ਼ ਗੁਪਤਾ ਨੂੰ ਨਾਲ ਲੈ ਕੇ ਗਗਨ ਚੌਕ, ਜੀ.ਟੀ. ਰੋਡ ਅਤੇ ਟਾਹਲੀ ਵਾਲਾ ਚੌਂਕ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਗੱਡੀਆਂ ਦੀ ਭਾਰੀ ਭੀੜ ਤੇ ਜਾਮ ਵਾਲੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਉਨ੍ਹਾਂ ਨੇ ਸੁਚਾਰੂ ਆਵਾਜਾਈ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਸਥਾਨਕ ਪ੍ਰਸ਼ਾਸਨ ਨੂੰ ਭੀੜ ਘਟਾਉਣ ਲਈ ਤੁਰੰਤ ਉਪਾਅ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਅਵਿਕੇਸ਼ ਗੁਪਤਾ ਨੂੰ ਨੇੜਲੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਦਯੋਗਾਂ ਲਈ ਚੱਲਦੇ ਟਰੱਕਾਂ ਅਤੇ ਭਾਰੀ ਵਾਹਨਾਂ ਲਈ ਸਮਰਪਿਤ ਲੇਨ ਬਣਾਉਣ ਲਈ ਇੱਕ ਯੋਜਨਾ ਤਿਆਰ ਕੀਤੀ ਜਾ ਸਕੇ। ਇਸ ਪਹਿਲ ਦਾ ਉਦੇਸ਼ ਜੀ.ਟੀ ਰੋਡ ਅਤੇ ਚੰਡੀਗੜ੍ਹ ਰੋਡ 'ਤੇ ਅਜਿਹੇ ਵਾਹਨਾਂ ਕਾਰਨ ਹੋਣ ਲੱਗਦੇ ਗੱਡੀਆਂ ਦੇ ਜਾਮ ਨੂੰ ਘਟਾਉਣਾ ਆਵਾਜਾ...
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

National, Politics, Punjab, Trending
ਚੰਡੀਗੜ੍ਹ, 10 ਜਨਵਰੀ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਮਨਜਿੰਦਰ ਸਿੰਘ, ਵਾਸੀ  ਖਰੜ, ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ, ਉੱਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਅਗਲੇ ਇੱਕ ਸਾਲ ਲਈ ਕੋਈ ਹੋਰ ਆਰ.ਟੀ.ਆਈ.ਦਾਖਲ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਆਰ.ਟੀ.ਆਈ.ਕਮਿਸ਼ਨ ਦੇ ਹੁਕਮਾਂ ਅਨੁਸਾਰ ਮਿਤੀ 8 ਜਨਵਰੀ 2025 ਨੂੰ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਮਨਜਿੰਦਰ ਸਿੰਘ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਸੈਕਿੰਡ ਅਪੀਲ ਤਹਿਤ ਦਾਇਰ 200 ਦੇ ਕਰੀਬ ਆਰ.ਟੀ.ਆਈ. ਸਬੰਧੀ ਕੇਸਾਂ ਵਿਚੋਂ 70 ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜਿੰਦਰ ਸਿੰਘ ਵੱਲੋਂ ਮਨਘੜਤ ਕਿਸਮ ਦੀਆਂ ਆਰ.ਟੀ.ਆਈ. ਰਾਹੀਂ ਸਰਕਾਰੀ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਬਲੈਕਮੇਲ ਅਤੇ ਆਪਣੀਆਂ ਭ੍ਰਿਸ਼ਟ ਗਤੀਵਿਧੀਆ ਰਾਹੀਂ ਸਰਕਾਰੀ ਕੰਮ-ਕਾਜ਼ ਨੂੰ ਆਰ.ਟੀ.ਆਈ. ਐਕਟ ਰਾਹੀਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਕਮਿਸ਼ਨ ਵੱਲੋਂ ਵਾਰ-ਵਾਰ ਇੰਨ੍ਹਾਂ ਆਰ.ਟੀ.ਆਈ.ਦੇ ਜਨਹਿਤ ਵਿੱਚ ਵਰਤੋਂ ਸਬੰਧੀ ਪੁੱਛਿਆ ...
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

National, Politics, Punjab, Trending
ਚੰਡੀਗੜ੍ਹ, 10 ਜਨਵਰੀ : ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। ਕਿਸੇ ਵੀ ਦੇਸ਼ ਦੀ ਚਹੁੰਮੁਖੀ ਤਰੱਕੀ ਧੀਆਂ ਤੋਂ ਬਗੈਰ ਨਹੀਂ ਹੋ ਸਕਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਏ.ਐਸ.ਕਾਲਜ (ਲੜਕੀਆਂ), ਖੰਨਾ ਵਿਖੇ ਕਰਵਾਏ ਗਏ 'ਧੀਆਂ ਦੀ ਲੋਹੜੀ' ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਮੌਕੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਧੀਆਂ ਨੂੰ ਸਮਰਪਿਤ ਹੈ। ਕੋਈ ਅਜਿਹਾ ਖੇਤਰ ਨਹੀਂ ਜਿੱਥੇ ਧੀਆਂ ਦਾ ਯੋਗਦਾਨ ਨਾ ਹੋਵੇ। ਅੱਜ ਦੀਆਂ ਧੀਆਂ ਮਾਹਰ ਡਾਕਟਰ, ਪਾਇਲਟ, ਸਾਇੰਸਦਾਨ ਅਤੇ ਪ੍ਰੋਫੈਸਰ ਹਨ। ਸਮਾਜ ਵਿਚ ਧੀਆਂ ਦਾ ਸਤਿਕਾਰ ਸਭ ਤੋਂ ਪਹਿਲੇ ਨੰਬਰ 'ਤੇ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧੀਆਂ ਦ...
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

National, Politics, Punjab, Trending
ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ ਸ੍ਰੀ ਸੰਦੀਪ ਹੰਸ ਨਾਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮ-ਕਾਜ ਅਤੇ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸ਼ੇਸ਼ ਚਰਚਾ ਕੀਤੀ। ਇਸ ਦੌਰਾਨ ਅਧਿਕਾਰੀਆਂ ਵੱਲੋਂ ਮੰਤਰੀ ਨੂੰ ਲੋਕ ਭਲਾਈ ਸਕੀਮਾਂ ਅਧੀਨ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਨੇ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮਾਂ  ਅਤੇ ਡਾ. ਅੰਬੇਡਕਰ ਭਵਨਾਂ ਦੀਆਂ ਇਮਾਰਤਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਬ...
ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

National, Politics, Punjab, Trending
ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੇ 40 ਦੇ ਕਰੀਬ ਮੈਨੇਜਿੰਗ ਡਾਇਰੈਕਟਰਾਂ ਅਤੇ ਸੀਈਓਜ਼ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬਹੁਤ ਉੱਜਵਲ ਹਨ ਕਿਉਂ ਕਿ ਪੰਜਾਬ ਦੇ ਲਜੀਜ਼ ਖਾਣਿਆਂ ਬਾਰੇ ਜਗ ਜਾਹਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਣਿਆਂ ਪ੍ਰਤੀ ਪੂਰੀ ਦੁਨੀਆਂ ਵਿੱਚ ਖਿੱਚ ਹੈ ਅਤੇ ਦੇਸ਼ ਵਿਦੇਸ਼ ਦੇ ਲੋਕ ਪੰਜਾਬੀ ਖਾਣਿਆਂ ਅਤੇ ਜ਼ਾਇਕੇ ਦਾ ਆਨੰਦ ਮਾਣਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

National, Politics, Punjab, Trending
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਦਿਖਾਈ ਗਈ ਹੈ। ਇਸ ਤੋਂ ਇਲਾਵਾ, ਇਸ ਵਿੱਚ ਇੱਕ ਸ਼ਾਨਦਾਰ ਸੋਲਰ ਰੁੱਖ ਹੈ, ਜੋ ਨਵਿਆਉਣਯੋਗ ਊਰਜਾ ਲਈ ਕਾਰਪੋਰੇਸ਼ਨ ਦੇ ਸਮਰਪਣ ਦਾ ਪ੍ਰਤੀਕ ਹੈ। ਦੂਸਰੇ ਪਾਸੇ, ਪੀ.ਐਸ.ਟੀ.ਸੀ.ਐਲ ਦਾ ਕੈਲੰਡਰ ਸੂਬੇ ਦੇ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਪਣਾਈਆਂ ਗਈਆਂ ਨਵੀਨਤਾਕਾਰੀ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। ਇਨ੍ਹਾਂ ਕੈਲੰਡਰਾਂ ਨੂੰ ਜਾਰੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੋਵਾਂ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਪ...
ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

National, Politics, Punjab, Trending
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜੰਗਲਾਤ ਵਰਕਰਾਂ ਦੀਆਂ ਮੰਗਾਂ ਅਤੇ ਦਰਪੇਸ਼ ਚੁਣੌਤੀਆਂ ਅਤੇ ਇੰਨ੍ਹਾਂ ਦੇ ਹੱਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਅਗਲੀ ਮੀਟਿੰਗ ਬੁਲਾ ਕੇ ਉਨ੍ਹਾਂ ਦੇ ਸੇਵਾਵਾਂ ਸਬੰਧੀ ਮੁੱਦਿਆਂ ਨੂੰ ਹੱਲ ਕਰਨ। ਉਨ੍ਹਾਂ ਇੰਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਕਾਰਾਤਮਕ ਪਹੁੰਚ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਹਦਾਇਤ ਕੀਤੀ ਕਿ ਵਿੱਤੀ ਜ਼ਿੰਮੇਵਾਰੀਆਂ ਸਬੰਧੀ ਕੇਸ ਨੂੰ ਅਗਲੀ ਕਾਰਵਾਈ ਲਈ ਵਿੱਤ ਵਿਭਾਗ ਕੋਲ ਭੇਜਿਆ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਭਗਵੰਤ ਸਿ...
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ  ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ   10   ਜਨਵਰੀ                                         ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਵਿਭਾਗ/ਜਿਲ੍ਹਾ ਪ੍ਰਸ਼ਾਸ਼ਨ ਅੱਜ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ  ਪਲੇਸਮੈਂਟ ਕੈਂਪ ਲਗਾਇਆ ਗਿਆ।                                           ਸ੍ਰੀਮਤੀ ਕੰਵਲਪੁਨੀਤ ਕੌਰ, ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੁਨੈਕਟ ਬਰਾਂਡਬੈਡ ਅਤੇ ਵੀ.ਆਰ.ਜੇ  ਕੰਪਨੀ ਵੱਲੋਂ  ਇੰਟਰਵਿਊ ਲਈ ਗਈ।                                          ਪਲੇਸਮੈਂਟ ਕੈਂਪ ਵਿੱਚ ਕੁੱਲ 73 ਬੇਰੁਜ਼ਗਾਰ ਪ੍ਰਰਾਥੀਆਂ ਨੇ ਭਾਗ ਲਿਆ । ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 41 ਯੋਗ ਉਮੀਦਵਾਰਾਂ ਦੀ ਚੋਣ ਹੋਈ।...
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

National, Politics, Punjab, Trending
ਮੋਗਾ, 10 ਜਨਵਰੀ (000) -           ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ ਜੋ ਮੋਗਾ ਨੂੰ ਦੇਸ਼ ਦੇ ਹਰ ਪੱਖ ਤੋਂ ਵਿਕਸਤ ਜ਼ਿਲ੍ਹਾ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਇਸ ਮੁਹਿੰਮ ਦਾ ਨਾਮ ʻਮੰਜ਼ਿਲ-2025ʼ ਰੱਖਿਆ ਗਿਆ ਹੈ, ਦੀ ਡਿਪਟੀ ਕਮਿਸ਼ਨਰ ਵੱਲੋਂ ਅੱਜ ਰਸਮੀ ਤੌਰ ਉਪਰ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ, ਜ਼ਿਲ੍ਹਾ ਵਿਕਾਸ ਫੈਲੋ ਅਨੁਰਾਗਸਿੰਘ ਚੰਦੇਲ, ਐਸਪੀਰੇਸ਼ਨਲ ਬਲਾਕ ਫੈਲੋ, ਗੁਰਗੀਤ ਸਿੰਘ ਭੋਗਲ ਸ਼ਾਮਲ ਹੋਏ।           ਇਹ ਪਹਿਲਕਦਮੀ ਤਹਿਤ ਸਿੱਖਿਆ, ਸਿਹਤ ਸੰਭਾਲ, ਟਿਕਾਊ ਵਿਕਾਸ, ਸੈਰ-ਸਪਾਟਾ, ਖੇਤੀਬਾੜੀ, ਵਾਤਾਵਰਣ ਸੰਭਾਲ, ਬੁਨਿਆਦੀ ਢਾਂਚਾ ਅਤੇ ਕਾਨੂੰਨ ਵਿਵਸਥਾ ਸਮੇਤ ਵੱਖ-ਵੱਖ ...
ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

National, Politics, Punjab, Trending
ਬਰਨਾਲਾ, 10 ਜਨਵਰੀ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰ' ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ 'ਗੋਲਡਨ ਆਵਰ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਡਾ. ਗੁਰਮਿੰ...