Wednesday, March 11
Shadow

Trending

ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ  ਸਿਵਲ ਸਰਜਨ

ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ ਸਿਵਲ ਸਰਜਨ

National, Politics, Punjab, Trending
ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ।   ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਦੱਸਿਆ ਕਿ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਸਿਹਤ ਸੰਸਥਾਵਾਂ ਵਿੱਚ ਵੱਖ ਵੱਖ ਸਿਹਤ ਸੇਵਾਵਾਂ ਦੇ ਰਿਹਾ ਹੈ। ਉਹਨਾਂ ਕਿਹਾ ਕਿ ਔਰਤ ਦੇ ਗਰਭਵਤੀ ਹੋਣ ਤੋ ਲੈ ਕੇ ਜਨੇਪੇ ਤੱਕ ਸਾਰੀਆਂ ਸੇਵਾਵਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਘਰ ਵਿੱਚ ਜਨੇਪੇ ਨੂੰ ਲੈ ਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਮੌਜੂਦਗੀ ਵਿੱਚ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਅਤੇ ਆਸ਼ਾ ਦੀ ਜਰੂਰੀ ਮੀਟਿੰਗ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਰੱਖੀ ਗਈ। ਇਸ ਸਮੇਂ ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਕੋਈ ਵੀ ਅਯੋਗ ਵਿਅਕਤੀ ਘਰ ਵਿੱਚ ਜਨੇਪਾ ਕਰਦਾ ਹੈ ਤਾਂ ਉਸ ਦੀ ਸੂਚਨਾ ਵਿਭਾਗ ਨੂੰ ਦਿੱਤੀ ਜਾਵੇ। ਉਹਨਾਂ ਦੱਸਿਆ ਕ ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਉਪਲਬਧ ਹਨ ਅਤੇ 24 ਘੰਟੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜਨੇਪਾ ਨ...
ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ

ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ

National, Politics, Punjab, Trending
ਫਿਰੋਜਪੁਰ,10 ਜਨਵਰੀ (              ) ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕਰਵਾ ਕੇ ਬੱਚੇ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਸਿਹਤ ਵਿਭਾਗ ਦੀ ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਰਦਾਨ ਸਾਬਿਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ  ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਰ.ਬੀ.ਐਸ ਕੇ ਟੀਮ ਮਮਦੋਟ ਤੋਂ ਡਾ. ਹਰਪ੍ਰੀਤ ਸਿੰਘ ਵੱਲੋਂ ਵਿਮੀਕਾ ਪੁੱਤਰੀ ਕੁਲਦੀਪ ਕੁਮਾਰ, ਪਿੰਡ ਖਲਚੀਆਂ ਕਦੀਮ ਦਾ ਸੂਬੇ ਦੇ ਫੋਰਟਿਸ ਹਸਪਤਾਲ ਮੁਹਾਲੀ ਤੋਂ ਦਿਲ ਦੇ ਛੇਕ ਦਾ ਸਫ਼ਲ ਅਪਰਸ਼ੇਨ ਕਰਵਾਇਆ ਗਿਆ, ਜਿਸ ਨਾਲ ਇਸ ਮਾਸੂਮ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਵਿਮਿਕਾ ਜੋ ਕਿ ਹੁਣ 2 ਸਾਲ ਦੀ ਹੋ ਗਈ ਹੈ ਆਪਣੇ ਪਰਿਵਾਰ ਨਾਲ ਬਿਲਕੁੱਲ ਤੰਦਰੂਸਤ ਹੋ ਕੇ ਜੀਵਨ ਬਤੀਤ ਕਰ ਰਹੀ ਹੈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਨੇ ਵਿਮੀਕਾ ਦੇ ਘਰ ਜਾ ਕੇ ਬੱਚੀ ਦੀ ਸਿਹਤ ਜਾਂਚ ਤੋਂ ਬਾਅਦ ਤੰਦਰੂਸਤ ਜੀਵਨ ਦੀਆਂ ਸ਼ੁਭਕਾਮਨਾਵਾਂ ਦਿੰਦੇ ...
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

National, Politics, Punjab, Trending
ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (           ) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. ਦੋਰਾਂਗਲਾ ਸ. ਦਿਲਬਾਗ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ। ਸਕੂਲ ਦੇ ਪ੍ਰਿੰਸੀਪਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਕੂਲ ਦੇ ਬਾਹਰਵਾਰ ਬਿਜਲੀ ਦਾ ਇੱਕ ਵੱਡਾ ਮੀਟਰ ਬਾਕਸ ਲੱਗਾ ਹੋਇਆ ਹੈ ਜੋ ਕਿ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਦੀਆਂ ਲੈਬਾਂ ਵਿੱਚ ਫਲੋਰ ਟਾਈਲਾਂ, ਬਾਸਕਿਟ ਬਾਲ ਗਰਾਊਂਡ ਨੂੰ ਪੱਕਿਆਂ ਕਰਨ, ਮਿੱਡ ਡੇ ਮੀਲ ਹਾਲ ਵਿੱਚ ਫਰਨੀਚਰ, ਐੱਲ.ਈ.ਡੀ., ਜਨਰੇਟਰ ਸੈੱਟ ਆਦਿ ਲੋੜਾਂ ਬਾਰੇ ਵੀ...
ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 10 ਜਨਵਰੀ () ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪੀ.ਐਮ ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਦਾ ਬੀਤੇ ਕੱਲ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਵੀ ਮੋਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੇ ਕੈਂਪਸ ਦਾ ਜਾਇਜਾ ਲਿਆ ਗਿਆ। ਸਕੂਲ ਇੰਚਾਰਜ ਗੁਰਜਤਿੰਦਰਪਾਲ ਸਿੰਘ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿ) ਨੂੰ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਿੱਖਿਆ ਸਕੀਮਾਂ ਦਾ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਉਪਰਾਲੇ ਸਬੰਧੀ ਵਿਦਿਆਰਥੀਆਂ ਦੀ ਪ੍ਰੋਗਰੈਸ ਬਾਰੇ ਦੱਸਿਆ ਅਤੇ ਸਕੂਲ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।      ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਨੇ, ਜਿੱਥੇ ਵਿਦਿਆਰਥੀਆਂ ਦਾ ਬੋਧਿਕ ਵਿਕਾਸ ਹੋ ਰਿਹਾ ਹੈ, ਉੱਥੇ ਹੀ ਹਰ ਵਿਦਿਆਰਥੀ ਨੂੰ ਵੱਖ...
ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

National, Politics, Punjab, Trending
ਮਾਲੇਰਕੋਟਲਾ 10 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਪ੍ਰੀਕਿਆ ਸ਼ੁਰੂ ਹੋ ਚੁੱਕੀ ਹੈ । ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਮਾਲੇਰਕੋਟਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ., ਜਿਲ੍ਹਾ ਮਾਲੇਰਕੋਟਲਾ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਮਾਲੇਰਕੋਟਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।   ...
ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

National, Politics, Punjab, Trending
ਬਟਾਲਾ, 10 ਜਨਵਰੀ (     ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੰਤੋਖਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਹਰੇ ਵਾਤਾਵਰਣ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਵੱਖ-ਵੱਖ ਪੱਧਰ ’ਤੇ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਸਾਨੂੰ ਕਿਸੇ ਵ...
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

National, Politics, Punjab, Trending
ਤਰਨ ਤਾਰਨ 10 ਜਨਵਰੀ 26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ.ਏ.ਐਸ. ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਇਹ ਹਦਾਇਤ ਕੀਤੀ ਕਿ ਇਸ ਵਾਰ ਜਿਲੇ ਦੇ ਸਾਰੇ ਆਜ਼ਾਦੀ ਘੁਲਾਟੀਏ ਅਤੇ ਜੰਗੀ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

National, Politics, Punjab, Trending
ਫਰੀਦਕੋਟ 10 ਜਨਵਰੀ 2025 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ । ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਰਾਮੇਆਣਾ ਵਿਚ ਲਗਾਏ ਗਏ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ  ਨੂੰ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ  ਕਹੇ। ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ,ਲਵਲੀਨ ਕੌਰ ,ਬੂਟਾ ਅਰਮਾਨ ਖੇਤੀ ਉਪ ਨਿਰੀਖਕ ਅਤੇ ਹੋਰ ਕਿਸਾਨ ਹਾਜ਼ਰ ਸਨ।  ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਤੌਰ ਤੇ ਜਾਂ ਆਢੀ ਗੁਆਂਢੀ ਕਿਸਾਨਾਂ ਜਾਂ ਦੁਕਾਨਦਾਰਾਂ ਦੇ ਕਹੇ ਤੇ ਨਦੀਨਾਂ ਦੀ ਰੋਕਥਾਮ ਲਈ ਦੋ ਜਾਂ ਦੋਂ ਤੋਂ ਵੱਧ ਨਦੀਨਨਾਸ਼ਕਾਂ ਦਾ ਮਿਸ਼ਰਣ ਬਣਾ ਕੇ ਛਿੜਕਾਅ ਕੀਤਾ ਜਾਂਦਾ ਹੈ ਜਿਸ ਨਾਲ ਕਣਕ ਦੀ ਫਸਲ ਵੀ ਪ੍ਰਭਾਵਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲ...
ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 10 ਜਨਵਰੀ:-           ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਨੌਕਰੀ ਦੇ ਕਾਬਲ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦੋ ਪ੍ਰਮੁੱਖ ਕੰਪਨੀਆਂ ਡਾਕਟਰ ਆਈ.ਟੀ.ਐਮ. ਲਿਮਟਿਡ ਅਤੇ ਟੀ.ਡੀ.ਐੱਸ.ਮੈਨੇਜਮੈਂਟ ਕੰਸਲਟੈਂਟ (ਪ੍ਰਾਇਵੇਟ) ਲਿਮ: ਨੂੰ ਬਤੌਰ ਟਰੇਨਿੰਗ ਪਾਰਟਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਨੋਡਲ ਅਫਸਰ ਗੀਤਿਕਾ ਸਿੰਘ ਨੇ ਦਿੱਤੀ।           ਏ.ਡੀ.ਸੀ. ਗੀਤਿਕਾ ਸਿੰਘ ਨੇ ਦੱਸਿਆ ਕਿ ਟਰੇਨਿੰਗ ਟੀ.ਡੀ.ਐਸ ਮੈਨੇਜਮੈਂਟ ਕੰਸਲਟੈਂਸੀ ਵੱਲੋਂ ਸਕਿਲ ਸੈਂਟਰ- ਯੰਗ ਗਰੋਥ ਅਕੈਡਮੀ ਨੇੜੇ ਗੁਰਦੁਆਰਾ ਭਾਈ ਜੀਵਨ ਸਿੰਘ ਸਰਹਿੰਦ ਵਿਖੇ, ਕਸਟਮਰ ਕੇਅਰ ਐਗਜੀਕਿਊਟਿਵ ਅਤੇ ਡਾਕਟਰ ਆਈ.ਟੀ.ਐਮ ਲਿਮਿਟਡ ਕੰਪਨੀ ਵੱਲੋਂ ਪੇਂਡੂ ਸਕਿੱਲ ਸੈਂਟਰ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਬਡਾਲੀ ਆਲਾ ਸਿੰਘ, ਬਲਾਕ ਖੇੜਾ ਵਿਖੇ ਕਸਟਮ...
ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

National, Politics, Punjab, Trending
ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋ ਰਿਹਾ ਹੈ।  ਉਹਨਾਂ ਕਿਹਾ ਕਿ ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ ਬਚਣ ਲਈ ਲੋਕ ਜਖਮੀ ਵਿਅਕਤੀਆਂ ਨੂੰ ਲੈ ਕੇ ਜਾਣ ਵਿੱਚ ਝਿਜਕਦੇ ਸਨ, ਜਿਸ ਕਰਕੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 384 ਹਸਪਤਾਲਾਂ ਨੂੰ ਇਮਪੈਨਲਡ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 146  ਸਰਕਾਰੀ ਅਤੇ 238 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਉਹਨਾਂ ਕਿਹਾ ਕਿ ਜਿਲ੍ਹਾ ਫਾਜਿਲਕਾ ਵਿੱਚ 6 ਸਰਕਾਰੀ ਅਤੇ 3 ਪ੍ਰਾਈਵੇਟ (ਲੂਨਾ ਹਸਪਤਾਲ ਅਬੋਹਰ, ਗੁਪਤਾ ਹਸਪਤਾਲ ਫਾਜਿਲਕਾ ਅਤੇ ਅਰੋੜਾ ਆਰਥੋ ਹਸਪਤਾਲ ਫਾਜਿਲਕਾ) ਇਸ ਸਕੀਮ ਅਧੀਨ ਸੂਚੀਬੱਧ ਹਨ। ਉਹਨਾਂ ...