ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ
ਚੰਡੀਗੜ੍ਹ, ਜਨਵਰੀ 9
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਵਾਲਾ ਪੰਜਾਬ ਪੂਰੇ ਭਾਰਤ ਵਿੱਚ ਲਗਾਤਰ ਅੱਗੇ ਚੱਲ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਭਾਰਤ ਵਿੱਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਨਜ਼ੂਰ ਹੋਏ ਪ੍ਰੋਜੈਕਟਾਂ ਦੀ ਗਿਣਤੀ ਵਿੱਚ ਪੰਜਾਬ ਲਗਾਤਰ ਸਭ ਤੋਂ ਅੱਗੇ ਚੱਲ ਰਿਹਾ ਹੈ। ਸ੍ਰੀ ਭਗਤ ਨੇ ਸਿਖ਼ਰ ਦੇ 5 ਰਾਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਬੈਂਕਾਂ ਵੱਲੋਂ ₹7,670 ਕਰੋੜ ਦੀ ਲਾਗਤ ਵਾਲੇ 20,024 ਖ਼ੇਤੀਬਾੜੀ ਪ੍ਰੋਜੈਕਟ ਮਨਜੂਰ ਕੀਤੇ ਗਏ ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611, ਤਮਿਲਨਾਡੂ ਨੇ 7323 ਅਤੇ ਉ...








