ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ
ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 09 ਜਨਵਰੀ:-
26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। ਇਸ ਲਈ ਸਮੂਹ ਅਧਿਕਾਰੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਸਮਰਪਣ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਤਾਂ ਜੋ ਇਸ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਇਆ ਜਾ ਸਕੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸਖਸ਼ੀ...








