Thursday, March 12
Shadow

Trending

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

Crime, National, Politics, Punjab, Trending
ਜਲੰਧਰ, 8 ਜਨਵਰੀ : ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ ਨਾਲ ਕਈ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਔਰਤ ਸਮੇਤ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦਿਹਾਤੀ ਪੁਲਿਸ ਵਲੋਂ ਕੀਤੀ ਗਈ ਇਸ ਕਾਰਵਾਈ ਤਹਿਤ 14 ਚੋਰੀ ਹੋਏ ਮੋਬਾਈਲ ਫ਼ੋਨ, ਇੱਕ ਮੋਟਰਸਾਈਕਲ ਅਤੇ ਇੱਕ ਹਥਿਆਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨਾਲ ਜ਼ਿਲ੍ਹੇ ਦੀ ਅਪਰਾਧ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਕਾਰਵਾਈ ਵਿੱਚ ਪਤਾਰਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਹਿਚਾਣ ਮੋਨੂੰ ਪੁੱਤਰ ਪਰਮੋਦ ਪਾਸਵਾਨ ਅਤੇ ਲੱਕੀ ਬਾਹਮਣ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਰਾਮਾਮੰਡੀ ਵਜੋਂ ਹੋਈ ਹੈ। ਇਹ ਗ੍ਰਿਫਤਾਰੀਆਂ 2 ਜਨਵਰੀ, 2025 ਨੂੰ ਫਿਰੋਜ਼ਪੁਰ ਦੇ ਸਿਪਾਹੀ ਬਲਜੀਤ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਲ...
ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

National, Politics, Punjab, Trending
ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਵਾਲਾ ਕਦਮ ਕਰਾਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਇਸ ਕਦਮ ਨੂੰ ਚੰਡੀਗੜ੍ਹ ਦੇ ਰੁਤਬੇ ਦੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਘੋਰ ਅਣਦੇਖੀ ਵਜੋਂ ਦੇਖਿਆ ਜਾ ਰਿਹਾ ਹੈ, ਜੋ ਕਿ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਰਿਹਾ ਹੈ। ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਰੀ-ਡੈਜਿਗਨੇਸ਼ਨ ਨਾ ਸਿਰਫ਼ ਪ੍ਰਸ਼ਾਸਨਿਕ ਗੜਬੜ ਹੈ, ਸਗੋਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਦਾਅਵਿਆਂ/ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਹੈ। ਸੰਧਵਾਂ ਨੇ ਅੱਗੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹਾਂ। ਇਸ ਘਟਨਾਕ੍ਰਮ ਨੇ ਪੰਜਾਬ ਦੇ ਆਗੂਆਂ ਅਤੇ ਨਾਗਰਿਕਾਂ ਵਿਚ ਵੱਡੀ ਬੇਚੈਨੀ ਪੈਦਾ ਕਰ ਦਿੱਤੀ ਹੈ ਅਤੇ ਹਰ ਕੋਈ ਇਸਨੂੰ ਪੰਜਾਬ ਦ...
ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

ਪੰਜਾਬ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ

National, Politics, Punjab, Trending
ਚੰਡੀਗੜ੍ਹ/ਨਵੀਂ ਦਿੱਲੀ, 8 ਜਨਵਰੀ: ਪੰਜਾਬ ਅੰਦਰ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਵੱਖ-ਵੱਖ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਸੂਚਨਾ ਤਕਨੀਕ, ਮਸ਼ੀਨੀ ਬੁੱਧੀਮਾਨਤਾ (ਏ.ਆਈ), ਬੁਨਿਆਦੀ ਢਾਂਚਾ, ਬਾਗਬਾਨੀ, ਹੈਲਥ ਅਤੇ ਹੋਰ ਅਹਿਮ ਖੇਤਰਾਂ ਵਿਚ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਨਾਮਵਰ ਕੰਪਨੀਆਂ ਦੇ ਸੀ.ਈ.ਓਜ਼ ਅਤੇ ਪ੍ਰਤੀਨਿਧਾਂ ਵੱਲੋਂ ਪੰਜਾਬ ਸਰਕਾਰ ਦੇ ਨਿਵੇਸ਼ ਪ੍ਰੋਤਸਾਹਨ ਲਈ ਉਠਾਏ ਜਾ ਰਹੇ ਕਦਮਾਂ ਪ੍ਰਤੀ ਉਸਾਰੂ ਹੁੰਗਾਰਾ ਭਰਦਿਆਂ ਸੂਬੇ ਵਿਚ ਆਪੋ-ਆਪਣੇ ਨਿਵੇਸ਼ ਪ੍ਰਸਤਾਵ ਪੰਜਾਬ ਸਰਕਾਰ ਨੂੰ ਜਲਦ ਸੌਂਪਣ ਦਾ ਭਰੋਸਾ ਦਿੱਤਾ ਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੂਚਨਾ ਤਕਨਾਲੌਜੀ ਨੀਤੀ ਤਿਆਰ ਹੋ ਚੁੱਕੀ ਹੈ ਜਿਸਨੂੰ ਆਉਂਦੀ 31 ਮਾਰਚ ਤੋਂ ਪਹ...
20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਨਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡ...
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

National, Politics, Punjab, Trending
ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਵਿਖੇ ਆਂਗਣਵਾੜੀ ਸੈਂਟਰ ਵਿੱਚ ਕਰਵਾਈ ਗਈ ਗ੍ਰੈਫਟੀ ਅਤੇ ਐਸ.ਐਨ.ਪੀ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਸ.ਐਨ.ਪੀ. ਲਾਭਪਾਤਰੀਆਂ ਅਤੇ ਬਜੁਰਗਾਂ ਨਾਲ ਪੈਨਸ਼ਨ ਸਬੰਧੀ ਵੀ ਗੱਲਬਾਤ ਕੀਤੀ ਗਈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪਿੰਡ ਬਾਜਕ ਵਿਖੇ ਨਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਦੋਰਾ ਕੀਤਾ ਗਿਆ। ਪੂਰਕ ਪੋਸ਼ਣ ਪ੍ਰੋਗਰਾਮ (ਐਸ.ਐਨ.ਪੀ) ਦੀ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਸਮੇਤ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਲਾਭਪਾਤਰੀਆਂ ਨੇ ਆਂਗਣਵਾੜੀ ਕੇਂਦਰਾਂ ਦੁਆਰਾ ਦਿੱਤੀਆਂ ਜਾਂਦੀਆਂ ਪੌਸ਼ਟਿਕ ਗੁਣਵੱਤਾ ਅਤੇ ਸੇਵਾਵਾਂ 'ਤੇ ਤਸ...
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

National, Politics, Punjab, Trending
ਚੰਡੀਗੜ੍ਹ, 8 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।     ...
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

National, Politics, Punjab, Trending
ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ 'ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਵਿੱਚ ਮੈਰੀਟੋਰੀਅਸ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਸਬ-ਕਮੇਟੀ ਦੀ ਤਰਫੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਇਸ ਮਕਸਦ ਲਈ ਗਠਿਤ ਅਫਸਰ ਕਮੇਟੀ ਰਾਹੀਂ ਵਿਚਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇ...
ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

National, Politics, Punjab, Trending
ਫਾਜ਼ਿਲਕਾ 8 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਦੀ ਸਾਲਾਨਾ ਕਾਰਗੁਜ਼ਾਰੀ ਦੇ ਅੰਕੜੇ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਲਹਿੰਬਰ ਰਾਮ ਨੇ ਦੱਸਿਆ ਕਿ ਸਾਲ 2024 ਵਿੱਚ ਕੁੱਲ 26 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਸਾਲ 2024 ਵਿਚ ਜ਼ਿਲੇਹ ਦੇ ਸਮੂਹ ਆਮ ਆਦਮੀ ਕਲੀਨਿਕਾਂ ਤੋਂ 2 ਲੱਖ ਤੋਂ ਵਧੇਰੇ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ। ਉਨ੍ਹਾਂ ਨੇ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਮਕਸਦ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਉਸ ਨੂੰ ਪੂਰਾ ਕਰਨ ਵਿੱਚ ਉਹ ਸਫਲ ਹੋਏ ਹਨ, ਜਿੱਥੇ ਲੋਕਾਂ ਨੂੰ ਮੁਫਤ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਮਿਲ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਚੰਗੀ ਸਿਹਤ ਮਿਲ ਰਹੀ ਹੈ।...
*ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ

*ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ

National, Politics, Punjab, Trending
ਬਰਨਾਲਾ, 8 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਵਿੱਚ ਗਤੀਵਿਧੀਆਂ ਜਾਰੀ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਡਮ ਮਲਿਕਾ ਰਾਣੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 181 ਸਕੂਲਾਂ ਦੇ 362 ਵਿਦਿਆਰਥੀਆਂ (ਛੇਵੀਂ ਤੋਂ ਬਾਰ੍ਹਵੀਂ) ਨੇ ਭਾਸ਼ਣ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਵਿੱਚ 2756 ਅਧਿਆਪਕਾਂ ਅਤੇ 47149 ਵਿਦਿਆਰਥੀਆਂ ਨੇ ਭਾਗ ਲਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਦਸੰਬਰ 2024 ਵਿੱਚ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਬਡੀ ਪ੍ਰੋਗਰਾਮ ਤਹਿਤ ਨਸ਼ਿਆਂ ਖ਼ਿਲਾਫ਼ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ 11986 ਬਡੀ ਗਰੁੱਪਾਂ ਨੇ ਭਾਗ ਲਿਆ। ਇਹ ਗਤੀਵਿਧੀ 2050...
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ

National, Politics, Punjab, Trending
ਗੁਰਦਾਸਪੁਰ, 08 ਜਨਵਰੀ (            ) - ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ 'ਵਿਰਸਾ ਕਲੰਡਰ' ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਆਈ.ਏ.ਐੱਸ., ਸਾਬਕਾ ਵਧੀਕ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐਕਸੀਅਨ ਮਾਈਨਿੰਗ ਸ. ਦਿਲਪ੍ਰੀਤ ਸਿੰਘ, ਐਕਸੀਅਨ ਜਲ ਸਪਲਾਈ ਵਿਭਾਗ ਸ੍ਰੀ ਕੰਵਰਜੀਤ‌ ਰੱਤੜਾ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰ ਹਾਜ਼ਰ ਸਨ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਵਿਰਸਾ ਕਲੰਡਰ-2025 ਨੂੰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਇਸ ਕਲੰਡਰ ਰਾਹੀਂ ਜ਼ਿਲ੍...