Saturday, March 7
Shadow

Trending

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

National, Politics, Punjab, Trending
ਚੰਡੀਗੜ੍ਹ, 9 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ 'ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸ਼ਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ ਜਾਣਕਾਰੀ ਉਪਲੱਬਧ ਹੈ। ਪ੍ਰਸ਼ਾਸਨਿਕ ਸੁਧਾਰ ਅਤੇ ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਏਵੇਲਬਿਲੀਟੀ ...
ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ

National, Politics, Punjab, Trending
ਚੰਡੀਗੜ੍ਹ, 9 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਰਾਜ ਦੇ ਆਰਥਿਕਤਾ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ। ਇਕ ਮਹੱਤਵਪੂਰਨ ਪਹਿਲਕਦਮੀ ਕਿਸਾਨ ਭਵਨ, ਚੰਡੀਗੜ੍ਹ ਵਿਖੇ 'ਸਿਲਕ ਮਾਰਕ ਐਕਸਪੋ 2024' ਦਾ ਆਯੋਜਨ ਕਰਨਾ ਸੀ। ਮੰਤਰੀ ਮੋਹਿੰਦਰ ਭਗਤ ਦੁਆਰਾ ਉਦਘਾਟਨ ਕੀਤੇ ਗਏ ਇਸ ਸਮਾਗਮ ਨੇ ਰੇਸ਼ਮ ਦੀ ਖੇਤੀ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਇਆ ਅਤੇ ਦੇਸ਼ ਭਰ ਦੇ ਕਾਰੀਗਰਾਂ ਅਤੇ ਵਪਾਰੀਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਇਸ ਮੌਕੇ ਮੰਤਰੀ ਨੇ "ਪੰਜਾਬ ਵਿੱਚ ਰੇਸ਼ਮ ਦੀ ਖੇਤੀ ਦੀ ਸਫ਼ਰ" ਸਿਰਲੇਖ ਵਾਲਾ ਇੱਕ ਬਰੋਸ਼ਰ ਵੀ ਜਾਰੀ ਕੀਤਾ ਜਿਸ ਵਿੱਚ ਇਸ ਖੇਤਰ ਦੇ ਵਿਕਾਸ ਅਤੇ ਪ੍ਰਾਪਤੀਆਂ ਨੂੰ ਦਰਸਾਈਆਂ ਗਈਆਂ ਸਨ। ਮੰਤਰੀ ਮੋਹਿੰਦਰ ਭਗਤ ਨੇ ਰ...
ਜਿਲਾ ਪਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

ਜਿਲਾ ਪਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

National, Politics, Punjab, Trending
ਫਤਿਹਗੜ੍ਹ ਸਾਹਿਬ, 08 ਫਰਵਰੀ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। 01-03-2025 ਦੀ ਯੋਗਤਾ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਜੇਕਰ ਕੋਈ ਵੋਟਰ ਨਵੀਂ ਵੋਟ ਬਣਾਉਣੀ ਚਾਹੁੰਦਾ ਹੈ ਤਾਂ ਉਹ ਫਾਰਮ ਨੰਬਰ 01,  ਵੋਟ ਕਟਵਾਉਣ ਲਈ ਫਾਰਮ ਨੰਬਰ 02 ਅਤੇ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 03 ਭਰਿਆ ਜਾ ਸਕਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਵਧੀਕ ਜ਼ਿਲਾ ਚੋਣਕਾਰ ਅਫਸਰ ਸੁਰਿੰਦਰ ਸਿੰਘ ਧਾਲੀਵਾਲ ਨੇ ਦਿੱਤੀ। ਉਹਨਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ 14 ਫਰਵਰੀ ਤੋਂ 18 ਫਰਵਰੀ ਤੱਕ ਦਾਅਵੇ ਤੇ ਇਤਰਾਜ ਦਾਖਲ ਕਰਾਏ ਜਾ ਸਕਦੇ ਹਨ। ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ  27 ਫਰਵਰੀ ਤੱਕ ਕੀਤਾ ਜਾਵੇਗਾ ਅਤੇ 03 ਮਾਰਚ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਸ. ਧਾਲੀਵਾਲ ਨੇ ਦੱਸਿਆ ਕਿ 14 ਤੇ 15 ਫਰਵਰੀ ਨੂੰ ਸਬੰਧਤ ਇਲੈਕਟਰੋਲ ਰਜਿਸਟਰੇਸ਼ਨ ਅਫਸਰ-ਕਮ-ਐਸ. ਡੀ. ਐਮ. ਵੱਲੋਂ ਵੋਟਾਂ ਬਣਾਉਣ...
ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈਕ-ਅਪ ਕੈਂਪ

ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਚੈਕ-ਅਪ ਕੈਂਪ

National, Politics, Punjab, Trending
ਸੇਖਵਾਂ (ਬਟਾਲਾ), 8 ਫਰਵਰੀ ( ) ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਸੱਕਤਰ ਸ਼੍ਰੀਮਤੀ ਸੁਖਵੰਤ ਕੌਰ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਲੈਕਚਰਾਰ ਰਾਜਵਿੰਦਰ ਸਿੰਘ ਦੀ ਦੇਖ ਰੇਖ ਹੇਠ ਬੀਰ ਫਤਿਹ ਬਾਜਵਾ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ) ਬਟਾਲਾ ਅਤੇ ਵਾਇਸ ਆਫ ਬਟਾਲਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਚੈਕ-ਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਅਕਾਸ਼ ਹਸਪਤਾਲ ਬਟਾਲਾ ਵੱਲੋਂ ਮੁਫ਼ਤ ਸ਼ੂਗਰ ਟੈਸਟ ਕੀਤੇ ਗਏ ਅਤੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਇਆਂ ਵੀ ਵੰਡੀਆਂ ਗਈਆਂ। ਇਸ ਮੌਕੇ ਵਾਇਸ ਆਫ ਬਟਾਲਾ ਅਤੇ ਆਈ. ਐਮ. ਏ. ਦੇ ਪ੍ਰਧਾਨ ਡਾ. ਲਖਬੀਰ ਸਿੰਘ ਭਾਗੋਵਾਲੀਆ, ਬੱਚਿਆਂ ਦੇ ਮਾਹਰ ਡਾ ਰਵਿੰਦਰ ਸਿੰਘ ਮਠਾਰੂ, ਅੱਖਾਂ ਦੇ ਮਾਹਰ ਡਾ ਮਨਦੀਪ ਕੌਰ, ਜਾਣੇ ਮਾਣੇ ਸਰਜਨ ਡਾ. ਕਮਲਜੀਤ ਸਿੰਘ ਕੇ ਜੇ ਅਤੇ ਸੇਵਾ ਮੁਕਤ ਐਸ.ਐਮ.ੳ. ਡਾ ਹਰਪਾਲ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਵਾਇਸ ਆਫ ਬਟਾਲਾ ਤੋੰ ਹਰਦੀਪ ਸਿੰਘ ਬਾਜਵਾ( ਸਾਬਕਾ ਜਿਲ੍ਹਾ ਕਮਾਂਡੈਟ) ਅਤੇ ਪ੍ਰੋਫੈਸਰ ਜਸਬੀਰ ਸਿੰਘ ਨੇ ਵੀ ਇਸ ਕੈਂਪ ਵਿੱਚ ਵਡਮੁੱਲਾ ਯੋਗਦਾਨ ਪਾਇਆ। ਇਸ ਕੈਂਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਦੇ ਵਿਦਿਆਰਥੀਆਂ ਅ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

National, Politics, Punjab, Trending
ਹੁਸ਼ਿਆਰਪੁਰ, 8 ਫਰਵਰੀ: ਵਿਧਾਇਕ ਬ੍ਰਮ ਸੰਕਰ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ਵਿਚ ਟਿਊਬਵੈਲ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਬਣੀ ਹੋਈ ਸੀ ਜਿਸ ਨੂੰ ਦੂਰ ਕਰਨ ਲਈ ਇਹ ਟਿਊਬਵੈਲ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਟਿਊਬਵੈਲ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਨਾ ਸਿਰਫ ਵਾਰਡ ਨੰਬਰ 48 ਦੇ ਲੋਕਾਂ ਨੂੰ ਬਲਕਿ ਵਾਰਡ ਨੰਬਰ 49 ਅਤੇ 50 ਦੇ ਲੋਕਾਂ ਨੂੰ ਵੀ ਲਾਭ ਮਿਲੇਗਾ। ਇਸ ਨਵੇਂ ਪ੍ਰੋਜੈਕਟ ਨਾਲ ਇਲਾਕੇ ਵਿਚ ਪੀਣ ਦੇ ਪਾਣੀ ਦੀ ਕਮੀ ਕਾਫੀ ਹੱਦ ਤੱਕ ਦੂਰ ਹੋਵੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਵਲੋਂ ਹੁਣ ਤੱਕ 35 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾ ਚੁੱਕੇ ਹਨ। ਆਉਣ ਵਾਲੇ ਸਮੇਂ ਵਿਚ ਕਰੋੜਾਂ ਰੁਪਏ ਦੇ ਹੋਰ ਵਿਕਾਸ ਕਾਰਜ ...
ਜਵਾਹਰ ਨਵੋਦਿਆ ਵਿਦਿਆਲਿਆ ਲੈਟਰਲ ਐਂਟਰੀ ਸਿਲੈਕਸ਼ਨ ਟੈਸਟ 2025

ਜਵਾਹਰ ਨਵੋਦਿਆ ਵਿਦਿਆਲਿਆ ਲੈਟਰਲ ਐਂਟਰੀ ਸਿਲੈਕਸ਼ਨ ਟੈਸਟ 2025

National, Politics, Punjab, Trending
ਲੁਧਿਆਣਾ, 08 ਫਰਵਰੀ (000) - ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਸੰਪਨ ਹੋਈ। 9ਵੀਂ ਜਮਾਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲੀ ਜਦਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ 11ਵੀਂ ਜਮਾਤ ਦਾ ਕੇਂਦਰ ਬਣਾਇਆ ਗਿਆ ਸੀ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਸਕੂਲ ਸਟਾਫ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ 9ਵੀਂ ਜਮਾਤ ਲਈ 482 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਜਿਨ੍ਹਾਂ ਵਿੱਚੋਂ 319 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਇਸੇ ਤਰ੍ਹਾਂ 11ਵੀਂ ਜਮਾਤ ਲਈ 299 ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਜਿਨ੍ਹਾਂ ਵਿੱਚੋਂ 133 ਵਿਦਿਆਰਥੀ ਆਪਣੀ ਪ੍ਰੀਖਿਆ ਦੇਣ ਲਈ ਬੈਠੇ ਸਨ। ਪ੍ਰਿੰਸੀਪਲ ਗੋਇਲ ਨ...
ਨਹਿਰੂ ਯੁਵਾ ਕੇਂਦਰ ਵੱਲੋਂ 5 ਦਿਨਾਂ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ

ਨਹਿਰੂ ਯੁਵਾ ਕੇਂਦਰ ਵੱਲੋਂ 5 ਦਿਨਾਂ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ

National, Politics, Punjab, Trending
ਲੁਧਿਆਣਾ, 08 ਫਰਵਰੀ (000) ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5-ਦਿਨਾ 'ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ' ਦਾ ਸਫਲ ਆਯੋਜਨ ਹੋਇਆ। ਇਸ ਸਮਾਗਮ ਰਾਹੀਂ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੱਭਿਆਚਾਰ, ਪਰੰਪਰਾਵਾਂ ਅਤੇ ਅਭਿਆਸਾਂ ਨੂੰ ਦਾ ਆਦਾਨ ਪ੍ਰਦਾਨ ਕੀਤਾ ਗਿਆ ਜਿਸ ਨਾਲ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਪ੍ਰੋਗਰਾਮ ਦਾ ਉਦੇਸ਼ ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਵਿੱਚ ਭਾਸ਼ਾ ਸਿੱਖਣ, ਪਕਵਾਨਾਂ ਦੀ ਵੰਡ, ਅਤੇ ਢਾਂਚਾਗਤ ਗਤੀਵਿਧੀਆਂ ਵਰਗੇ ਵੱਖ-ਵੱਖ ਮਾਧਿਅਮਾਂ ਰਾਹੀਂ ਸੱਭਿਆਚਾਰਕ ਆਦਾਨ-ਪ੍ਰਦਾਨ ਦੀ ਸਹੂਲਤ ਅਤੇ ਸਮਝ ਨੂੰ ਵਧਾਉਣਾ ਹੈ। ਸ਼੍ਰੀਮਤੀ ਰਸ਼ਮੀਤ ਕੌਰ, ਡਿਪਟੀ ਡਾਇਰੈਕਟਰ, ਨਹਿਰੂ ਯੁਵਾ ਕੇਂਦਰ, ਲੁਧਿਆਣਾ ਨੇ ਦੱਸਿਆ ਕਿ ਇਸ 5-ਰੋਜ਼ਾ ਪ੍ਰੋਗਰਾਮ ਵਿੱਚ, ਉਦਘਾਟਨੀ ਸਮਾਰੋਹ 3 ਫਰਵਰੀ 2025 ਨੂੰ ਪੀ.ਏ.ਯੂ., ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਸ਼੍ਰੀ ਰਮਿੰਦਰ ਸਿੰਘ ਸੰਗੋਵਾਲ ਅਤੇ ਸ਼੍ਰੀ ਅਨਿਲ ਮਿੱਤਲ ਨੇ ਦੀਪ ਜਗਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਦੀ ਧਰਤੀ ਦੇ ਗੁਰੂਘਰਾਂ ਦੇ ਪ੍...
ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ 10 ਫਰਵਰੀ ਨੂੰ ਸਵੇਰੇ 10 ਵਜੇ ਮਨਾਇਆ ਜਾਵੇਗਾ ਵਿਸ਼ਵ ਦਾਲ ਦਿਵਸ

ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ 10 ਫਰਵਰੀ ਨੂੰ ਸਵੇਰੇ 10 ਵਜੇ ਮਨਾਇਆ ਜਾਵੇਗਾ ਵਿਸ਼ਵ ਦਾਲ ਦਿਵਸ

National, Politics, Punjab, Trending
ਫਾਜ਼ਿਲਕਾ 8 ਜਨਵਰੀ 2025..... ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਨਵਾ ਨੇ ਦੱਸਿਆ ਕਿ ਬਲਾਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ ਮਿਤੀ 10 ਫਰਵਰੀ 2025 ਨੂੰ ਸਵੇਰੇ 10 ਵਜੇ ਵਿਸ਼ਵ ਦਾਲ ਦਿਵਸ ਮਨਾਇਆ ਜਾਵੇਗਾ।  ਉਹਨਾਂ ਦੱਸਿਆ ਕਿ ਵਿਸ਼ਵ ਦਾਲਾਂ ਦਿਵਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਦਾਲਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਜਿਵੇਂ ਕਿ ਦਾਲਾਂ ਦੀ ਸਾਡੇ ਸਰੀਰ ਲਈ ਬਹੁਤ ਹੀ ਮਹੱਤਤਾ ਹੈ! ਉਹਨਾਂ ਦੱਸਿਆ ਕਿ  ਦਾਲਾਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਾਲਾਂ ਨਾ ਸਿਰਫ਼ ਸਾਡੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ ਸਗੋਂ ਦਾਲਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇਹ ਇੱਕ ਅਜਿਹੀ ਫ਼ਸਲ ਹੈ ਜਿਸ ਦੀ ਕਾਸ਼ਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀਹੈ। ਇਸ ਦਾ ਚਾਰਾ ਦੁਧਾਰੂ ਪਸ਼ੂਆਂ ਨੂੰ ਵੀ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ ਅਤੇ ਕਿਸਾਨ ਘੱਟ ਲਾਗਤ 'ਤੇ ਦਾਲਾਂ ਦੀ ਕਾਸ਼ਤ ਕਰਕੇ ਮੁਨਾਫਾ ਵੀ ਪ੍ਰਾਪਤ ਕਰਦੇ ਹਨ। ਇਸ ਤੋਂ ਇਲਾਵਾ ਹੋਰ ਫ਼ਸਲਾਂ ਦੇ ਮੁਕਾਬਲੇ ਦਾਲਾਂ ਸਿੰਚ...
‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab, Trending
ਚੰਡੀਗੜ 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਨਵੇਕਲਾ ਤੇ ਇਨਕਲਾਬੀ ਕਦਮ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਡਿਜੀਟਾਈਜੇਸ਼ਨ ਸਦਕਾ ਵਿਧਾਇਕਾਂ ਦੀ ਜਨਤਾ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਵਿੱਚ ਕੁਸ਼ਲਤਾ ਹੋਰ ਵਧੇਗੀ ਅਤੇ ਵਿਧਾਨ ਸਭਾ ਦੇ ਕੰਮਕਾਜ ਨੂੰ ਕਾਗਜ਼ ਰਹਿਤ ਬਣਾਇਆ ਜਾਣਾ ਇੱਕ ਨਵੇਂ ਯੁੱਗ ਦੀ ਸੁਰੂਆਤ ਦਾ ਸੂਚਕ ਹੈ । ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਜਾਣਕਾਰੀ ਸਾਂਝੀ ਕਰਨ ਦੇ ਮੱਦੇਨਜ਼ਰ ਫੈਸਲਿਆਂ ਅਤੇ ਰਿਕਾਰਡਾਂ ਨੂੰ ਟਰੈਕ ਕਰਨਾ ਹੁਣ ਆਸਾਨ ਹੋ ਗਿਆ ਹੈ। ਸਪੀਕਰ ਨੇ ਦੱਸਿਆ ਕਿ ਸਾਲ 2022 ਤੋਂ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤਾ...
ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

ਡਾ: ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

National, Politics, Punjab, Trending
ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਲਈ ਅਲਾਟ ਕੀਤੇ ਫੰਡਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਅੱਜ ਮਿਉਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਦੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਸਵੱਛ ਭਾਰਤ ਮਿਸ਼ਨ (ਸ਼ਹਿਰੀ), ਸਮਾਰਟ ਸਿਟੀ ਮਿਸ਼ਨ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਪੰਜਾਬ ਮਿਉਂਸੀਪਲ ਸਰਵਿਸਜ ਸੁਧਾਰ ਪ੍ਰੋਜੈਕਟ, ਐਮ.ਡੀ.ਐਫ ਸਮੇਤ ਵੱਖ-ਵੱਖ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ |  ਉਨ੍ਹਾਂ...