ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਫਰੀਦਕੋਟ: 7 ਜਨਵਰੀ 2025 ( ) ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਪਿੰਡ ਲਾਲੇਆਣਾ ਵਿੱਚ ਕਿਸਾਨਾਂ ਨੂੰ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਤੌਰ ਤੇ ਜਾਂ ਆਂਢੀ ਗੁਆਂਢੀ ਕਿਸਾਨਾਂ ਜਾਂ ਦੁਕਾਨਦਾਰਾਂ ਦੇ ਕਹੇ ਤੇ ਨਦੀਨਾਂ ਦੀ ਰੋਕਥਾਮ ਲਈ ਦੋ ਜਾਂ ਦੋਂ ਤੋਂ ਵੱਧ ਨਦੀਨਨਾਸ਼ਕਾਂ ਦਾ ਮਿਸ਼ਰਣ ਬਣਾ ਕੇ ਛਿੜਕਾਅ ਕੀਤਾ ਜਾਂਦਾ ਹੈ ਜਿਸ ਨਾਲ ਕਣਕ ਦੀ ਫਸਲ ਵੀ ਪ੍ਰਭਾਵਤ ਹੁੰਦੀ ਹੈ।ਉਨਾਂ ਦੱਸਿਆ ਕਿ ਕਣਕ ਦੀ ਫਸਲ ਵਿੱਚ ...








