ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ
ਚੰਡੀਗੜ੍ਹ, 5 ਜਨਵਰੀ
ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ 'ਤੇ ਪੱਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸਾਲ 2024-25 ਲਈ ਪ੍ਰਧਾਨ ਮੰਤਰੀ ਯਸਾਸਵੀ ਯੋਜਨਾ ਦੇ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਓ.ਬੀ.ਸੀ., ਈ.ਬੀ.ਸੀ., ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੋਲ੍ਹਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਖੋਲਿਆ ਗਿਆ
ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਪੋਰਟਲ ਯੋਗ ਵਿਦਿਆਰਥੀਆਂ ਨੂੰ ਅਪਲਾਈ ਕਰਨ, ਸੰਸਥਾਵਾਂ ਦੁਆਰਾ ਸਹੀ ਤਸਦੀਕ, ਅਥਾਰਟੀਆਂ ਦੁਆਰਾ ਪ੍ਰਵਾਨਗੀਆਂ ਅਤੇ ਵਿੱਤੀ ਸਹਾਇਤਾ ਦੀ ਸਮੇਂ ...








