Thursday, March 12
Shadow

Trending

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕੋਸ਼ਿਸ਼ ਦਾ ਸੂਬਾ ਸਰਕਾਰ ਜ਼ੋਰਦਾਰ ਵਿਰੋਧ ਕਰੇਗੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਨੇ ਕੇਂਦਰ ਸਰਕਾਰ ਨਾਲ ਪਿਛਲੇ ਸਾਲ ਜਨਵਰੀ-ਫਰਵਰੀ ਵਿੱਚ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਇਹ ਗੱਲਬਾਤ ਕਰਵਾਉਣ ਲਈ ਸੂਬਾ ਸਰਕਾਰ ਨੇ ਪੁਲ ਦਾ ਕੰਮ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੁੱਖ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਇਸ ਵਿੱਚ ਪੰਜਾਬ ਦੀ ਕੋਈ ਭੂਮਿਕਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ...
ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਰੱਖਣ ਸਬੰਧੀ ਵਿਭਾਗ ਵੱਲੋਂ ਰੂਲ ਤਿਆਰ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਮਾਂਬੱਧ ਪਹੁੰਚ ਅਪਨਾਉਣ ਅਤੇ ਇਸ ਕਾਰਜ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਨ। ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਡਵੇਜ਼ ਦੀਆਂ ਵਰਕਸ਼ਾਪਾਂ ਵਿੱਚ ਲੋੜੀਂਦਾ ਸਪੇਅਰ ਪਾਰਟ ਜਲਦ ਮੁੱਹਈਆ ਕਰਵਾਇਆ ਜਾਵੇ ਤਾਂ ਜੋ ਵਿਭਾਗ ਨੂੰ ਬੱਸਾਂ ਨਾ ਚਲਣ ਕਾਰਨ ਪੈਣ ...
ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

National, Politics, Punjab, Trending
ਚੰਡੀਗੜ੍ਹ, 2 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। । ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ। ਵਿੱਤ ਮੰਤਰੀ ਨੇ...
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ। ਸ. ਧਾਲੀਵਾਰ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ...
ਐਸ.ਡੀ.ਐਮ. ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਕੀਤੀ ਗਰਮ ਕੰਬਲਾਂ ਦੀ ਵੰਡ

ਐਸ.ਡੀ.ਐਮ. ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਕੀਤੀ ਗਰਮ ਕੰਬਲਾਂ ਦੀ ਵੰਡ

National, Politics, Punjab, Trending
ਮਾਨਸਾ, 02 ਜਨਵਰੀ : ਐਸ.ਡੀ.ਐਮ.-ਕਮ-ਉਪ ਪ੍ਰਧਾਨ 3ਡੀ ਸੁਸਾਇਟੀ ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਖੋਖਰ ਰੋਡ ’ਤੇ ਬਣੇ ਐਮ.ਆਰ.ਐਫ. ਸੈੱਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਸੈੱਡ ਦੇ ਇੰਚਾਰਜ ਅਤੇ ਹੋਰ ਸਟਾਫ਼ ਨਾਲ ਗਿੱਲੇ ਤੇ ਸੁੱਕੇ ਕੂੜੇ ਨੂੰ ਪ੍ਰੋਸੈਸ ਕਰਨ ਅਤੇ ਘਰਾਂ ਵਿੱਚੋਂ ਕੂੜਾ ਚੁੱਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਐਸ.ਡੀ.ਐਮ. ਸ਼੍ਰੀ ਕਾਲਾ ਰਾਮ ਕਾਂਸਲ ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਜਿੱਥੇ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਨੂੰ ਗਰਮ ਕੰਬਲਾਂ ਦੀ ਵੰਡ ਕੀਤੀ ਗਈ। ਉਨ੍ਹਾਂ ਵਰਕਰਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੀ ਸਿਹਤ ਸੰਭਾਲ ਸਬੰਧੀ ਸੁਚੇਤ ਰਹਿਣ ਲਈ ਕਿਹਾ। ਇਸ ਮੌਕੇ ਸ਼੍ਰੀ ਸੁਸ਼ੀਲ ਕੁਮਾਰ, ਸੈਨੇਟਰੀ ਸੁਪਰਵਾਈਜ਼ਰ ਤਰਸੇਮ ਸਿੰਘ, ਸੀ.ਐਫ. ਜਸਵਿੰਦਰ ਸਿੰਘ ਤੋਂ ਇਲਾਵਾ ਵੇਸਟ ਕੁਲੈਕਟਰ ਮੌਜੂਦ ਸਨ।...
ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਦਾ ਆਯੋਜਨ

ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਦਾ ਆਯੋਜਨ

National, Politics, Punjab, Trending
ਫ਼ਰੀਦਕੋਟ, 2 ਜਨਵਰੀ ( ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਚੋਂ ਬਾਹਰ ਕੱਢਣ ਲਈ ਸੰਭਾਵਨਾਵਾਂ ਨੂੰ ਤਲਾਸ਼ਣ ਸਬੰਧੀ ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਦੀ ਗੋਲੇਵਾਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿਖੇ ਕੈਂਪ ਆਯੋਜਿਤ ਕੀਤਾ ਗਿਆ । ਕੈਂਪ ਦੌਰਾਨ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵੱਲੋਂ ਬਾਗਬਾਨੀ ਨਾਲ ਸਬੰਧਤ ਵੱਖ- ਵੱਖ  ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਵੇਂ ਕਿ ਬਾਗਬਾਨੀ ਮਿਸ਼ਨ ਤਹਿਤ ਨਵਾਂ ਬਾਗ ਲਗਾਉਣ ਲਈ 19000 ਰੁਪਏ ਤੋਂ 20000 ਰੁਪਏ ਪ੍ਰਤੀ ਹੈਕਟੇਅਰ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ 20000 ਰੁਪਏ ਪ੍ਰਤੀ ਹੈਕਟੇਅਰ,ਸ਼ੇਡ ਨੈੱਟ ਹਾਊਸ ਲਗਾਉਣ ਲਈ 1,420000  ਰੁਪਏ ਪ੍ਰਤੀ ਏਕੜ, ਸ਼ਹਿਦ ਦੀਆ ਮੱਖੀਆ ਪਾਲਣ ਲਈ 50 ਬਕਸਿਆਂ ਲਈ 80000 ਰੁਪਏ, ਹਾਈਬ੍ਰਿਡ ਸਬਜ਼ੀਆ ਉਗਾਉਣ ਲਈ 20000 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ ਦਿੱਤੀ ਜਾ ਰਹੀ ਹੈ । ਇਸ ਤੋਂ ਇਲਾਵਾ ਫਲ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਅਤੇ ਸੁਚੱਜੀ ਮੰਡੀ ਕਰਨ ਲਈ ਪੈਕ ਹਾਊਸ ...
ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ

ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ  ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713 ਰੇਡਾਂ ਕੀਤੀਆਂ ਗਈਆਂ ਅਤੇ ਇਨ੍ਹਾ ਰੇਡਾਂ ਦੌਰਾਨ ਕੁੱਲ 261 ਬੱਚੇ ਰੈਸਕਿਉ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਬਠਿੰਡਾ, ਫਰੀਦਕੋਟ, ਲੁਧਿਆਣਾ, ਗੁਰਦਾਸਪੁਰ ਵਿੱਚ ਸਭ ਤੋਂ ਜ਼ਿਆਦਾ ਬੱਚੇ ਬਾਲ ਭਿਖਿਆ ਵਿੱਚੋਂ ਰੈਸਕਿਊ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਜੁਵੇਨਾਇਲ ਜਸਟਿਸ ਐਕਟ, 2015 ਦੀ ਧਾਰਾ 76 ਅਨੁਸਾਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਕੀ...
ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ’ਚ ਲਾਜੀਕਲ ਰੀਜ਼ਨਿੰਗ ਅਤੇ ਮੈਂਟਲ ਅਬਿਲਟੀ ਦੀਆਂ ਮੁਫਤ ਕਲਾਸਾਂ ਜਲਦ ਹੋਣਗੀਆਂ ਸ਼ੁਰੂ : ਡਿਪਟੀ ਕਮਿਸ਼ਨਰ

ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ’ਚ ਲਾਜੀਕਲ ਰੀਜ਼ਨਿੰਗ ਅਤੇ ਮੈਂਟਲ ਅਬਿਲਟੀ ਦੀਆਂ ਮੁਫਤ ਕਲਾਸਾਂ ਜਲਦ ਹੋਣਗੀਆਂ ਸ਼ੁਰੂ : ਡਿਪਟੀ ਕਮਿਸ਼ਨਰ

National, Politics, Punjab, Trending
ਹੁਸ਼ਿਆਰਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਦੇ ਦੌਰੇ ਦੌਰਾਨ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਚ ਲਾਜੀਕਲ ਰੀਜ਼ਨਿਲ ਅਤੇ ਮੈਂਟਲ ਅਬਿਲਟੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਹ ਕਲਾਸਾਂ ਰਾਸ਼ਟਰੀ ਅਤੇ ਸੂਬਾ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬੇਹੱਦ ਲਾਭਦਾਇਕ ਹੋਣਗੀਆਂ। ਉਨ੍ਹਾਂ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ ਦੇ ਮੈਂਬਰ ਵਿਦਿਆਰਥੀਆਂ ਲਈ ਇਹ ਕੋਰਸ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ।           ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਡਿਜੀਟਲ ਲਾਇਬ੍ਰੇਰੀ ਦਾ ਮੈਂਬਰ ਬਣਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਸੁਵਿਧਾ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਇਹ ਕਲਾਸਾਂ ਹਫਤੇ ਵਿਚ ਤਿੰਨ ਦਿਨ ਹੋਣਗੀਆਂ ਅਤੇ ਉਨ੍ਹਾਂ ਦਾ ਸਮਾਂ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਿਸ਼ਚਿਤ ਕੀਤਾ ਜਾਵੇਗਾ। ਡਿਜੀਟਲ ਲਾਇਬ੍ਰੇਰੀ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਚੰਗਾ ਪਲੇਟਫਾਰਮ ਦੱਸਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਹਾਈ ਸਪੀਡ ਕੰਪਿਊਟਰ, ਵਾਈਫਾਈ, ਪੜ੍ਹਨ ਲਈ ਸ਼ਾਂਤ ਅਤੇ ਅਨੁਕੂਲ ਵਾਤਾਵਰਣ ਉ...
ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ

ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ

National, Politics, Punjab, Trending
ਬਰਨਾਲਾ, 2 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕਾਂ ਨੂੰ ਸਮਾਂਬੱਧ ਅਤੇ ਬਗੈਰ ਖੁਆਰੀ ਤੋਂ ਸੇਵਾਵਾਂ ਮੁਹਈਆ ਕਰਾਉਣ ਦੀ ਸੋਚ ਸਦਕਾ ਪਿਛਲੇ ਸਾਲ ਮੁੱਖ ਮੰਤਰੀ ਸਹਾਇਤਾ ਕੇਂਦਰੀ ਸਥਾਪਿਤ ਕੀਤੇ ਗਏ ਸਨ। ਜ਼ਿਲ੍ਹਾ ਪੱਧਰ 'ਤੇ ਬਣਿਆ ਇਹ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਜਿਸ ਰਾਹੀਂ ਤੇਜ਼ੀ ਨਾਲ ਲੋਕਾਂ ਦੀਆਂ ਅਰਜ਼ੀਆਂ ਦਾ ਨਿਬੇੜਾ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਜੂਨ 2024 ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ (ਸੀ ਐਮ ਵਿੰਡੋ) ਸਥਾਪਿਤ ਕੀਤਾ ਗਿਆ ਸੀ ਜਿਸ ਦਾ ਮੁੱਖ ਮਕਸਦ ਸੀ ਕਿ ਲੋਕਾਂ ਦੀ ਮੁੱਖ ਮੰਤਰੀ ਦਫ਼ਤਰ ਤੱਕ ਜ਼ਿਲ੍ਹਾ ਮੁਕਾਮ ਤੋਂ ਹੀ ਸਿੱਧੀ ਪਹੁੰਚ ਹੋਵੇ, ਲੋਕਾਂ ਦੇ ਰਾਜਧਾਨੀ ਚੰਡੀਗੜ੍ਹ ਪੱਧਰ ਦੇ ਕੰਮ ਇਥੋਂ ਹੀ ਹੋ ਜਾਣ ਅਤੇ ਇਹ ਕੰਮ ਤੇਜ਼ੀ ਨਾਲ ਅਤੇ ਬਿਨਾਂ ਖੁਆਰੀ ਤੋਂ ਸਮਾਂਬੱਧ ਤਰੀਕੇ ਨਾਲ ਹੋਣ। ਉਨ੍ਹਾਂ ਦੱਸਿਆ ਕਿ ਬਰਨਾਲਾ ਵਿੱਚ ਸੀ ਐਮ ਵਿੰਡੋ ਵਿੱਚ ਹੁਣ ਤੱਕ 357 ਦਰਖਾਸਤਾਂ ਆਈਆਂ ਹਨ, ਜਿਨ੍ਹਾਂ ਵਿਚੋਂ 317 (88 ਫੀਸਦੀ) ਦਰਖਾਸਤਾਂ ਦਾ ਸਮਾਂਬੱਧ ਨਿਬੇੜਾ ਕੀਤਾ ...
ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ ਨਿਸ਼ਚਾ

ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਦੇ ਉਜਵਲ ਭਵਿੱਖ ਲਈ 25 ਸਾਲਾ ਵਿਜ਼ਨ ਬਣਾਉਣ ਦਾ ਨਿਸ਼ਚਾ

National, Politics, Punjab, Trending
ਮੋਗਾ, 2 ਜਨਵਰੀ (000)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ ਜੋ ਮੋਗਾ ਨੂੰ ਦੇਸ਼ ਦੇ ਹਰ ਪੱਖ ਤੋਂ ਵਿਕਸਤ ਜ਼ਿਲ੍ਹਾ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਤੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਕੰਮਾਂ ਬਾਰੇ ਸਮੇਂ ਸਮੇਂ ਉੱਤੇ ਸੁਝਾਅ ਮੰਗੇ ਜਾਂਦੇ ਹਨ। ਕਿਉਂਕਿ ਮੋਗਾ ਨੀਤੀ ਆਯੋਗ ਵੱਲੋਂ ਐਸਪੀਰੇਸ਼ਨਲ ਜ਼ਿਲ੍ਹਾ ਵੀ ਬਣਾਇਆ ਗਿਆ ਹੈ, ਇਸੇ ਤਰ੍ਹਾਂ ਨੀਤੀ ਆਯੋਗ ਵੱਲੋਂ ਵੀ ਸਮੇਂ ਸਮੇਂ ਉੱਤੇ ਕੁਝ ਪ੍ਰੋਜੇਕਟਾਂ ਬਾਰੇ ਤਜ਼ਵੀਜਾਂ ਦੀ ਮੰਗ ਕੀਤੀ ਜਾਂਦੀ ਹੈ। ਪਹਿਲਾਂ ਇਹ ਤਜ਼ਵੀਜਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭੇਜੀਆਂ ਜਾਂਦੀਆਂ ਰਹੀਆਂ ਹਨ। ਪਰ ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਬਾਰ...