ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ
ਚੰਡੀਗੜ੍ਹ, 1 ਜਨਵਰੀ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ।
ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਬੀਤੇ ਵਰ੍ਹੇ ਦੌਰਾਨ ਹਾਸਲ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿਚ ਵਾਧਾ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ 'ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਰੂਟਾਂ ਉਤੇ ਜ਼ਿਆਦਾਤਰ ਨਿੱਜੀ ਬੱਸਾਂ ਚਲਦੀਆਂ ਹਨ ਅਤੇ ਸਰਕਾਰੀ ਬੱਸ ਸਰਵਿਸ ਨਾਮਾਤਰ ਹੈ, ਉਨ੍ਹਾਂ ਰੂਟਾਂ '...






