ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 31 ਦਸੰਬਰ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਪਿਛਲੇ ਸਾਲ ਦੇ 3197.28 ਰੁਪਏ ਦੇ ਮੁਕਾਬਲੇ ਸਾਲ 2024 ਦੌਰਾਨ 3546.29 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਮਾਲੀਏ ‘ਚ 10.91 ਫ਼ੀਸਦੀ ਵਾਧੇ ਨੂੰ ਦਰਸਾਉਂਦਾ ਹੈ।
ਤਿੰਨੋ ਵਿੰਗਾਂ ਦੀ ਕਾਰਗੁਜ਼ਾਰੀ ਬਾਰੇ ਦੱਸਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਸ.ਟੀ.ਸੀ. ਦਫ਼ਤਰ ਦਾ ਮਾਲੀਆ 1,855.79 ਕਰੋੜ ਰੁਪਏ ਤੋਂ ਵੱਧ ਕੇ 2,126.53 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 270.74 ਕਰੋੜ ਰੁਪਏ ਦਾ ਇਹ ਵਾਧਾ 14.59 ਫ਼ੀਸਦੀ ਬਣਦਾ ਹੈ।
ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਆਮਦਨ ਵੀ ਸਾਲ 2023 ਵਿੱਚ 892.45 ਕਰੋੜ ਰੁਪਏ ਦੇ ਮੁਕਾਬਲੇ ਸਾਲ 20...








