Saturday, March 7
Shadow

Trending

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

National, Politics, Punjab, Trending
ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ। ਉਹਨਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਆਪਣੇ ਹਥਿਆਰਬੰਦ ਸੈਨਾਵਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ। ਮੰਤਰੀ ਨੇ ਦੱਸਿਆ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲ...
ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

National, Politics, Punjab, Trending
ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਹੈ। ਇਸ ਨੂੰ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਲਾਜ਼ਮੀ ਹੈ। ਬੀਤੀ ਸ਼ਾਮ ਕਿਰਤ ਭਵਨ ਵਿਖੇ ਹੋਈ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ 55ਵੀਂ ਮੀਟਿੰਗ ਵਿੱਚ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਸ਼ਰਤ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਲਈ ਹੁਣ ਕਿਰਤੀਆਂ ਵੱਲੋਂ ਵਜੀਫਾ ਸਕੀਮ ਦਾ ਲਾਭ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਲਿਆ ਜਾ ਸਕੇਗਾ। ਸੌਂਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਿਰਤੀਆਂ ਦੀ ਭਲਾਈ ਲਈ ਹੋਰ ਵੀ ਕਈ ਮਹੱਤਵਪੂਰਨ ਫੈਸਲੇ ਲਏ ਗਏ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀਆਂ ਸਕੀਮਾਂ ਸਬੰਧੀ ...
ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ

National, Politics, Punjab, Trending
 ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ.ਏ. ਏ. ਐਚ.ਆਈ ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ।  ਇਸ ਤੋਂ ਇਲਾਵਾ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ 200 ਪਿੰਕ ਈ-ਆਟੋ 90 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 160 ਪਿੰਕ ਈ-ਆਟੋ...
ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

National, Politics, Punjab, Trending
ਚੰਡੀਗੜ੍ਹ, 7 ਫਰਵਰੀ ਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਦੀ ਸਥਾਈ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਦਾ ਡੂੰਘਾ ਅਤੇ ਪਰਿਵਰਤਨਵਾਦੀ ਦ੍ਰਿਸ਼ਟੀਕੋਣ ਇੱਕ ਬਰਾਬਰੀ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਮਾਰਗਦਰਸ਼ਨ ਕਰਨ ਲਈ ਮਹੱਤਵਪੂਰਨ ਹੈ। “ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਅਤੇ ਸਮਾਜਿਕ ਨਿਆਂ ਲਈ ਭਾਰਤ ਦੇ ਯਤਨ’ ਵਿਸ਼ੇ 'ਤੇ ਪੰਜਾਬ ਯੂਨੀਵਰਸਿਟੀ ਵਿਖੇ ਹੋਏ ਇਕ ਰੋਜ਼ਾ ਸੈਮੀਨਾਰ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਮੁੱਖ ਆਰਕੀਟੈਕਟ ਡਾ. ਅੰਬੇਡਕਰ ਦਾ ਮੰਨਣਾ ਸੀ ਕਿ ਸਮਾਜਿਕ ਨਿਆਂ ਕੇਵਲ ਇੱਕ ਕਾਨੂੰਨੀ ਸਿਧਾਂਤ ਨਹੀਂ ਸਗੋਂ ਇੱਕ ਨੈਤਿਕ ਅਤੇ ਸਮਾਜਿਕ ਲੋੜ ਹੈ ਜੋ ਆਜ਼ਾਦੀ, ਬਰਾਬਰੀ ਨੂੰ ਯਕੀਨੀ ਬਣਾਉਂਦਾ ਹੈ। ਕੈਬਨਿਟ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਭਾਰਤੀ ਸਮਾਜ ਵਿੱਚ ਡੂੰਘੀ ਤਰ੍ਹਾਂ ਫੈਲੀ ਹੋਈ ਲਿੰਗ ...
ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

National, Politics, Punjab, Trending
ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ  ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਮੰਤਰੀ ਨੇ ਅਧਿਕਾਰੀਆਂ ਨੂੰ ਇਨਾਂ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ...
ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

Crime, National, Politics, Punjab, Trending
ਚੰਡੀਗੜ੍ਹ 7 ਫਰਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਸੈਨਿਕ ਵਿਹਾਰ, ਪਿੰਡ ਢਿੱਲਵਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਰਾਕੇਸ਼ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਜਲੰਧਰ ਦੀ ਰੋਜ਼ ਕਲੋਨੀ ਪਿੰਡ ਬੜਿੰਗ ਵਿਖੇ ਉਸਦੀ ਰਿਸ਼ਤੇਦਾਰ ਦੇ ਘਰ ਘਰੇਲੂ ਬਿਜਲੀ ਸਪਲਾਈ ਲਈ ਨਵਾਂ ਮੀਟਰ ਲਗਾਉਣ ਬਦਲੇ ਸਬੰਧਤ ਜੂਨੀਅਰ ਇੰਜੀਨੀਅਰ (ਜੇਈ) ਸੁਰਜੀਤ ਸਿੰਘ ਖਾਤਰ 5000 ਰੁਪਏ ਅਤੇ ਆਪਣੇ ਲਈ 500 ਰੁਪਏ ਰਿਸ਼...
10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ 7 ਫਰਵਰੀ, 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ ਜਿਸ ਨੂੰ ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ...
ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

National, Politics, Punjab, Trending
ਪਟਿਆਲਾ, 7 ਫਰਵਰੀ: ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਸਰਕਾਰੀ ਆਈ. ਟੀ. ਆਈ (ਲੜਕੇ), ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਸੀ.ਈ.ਓ. ਡੀ.ਬੀ.ਈ.ਈ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਲਗਾਏ ਮੇਲੇ ਵਿੱਚ 215 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਹੋਈ ਹੈ। ਇਸ ਮੌਕੇ ਭਾਗ ਲੈ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸਰਕਾਰੀ ਆਈ. ਟੀ. ਆਈ (ਲੜਕੇ), ਨਾਭਾ ਰੋਡ, ਪਟਿਆਲਾ ਹਰਦੀਪ ਕੁਮਾਰ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ।  ਪਲੇਸਮੈਂਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਮੇਲੇ ਵਿੱਚ...
ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾ ਦੀ ਸਾਭ ਸੰਭਾਲ ਸਬੰਧੀ ਕੀਤੀ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾ ਦੀ ਸਾਭ ਸੰਭਾਲ ਸਬੰਧੀ ਕੀਤੀ ਮੀਟਿੰਗ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 7  ਫਰਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਅਤੇ  ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ,ਇਸ ਲੜੀ ਤਹਿਤ ਡਾ.ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਜਿਨ੍ਹਾਂ ਸੀ.ਐਚ.ਸੀ ਮਾਲਕਾਂ ਵੱਲੋਂ ਮਸ਼ੀਨਾਂ ਦੀ ਖਰੀਦ ਕੀਤੀ ਗਈ ਸੀ, ਉਨ੍ਹਾਂ ਵਿੱਚੋ ਬਲਾਕ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਦੇ ਸੀ.ਐਚ.ਸੀ ਦੇ ਮਾਲਕਾਂ ਨੇ ਮੀਟਿੰਗ ਭਾਗ ਲਿਆ। ਇਸ ਮੀਟਿੰਗ ਦੌਰਾਨ  ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਸੀ.ਐਚ.ਸੀ. ਸਕੀਮ ਦੀਆ ਸ਼ਰਤਾਂ ਅਤੇ ਸਰਕਾਰ ਦੀ ਹਦਾਇਤਾ ਅਨੁਸਾਰ ਲੋੜਵੰਦ ਕਿਸਾਨਾ ਨੂੰ ਮਸ਼ੀਨਾ ਵਾਜਵ ਰੇਟ ਤੇ ਕਿਰਾਏ ਤੇ ਉਪਲੱਬਧ ਕਰਵਾਉਣਾ ਹੈ, ਤਾਂ  ਜੋ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵੱਧ ਤੋ ਵੱਧ ਕਿਸਾਨ ਮਸ਼ੀਨਾਂ ਦੀ ਵਰਤੋ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਸੀ.ਅੇੈਚ.ਸੀ ਦੀ ਸਬਸਿਡੀ ਬੈਂਕ ਐਡਿਡ ਕਰੈਡਿਟ ਲਿੰਕਡ ਹੈ, ਜਿਸ ਦੇ ਤਹਿਤ ਇਹ ਸਬਸਿਡੀ ਪੰਜ ਸਾਲਾ ਤੱਕ ਬੈਂਕ ਪਾਸ ਰਾਖਵੀ ਰੱਖੀ ਜਾਵੇਗੀ ਅਤੇ ਪ...
ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

National, Politics, Punjab, Trending
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 7 ਫਰਵਰੀ (   )  ਦਿਨੋਂ ਦਿਨ ਵਧ ਰਹੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ  ਦੇ ਹੱਲ ਲਈ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਦੇ ਮੰਤਵ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਗੰਨਾ ਉਤਪਾਦਕ ਕਿਸਾਨ ਭੁਪਿੰਦਰ ਸਿੰਘ ਅਤੇ ਸੱਤ ਹੋਰ ਕਿਸਾਨਾਂ ਵਲੋਂ ਸਮੂਹ ਬਣਾ ਕੇ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ, ਜਿਸ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਸਮੈਮ ਸਕੀਮ ਤਹਿਤ 50 % ਸਬਸਿਡੀ ਦਿੱਤੀ ਗਈ ਹੈ। ਇਸ ਮਸ਼ੀਨ ਦੀ ਭੌਤਿਕੀ ਵੈਰੀਫਿਕੇਸ਼ਨ ਖੇਤੀਬਾੜੀ ਅਧਿਕਾਰੀਆਂ ਵਲੋਂ  ਹਲਕਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਡਾ. ਅਮਰੀਕ ਸਿੰਘ, ਡਾਕਟਰ ਸ਼ਾਹਬਾਜ ਸਿੰਘ ਚੀਮਾ, ਡਾਕਟਰ ਪਰਮਬੀਰ ਸਿੰਘ ਕਾਹਲੋ  ਬਲਾਕ ਖ਼ੇਤੀਬਾੜੀ ਅਫ਼ਸਰ  ਵੀ ਮੌਜੂਦ ਸਨ। ਇਸ ਮੌਕੇ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ  ਪੰਜਾਬ ਸਰਕਾਰ ਵਲੋਂ  ਕਿਸਾਨਾਂ ਦੀ ਭਲਾਈ ਲਈ ਕਈ ਕਾਰਜ ਕੀਤੇ ਜਾ ਰਹੇ ਹਨ । ਉਨਾ...