Saturday, March 14
Shadow

Trending

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

National, Politics, Punjab, Trending
ਚੰਡੀਗੜ੍ਹ, 27 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ। ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮਿਲਦੀ ਹੈ। ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪਾਰਦਰਸ਼ੀ ਢੰਗ ਨਾਲ ਅਦਾਇਗੀ ਕੀਤੀ ਗਈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਸਕੀਮ ਦਾ ਉਦੇਸ਼ ਉਹਨਾਂ ਵਿੱਚ ਆਤਮ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹ...
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

National, Politics, Punjab, Trending
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ। ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਗੰਭੀਰ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਖਰੜੇ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਕਿਸਾਨਾਂ ਲਈ ਸਭ ਤੋਂ ਜ਼ਰੂਰੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਧਾਰਾਵਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab, Trending
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਡੀ.ਜੀ.ਪੀ ਗੌਰਵ ਯਾਦਵ, ਜੋ ਕਿ ਡੀ.ਆਈ.ਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਫ਼ਤਹਿਗੜ੍ਹ  ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ, ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸ...
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ

ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ

National, Politics, Punjab, Trending
ਅੰਮ੍ਰਿਤਸਰ, 26 ਦਸੰਬਰ 2024 (      )-- ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਕੌਂਸਲਰ ਜਰਨੈਲ ਸਿੰਘ ਟੋਢ, ਨਵ-ਨਿਯੁਕਤ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡਾਂ ਦੇ ਵਲੰਟੀਅਰਾਂ, ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਿਗਰਾਨ ਇੰਜਨੀਅਰ ਸੰਦੀਪ ਸਿੰਘ, ਐਕਸੀਅਨ ਸਿਵਲ ਐਸਪੀ ਸਿੰਘ, ਐਕਸੀਅਨ ਓ ਐਂਡ ਐਮ ਮਨਜੀਤ ਸਿੰਘ, ਐਸ.ਡੀ.ਓ ਅਸ਼ੋਕ ਕੁਮਾਰ, ਐਸ.ਡੀ.ਓ ਗੁਰਪ੍ਰੀਤ ਸਿੰਘ, ਕੇਂਦਰੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਸਿਵਲ, ਓ ਐਂਡ ਐਮ ਅਤੇ ਸਟਰੀਟ ਲਾਈਟ ਵਿਭਾਗਾਂ ਦੇ ਸਾਰੇ ਜੇ.ਈਜ਼ ਨੇ ਵੀ ਸ਼ਮੂਲੀਅਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਵੱਡੇ ਵਿਕਾਸ ਪ੍ਰੋਜੈਕਟ ਅਤੇ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਇਹ ਸਾਰੇ ਕੰਮ ਹਰ ਹਾਲਤ ਵਿਚ ਮਿੱਥੇ ਸਮੇਂ ਵਿਚ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਪਲਾਂਟ  ਬੰਦ ਕਰਨ ਤੋਂ...
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

National, Politics, Punjab, Trending
ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ ਨੂੰ ਵੱਡੇ ਹੋ ਕੇ ਸਿਵਲ ਸਰਵਿਸ ਦੀ ਪ੍ਰੀਖਿਆ ਪਾਸ ਕਰਕੇ ਡਿਪਟੀ ਕਮਿਸ਼ਨਰ ਲੱਗਣ ਦਾ ਸ਼ੌਂਕ ਹੈ, ਨੇ ਜਦ ਹਿੰਮਤ ਕਰਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨਾਲ ਫੋਨ ਉੱਤੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਬੜੀ ਫਰਾਖਦਿਲੀ ਵਿਖਾਉਂਦੇ ਹੋਏ ਉਸ ਨੂੰ ਆਪਣੇ ਦਫਤਰ ਸੱਦਿਆ ਅਤੇ ਡਿਪਟੀ ਕਮਿਸ਼ਨਰ ਦੀ ਕੁਰਸੀ ਉੱਤੇ ਬਿਠਾ ਕੇ ਇੱਕ ਦਿਨ ਦਾ ਡਿਪਟੀ ਕਮਿਸ਼ਨਰ ਕਹਿੰਦੇ ਹੋਏ ਸਾਰੀਆਂ ਜਿੰਮੇਵਾਰੀਆਂ ਸਮਝਾਈਆਂ। ਦੱਸਣ ਯੋਗ ਹੈ ਕਿ ਉਕਤ ਬੱਚੀ ਭਾਨਵੀ ਛੇਵੀਂ ਵਿਦਿਆਰਥੀ ਵਿਦਿਆਰਥਣ ਹੈ ਅਤੇ ਉਸ ਦੀ ਇੱਛਾ ਦੇਸ਼ ਲਈ ਕੁਝ ਕਰਨ ਗੁਜਰਨ ਦੀ ਹੈ, ਜਿਸ ਲਈ ਉਹ ਸਿਵਿਲ ਸਰਵਿਸ ਦੀ ਪ੍ਰੀਖਿਆ ਪਾਸ ਕਰਨਾ ਚਾਹੁੰਦੀ ਹੈ । ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਹਨੀ ਨੇ ਪਹਿਲਾਂ ਹੀ ਇਹ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਕਿ ਜੋ ਵੀ ਬੱਚੇ ਆਪਣੇ ਭਵਿੱਖ ਦਾ ਸੁਪਨਾ ਲੈਂਦੇ ਹਨ, ਉਹਨਾਂ ਨੂੰ ਸੁਪਨਾ ਪੂਰਾ ਕਰਨ ਲਈ ਮੁਢਲੀ ਜਾਣਕਾਰੀ ਤੋਂ ਇਲਾਵਾ ਜੋ ਵੀ ਸਿੱਖਿਆ ਚਾਹੀਦੀ ਹੋਵੇ ਉਹ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ।    ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

National, Politics, Punjab, Trending
ਅੰਮ੍ਰਿਤਸਰ, 26 ਦਸੰਬਰ 2024 (      )-- ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਇਸ ਸਬੰਧੀ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿਲੋਂ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜ...
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।         ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਵੱਲੋਂ ਸੀਨੀਅਰ ਅਕਾਊਟੈਂਟ, ਲੀਗਲ ਅਸਿਸਟੈਂਟ, ਸਾਈਟ ਇੰਜੀਨੀਅਰ, ਅਕਾਊਂਟ ਅਸਿਸਟੈਂਟ, ਮੇਨਟੀਨੈਂਸ ਮੈਨੇਜਰ, ਸੀ.ਆਰ.ਐਮ. ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਕਲਰਕ, ਸਿਸਟਮ ਇੰਪਲੀਮੈਂਟਰ, ਕੰਪਿਊਟਰ ਅਪਰੇਟਰ ਦੀਆਂ ਅਸਾਮੀਆਂ ਲਈ ਲੜਕੇ ਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾ ਅਸਾਮੀਆਂ ਲਈ ਯੋਗਤਾ ਸਬੰਧਤ ਵਿਸ਼ੇ ਨਾਲ ਡਿਪਲੋਮਾ ਜਾਂ ਗਰੈਜੂਏਸ਼ਨ ਹੋਣੀ ਜ਼ਰੂਰੀ ਹੈ ਅਤੇ ਉਮਰ ਹੱਦ 22 ਤੋ...
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

National, Politics, Punjab, Trending
ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. ਕੱਕੜ ਨੇ ਸਾਫ ਸਫਾਈ ਅਤੇ ਮਰੀਜਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਲੋੜ 'ਤੇ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਕੁਵਾਲਟੀ ਨੂੰ ਬਿਹਤਰ ਬਣਾਉਣ ਲਈ ਸਾਫ ਸਫਾਈ ਅਤੇ ਜਨਤਕ ਸਹੂਲਤਾਂ ਉਚੇ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਨੇ ਹਸਪਤਾਲ ਦੇ ਲੇਬਰ ਰੂਮ, ਨਵੇਂ ਜਨਮੇ ਬੱਚਿਆਂ ਦੀ ਦੇਖਭਾਲ ਵਿੰਗ, ਲੈਬੋਰਟਰੀ, ਓਪਡੀ ਖੇਤਰ, ਪਾਰਕਿੰਗ ਖੇਤਰ ਅਤੇ ਜਨ ਔਸ਼ਧੀ ਦਵਾਈ ਦੀ ਦੁਕਾਨ ਦਾ ਦੌਰਾ ਕੀਤਾ। ਉਨ੍ਹਾਂ ਸਿਹਤ ਸੇਵਾਵਾਂ ਅਤੇ ਸਥਾਨਕ ਹਸਪਤਾਲ ਦੀ ਸਫਾਈ ਅਤੇ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਵੱਖ ਵੱਖ ਬਲਾਕਾਂ ਵਿੱਚ ਸੁਧਾਰ ਲਿਆਉਣ ਲਈ ਸਫਾਈ ਅਤੇ ਭੀੜ...

ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ

ਪੈਂਟਾਵੈਲੈਂਟ ਟੀਕਾਕਰਨ ਮੁਹਿੰਮ 31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ

National, Politics, Punjab, Trending
ਫ਼ਿਰੋਜ਼ਪੁਰ,26 ਦਸੰਬਰ (          ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ  ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ।              ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਇਸ ਤਹਿਤ ਪੈਂਟਾਵੈਲੈਂਟ ਦੇ ਨਾਲ-ਨਾਲ ਸਾਰੀ ਮੁਕੰਮਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨੂੰ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਖਤਰਨਾਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।                ਜ਼ਿਲ੍ਹਾ ਮਾਸ ਮੀਡੀਆ ਅਫਸਰ  ਸੰਜੀਵ ਸ਼ਰਮਾ ਨੇ ਜ਼ਿ...