Saturday, March 14
Shadow

Trending

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

National, Politics, Punjab, Trending
ਚੰਡੀਗੜ੍ਹ, 26 ਦਸੰਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ। ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ 'ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰ...
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ‘ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ‘ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

National, Politics, Punjab, Trending
ਐਸ.ਏ.ਐਸ.ਨਗਰ, 25 ਦਸੰਬਰ, 2024: ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ਦੇ ਖ਼ਤਰਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ, ਮੋਹਾਲੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੀਪੀਸੀਬੀ ਦੇ ਖੇਤਰੀ ਅਫ਼ਸਰ ਰਣਤੇਜ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਅਤੇ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ 'ਤੇ ਪਾਬੰਦੀ ਨੂੰ ਲਾਗੂ ਕਰਨ ਅਤੇ ਇਨ੍ਹਾਂ ਦੋਵਾਂ ਦੇ ਖ਼ਤਰਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਫੀਲਡ ਸਟਾਫ਼ ਵੱਲੋਂ ਸਬ ਡਵੀਜ਼ਨ ਵਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਜਾਗਰੂਕਤਾ ਗਤੀਵਿਧੀਆਂ ਦੀ ਕੜੀ ਵਜੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਸਬ ਡਵੀਜ਼ਨਾਂ (ਮੁਹਾਲੀ, ਖਰੜ ਅਤੇ ਡੇਰਾਬੱਸੀ) ਵਿੱਚ ਸਥਾਨਕ ਜਨਤਕ ਥਾਵਾਂ ਜਿਵੇਂ ਕਿ ਪ੍ਰਮੁੱਖ ਜਨਤਕ ਸਥਾਨਾਂ ਅਤੇ ਸਥਾਨਕ ਬਾਜ਼ਾਰਾਂ ਵਿੱਚ ਬੈਨਰ ਲਗਾਏ ਗਏ ਅਤੇ ਲੋਕਾਂ ਨੂੰ ਪੈਂਫਲੇਟ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਾਤਾਵਰਣ ਨਾਲ ਸਬੰਧਤ ਚਿੰਤਾ...
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ, 2024: ਕਿਸ਼ੋਰ ਕੁਮਾਰ, ਕਮਾਂਡੈਂਟ 194 ਬਟਾਲੀਅਨ ਦੇ ਨਿਰਦੇਸ਼ਾਂ ਅਨੁਸਾਰ, ਬਟਾਲੀਅਨ ਦੀਆਂ 2 ਟੀਮਾਂ 23 ਦਸੰਬਰ ਨੂੰ 1 ਹਫਤੇ ਲਈ ਜਾਣੂ ਅਭਿਆਸ ਲਈ ਐਸ.ਏ.ਐਸ.ਨਗਰ ਪਹੁੰਚੀਆਂ। ਅਭਿਆਸ ਲਈ ਆਈਆਂ ਟੀਮਾਂ ਦੇ ਕਮਾਂਡਰ ਸ਼੍ਰੀ ਪ੍ਰਹਿਲਾਦ ਰਾਮ, ਸਹਾਇਕ ਕਮਾਂਡੈਂਟ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਸ ਅਭਿਆਸ ਦੇ ਉਦੇਸ਼ ਅਤੇ ਮਹੱਤਤਾ ਬਾਰੇ ਦੱਸਿਆ ਅਤੇ ਵੱਖ-ਵੱਖ ਕਿਸਮਾਂ ਪੁਲਿਸ ਸਟੇਸ਼ਨ ਖੇਤਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਟੀਮ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਪੁਲਿਸ ਥਾਣਾ ਖੇਤਰ ਦੇ ਸੰਵੇਦਨਸ਼ੀਲ ਇਲਾਕੇ 'ਚ ਫਲੈਗ ਮਾਰਚ ਕੱਢਿਆ ਅਤੇ ਆਮ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰੇ ਨਾਲ ਰਹਿਣ ਦਾ ਸੰਦੇਸ਼ ਦਿੱਤਾ |...
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

National, Politics, Punjab, Trending
ਚੰਡੀਗੜ੍ਹ, 25 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਡ ਮਹਿਕਮਾ ਵੀ ਹੈ, ਵੱਲੋਂ ਸਾਲ 2023 ਵਿੱਚ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਨਾਲ ਸਾਲ 2024 ਵਿੱਚ ਇਸ ਨੀਤੀ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਾਲ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਸਨ। ਇਨ੍ਹਾਂ ਵਿੱਚ 10 ਹਾਕੀ ਖਿਡਾਰੀ, ਛੇ ਨਿਸ਼ਾਨੇਬਾਜ਼ੀ, ਦੋ ਅਥਲੈਟਿਕਸ ਤੇ ਇਕ ਗੌਲਫ ਦੇ ਸਨ। ਇਸ ਤੋਂ ਇਲਾਵਾ ਤਿੰਨ ਪੰਜਾਬੀ ਖਿਡਾਰੀਆਂ ਨੇ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚ ਇਕ ਪੈਰਾ ਅਥਲੀਟ, ਇਕ ਪੈਰਾ ਬੈਡਮਿੰਟਨ ਖਿਡਾਰਨ ਤੇ ਇਕ ਪੈ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

National, Politics, Punjab, Trending
ਚੰਡੀਗੜ੍ਹ, 25 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ 30ਵੀਂ ਬਰਸੀ ਮੌਕੇ ਏਕਤਾ ਸਥਲ, ਰਾਜ ਘਾਟ, ਨਵੀਂ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਸਮਾਗਮ ਦੇਸ਼ ਦੇ ਇਤਿਹਾਸ 'ਤੇ ਅਮਿੱਟ ਛਾਪ ਛੱਡਣ ਵਾਲੇ ਮਹਾਨ ਆਗੂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਗਿਆਨੀ ਜ਼ੈਲ ਸਿੰਘ ਦਾ ਜਨਮ 5 ਮਈ 1916 ਨੂੰ ਫਰੀਦਕੋਟ ਦੇ ਪਿੰਡ ਸੰਧਵਾਂ ਵਿਖੇ ਹੋਇਆ ਸੀ ਅਤੇ 25 ਦਸੰਬਰ 1994 ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਇੱਕ ਨਿਮਾਣੇ ਵਿਅਕਤੀ ਤੋਂ ਭਾਰਤ ਦੇ ਪਹਿਲੇ ਸਿੱਖ ਰਾਸ਼ਟਰਪਤੀ ਬਣਨ ਤੱਕ ਦਾ ਉਨ੍ਹਾਂ ਦਾ ਸਫ਼ਰ ਉਨ੍ਹਾਂ ਦੇ ਕੌਮ ਪ੍ਰਤੀ ਸਮਰਪਣ ਅਤੇ ਸੇਵਾ ਦਾ ਪ੍ਰਮਾਣ ਹੈ। ਸਾਬਕਾ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ. ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਵੱਲੋਂ 1982 ਤੋਂ 1987 ਤੱਕ ਰਾਸ਼ਟਰਪਤੀ ਅਤੇ 1980 ਤੋਂ 1982 ਤੱਕ ਕੇਂਦਰੀ ਗ੍ਰਹਿ ਮੰਤਰੀ ਅਤੇ 1972 ਤੋਂ 1977 ਤੱਕ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਸ਼...
ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

National, Politics, Punjab, Trending
ਚੰਡੀਗੜ੍ਹ, 25 ਦਸੰਬਰ: ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਜਲ ਸੰਭਾਲ ਦੇ ਕਈ ਪ੍ਰਭਾਵੀ ਪ੍ਰਾਜੈਕਟ ਲਾਗੂ ਕੀਤੇ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਸ੍ਰੀ ਗੋਇਲ ਨੇ ਕਿਹਾ ਕਿ ਸਥਾਈ ਜਲ ਪ੍ਰਬੰਧਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਸਿੱਧੇ ਤੌਰ 'ਤੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਖੇਤੀ ਉਤਪਾਦਕਤਾ ਨੂੰ ਵਧਾਉਣ ਦੇ ਨਾਲ-ਨਾਲ ਪਾਣੀ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣਾ ਸਾਡੇ ਮਿਸ਼ਨ ਦਾ ਅਹਿਮ ਪਹਿਲੂ ਰਿਹਾ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱ...
ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

National, Politics, Punjab, Trending
ਚੰਡੀਗੜ੍ਹ, 25 ਦਸੰਬਰ ਪੰਜਾਬ ਵੱਲੋਂ ਖੇਤੀ ਵਿਭਿੰਨਤਾ ਅਤੇ ਪੇਂਡੂ ਵਿਕਾਸ ਰਾਹੀਂ ਖੇਤੀਬਾੜੀ ਵਿਕਾਸ ਲਈ ਅਪਣਾਈਆਂ ਜਾ ਰਹੀਆਂ ਨਵੀਨਤਾਕਾਰੀ ਰਣਨੀਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਮਦਦ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਐਮ.ਪੈਕਸ) ਦੀ ਸਥਾਪਨਾ ਨਾਲ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਹੋਏ ‘ਸਹਿਕਾਰਤਾ ਸੰਮੇਲਨ ਪੰਜਾਬ’ ਦੌਰਾਨ ਸ੍ਰੀ ਅਲੋਕ ਸ਼ੇਖਰ ਨੇ ਡੇਅਰੀ ਅਧਾਰਤ ਸੁਸਾਇਟੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਮੱਛੀ ਪਾਲਣ ਨੂੰ ਹੁਲਾਰਾ ਦੇਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਸੂਬੇ ਦੇ ਤਾਲਾਬਾਂ ਦੇ ਵਿਆਪਕ ਨੈੱਟਵਰਕ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਹ ਸਮਾਗਮ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਅਤੇ ਨਵੀਂ ਬਹੁਮੰਤਵੀ ਪ੍...
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

National, Politics, Punjab, Trending
ਚੰਡੀਗੜ੍ਹ, 25 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ। ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ। ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174 ਕਰੋੜ ਰੁਪਏ ਦੀ ਲਾਗਤ ਨਾਲ 1706 ਪਿੰਡਾਂ ਨੂੰ ਕਵਰ ਕਰਨ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਸ. ਮੁੰਡੀਆਂ ਨੇ ਅੱਗੇ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ...
ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

National, Politics, Punjab, Trending
ਚੰਡੀਗੜ੍ਹ, 25 ਦਸੰਬਰ: ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ ਲਈ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਹਨਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਬਹੁਤ ਸਾਰੀਆਂ ਇਨਡੋਰ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਦਾ ਇਲਾਜ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ...
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ ‘ਚ ਕੰਪਿਊਟਰ ਲੈਬ ਦਾ ਉਦਘਾਟਨ

ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ ‘ਚ ਕੰਪਿਊਟਰ ਲੈਬ ਦਾ ਉਦਘਾਟਨ

National, Politics, Punjab, Trending
ਲੁਧਿਆਣਾ, 24 ਦਸੰਬਰ (000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਪਿੰਡ ਸਸਰਾਲੀ ਕਲੋਨੀ, ਮਾਂਗਟ-2, ਲੁਧਿਆਣਾ ਵਿਖੇ 25 ਕੰਪਿਊਟਰਾਂ ਨਾਲ ਲੈਸ ਲੈਬ ਦਾ ਉਦਘਾਟਨ ਕੀਤਾ ਗਿਆ। ਵੀ.ਐਸ.ਐਸ.ਐਲ. ਵੱਲੋਂ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਦਿਸ਼ਾ ਪ੍ਰੋਜੈਕਟ ਅਧੀਨ ਲੈਬ ਸਥਾਪਿਤ ਕੀਤੀ ਗਈ ਹੈ। ਉਦਘਾਟਨ ਮੌਕੇ ਵਰਧਮਾਨ ਤੋਂ ਸੀਨੀਅਰ ਮੈਨੇਜਰ ਐਡਮਿਨ/ਹੈਡ ਸੀ.ਐਸ.ਆਰ. ਸ੍ਰੀ ਅਮਿਤ ਧਵਨ ਆਪਣੀ ਟੀਮ, ਜਿਸ ਵਿੱਚ ਸ੍ਰੀ ਰਿਸ਼ੀਮੂ ਜੈਨ, ਸ੍ਰੀ ਵਿਜੇ ਕੁਮਾਰ ਅਤੇ ਸ੍ਰੀ ਹਰਨੇਕ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੁੱਚੇ ਮੈਂਬਰ ਪੰਚਾਇਤ ਮੌਜੂਦ ਸਨ। ਸਸਰਾਲੀ ਪਿੰਡ ਦੇ ਸਕੂਲ ਪ੍ਰਬੰਧਕਾਂ ਅਤੇ ਗ੍ਰਾਮ ਪੰਚਾਇਤ ਨੇ ਕੰਪਿਊਟਰ ਲੈਬ ਦੀ ਸਥਾਪਨਾ ਲਈ ਸ਼੍ਰੀ ਸਚਿਤ ਜੈਨ ਵਾਈਸ ਚੇਅਰਮੈਨ ਵੀ.ਐਸ.ਐਸ.ਐਲ. ਅਤੇ ਸ਼੍ਰੀਮਤੀ ਸੌਮਿਆ ਜੈਨ ਐਗਜ਼ੀਕਿਊਟਿਵ ਡਾਇਰੈਕਟਰ, ਸ਼੍ਰੀ ਆਰ ਕੇ ਰੇਵਾੜੀ ਈ.ਡੀ. ਅਤੇ ਪ੍ਰਬੰਧਨ ਦੇ ਹੋਰ ਮੈਂਬਰਾਂ ਦਾ ਧੰਨਵਾਦ ਕੀਤਾ ਕਿਉਂਕਿ ਇਹ ਬੱਚਿਆਂ ਲਈ ਇੱਕ ਬੁਨਿਆਦੀ ਲੋੜ ਸੀ। ਇਸ ਕੰਪਿਊਟਰ ਲੈਬ ਦੇ ਸਥਾਪਤ ਹੋਣ ਨਾਲ ਲਗਭਗ...