Saturday, March 14
Shadow

Trending

ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ

National, Politics, Punjab, Trending
ਫਾਜ਼ਿਲਕਾ, 24 ਦਸੰਬਰ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜ਼ਿਲਕਾ ਡਾ਼ ਰਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਅਸਕੈਡ ਕੈਂਪ (ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ। ਇਸ ਕੈਂਪ ਵਿੱਚ ਸਹਾਇਕ ਡਾਇਰੈਕਟਰ ਡਾ ਗੁਰਚਰਨ ਸਿੰਘ ਤੇ ਡਾ ਜਸਮੀਨ ਕੌਰ ਅਤੇ ਡਾ. ਵਿਜੇ ਰਵਾਨੀਆ, ਡਾ. ਅਮਰਜੀਤ, ਡਾ. ਲੇਖਿਕਾ ਤੇ ਡਾ. ਰਿਸਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਪਸ਼ੂਆਂ ਦੀ ਬਿਮਾਰੀਆਂ ਅਤੇ ਬਿਮਾਰੀਆਂ ਦੀ ਰੋਕਥਾਮ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਵਿਚ ਚੱਲ ਰਹੀਆਂ ਸਕੀਮਾਂ, ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਵਧੇਰੇ ਦੁੱਧ ਉਤਪਾਦਨ ਦੇ ਤਰੀਕਿਆਂ ਬਾਰੇ ਦੱਸਿਆ ਅਤੇ ਸਮੇਂ ਸਮੇਂ ਸਿਰ ਪਸ਼ੂਆਂ ਦੀ ਵੈਕਸੀਨੇਸ਼ਨ ਕਰਵਾਉਣ ਲਈ ਪਸ਼ੂ ਪਾਲਕਾਂ...
ਡੀ.ਸੀ ਨੇ ਸਰਕਾਰੀ ਇੰਸਟੀਚਿਊਟ ਫਾਰ ਦ ਬਲਾਇੰਡ, ਬ੍ਰੇਲ ਭਵਨ ਅਤੇ ਜੁਵੇਨਾਈਲ ਹੋਮ ਦਾ ਦੌਰਾ ਕੀਤਾ

ਡੀ.ਸੀ ਨੇ ਸਰਕਾਰੀ ਇੰਸਟੀਚਿਊਟ ਫਾਰ ਦ ਬਲਾਇੰਡ, ਬ੍ਰੇਲ ਭਵਨ ਅਤੇ ਜੁਵੇਨਾਈਲ ਹੋਮ ਦਾ ਦੌਰਾ ਕੀਤਾ

National, Politics, Punjab, Trending
ਲੁਧਿਆਣਾ, 24 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬ੍ਰੇਲ ਭਵਨ ਵਿਖੇ ਸਰਕਾਰੀ ਇੰਸਟੀਚਿਊਟ ਫਾਰ ਦ ਬਲਾਇੰਡ ਦਾ ਦੌਰਾ ਕੀਤਾ ਅਤੇ ਇਹ ਐਲਾਨ ਕੀਤਾ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਅਗਲੇ ਹਫ਼ਤੇ 'ਐਨੀ' ਨਾਮਕ ਇੱਕ ਇਲੈਕਟ੍ਰਾਨਿਕ ਡਿਵਾਈਸ ਮਿਲੇਗੀ। ਇਹ ਡਿਵਾਈਸ ਬ੍ਰੇਲ ਅਧਾਰਤ ਹਾਰਡਵੇਅਰ ਸਿਸਟਮ ਦੁਆਰਾ ਦਿੱਤੇ ਗਏ ਆਡੀਓ ਪਾਠਾਂ ਨਾਲ ਸ਼ੁਰੂਆਤੀ ਸਿੱਖਿਆ ਨੂੰ ਬੜਾਵਾ ਦੇਵੇਗਾ। ਸ਼ੁਰੂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਅਜਿਹਾ ਡਿਵਾਈਸ ਖਰੀਦਿਆ ਹੈ, ਜਿਸਦੀ ਯੋਜਨਾ ਆਉਣ ਵਾਲੇ ਮਹੀਨਿਆਂ ਵਿੱਚ ਉੱਥੇ ਨੇਤਰਹੀਣ ਵਿਦਿਆਰਥੀਆਂ ਲਈ ਮਜ਼ੇਦਾਰ, ਇੰਟਰਐਕਟਿਵ ਅਤੇ ਗੇਮੀਫਾਈਡ ਬ੍ਰੇਲ ਸਿੱਖਣ ਦੇ ਅਨੁਭਵਾਂ ਦੀ ਸਹੂਲਤ ਪੇਸ਼ ਕਰਨ ਦੀ ਹੈ। ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਸਹੀ ਮਾਰਗਦਰਸ਼ਨ ਤੋਂ ਬਿਨਾਂ ਬ੍ਰੇਲ ਸਿੱਖਣਾ ਚੁਣੌਤੀਪੂਰਨ ਹੋ ਸਕਦਾ ਹੈ, ਜਿਸ ਲਈ ਰਵਾਇਤੀ ਤੌਰ 'ਤੇ ਇੱਕ-ਨਾਲ-ਇੱਕ ਹਦਾਇਤ ਲਈ ਇੱਕ ਵਿਸ਼ੇਸ਼ ਟਿਊਟਰ ਤੱਕ ਪਹੁੰਚ ਦੀ ਲੋੜ ਹੁੰਦੀ ਹੈ।  ਉਨ੍ਹਾਂ ਨੇ 'ਐਨੀ' ਯੰਤਰ ਨੂੰ ਇੱਕ ਟੈਲੀਫੋਨ ਦੇ ਆਕਾਰ ਦੇ ਰੂਪ ਵਿੱਚ ਦੱਸਿਆ, ਜਿਸ ਵਿੱਚ ਬ੍ਰੇਲ ਡਿਸਪਲੇਅ, ਇ...
ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਗੁਮਾਨੀ ਵਾਲਾ, ਹਲਕਾ ਜਲਾਲਾਬਾਦ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ  ਜਾਗਰੂਕਤਾ ਪ੍ਰੋਗਰਾਮ

ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਗੁਮਾਨੀ ਵਾਲਾ, ਹਲਕਾ ਜਲਾਲਾਬਾਦ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ ਜਾਗਰੂਕਤਾ ਪ੍ਰੋਗਰਾਮ

National, Politics, Punjab, Trending
ਜਲਾਲਾਬਾਦ 24 ਦਸੰਬਰ ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ, ਫਾਜਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ, ਫਾਜਿਲਕਾ( ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ) ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪਿੰਡ ਗੁਮਾਨੀ ਵਾਲਾ, ਹਲਕਾ ਜਲਾਲਾਬਾਦ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿੰਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਨਰ ਵਿਕਾਸ ਵਿਭਾਗ, ਸਿਹਤ ਵਿਭਾਗ , ਬਾਲ ਸੁਰੱਖਿਆ ਯੁਨਿਟ ਅਤੇ ਸਖੀ. ਵਨ ਸਟਾਪ ਸੈੰਟਰ ਦੇ ਅਧਿਕਾਰੀਆਂ/ ਰਿਸੋਰਸਨ ਪਰਸਨਾਂ ਵੱਲੋਂ  ਲੜਕੀਆਂ / ਔਰਤਾਂ ਲਈ ਚਲਾਈ ਜਾ ਰਹੀਆਂ ਵੱਖ - ਵੱਖ ਸਕੀਮਾਂ ਬਾਰੇ ਆੰ. ਵਰਕਰਾਂ ਅਤੇ ਆਸ਼ਾ ਵਰਕਰਾਂ  ਨੂੰ ਜਾਗਰੁਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਐਮ.ਐਲ.ਏ ਜਲਾਲਾਬਾਦ ਸ਼੍ਰੀ ਜਗਦੀਪ (ਗੋਲਡੀ ਕੰਬੋਜ) ਜੀਆਂ ਤਰਫੋਂ ਮਾਰਕਿਟ ਕਮੇਟੀ ਦੇ ਚੇਅਰਮੈਨ ਸ਼੍ਰੀ ਦੇਵ ਰਾਜ ਵਰਮਾ ਜੀ ਵੱਲੋਂ ਸ਼ਿਰਕਤ ਕੀਤੀ...
ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

National, Politics, Punjab, Trending
ਚੰਡੀਗੜ੍ਹ : 24 ਦਸੰਬਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। -----------...
ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

Crime, National, Politics, Punjab, Trending
ਚੰਡੀਗੜ੍ਹ 24 ਦਸੰਬਰ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਚੋਣ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੇ ਨਾਮਜਦਗੀ ਫਾਰਮ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗੁਲਾਬ ਸਿੰਘ, ਐਸ.ਡੀ.ਓ. ਨਹਿਰੀ ਵਿਭਾਗ ਫਿਰੋਜਪੁਰ, ਉਸ ਵੇਲੇ ਬਤੌਰ ਰਿਟਰਨਿੰਗ ਅਫਸਰ (ਆਰ.ਓ) ਬਲਾਕ ਘੱਲ ਖੁਰਦ ਅਤੇ ਦਵਿੰਦਰ ਸਿੰਘ, ਸਬ-ਇੰਸਪੈਕਟਰ ਖੇਤੀਬਾੜੀ ਵਿਭਾਗ ਫਿਰੋਜਪੁਰ, ਉਸ ਵੇਲੇ ਸਹਾਇਕ ਰਿਟਰਨਿੰਗ ਅਫਸਰ (ਏ.ਆਰ.ਓ.) ਬਲਾਕ ਘੱਲ ਖੁਰਦ, ਫਿਰੋਜਪੁਰ, ਅਤੇ ਉੱਥੋਂ ਦੇ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਗੁਲਾਬ ਸਿੰਘ, ਐਸ.ਡੀ.ਓ. ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਸਹਿ-ਮੁਲਜ਼ਮ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਵੈਰੀਫਿਕੇਸ਼ਨ ਉਪਰੰਤ ਦਰਜ ਕੀਤਾ ਗਿਆ ਹੈ। ਸ਼ਿਕਾਇਤ...
ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

National, Politics, Punjab, Trending
ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀ ਪੂਰਾ ਹੋਣ ਦਾ ਸੁਫਨਾ ਵੀ ਇਸ ਸਾਲ ਵਿੱਚ ਪੂਰਾ ਹੋਇਆ। ਸਾਲ 2024 ਵਿੱਚ ਕੀਤੇ ਵਿਸ਼ੇਸ਼ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਵਾਸੀਆਂ ਦੀ ਦਹਾਕੇ ਪੁਰਾਣੀ ਮੰਗ ਪੂਰੀ ਕਰਦਿਆਂ ਸੂਬਾ ਸਰਕਾਰ ਵੱਲੋਂ ਪਾਪਰਾ (ਪੀ.ਏ.ਪੀ.ਆਰ.ਏ.) ਐਕਟ ਵਿੱਚ ਢੁਕਵੀਂ ਸੋਧ ਕਰਕੇ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਲਈ ਬਾਕਾਇਦਾ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ। ਬਿੱਲ ਦੇ ਕਾਨੂੰਨ ਬਣਨ ਤੋਂ ਬਾਅਦ ਸ਼ਹਿਰੀ ਵਿਕਾਸ ਅਤੇ ਮਾਲ ਵਿਭਾਗ ਵੱਲੋਂ ਬਾਕਾਇਦਾ ਨੋਟੀਫ...
ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ

National, Politics, Punjab, Trending
ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ।  ਕੋਰਸ ਦੇ ਚਾਹਵਾਨ ਮਿਤੀ 06 ਜਨਵਰੀ ਤੋਂ 15 ਜਨਵਰੀ, 2025 ਤੱਕ ਫਾਰਮ ਭਰ ਸਕਦੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਜਿੱਥੇ ਪੰਜਾਬੀ ਭਾਸਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਹੋਰ ਭਾਸ਼ਾਵਾਂ ਸਬੰਧੀ ਵੀ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋਂ ਉਰਦੂ ਸਿੱਖਣ ਦੇ ਚਾਹਵਾਨ ਸਿਖਿਆਰਥੀਆਂ ਲਈ 6 ਮਹੀਨੇ ਦਾ ਉਰਦੂ ਕੋਰਸ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ ਜਿਸਦੀ ਮਿਆਦ 6 ਮਹੀਨੇ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਸਿਖਿਆਰਥੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਸਾਰੇ ਕੋਰਸ ਦੀ ਕੁੱਲ ਫ਼ੀਸ ਸਿਰਫ਼ 500 ਰੁਪਏ ਹੈ। ਇੱਕ ਘੰਟੇ ਦੀ ਉਰਦੂ ਕਲ...
23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

National, Politics, Punjab, Trending
ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ  ਸੰਬਧੀ  ਆਸ਼ਾ  ਵਰਕਰ  ਦੀ  ਜਰੂਰੀ  ਮੀਟਿੰਗ  ਸਬ  ਸੇੰਟਰ ਕਰਨੀ  ਖੇੜਾ  ਵਿਖੇ  ਕੀਤੀ  ਗਈ  ਇਸ  ਦੋਰਾਨ  ਉਹਨਾਂ  ਨੂੰ  ਵਿਭਾਗ  ਵਲੋ  ਚੱਲ  ਰਹੇ  100 ਦਿਨਾਂ  ਟੀਬੀ  ਮੁਕਤ  ਮੁਹਿੰਮ  ਬਾਰੇ  ਵੀ  ਜਾਣਕਾਰੀ  ਦਿੱਤੀ  ਗਈ। ਡਾ ਬਲਵੀਰ ਸਿੰਘ ਮਾਨਯੋਗ  ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਲਈ ਪੈਂਟਾਵੇਲੈਂਟ ਤੇ ਹੋਰ ਟੀਕਾਕਰਣ ਦੀ ਵਿਸ਼ੇਸ਼ ਮੁਹਿੰਮ ਅੱਜ ਤੋਂ  ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ 23 ਤੋਂ 31 ਦਸੰਬਰ ਤੱਕ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਵਿੱਚ ਸੰਪੂਰਨ ...
ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

National, Politics, Punjab, Trending
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ 25 ਦਸੰਬਰ ਤੋਂ 27 ਦਸੰਬਰ, 2024 ਤੱਕ ਫ਼ਤਹਿਗੜ੍ਹ  ਸਾਹਿਬ ਵਿਖੇ ਕਰਵਾਇਆ ਜਾਵੇਗਾ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨਾਲ ਸ਼ਹੀਦੀ ਸਭਾ ਦੇ ਸਮਾਗਮ ਵਾਲੇ ਸਥਾਨ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਸਾਰੇ ਡੀਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲਿਸ ਬਲ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ...
ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

National, Politics, Punjab, Trending
ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਹਨਾਂ ਵਿੱਚ ਸਭ ਤੋਂ ਪਹਿਲਾਂ ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿਖੇ 200 ਤੋਂ ਵੱਧ ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਟ੍ਰੇਨਿੰਗ ਦੁਆਈ ਗਈ। ਇਸੇ ਤਰ੍ਹਾਂ 150 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸ਼ਮੂਲੀਅਤ ਆਦਿ ਵਿਸ਼ਿਆ ‘ਤੇ ਸਿਖਲਾਈ ਦੁਆਈ ਗਈ। ਟ੍ਰੇਨਿੰਗ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਅੱਗੇ ਵਧਦਿਆਂ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਬੀ.ਪੀ.ਈ.ਓ., ਸੀ.ਐਚ.ਟੀ., ਐਚ. ਟੀ. ਅਤੇ ਈ.ਟੀ.ਟੀ. ਦੇ ਕੁੱਲ 72 ਅਧਿਆਪਕਾਂ ਨੂੰ ਯੂਨੀ...