ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ
ਚੰਡੀਗੜ੍ਹ, 23 ਦਸੰਬਰ:
ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਗੁਰਦਾਸਪੁਰ ਵਿੱਚ ਪੁਲਿਸ ਥਾਣੇ ’ਤੇ ਗ੍ਰਨੇਡ ਹਮਲੇ ਕਰਨ ਵਿੱਚ ਸ਼ਾਮਲ ਇਸ ਗਿਰੋਹ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ (ਇਨਕਾਊਂਟਰ) ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।
ਇਹ ਮੁਕਾਬਲਾ (ਇਨਕਾਊਂਟਰ) ਯੂਪੀ ਦੇ ਪੀਲੀਭੀਤ ਦੇ ਥਾਣਾ ਪੂਰਨਪੁਰ ਦੇ ਅਧਿਕਾਰ ਖੇਤਰ ਵਿੱਚ ਪੰਜਾਬ ਅਤੇ ਪੀਲੀਭੀਤ ਦੀਆਂ ਪੁਲਿਸ ਟੀਮਾਂ ਵੱਲੋਂ ਸਾਂਝੇ ਰੂਪ ਵਿੱਚ ਉਦੋਂ ਅਮਲ ਵਿੱਚ ਲਿਆਂਦਾ ਗਿਆ ਜਦੋਂ ਤਿੰਨ ਮਾਡਿਊਲ ਮੈਂਬਰਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ ਸੀ।
ਇਹ ਘਟਨਾ 18 ਦਸੰਬਰ 2024 ਨੂੰ ਗੁਰਦਾਸਪੁਰ ਦੇ ਕਲਾਨੌਰ ਪੁਲਿਸ ਥਾਣੇ ਦੇ ਅਧਿਕਾਰ ਖੇਤਰ ’ਚ ਪੈਂਦੇ ਬਖਸ਼ੀਵਾਲਾ ਪੁਲਿਸ ਚੌਕੀ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹੈਂਡ ਗ੍ਰੇਨੇਡ ਸੁੱਟੇ ਜਾਣ ਤੋਂ ਹ...








