ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਬਤ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਮਾਨਸਾ, 07 ਫਰਵਰੀ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਭੈਣੀ ਬਾਘਾ, ਬਲਾਕ ਮਾਨਸਾ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ, ਬਾਗਬਾਨੀ) ਨੇ ਕੱਦੂ ਜਾਤੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮੌਸਮ ਵਿੱਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਕੱਦੂ ਜਾਤੀ ਫਸਲਾਂ ਦੀ ਪਨੀਰੀ ਲਾਉਣ ਦਾ ਇਹ ਢੁਕਵਾਂ ਸਮਾਂ ਹੈ ਅਤੇ ਕਿਸਾਨਾਂ ਨੂੰ ਪਲੱਗ ਟਰੇਆਂ ਵਿਧੀ ਨਾਲ ਪਨੀਰੀ ਤਿਆਰ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਨੀਵੀ ਸੁਰੰਗ ਹੇਠਾਂ ਲੱਗੇ ਖਰਬੂਜ਼ੇ ਅਤੇ ਸ਼ਿਮਲਾ ਮਿਰਚ ਵਿੱਚ ਸਮੇ ਸਿਰ ਸੁਚੱਜੇ ਕੀਟ ਅਤੇ ਰੋਗ ਪ੍ਰਬੰਧਨ ਤੋਂ ਜਾਣੂ ਕਰਵਾਇਆ।
ਸਹਾਇਕ ਪ੍ਰੋਫੈਸਰ (ਭੂਮੀ ਅਤੇ ਪਾਣੀ ਇੰਜਨੀਅਰਿੰਗ) ਇੰਜ. ਅਲੋਕ ਗੁਪਤਾ, ਨੇ ਇਸ ਸਿਖਲਾਈ ਦੌਰਾਨ ਸਬਜ਼ੀਆਂ ਵਿੱਚ ਪਲਾਸੀਕਲਚਰ ਦੀ ਮਹੱਤਤਾ ’ਤੇ ਚਾਨਣਾ ਪਾਉਂਦੇ ਹੋਏ ਕਿਸਾਨਾਂ ਨੂੰ ਇਸ ਵਿਧੀ ਰਾਹੀਂ ਸਬ...








