ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਜਾਰੀ
ਲੁਧਿਆਣਾ, 23 ਦਸੰਬਰ (000) - ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਪਵਾਤ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।
ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਇਸ ਸੈਮੀ...








