ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
ਐਸ.ਏ.ਐਸ.ਨਗਰ, 22 ਦਸੰਬਰ, 2024:
ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ 'ਤੇ ਐਨਡੀਆਰਐਫ ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ।
ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐਸਐਸਪੀ ਦੀਪਕ ਪਾਰੀਕ ਅਤੇ ਨਗਰ ਨਿਗਮ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਲਬੇ ਚ ਫਸੇ ਵਿਅਕਤੀਆਂ, ਜਿਨ੍ਹਾਂ ਦੀ ਸ਼ੁਰੂਆਤ ਵਿੱਚ ਸਹੀ ਗਿਣਤੀ ਦਾ ਪਤਾ ਨਹੀਂ ਸੀ ਲੱਗ ਸਕਿਆ, ਨੂੰ ਕੱਢਣ ਲਈ ਵੱਡੇ ਆਪ੍ਰੇਸ਼ਨ ਨੂੰ ਹੌਂਸਲਾ ਉਦੋਂ ਮਿਲਿਆ ਜਦੋਂ ਇੱਕ ਗੰਭੀਰ ਜ਼ਖਮੀ ਔਰਤ ਨੂੰ ਦੇਰ ਸ਼ਾਮ ਮਲਬੇ ਵਿਚੋਂ ਕੱਢਿਆ ਗਿਆ। ਇਸ ਤੋਂ ਬਾਅਦ ਅੱਜ ਸ਼ਾਮ 4:30 ਵਜੇ ਤੱਕ ਚੱਲੇ ਆਪ੍ਰੇਸ਼ਨ ਤੋਂ ਬਾਅਦ ਐੱਨ.ਡੀ.ਆਰ.ਐੱਫ. ਵੱਲੋਂ ਸਪੱਸ਼ਟ ਕੀਤਾ ਗਿਆ ਕਿ ਮਲਬੇ ਹੇਠਾਂ ਹੋਰ ਕਿਸੇ ਵੀ ਵਿਅਕਤੀ ਦੇ ਦੱਬੇ ਹੋਣ ਦੀ ਸੰਭਾਵਨਾ ਨਹੀਂ ਹੈ।
ਬਚਾਅ ਅਭਿਆਨ ਦੇ ਮੁਕੰਮਲ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਦੀਪਕ ਪ...








